Shadow

Tag: punjabi news

ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

hot news
ਬਰਨਾਲਾ, 29 ਅਪ੍ਰੈਲ-    ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਕਣਕ ਦਾ ਨਾੜ ਸੜਨ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐਸ ਵੱਲੋਂ ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਵਲੋਂ ਅੱਜ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨਾਲ ਪਿੰਡ ਢਿੱਲਵਾਂ ਪਟਿਆਲਾ ਅਤੇ ਮੌੜ ਨਾਭਾ ਵਿਚ ਨਾੜ ਸੜਨ ਦੇ ਮਾਮਲੇ ਵਿਚ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਸਬੰਧਤ ਅਫ਼ਸਰਾਂ ਨੂੰ ਡਿਊਟੀ ਵਿਚ ਲਾਪਰਵਾਹੀ ਵਰਤਣ ਦੇ ਮਾਮਲੇ ਵਿਚ ਨੋਟਿਸ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਬੰਧਤ ਕਿਸਾਨਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਡਿਊਟੀ ਵਿਚ ਲਾਪਰਵਾਹੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪਰਾਲੀ ਪ੍ਰੋਟੈਕਸ਼ਨ ਫੋਰਸ ਵਿੱਚ ਤਾਇਨਾਤ ਅਮਲੇ ਨੂੰ ਨਿਰਦੇਸ਼ ਦਿੱਤ...

ਵਿਧਾਇਕ ਜਿੰਪਾ ਨੇ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਸੜਕ ਦਾ ਕੀਤਾ ਉਦਘਾਟਨ

hot news
ਹੁਸ਼ਿਆਰਪੁਰ, 29 ਅਪ੍ਰੈਲ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਤਿਆਰ ਕੀਤੀ ਸੜਕ ਦਾ ਉਦਘਾਟਨ ਕੀਤਾ। ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਇਸ ਸੜਕ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਖੇਤਰ ਦੀ ਟ੍ਰੈਫਿਕ ਵਿਵਸਥਾ ਪਹਿਲਾਂ ਨਾਲੋਂ ਹੋਰ ਸੁਚੱਜੀ ਹੋਵੇਗੀ। ਇਸ ਮੌਕੇ ‘ਤੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਮੁਤਾਬਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਿਵ ਜੀ ਚੌਕ ਤੋਂ ਚਰਚ ਵਾਲੀ ਸੜਕ ਤੱਕ ਨਿਰਮਾਣ ਕਾਫੀ ਸਮੇਂ ਤੋਂ ਸਥਾਨਕ ਨਿਵਾਸੀਆਂ ਦੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ। ਇਸ ਸੜਕ ਦੇ ਬਣਨ ਨਾਲ ਨਾ ਸਿਰਫ਼ ਸਥਾਨਕ ਲੋਕਾਂ ਨੂੰ ਰਾਹਤ ਮਿਲੇਗੀ, ਸਗੋਂ ਇਲਾਕੇ ਦੀਆਂ ਵਪਾਰਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਗਤ...
ਰਾਜ ਦੀ ਸਭ ਤੋਂ ਵੱਡੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਵਿਚ ਭਾਰੀ ਉਤਸ਼ਾਹ

ਰਾਜ ਦੀ ਸਭ ਤੋਂ ਵੱਡੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਵਿਚ ਭਾਰੀ ਉਤਸ਼ਾਹ

