ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇਸਮਾਈਲਖੇਲ ਤੌਹੀਦ (30), ਵਾਸੀ ਅਫਗਾਨਿਸਤਾਨ , ਜੋ ਇਸ ਸਮੇਂ ਪੁਣੇ, ਮਹਾਰਾਸ਼ਟਰ ਵਿੱਚ ਰਹਿ ਰਿਹਾ ਹੈ; ਮੰਗਜੀਤ ਸਿੰਘ (20) ਅਤੇ ਸ਼ਮਸ਼ੇਰ ਸਿੰਘ (26) ਦੋਵੇਂ ਵਾਸੀ ਪਿੰਡ ਫਤਿਹਾਬਾਦ, ਤਰਨਤਾਰਨ ਅਤੇ ਗੁਰਲਾਲ ਸਿੰਘ (42) ਵਾਸੀ ਪਿੰਡ ਰਾਜਾਤਾਲ (ਅੰਮ੍ਰਿਤਸਰ ) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਬੇਰੇਟਾ, ਚਾਰ 9 ਐਮ.ਐਮ. ਗਲੋਕ ਅਤੇ ਤਿੰਨ .30 ਬੋਰ ਪਿਸਤੌਲ ਸਮੇਤ ਸੱਤ ਜ਼ਿੰਦਾ ਕਾਰਤੂਸ ਵੀ ਸ਼ਾਮਲ ਹ...








