Saturday, March 14
Shadow

Tag: punjabi news

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

National
ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ ਦੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਕਿਹਾ ਕਿ ਮੁਹਿੰਮ ਦੇ ਪਹਿਲੇ ਚਰਨ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾ...
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ

National
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਮਿਲ ਕੇ ਅੱਜ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਨਵੀਂ ਤਿਆਰ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ ਕਿ ਓਪਨ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ। ਇਸ ਮੌਕੇ ਪਿੰਡ ਵਾਸੀਆਂ ਅਤੇ ਸਥਾਨਕ ਪ੍ਰਤਿਨਿਧੀਆਂ ਦੀ ਭਰਪੂਰ ਹਾਜ਼ਰੀ ਰਹੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਮ ਪੀ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸੰਸਦ ਮੈਂਬਰ ਲੋਕਲ ਏਰੀਆ ਵਿਕਾਸ (ਐਮ ਪੀ ਐਲ ਏ ਡੀ) ਫੰਡ ਤਹਿਤ ਮਾਣਕ ਮਾਜਰਾ, ਮਾਣਕਪੁਰ ਕੱਲਰ ਅਤੇ ਗੀਗਾ ਮਾਜਰਾ ਪਿੰਡਾਂ ਵਿੱਚ ਖੁੱਲ੍ਹੇ ਜਿਮਾਂ ਦੀ ਸਥਾਪਨਾ ਲਈ 3-3 ਲੱਖ ਰੁਪਏ ਜਾਰੀ ਕੀਤੇ ਗਏ ਸਨ, ਜਿਸ ਨਾਲ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਪਿੰਡ ਗੀਗਾ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ ਜਨਤਕ ਥਾਵਾਂ ਤੇ ਲੋਕਾਂ ਦੇ ਬੈਠਣ ਲਈ ਬੈਂਚ ਲਗਾਏ ਗਏ ਹਨ, ਜਦਕਿ ਪਿੰਡ ਮਾਣਕ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ 15 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ...
ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਗੁਰੂ ਵਿਖੇ ਕਰੀਬ  74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ

ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਗੁਰੂ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ

National
ਅੰਮ੍ਰਿਤਸਰ, 3  ਜਨਵਰੀ:                ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ।                ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਚੂੰਗ ਅਤੇ ਮਹਿਤਾ ਵਿਖੇ ਕਰੀਬ  74 ਲੱਖ  ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖਦੇ ਸਮੇਂ ਕੀਤਾ। ਸ੍ਰ ਈ:ਟੀ:ਓ ਨੇ ਦੱਸਿਆ ਕਿ ਪਿੰਡ ਚੂੰਗ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਮਹਿਤਾ ਵਿਖੇ 37.77 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹਨਾਂ ਦੋਵਾਂ ਖੇਡ ਸਟੇਡੀਅਮ ਵਿੱਚ ਵਾਲੀਬਾਲ ਗਰਾਊਂਡ ਹਾਈ ਮਾਸਕ ਲਾਈਟਾਂ ਨਵੇਂ ਬਾਥਰੂਮ ਫੁੱਟ ਲਾਈਟਾਂ ਆਦਿ ਬਣਾਏ ਜਾਣਗੇ।              ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

National
ਚੰਡੀਗੜ੍ਹ, 3 ਜਨਵਰੀ ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ।   ਇਹਨਾ ਉਮੀਦਵਾਰਾਂ ਵਿੱਚ 385 ਸਪੈਸ਼ਲ ਐਜੂਕੇਟਰ ਟੀਚਰ, 157 ਪ੍ਰਾਇਮਰੀ ਟੀਚਰ, 8 ਪ੍ਰਿੰਸੀਪਲ ਅਤੇ ਤਰਸ ਦੇ ਆਧਾਰ ’ਤੇ ਭਰਤੀ ਹੋਏ 56 ਮੁਲਾਜ਼ਮ ਹਨ।   ਨਵ-ਨਿਯੁਕਤ ਉਮੀਦਵਾਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਦੇ ਵੀ ਕਿਸੇ ਨਿਯੁਕਤੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਪ੍ਰੈਲ, 2022 ਤੋਂ ਸਰਕਾਰੀ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ 61281 ਸਰਕਾਰੀ ਨੌਕਰੀਆਂ...
ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

National
ਚੰਡੀਗੜ੍ਹ, ਦਸੰਬਰ 3 ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ 'ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ' ਤੇ ਮਹੱਤਵਪੂਰਨ ਜਾਣਕਾਰੀ ਅਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਅਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਸ੍ਰੀ ਜੇ.ਐਮ. ਬਾਲਾਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ. ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।...
ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

National
ਹੁਸ਼ਿਆਰਪੁਰ, 3 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਅਤੇ ਹੋਰਨਾਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਅੱਜ ਪਿੰਡ ਫ਼ਤਿਹਪੁਰ ਖੁਰਦ, ਪਿੰਡ ਡਡਿਆਲ, ਪੀ.ਐਚ.ਸੀ ਟਾਂਡਾ, ਤਲਵੰਡੀ ਗੌਨੀ, ਹਾਜੀਪੁਰ ਹਸਪਤਾਲ, ਵਾਹੀਧ, ਪਿੰਡ ਸਰਹਾਲਾ, ਆਬਜ਼ਰਵੇਸ਼ਨ ਹੋਮ ਰਾਮ ਕਲੋਨੀ ਕੈਂਪ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋ ਘੱਟ ਨਾ ਹੋਵੇ ਅਤੇ ਲੜਕੇ ਦੀ ਉਮਰ 21 ਸਾਲ ਤੋ ਘੱਟ ਨਹੀਂ ਹੋਣੀ ਚਾਹੀ...
ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