hot news
ਸ੍ਰੀ ਅਨੰਦਪੁਰ ਸਾਹਿਬ/ਨੰਗਲ 29 ਅਪ੍ਰੈਲ: ਰਾਜ ਦੀ ਸਭ ਤੋਂ ਵੱਡੀ ਕ੍ਰਿਕਟ ਲੀਗਾਂ ਵਿੱਚੋਂ ਇੱਕ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਰ ਰੋਜ਼ ਵੱਖ-ਵੱਖ ਗ੍ਰਾਊਂਡਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਅਤੇ ਦਰਸ਼ਕ ਪਹੁੰਚ ਰਹੇ ਹਨ, ਜਿਸ ਨਾਲ ਖੇਡ ਮੈਦਾਨਾਂ ਵਿੱਚ ਰੌਣਕ ਬਣੀ ਹੋਈ ਹੈ। ਇਹ ਲੀਗ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ ਅਤੇ ਇਸ ਨੇ ਇਲਾਕੇ ਵਿੱਚ ਇਕ ਖੇਡ ਮਹੌਲ ਤਿਆਰ ਕਰ ਦਿੱਤਾ ਹੈ। ਪੰਜਾਬ ਦੇ ਹੋਰ ਹਲਕਿਆਂ ਤੇ ਨੁਮਾਇੰਦੇ ਵੀ ਸ.ਬੈਂਸ ਦੇ ਨਿਵੇਕਲੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਇਸ ਹਲਕੇ ਦੇ ਪ੍ਰਤੀ ਪੂਰੀ ਤਰਾਂ ਸਮਰਪਿਤ ਕੀਤਾ ਹੋਇਆ ਹੈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੱਡੀ ਕਾਮਯਾਬੀ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

hot news
ਚੰਡੀਗੜ੍ਹ, 29 ਅਪ੍ਰੈਲ 2026: ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ ਨਾਲ ਪੀੜਤ ਹਜ਼ਾਰਾਂ ਮਰੀਜ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿੰਦਗੀ ਬਦਲ ਦੇਣ ਵਾਲੀਆਂ ਸਰਜਰੀਆਂ ਕਰਵਾ ਰਹੇ ਹਨ। ਇਹ ਯੋਜਨਾ ਆਧੁਨਿਕ ਇਲਾਜ ਨੂੰ ਮੁਫ਼ਤ ਅਤੇ ਵਿਆਪਕ ਤੌਰ ‘ਤੇ ਉਪਲੱਬਧ ਬਣਾ ਰਹੀ ਹੈ। ਉਮਰਦਰਾਜ਼ ਸੁਖਵਿੰਦਰ ਕੌਰ ਲਈ, ਇਹ ਇਲਾਜ ਤੁਰੰਤ ਰਾਹਤ ਲੈ ਕੇ ਆਇਆ। ਉਹਨਾਂ ਨੇ ਕਿਹਾ, “ਦੋ-ਤਿੰਨ ਸਾਲਾਂ ਤੋਂ ਮੇਰੇ ਗੋਡਿਆਂ ਵਿੱਚ ਦਰਦ ਸੀ। ਕੁੱਝ ਦਿਨ ਤਾਂ ਮੈਂ ਤੁਰ ਵੀ ਨਹੀਂ ਸਕਦੀ ਸੀ। ਹੁਣ ਸਰਜਰੀ ਤੋਂ ਬਾਅਦ ਮੈਂ ਬਹੁਤ ਖੁਸ਼ ਹਾਂ। ਸਿਹਤ ਕਾਰਡ ਨੇ ਮੈਨੂੰ ਮੇਰੀ ਜ਼ਿੰਦਗੀ ਵਾਪਸ ਦੇ ਦਿੱਤੀ ਹੈ। ਹੁਣ ਮੈਂ ਬਿਨਾਂ ਦਰਦ ਦੇ ਤੁਰ ਸਕਾਂਗੀ।” 67 ਸਾਲਾਂ ਦੀ ਪਰਮਜੀਤ ਕੌਰ ਲਈ ਕੁੱਝ ਸਮਾਂ ਪਹਿਲਾਂ ਤੱਕ ਤੁਰਨਾ ਲਗਭਗ ਅਸੰਭਵ ਹੋ ਗਿਆ ਸੀ। ਇੱਕ ਕਮਰੇ ਤੋਂ ਦੂਜੇ ਕਮਰੇ ਤੱਕ ਜਾਣਾ ਵੀ ਦਰਦਨਾਕ ਸੀ ਅਤੇ ਕੁਝ ਮਿੰਟ...
ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

breaking news
ਚੰਡੀਗੜ੍ਹ, 29 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ...
ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

