ਲੁਧਿਆਣਾ ਵਿੱਚ ਮਿੱਥ ਕੇ ਕਤਲ ਦੀ ਘਟਨਾ ਨੂੰ ਕੀਤਾ ਨਾਕਾਮ; ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਇੱਕ ਪਿਸਤੌਲ ਸਮੇਤ ਕਾਬੂ
ਚੰਡੀਗੜ੍ਹ, 7 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਗਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੇ ਤਾਲਮੇਲ ਨਾਲ, ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਮਿੱਥ ਕੇ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਦੋ ਲੁਧਿਆਣਾ-ਅਧਾਰਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਬੀਰ ਸਿੰਘ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਅਤੇ ਅਵਤਾਰ ਸਿੰਘ ਵਾਸੀ ਨਿਊ ਸ਼ਿਮਲਾਪੁਰੀ, ਮਿਲਰਗੰਜ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਅਵਤਾਰ ਸਿੰਘ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਇਸ ਵਿਰੁੱਧ ਅਸਲਾ ਐਕਟ ਅਤੇ ਆਈਪੀਸੀ ਐਕਟ ਤਹਿਤ ਕਈ ਮਾਮਲੇ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ...