National
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (000) - ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ ਵਿੱਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ 3 ਕਰੋੜ 68 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਸ੍ਰੀ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹਰ ਵਿਅਕਤੀ ਤੱਕ ਵਿਕਾਸ ਦੀ ਲਹਿਰ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲ ਰਹੇ ਬੇਪਨਾਹ ਪਿਆਰ ਅਤੇ ਸਹਿਯੋਗ ਦਾ ਮੁੱਲ ਮੋੜਨ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਇਹ ਵਿਕਾਸ ਕਾਰਜ ਸ਼ਹਿਰ ਦੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਹਨਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ...
ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

National
ਤਰਨ ਤਾਰਨ 3 ਜਨਵਰੀ (       ) - ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ ਸਮੁੱਚੇ ਪੰਜਾਬ ਵਿੱਚ ਤਹਿਸੀਲ ਪੱਧਰ ਤੇ ਆਯੋਜਿਤ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤਰਨ ਤਾਰਨ ਵਿਖੇ ਇਹ ਪ੍ਰੀਖਿਆ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਦੀ ਦੀ ਯੋਗ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਨੋਡਲ ਇੰਚਾਰਜ ਸ੍ਰ ਤਜਿੰਦਰ ਸਿੰਘ, ਸੁਪਰਡੈਂਟ ਮੈਡਮ ਸੁਖਵਿੰਦਰ ਕੌਰ ਅਤੇ ਡੀਲਿੰਗ ਜੂਨੀਅਰ ਸਹਾਇਕ ਸ੍ਰ ਇਕਬਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿਖੇ ਮਿਤੀ 4 ਜਨਵਰੀ 2026 ਨੂੰ ਸਮਾਂ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਅੱਠਵੀਂ ਅਤੇ ਦਸਵੀਂ ਜਮਾਤ ਦੇ ਕੁੱਲ 3725 ਵ...
ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ

National
ਕੋਟਕਪੂਰਾ 03 ਜਨਵਰੀ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਤੇ ਇਸ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾ ਸੁਣੀਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ)ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਰਕਰਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਸਪੀਕਰ ਸੰਧਵਾਂ ਨੇ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੇ ਵੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸਪੀਕਰ ਸੰਧਵਾਂ ਨੇ ਮੌਕੇ ਤੇ ਹਾਜ਼ਰ ਡਿਪਟੀ ਕਮਿਸ਼ਨਰ,ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸੁਵਿਧਾਵਾਂ ਯਕੀਨੀ ਬਣਾਉਣਾ ਸਰਕਾ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

National
ਪਿੰਡ ਕੜੈਲ/ਮੂਣਕ, 2 ਜਨਵਰੀ (000) - ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਨੇ ਇਲਾਕੇ ਦੇ ਕਿਸਾਨਾਂ ਲਈ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਇਹ ਪ੍ਰੋਜੈਕਟ ਨਾ ਸਿਰਫ਼ ਫਸਲਾਂ ਨੂੰ ਬਚਾਏਗਾ ਸਗੋਂ ਕਿਸਾਨਾਂ ਦੇ ਵਿੱਤੀ ਬੋਝ ਨੂੰ ਵੀ ਘੱਟ ਕਰੇਗਾ। ਨੀਂਹ ਪੱਥਰ ਰੱਖਣ ਉਪਰੰਤ ਆਪਣੇ ਸੰਬੋਧਨ ਵਿੱਚ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਇਲਾਕੇ ਦੇ ਕਈ ਪਿੰਡਾਂ ਵਿੱਚ 1000 ਏਕੜ ਤੋਂ ਵੱਧ ਰਕਬੇ ਵਾਲੇ ਖੇਤਾਂ ਵਿੱਚ ਪਾਣੀ ਖੜ੍ਹ ਜਾਂਦਾ ਹੈ, ਜਿਸ ਕਾਰਨ ਫਸਲਾਂ ਪੂਰੀ ਤਰ੍ਹਾਂ ਖ਼ਰਾਬ ਹੋ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਝੱਲਣਾ ਪੈਂਦਾ ਹੈ। ਨਵੇਂ ਬਣਨ ਵਾਲੇ ਇਨਲੈਟ ਗੇਟ ਰਾਹੀਂ ਹੁਣ ਮੀਂਹ ਦਾ ਪਾਣੀ ਸਿੱਧਾ ਘੱਗਰ ਦਰਿਆ ਵਿੱਚ ਛੱਡਿਆ ਜਾ ਸਕੇਗਾ। ਗੇਟ ਖੋਲ੍ਹਣ ਨਾਲ ਪਾਣੀ ਦੀ ਤੁਰੰਤ ਨਿਕਾਸੀ ਹੋ ਜਾਵ...