breaking news
ਚੰਡੀਗੜ੍ਹ, 29 ਅਪ੍ਰੈਲ:- ਬੱਚਿਆਂ ਦੀਆਂ ਖਿੜਦੀਆਂ ਮੁਸਕਾਨਾਂ ਅਤੇ ਖੁਸ਼ੀਆਂ ਨਾਲ ਅੱਜ ਛੱਤਬੀੜ ਚਿੜੀਆਘਰ ਦਾ ਮਾਹੌਲ ਰੌਣਕਮਈ ਹੋ ਗਿਆ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਾਜੁਕ ਹਾਲਾਤਾਂ ਵਿੱਚ ਰਹਿੰਦੇ ਬੱਚਿਆਂ ਨਾਲ ਸਨੇਹੀ ਅਤੇ ਯਾਦਗਾਰ ਮੁਲਾਕਾਤ ਕੀਤੀ। ਬੱਚਿਆਂ ਨੇ ਚਿੜੀਆਘਰ ਦਾ ਦੌਰਾ ਕਰਦਿਆਂ ਖੁੱਲ੍ਹ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ, ਜਦਕਿ ਮੰਤਰੀ ਨੇ ਵੀ ਉਨ੍ਹਾਂ ਨਾਲ ਬੈਠ ਕੇ ਪਿਆਰ ਨਾਲ ਗੱਲਾਂ ਕਰਦਿਆਂ ਉਨ੍ਹਾਂ ਦੇ ਦਿਲ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ। ਇਸ ਦੌਰਾਨ ਮੰਤਰੀ ਨੇ ਬੱਚਿਆਂ ਨਾਲ ਇਕੱਠੇ ਬੈਠ ਕੇ ਦੁਪਹਿਰ ਦਾ ਭੋਜਨ ਵੀ ਕੀਤਾ, ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਅਤੇ ਆਪਣੇਪਣ ਦੀ ਭਾਵਨਾ ਹੋਰ ਮਜ਼ਬੂਤ ਹੋਈ ਅਤੇ ਸਮਾਗਮ ਨੂੰ ਇਕ ਪਰਿਵਾਰਕ ਮਾਹੌਲ ਮਿਲਿਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਸਿਰਫ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਉਹਨਾਂ ਬੱਚਿਆਂ ਲਈ ਉਮੀਦ ਦੀ ਮਜ਼ਬੂਤ ਕਿਰਨ ਹੈ, ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ, ਬਾੜਾਂ ਜਾਂ ਹੋਰ ਕੁਦਰਤੀ ਆਫਤਾਂ ਕਾਰਨ ਆਪਣੇ ਮਾਪਿਆਂ ਜਾਂ ਸਹਾ...
ਚੀਨ ਤੋਂ 0-5 ਨਾਲ ਹਾਰ ਕੇ ਭਾਰਤ ਉਬੇਰ ਕੱਪ ਤੋਂ ਬਾਹਰ, ਹੁਣ ਥਾਮਸ ਕੱਪ ‘ਤੇ ਨਜ਼ਰਾਂ

