ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 30 ਅਪ੍ਰੈਲ:ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ ਅਤੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਕਿਰਤ ਮੰਤਰੀ ਸ. ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਮਜ਼ਦੂਰ ਦਿਵਸ ਨੂੰ ਸਮਰਪਿਤ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਇਸ ਨੂੰ ਇੱਕ ਇਤਿਹਾਸਕ ਅਤੇ ਮਜ਼ਦੂਰ ਪੱਖੀ ਪਹਿਲ ਦੱਸਦਿਆਂ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ।
ਮਜ਼ਦੂਰਾਂ ਬਾਰੇ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਰਜਿਸਟਰਡ ਉਸਾਰੀ ਕਾਮਿਆਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ। ਇਨ੍ਹਾਂ ਯੋਜਨਾਵਾਂ ਵਿੱਚ ਵਜ਼ੀਫ਼ਾ, ਸ਼ਗਨ, ਐਕਸ-ਗ੍ਰੇਸ਼ੀਆ ਸਹਾਇਤਾ, ਪੈਨਸ਼ਨ, ਜਣੇਪਾ ਲਾਭ,...








