ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ
ਚੰਡੀਗੜ੍ਹ; 27 ਅਪ੍ਰੈਲ 2026: ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਅੰਦਰ ਬਿਜਲੀ ਦੀ ਮੰਗ ਦਸ ਦਿਨਾਂ ਦੇ ਅੰਦਰ 7,900 ਮੈਗਾਵਾਟ ਤੋਂ ਵੱਧ ਕੇ 12,000 ਮੈਗਾਵਾਟ ਤੋਂ ਵੱਧ ਹੋ ਗਈ ਹੈ, ਪਰ ਚਿੰਤਾ ਦੀ ਕੋਈ ਗੱਲ ਨਹੀਂ, ਕਿਉਂਕਿ ਸੂਬੇ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ।
ਮਿਸ਼ਨ ਰੌਸ਼ਨ ਤਹਿਤ 6,000 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਿਜਲੀ ਬੁਨਿਆਦੀ ਢਾਂਚਾ ਸੁਧਾਰ ਪ੍ਰਾਜਕੈਟ ਅਤੇ ਗੈਰ-ਯੋਜਨਾਬੱਧ ਆਉਟੇਜ ਵਿੱਚ ਲਗਭਗ 70 ਫੀਸਦ ਦੀ ਕਮੀ ਦੇ ਨਾਲ ਪੰਜਾਬ ਰਾਜ ਬਿਜਲੀ ਨਿਗਮ (ਪੀ.ਐਸ.ਪੀ.ਸੀ.ਐਲ.) ਗਰਿੱਡ ਸਥਿਰਤਾ ਨੂੰ ਬਣਾਈ ਰੱਖਣ ਵਿੱਚ ਸਫ਼ਲ ਰਿਹਾ ਹੈ, ਉਹ ਵੀ ਅਜਿਹੇ ਸਮੇਂ ਜਦੋਂ ਦੇਸ਼ ਦੇ ਕਈ ਹਿੱਸਿਆਂ ਨੂੰ ਬਿਜਲੀ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ। ਇਸ ਨਾਲ ਪੰਜਾਬ ਗਰਮੀਆਂ ਵਿੱਚ ਬਿਜਲੀ ਦੀ ਸਿਖ਼ਰ ਮੰਗ ਦੇ ਪ੍ਰਬੰਧਨ ਵਿੱਚ ਤਿਆਰ-ਬਰ-ਤਿਆਰ ਮੋਹਰਲੇ ਰਾਜਾਂ ਦੀ...