ਚੀਨ ਤੋਂ 0-5 ਨਾਲ ਹਾਰ ਕੇ ਭਾਰਤ ਉਬੇਰ ਕੱਪ ਤੋਂ ਬਾਹਰ, ਹੁਣ ਥਾਮਸ ਕੱਪ ‘ਤੇ ਨਜ਼ਰਾਂ

Sports
ਹਾਰਸੇਂਸ (ਡੈਨਮਾਰਕ): ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਮਜ਼ਬੂਤ ​​ਸਥਿਤੀ ਵਿੱਚ ਹੋਣ ਦਾ ਫਾਇਦਾ ਨਹੀਂ ਚੁੱਕਣ ਵਿੱਚ ਅਸਫਲ ਰਹੀ, ਜਦੋਂ ਕਿ ਹੋਰ ਖਿਡਾਰਨਾਂ ਵੀ ਮਹੱਤਵਪੂਰਨ ਮੌਕਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਿੱਚ ਅਸਫਲ ਰਹੀਆਂ, ਜਿਸ ਕਾਰਨ ਭਾਰਤ ਨੂੰ ਉਬੇਰ ਕੱਪ ਬੈਡਮਿੰਟਨ ਟੂਰਨਾਮੈਂਟ ਵਿੱਚ ਚੀਨ ਤੋਂ 0-5 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਮਹਿਲਾ ਟੀਮ ਨੇ ਮੇਜ਼ਬਾਨ ਡੈਨਮਾਰਕ ਤੋਂ 2-3 ਦੀ ਹਾਰ ਨਾਲ ਸ਼ੁਰੂਆਤ ਕੀਤੀ ਸੀ, ਪਰ ਫਿਰ ਯੂਕਰੇਨ 'ਤੇ 4-1 ਦੀ ਜਿੱਤ ਨਾਲ ਕੁਆਰਟਰ ਫਾਈਨਲ ਵਿੱਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਬਣਾ ਰੱਖੀਆਂ ਸੀ। ਪਿਛਲੇ ਤਿੰਨ ਮੈਚਾਂ ਵਿੱਚ 16 ਵਾਰ ਦੇ ਚੈਂਪੀਅਨ ਚੀਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਭਾਰਤ ਨੂੰ ਉਬੇਰ ਕੱਪ ਵਿੱਚ ਆਪਣੇ ਪਿਛਲੇ ਤਿੰਨ ਮੈਚਾਂ ਵਿੱਚ 16 ਵਾਰ ਦੇ ਚੈਂਪੀਅਨ ਚੀਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਸਿੰਧੂ ਨੇ ਭਾਰਤ ਲਈ ਸ਼ੁਰੂਆਤ ਕੀਤੀ, ਜਦੋਂ ਕਿ ਇਸ਼ਰਾਨੀ ਬਰੂਆ ਅਤੇ ਦੇਵਿਕਾ ਸਿਹਾਗ ਨੂੰ ਹੋਰ ਦੋ ਸਿੰਗਲ ਮੈਚਾਂ ਲਈ ਉੱਨਤੀ ਹੁੱਡਾ ਅਤੇ ਤਨਵੀ ਸ਼ਰਮਾ ਦੀ ਜਗ੍ਹਾ ਟੀਮ ਵਿੱਚ ਸ਼ਾਮਲ ਕੀਤਾ ਗਿਆ। ਸਿੰਧੂ ਨੇ ਫੈਸਲਾਕੁੰ...
ਵਾਲਾਂ ਨੂੰ ਮਜ਼ਬੂਤ ਬਣਾਏ ਰੱਖਣ ਲਈ ਕੀ ਕਰਨਾ ਚਾਹੀਦਾ ਹੈ? ਅਪਣਾ ਲਓ ਇਹ 6 ਤਰੀਕੇ

