ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ
ਚੰਡੀਗੜ੍ਹ 24 ਅਪ੍ਰੈਲ :24 ਅਪ੍ਰੈਲ 2026 ਨੂੰ ਡਾ. ਨਵਜੋਤ ਖੋਸਾ ਆਈ.ਏ.ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ ਯੂਟੀ ਚੰਡੀਗੜ੍ਹ ਅਤੇ ਸ਼੍ਰੀ ਮਨਜੀਤ ਸਿੰਘ ਬਰਾੜ ਆਈਏਐਸ, ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਤਹਿਤ ਮੀਡੀਆ ਨੂੰ, ਜਨਗਣਨਾ 2027 ਪੜਾਅ-1 (ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ) ਬਾਰੇ ਸੰਖੇਤ ਜਾਣਕਾਰੀ ਦੇਣ ਅਤੇ ਸਵੈ-ਗਣਨਾ ਦੀ ਸ਼ੁਰੂਆਤ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਭਾਰਤ ਵਿੱਚ ਜਨਗਣਨਾ, ਜਨਗਣਨਾ ਐਕਟ, 1948 ਅਤੇ ਜਨਗਣਨਾ ਨਿਯਮਾਂ, 1990 ਦੇ ਉਪਬੰਧਾਂ ਅਧੀਨ ਕੀਤੀ ਜਾਂਦੀ ਹੈ। ਜਨਗਣਨਾ 2027 ਭਾਰਤ ਵਿੱਚ 16ਵੀਂ ਅਤੇ ਆਜ਼ਾਦੀ ਤੋਂ ਬਾਅਦ 8ਵੀਂ ਜਨਗਣਨਾ ਹੋਵੇਗੀ। ਆਖਰੀ ਜਨਗਣਨਾ 2011 ਵਿੱਚ ਕੀਤੀ ਗਈ ਸੀ, ਜਦੋਂ ਕਿ 2021 ਦੀ ਜਨਗਣਨਾ ਕੋਵਿਡ-19 ਮਹਾਂਮਾਰੀ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ।
ਇਸ ਦੌਰਾਨ ਦੱਸਿਆ ਗਿਆ ਕਿ ਜਨਗਣਨਾ ਡੇਟਾ ਸਮਾਜਿਕ-ਆਰਥਿਕ ਅਤੇ ਜਨਸੰਖਿਆ ਸਬੰਧੀ ਜਾਣਕਾਰੀ ਦੇ ਇੱਕ ਵਿਆਪਕ ਸਰੋਤ ਵਜੋਂ ਕੰਮ ਕਰਦਾ ਹੈ ਅਤੇ ਵਿਕਾਸ ਯੋਜਨਾਬੰਦੀ, ਭਲਾਈ ਯੋਜਨਾ...








