Shadow

Tag: punjabi news

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

hot news
*ਚੰਡੀਗੜ੍ਹ, 24 ਅਪ੍ਰੈਲ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਇਲਾਜ ਦਰਮਿਆਨ ਰੁਕਾਵਟ ਨਾ ਬਣੇ। ਹੁਸ਼ਿਆਰਪੁਰ ਦਾ ਇੱਕ ਹਾਲੀਆ ਮਾਮਲਾ ਇਸ ਬਦਲਾਅ ਨੂੰ ਦੀ ਪ੍ਰਤੱਖ ਸਬੂਤ ਹੈ। ਸੰਦੀਪ ਸਿੰਘ, ਜਿਸਨੂੰ ਤੀਵਰ ਇਸਕੀਮਿਕ ਸਟਰੋਕ ਹੋਇਆ ਸੀ, ਨੂੰ ਏਮਸ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ 32,300 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਯੋਜਨਾ ਹੇਠ ਕਵਰ ਕੀਤਾ ਗਿਆ। ਉਸਦੇ ਪਿਤਾ ਜਗਜੀਤ ਸਿੰਘ ਨੇ ਕਿਹਾ, “ਖੁਸ਼ਕਿਸਮਤੀ ਨਾਲ ਅਸੀਂ ਪਹਿਲਾਂ ਹੀ ਸਿਹਤ ਕਾਰਡ ਬਣਵਾ ਲਿਆ ਸੀ। ਇਸ ਨਾਲ ਇਲਾਜ ਦਾ ਸਾਰਾ ਖਰਚਾ ਕਵਰ ਹੋ ਗਿਆ।”ਇਹ ਮਾਮਲਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਿਸ ਤਰ੍ਹਾਂ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਨੂੰ ਅਣ-ਕਿਆਸੇ ਆਰਥਿਕ ਬੋਝ ਤੋਂ ਬਚਾ ਰਹੀਆਂ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 11 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 11 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

local news
ਹੁਸ਼ਿਆਰਪੁਰ, 24 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਪਿਪਲਾਂਵਾਲਾ, ਹੁਸ਼ਿਆਰਪੁਰ ਵਿੱਚ 30 ਐਮ.ਐਲ.ਡੀ. ਸੋਧੇ ਪਾਣੀ ਨੂੰ ਜ਼ਮੀਨਦੋਜ਼ ਨਾਲਿਆਂ ਰਾਹੀਂ ਖੇਤਾਂ ਦੀ ਸਿੰਚਾਈ ਲਈ ਵਰਤਣ ਵਾਲੇ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਕੀਤਾ। ਭੂਮੀ ਸੁਰੱਖਿਆ ਵਿਭਾਗ ਵੱਲੋਂ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪ੍ਰਚੂਰ ਪਾਣੀ ਉਪਲਬਧ ਹੋਵੇਗਾ ਅਤੇ ਕੁਦਰਤੀ ਜਲ ਸਰੋਤਾਂ ‘ਤੇ ਨਿਰਭਰਤਾ ਘਟੇਗੀ। ਇਸ ਨਾਲ ਨਾ ਸਿਰਫ਼ ਪਾਣੀ ਦੀ ਬਚਤ ਹੋਵੇਗੀ ਸਗੋਂ ਕਿਸਾਨ ਉੱਚ ਕਿਸਮ ਦੀ ਖੇਤੀ ਕਰਨ ਦੇ ਯੋਗ ਵੀ ਬਣਣਗੇ। ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਪਲਾਂਵਾਲਾ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਸੋਧ ਹੋ ਕੇ ਨਿਕਲਣ ਵਾਲਾ ਪਾਣੀ ਹੁਣ ਇਲਾਕੇ ਦੇ ਸੱਤ ਪਿੰਡਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਹਤਵਪੂਰਣ ਯੋਜਨਾ ਅਧੀਨ ਲਗਭਗ 40 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਗਈ ਹੈ, ਜਿਸ ਰਾਹੀਂ ਸੋਧਿਆ ਪਾਣੀ ਖੇਤਾਂ ਤੱਕ ਪਹੁੰਚਾਇਆ ਜਾਵੇਗਾ। ਉ...
ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