ਵਾਲਾਂ ਨੂੰ ਮਜ਼ਬੂਤ ਬਣਾਏ ਰੱਖਣ ਲਈ ਕੀ ਕਰਨਾ ਚਾਹੀਦਾ ਹੈ? ਅਪਣਾ ਲਓ ਇਹ 6 ਤਰੀਕੇ

health
ਆਪਣੇ ਦਿਨ ਦੀ ਸ਼ੁਰੂਆਤ ਸਿਹਤਮੰਦ ਢੰਗ ਨਾਲ ਕਰਨ ਨਾਲ ਤੁਸੀਂ ਦਿਨ ਭਰ ਊਰਜਾਵਾਨ ਰਹਿ ਸਕਦੇ ਹੋ। ਇਹ ਸਿਧਾਂਤ ਵਾਲਾਂ ਦੀ ਸਿਹਤ 'ਤੇ ਵੀ ਲਾਗੂ ਹੁੰਦਾ ਹੈ। ਵਾਲਾਂ ਨੂੰ ਸੰਘਣੇ ਅਤੇ ਮਜ਼ਬੂਤ ​​ਬਣਾਉਣ ਲਈ ਰੁਟੀਨ ਵਿੱਚ ਸਿਹਤਮੰਦ ਆਦਤਾਂ ਨੂੰ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਵਾਲਾਂ ਨੂੰ ਮਜ਼ਬੂਤ ਬਣਾਏ ਰੱਖਣ ਲਈ ਸਿਹਤਮੰਦ ਆਦਤਾਂ ਇੱਕ ਗਲਾਸ ਪਾਣੀ: ਬਹੁਤ ਸਾਰੇ ਲੋਕਾਂ ਨੂੰ ਉੱਠਦੇ ਹੀ ਕੌਫੀ ਅਤੇ ਚਾਹ ਪੀਣ ਦੀ ਆਦਤ ਹੁੰਦੀ ਹੈ। ਹਾਲਾਂਕਿ, ਇਨ੍ਹਾਂ ਪੀਣ ਵਾਲੇ ਪਦਾਰਥਾਂ ਨੂੰ ਪੀਣ ਤੋਂ ਪਹਿਲਾਂ ਇੱਕ ਗਲਾਸ ਪਾਣੀ ਪੀਓ। ਇਹ ਵਾਲਾਂ ਦੇ ਰੋਮਾਂ ਨੂੰ ਹਾਈਡਰੇਟ ਰੱਖਣ ਵਿੱਚ ਮਦਦ ਕਰਦਾ ਹੈ ਅਤੇ ਵਾਲਾਂ ਦੇ ਵਾਧੇ ਨੂੰ ਵਧਾਉਂਦਾ ਹੈ। ਜੋ ਲੋਕ ਸਾਦਾ ਪਾਣੀ ਨਹੀਂ ਪੀ ਸਕਦੇ, ਉਹ ਇਸ ਵਿੱਚ ਨਿੰਬੂ ਦਾ ਰਸ ਅਤੇ ਖੀਰੇ ਦੇ ਟੁਕੜੇ ਪਾ ਸਕਦੇ ਹਨ। ਪ੍ਰੋਟੀਨ ਨਾਲ ਭਰਪੂਰ ਨਾਸ਼ਤਾ: ਨਾਸ਼ਤਾ ਨਾ ਸਿਰਫ਼ ਭੁੱਖ ਨੂੰ ਘੱਟ ਕਰਦਾ ਹੈ ਸਗੋਂ ਵਾਲਾਂ ਨੂੰ ਵੀ ਸੰਘਣਾ ਕਰਦਾ ਹੈ। ਇਸ ਲਈ ਪ੍ਰੋਟੀਨ ਨਾਲ ਭਰਪੂਰ ਭੋਜਨ ਜਿਵੇਂ ਕਿ ਦਹੀਂ, ਗਿਰੀਦਾਰ, ਅੰਡੇ ਅਤੇ ਪ੍ਰੋਟੀਨ ਬਾਰ ਖਾਓ। ਇਸ ਤੋਂ ਇਲਾਵਾ, ਤਣਾਅ ਨਾ ਸਿਰਫ਼ ਸਿਹਤ ਨੂੰ ਨੁਕਸਾ...
ਰਿਲੀਜ਼ ਲਈ ਤਿਆਰ ਪੰਜਾਬੀ ਫ਼ਿਲਮ ’70 ਸਿਆਲ’, ਇੰਦਰਪਾਲ ਸਿੰਘ ਨੇ ਕੀਤਾ ਨਿਰਦੇਸ਼ਨ

