ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ
ਬਰਨਾਲਾ, 28 ਅਪ੍ਰੈਲ
ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਜਾ ਰਿਹਾ ਹੈ, ਓਥੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪਿੰਡ ਪੰਧੇਰ ਵਿਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ 'ਤੇ ਕਿਸਾਨ ਵਿਰੁੱਧ ਐਫ਼ਆਈਆਰ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਰਹਿੰਦ-ਖਹੂੰਦ (ਨਾੜ) ਨੂੰ ਅੱਗ ਲਗਾਉਣ/ਸਾੜਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਸਦੇ ਬਾਵਜੂਦ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਪਿੰਡ ਪੰਧੇਰ ਦੇ ਕਿਸਾਨ ਅਵਤਾਰ ਸਿੰਘ ਵਲੋਂ 1 ਏਕੜ ਰਕਬੇ ਵਿੱਚ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ 'ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲਿਸ ਵਲੋਂ ਐਫ਼ਆਈਆਰ ਦਰਜ ਕੀਤੀ ਗਈ ਹੈ ਅਤੇ ਹਵਾ ਦੀ ਗੁਣਵੱਤਾ ਪ੍ਰਬੰਧਨ ਨਿਯਮ 2023 ਅਧੀਨ 5 ਹਜ਼ਾਰ ਰੁਪਏ ਜੁਰਮਾਨਾ (ਵਾਤਾਵਰਨ ਮੁਆਵਜ਼ਾ) ਕੀਤਾ ਗਿਆ ਹੈ।
...