Crime, local news
ਸੰਗਰੂਰ, 24 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ ਕਰ ਲਈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਰਿਹਾਇਸ਼ੀ ਮਕਾਨ ਵਿੱਚ ਕੱਚ ਦੀ ਬੋਤਲ ਵਿੱਚ ਪੈਟਰੌਲ ਪਾ ਕੇ ਉਸਨੂੰ ਅੱਗ ਲਗਾ ਕੇ ਸੁੱਟਣ ਵਾਲੇ 03 ਦੋਸੀਆਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਵੀ ਬ੍ਰਾਮਦ ਕਰਵਾ ਲਿਆ ਗਿਆ ਹੈ। ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਧੂਰੀ ਵਿਖੇ ਇਤਲਾਹ ਮਿਲੀ ਸੀ ਕਿ ਮਿਤੀ 20.04.2026 ਨੂੰ ਕਰੀਬ 11 ਵਜੇ ਰਾਤ 03 ਅਣਪਛਾਤਿਆਂ ਨੇ ਦਰਸ਼ਨ ਕੁਮਾਰ ਵਾਸੀ ਧੂਰੀ ਦੇ ਰਿਹਾਇਸ਼ੀ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅੱਗ ਲਗਾ ਕੇ ਸੁੱਟਿਆ ਸੀ। ਜਿਸ ‘ਤੇ ਮੁਕੱਦਮਾ ਨੰਬਰ 59 ਮਿਤੀ 21....
ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ ‘ਤੇ ਬੈਰੀਅਰ ਸਥਾਪਿਤ

ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ ‘ਤੇ ਬੈਰੀਅਰ ਸਥਾਪਿਤ

local news
ਮਾਨਸਾ, 24 ਅਪ੍ਰੈਲ: ਜ਼ਿਲ੍ਹਾ ਮੰਡੀ ਅਫ਼ਸਰ, ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਹਾੜ੍ਹੀ ਸੀਜਨ 2026-27 ਦੌਰਾਨ ਬਾਹਰਲੇ ਰਾਜਾਂ ਤੋਂ ਅਣ-ਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਮੰਡੀ ਬੋਰਡ ਵੱਲੋ ਮਾਰਕਿਟ ਕਮੇਟੀ, ਬੋਹਾ ਅਧੀਨ ਰਤੀਆ ਰੋਡ, ਬੋਹਾ ਅਤੇ ਮਾਰਕਿਟ ਕਮੇਟੀ ਸਰਦੂਲਗੜ੍ਹ ਅਧੀਨ ਸਿਰਸਾ ਰੋਡ ਸਰਦੂਲੇਵਾਲਾ ਵਿਖੇ 02 ਬੈਰੀਅਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਬੈਰੀਅਰ ਉੱਪਰ ਪੰਜਾਬ ਮੰਡੀ ਬੋਰਡ/ਮਾਰਕਿਟ ਕਮੇਟੀ ਵੱਲੋ 24x7 ਘੰਟਿਆਂ ਲਈ ਆਪਣੇ ਕਰਮਚਾਰੀ ਤੈਨਾਤ ਕੀਤੇ ਗਏ ਹਨ ਤਾਂ ਜੋ ਬਾਹਰਲੇ ਰਾਜਾਂ ਤੋਂ ਗੈਰ ਕਾਨੂੰਨੀ ਤੌਰ 'ਤੇ ਅਣਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੋਈ ਬਾਹਰਲੇ ਰਾਜਾਂ ਤੋਂ ਅਣਅਧਿਕਾਰਤ ਕਣਕ ਨਹੀ ਆਉਣ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਜਾਂ ਫਰਮ ਬਾਹਰਲੇ ਰਾਜ ਤੋ ਕਣਕ ਮੰਗਵਾਉਦੀ ਹੈ ਤਾਂ ਉਸ ਵਿਅਕਤੀ ਜਾਂ ਫਰਮ ਵਿਰੁੱਧ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।...
ਪਿੰਡ ਤਲਵੰਡੀ ਅਰਾਈਆਂ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ

ਪਿੰਡ ਤਲਵੰਡੀ ਅਰਾਈਆਂ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ

local news
ਹੁਸ਼ਿਆਰਪੁਰ, 24 ਅਪ੍ਰੈਲ:  ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਤਲਵੰਡੀ ਅਰਾਈਆਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਬਾਬਾ ਸਾਹਿਬ ਨੂੰ ਯਾਦ ਕੀਤਾ ਗਿਆ।            ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਸੰਵਿਧਾਨ ਦੇ ਕੇ ਸਮਾਜ ਦੇ ਹਰ ਵਰਗ ਨੂੰ ਸਮਾਨ ਅਧਿਕਾਰ ਦਿਵਾਉਣ ਦਾ ਇਤਿਹਾਸਕ ਕੰਮ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਸਮਾਨਤਾ ਦਾ ਪ੍ਰਤੀਕ ਹੈ, ਜੋ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦਾ ਹੈ।         ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਵੱਡਾ ਸਾਧਨ ਦੱਸਿਆ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਸਤੇ 'ਤੇ ਚੱਲਦਿਆਂ ਸਿੱਖਿਆ, ਸਮਾਨਤਾ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਅਪਣਾਉਣਾ ਚਾਹੀਦਾ ਹੈ। ਡਾ. ਰਵਜੋਤ ਸਿੰਘ ਨੇ ਹਾਜ਼ਰ ਲੋਕਾਂ ਨ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

hot news
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹਰੀਕੇ ਹੈੱਡ ਵਰਕਸ ਨੇੜੇ ਸਤਲੁਜ ਦਰਿਆ ‘ਚ ਮੱਛੀਆਂ ਦੇ ਮਰਨ ਸਬੰਧੀ ਰਿਪੋਰਟ ਕੀਤੇ ਗਏ ਮਾਮਲੇ ਵਿੱਚ ਵਿਸਤ੍ਰਿਤ ਫੀਲਡ ਜਾਂਚ ਪੂਰੀ ਕਰ ਲਈ ਹੈ। ਜਾਂਚ ਤੋਂ ਪਤਾ ਚੱਲਦਾ ਹੈ ਕਿ ਵਿਸ਼ਲੇਸ਼ਿਤ ਮਾਪਦੰਡਾਂ ਦੇ ਆਧਾਰ 'ਤੇ ਦਰਿਆ ਦੇ ਹਿੱਸੇ, ਜਿਥੋਂ ਨਮੂਨੇ ਲਏ ਗਏ ਸਨ, ਵਿੱਚ ਉਦਯੋਗਿਕ ਪ੍ਰਦੂਸ਼ਣ ਦਾ ਕੋਈ ਜ਼ਹਿਰੀਲਾ ਤੱਤ ਨਹੀਂ ਪਾਇਆ ਗਿਆ। ਬੋਰਡ ਨੂੰ ਪਿਛਲੇ ਦਿਨੀਂ 3 ਅਪ੍ਰੈਲ ਨੂੰ ਇੱਕ ਵੀਡੀਓ ਪ੍ਰਾਪਤ ਹੋਈ ਸੀ, ਜਿਸ ਵਿੱਚ ਮਰੀਆਂ ਮੱਛੀਆਂ ਦਿਖਾਈ ਦੇ ਰਹੀਆਂ ਸਨ। ਪੀ.ਪੀ.ਸੀ.ਬੀ. ਦੀ ਇੱਕ ਟੀਮ ਨੇ ਅਗਲੇ ਹੀ ਦਿਨ ਵਿਗਿਆਨਕ ਸਟਾਫ਼ ਅਤੇ ਮੱਛੀ ਪਾਲਣ ਵਿਭਾਗ ਦੇ ਨਾਲ ਪਿੰਡ ਗੱਟਾ ਬਾਦਸ਼ਾਹ/ਦੀਨੇਕੇ ਦੇ ਨੇੜੇ ਹਰੀਕੇ ਹੈੱਡ ਵਰਕਸ ਦੇ ਆਲੇ-ਦੁਆਲੇ ਸਾਈਟ ਦਾ ਪਤਾ ਲਗਾਇਆ। ਫੀਲਡ ਨਿਰੀਖਣਾਂ ਨੇ ਹਰੀਕੇ ਹੈੱਡ ਵਰਕਸ ਦੀ ਡਾਊਨਸਟ੍ਰੀਮ ਦੀਆਂ ਕਈ ਥਾਵਾਂ 'ਤੇ ਖਾਸ ਕਰਕੇ ਫਿਸ਼ ਲੈਡਰ ਦੇ ਨੇੜੇ ਅਤੇ ਬੈਰਾਜ ਦੇ ਖਾਸ ਗੇਟਾਂ ਦੇ ਅੰਦਰ, ਮਰੀਆਂ ਮੱਛੀਆਂ ਦੀ ਮੌਜੂਦਗੀ; ਅਤੇ ਅੱਪਸਟ੍ਰੀਮ ‘ਚ ਕੋਈ ਮਰੀ ਮੱਛੀ ਨ...
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