ਰਿਲੀਜ਼ ਲਈ ਤਿਆਰ ਪੰਜਾਬੀ ਫ਼ਿਲਮ ’70 ਸਿਆਲ’, ਇੰਦਰਪਾਲ ਸਿੰਘ ਨੇ ਕੀਤਾ ਨਿਰਦੇਸ਼ਨ

enterinment news
ਚੰਡੀਗੜ੍ਹ: ਪੰਜਾਬੀ ਸਿਨੇਮਾਂ ਵਿੱਚ ਬਤੌਰ ਲੇਖ਼ਕ ਅਤੇ ਨਿਰਦੇਸ਼ਕ ਇੰਦਰਪਾਲ ਸਿੰਘ ਅਹਿਮ ਭੂਮਿਕਾ ਨਿਭਾ ਰਹੇ ਹਨ। ਹੁਣ ਇੰਦਰਪਾਲ ਸਿੰਘ ਆਪਣੀ ਇੱਕ ਹੋਰ ਅਰਥ-ਭਰਪੂਰ ਫ਼ਿਲਮ '70 ਸਿਆਲ' ਦਰਸ਼ਕਾਂ ਸਨਮੁੱਖ ਕਰਨ ਜਾ ਰਹੇ ਹਨ। ਇਸ ਫਿਲਮ ਦੀ ਪਹਿਲੀ ਝਲਕ ਅਤੇ ਰਿਲੀਜ਼ ਡੇਟ ਨੂੰ ਰਿਵੀਲ ਕਰ ਦਿੱਤਾ ਗਿਆ ਹੈ। 'ਡ੍ਰੀਮ ਰਿਐਲਟੀ ਮੂਵੀਜ਼' ਅਤੇ 'ਪਨੋਰਮਾ ਸਟੂਡਿਓਜ਼' ਵੱਲੋਂ ਵੱਡੇ ਪੱਧਰ 'ਤੇ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਦਾ ਨਿਰਮਾਣ ਰਵਨੀਤ ਕੌਰ ਚਾਹਲ, ਰਾਜੇਸ਼ ਅਰੋੜਾ ਅਤੇ ਅੰਸ਼ੂ ਮਿੱਢਾ ਵੱਲੋਂ ਕੀਤਾ ਗਿਆ ਹੈ। 'ਲੂੰ ਕੰਢੇ ਸਿਰਫ ਠੰਡ ਨਾਲ ਹੀ ਖੜ੍ਹੇ ਨਹੀਂ ਹੁੰਦੇ.." ਦੀ ਟੈਗ-ਲਾਇਨ ਅਧੀਨ ਵਜ਼ੂਦ ਵਿੱਚ ਲਿਆਂਦੀ ਗਈ ਇਸ ਫਿਲਮ ਵਿੱਚ ਪੰਜਾਬੀ ਸਿਨੇਮਾਂ ਅਤੇ ਮਿਊਜ਼ਿਕ ਵੀਡੀਓ ਜਗਤ ਦੇ ਦੋ ਚਰਚਿਤ ਚਿਹਰੇ ਧਨਵੀਰ ਸਿੰਘ ਅਤੇ ਨਿਕੇਤ ਢਿੱਲੋ ਲੀਡ ਜੋੜੀ ਵਜੋ ਨਜ਼ਰ ਆਉਣਗੇ, ਜੋ ਪਹਿਲੀ ਵਾਰ ਇਕੱਠਿਆ ਸਿਲਵਰ ਸਕਰੀਨ ਸਪੇਸ ਸ਼ੇਅਰ ਕਰਨ ਜਾ ਰਹੇ ਹਨ। ਐਲਾਨ ਅਤੇ ਨਿਰਮਾਣ ਪੜ੍ਹਾਅ ਤੋਂ ਚਰਚਾ ਅਤੇ ਦਰਸ਼ਕਾਂ ਦੀ ਉਤਸੁਕਤਾ ਦਾ ਕੇਂਦਰ ਬਿੰਦੂ ਬਣੀ ਇਸ ਫਿਲਮ ਦੀ ਸਹਿਯੋਗੀ ਕਾਸਟ ਵਿੱਚ ਕਰਮਜੀਤ ਅਨਮੋਲ, ਨੂਰ ਚਾਹਲ, ਜੋਬਨਪ੍ਰੀਤ ਸਿ...
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Politics
ਚੰਡੀਗੜ੍ਹ 28 ਅਪ੍ਰੈਲ- ਕੁਸ਼ਤੀ ਜਗਤ ਵਿੱਚ 'ਜੱਸਾ ਪੱਟੀ' ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਰਿਹਾਇਸ਼ 'ਤੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।   ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿੱਚ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਹਸਤੀਆਂ ਦੇ ਰਾਜਨੀਤੀ ਵਿੱਚ ਆਉਣ ਨਾਲ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਮਿਲੇਗੀ।   ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡ ਦੇ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲਗਨ ਦਾ ਲੋਹਾ ਮਨਵਾਇਆ ਹੈ, ਉਸੇ ਤਨਦੇਹੀ ਅਤੇ ਸਮਰਪਣ ਨਾਲ ਉਹ ਪਾਰਟੀ ਨਾਲ ਜੁੜ ਕੇ ਭਵਿੱਖ ਵਿੱਚ ਦੇਸ਼ ਅਤੇ ਸਮਾਜ...