ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ
ਚੰਡੀਗੜ੍ਹ, ਜਨਵਰੀ 8:
ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੰਗਲੀ ਜੀਵ ਸੈਂਚੁਰੀ ਵਜੋਂ ਜਾਣਿਆ ਜਾਵੇਗਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਪਿਛਲੇ ਸਾਲ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਸੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਂ 'ਤੇ ਰੱਖਣ ਦੀ ਸਿਫਾਰਸ਼ ਭੇਜੀ ਗਈ ਸੀ।
ਜ਼ਿਕਰਯੋਗ ਹੈ ਕਿ ਇਹ ਜੰਗਲੀ ਜੀਵ ਸੈਂਚੁਰੀ ਤਿੰਨ ਪਿੰਡਾਂ ਝੱਜਰ, ਬਚੌਲੀ ਅਤੇ ਲਮਲੇਹਰੀ ਵਿੱਚ 289 ਏਕੜ ਖੇਤਰ ‘ਚ ਫੈਲੀ ਹੋਈ ਹ...