Punjab
ਚੰਡੀਗੜ੍ਹ/ਝਬਾਲ (ਤਰਨ ਤਾਰਨ), 24 ਅਪ੍ਰੈਲ :         ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ। ਝਬਾਲ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ  ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਸ...
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

breaking news
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ: ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਦਾ ਮਕਸਦ ਲੋਕਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਮਲੋਟ ਵਿਖੇ ਡਾ. ਬੀ.ਆਰ....
ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

breaking news
ਚੰਡੀਗੜ੍ਹ/ ਐਸ.ਏ.ਐਸ. ਨਗਰ, 24 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ। ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਤਾਂ ਜੋ ਘੱਟ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, "ਸਾਡੀ ਸਰਕਾਰ ਨੌਜਵਾਨਾਂ ਨੂੰ ਸਿਰਫ਼ ਮੈਰਿਟ ਦੇ ਆਧਾਰ 'ਤੇ, ਬਿਨਾਂ ਕਿਸੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।" ਉਨ੍ਹਾਂ ਨੇ ਉਮੀਦਵਾਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ...
ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

hot news
ਚੰਡੀਗੜ੍ਹ, 24 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ‘ਸੰਪਰਕ ਅਭਿਆਨ’—ਜਿਸ ਤਹਿਤ ਪੁਲਿਸ ਮੁਲਾਜ਼ਮ ਸੂਬੇ ਦੇ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ। ਇਸ ਦੇ ਨਾਲ ਹੀ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਨਜਿੱਠਣ ਵਾਲਾ ਇਹ ਅਭਿਆਨ ਹੁਣ  ਨੌਜਵਾਨਾਂ ਨੂੰ ਗੈਂਗਸਟਰਾਂ ਦੀ ‘ਹਨ੍ਹੇਰੀ ਦੁਨੀਆ’ ਬਾਰੇ ਜਾਗਰੂਕ ਕਰਨ ਲਈ ਇੱਕ ਖੁੱਲ੍ਹਾ ਸੰਵਾਦ ਮੰਚ ਬਣਦਾ ਜਾ ਰਿਹਾ ਹੈ। ਜ਼ਿਲਿ੍ਹਆਂ, ਪਿੰਡਾਂ ਅਤੇ ਸ਼ਹਿਰਾਂ ਦੇ ਪੱਧਰ ’ਤੇ ਨਿਯਮਿਤ ਸੰਵਾਦ ਨਾਲ ਪੁਲਿਸ ਨੂੰ ਨੌਜਵਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨਾਲ ਉਨ੍ਹਾਂ ਨੂੰ ਇਹ ਸਮਝਾਉਣ ਵਿੱਚ ਸਫ਼ਲਤਾ ਮਿਲੀ ਹੈ ਕਿ ਗੈਂਗ ਕਿਵੇਂ ਨੌਜਵਾਨ ਪੀੜ੍ਹੀ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਦੇ ਹਨ। ਪੰਜਾਬ ਸਰਕਾਰ ਵੱਲੋਂ ਸਮਰਥਿਤ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਪਾਇਆ ਹੈ ਕਿ ਗੈਂਗਸਟਰ ਨੌਜਵਾਨਾਂ ਨੂੰ ਛੇਤੀ ਅਤੇ ਸੁਖਾਲੇ ਢੰਗ ਨਾਲ ਪੈਸਾ ਕਮਾਉ...