Friday, March 13
Shadow

Tag: punjabi news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

National
ਚੰਡੀਗੜ੍ਹ, 23 ਦਸੰਬਰ: ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਕਿ...
ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

National
ਚੰਡੀਗੜ੍ਹ, 23 ਦਸੰਬਰ: ਸੂਬੇ ਵਿੱਚ ਸਾਉਣੀ ਦੀ ਮੱਕੀ ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਉਨ੍ਹਾਂ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਪਾਣੀ ਦੀ ਜ਼ਿਆਦਾ ਖਪਤ ਵਾਲੇ ਝੋਨੇ ਦੀ ਫਸਲ ਦੀ ਥਾਂ ਸਾਉਣੀ ਦੀ ਮੱਕੀ ਦੀ ਖੇਤੀ ਵੱਲ ਰੁਖ਼ ਕੀਤਾ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਨੂੰ ਪ੍ਰਸੰਸਾ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਨੂੰ ਪ੍ਰੇਰਿਆ ਕਿ ਉਹ ਹੋਰ ਕਿਸਾਨਾਂ ਨੂੰ ਵੀ ਸਾਉਣੀ ਦੀ ਮੱਕੀ ਦੀ ਕਾਸ਼ਤ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਾਉਣੀ ਦੀ ਮੱਕੀ ਪਾਇਲਟ ਪ੍ਰੋਜੈਕਟ, ਜਿਸਦਾ ਉਦੇਸ਼ ਫਸਲੀ ਵਿਭਿੰਨਤਾ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ, ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ, ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਸਰਕਾਰ ਅਗਲੇ ਸੀਜ਼ਨ ਲਈ ਇਸ ਪ੍ਰੋਗਰਾਮ ਦੇ ਵਿਸਥਾਰ ’ਤੇ ਵਿਚਾਰ ਕਰ ਰਹੀ ਹੈ ਤਾਂ ਜੋ ਹੋਰ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਵ...
ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

National
ਚੰਡੀਗੜ੍ਹ/ਅੰਮ੍ਰਿਤਸਰ 23 ਦਸੰਬਰ: ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ  ਮਨਾਏ ਗਏ ਰਾਜ ਪੱਧਰੀ ਸਮਾਗਮ  ਦੇ ਮੁੱਖ ਮਹਿਮਾਨ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਸ: ਈ.ਟੀ.ਓ. ਨੇ ਸਮਾਗਮ ਵਿੱਚ ਹਾਜ਼ਰ ਵੱਡੀ ਗਿਣਤੀ ਵਿੱਚ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੇ ਸਮਾਰਕ ਵਿਖੇ ਵਿਧਾਨ ਸਭਾ ਦਾ ਸ਼ੈਸ਼ਨ ਹੋਇਆ ਹੈ। ਉਨਾਂ ਕਿਹਾ ਕਿ ਬੜੇ ਮਾਨ ਵਾਲੀ ਗੱਲ ਹੈ ਕਿ ਮਾਨ ਸਰਕਾਰ ਵਲੋਂ 21 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਦਾ ਸਮਾਰਕ ਉਸਾਰਿਆ ਗਿਆ ਹੈ। ਉਨਾਂ ਕਿਹਾ ਕਿ ਭਾਈ ਜੈਤਾ ਜੀ ਇਕੋ ਇਕ ਸਿੱਖ ਸਨ ਜਿਨਾਂ ਦੇ ਦੋ ਨਾਮ ਦੋ ਗੁਰੂ ਸਾਹਿਬ ...
ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

National
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ  ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ - ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ, 2025 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਦੁਨੀਆ ਭਰ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਛੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ 24 ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲ...
ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

National
ਚੰਡੀਗੜ੍ਹ/ਅੰਮ੍ਰਿਤਸਰ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਤਾਲਮੇਲ ਨਾਲ, ਪਿੰਡ ਡਾਲੇਕੇ, ਲੋਪੋਕੇ, ਅੰਮ੍ਰਿਤਸਰ ਨੇੜਿਓਂ ਲਗਭਗ 12.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ ਪਛਾਣੇ ਗਏ ਸੰਵੇਦਨਸ਼ੀਲ ਸਥਾਨਾਂ ਦੀ ਨਿਯਮਤ ਗਸ਼ਤ ਦੌਰਾਨ, ਡਾਲੇਕੇ ਪਿੰਡ ਦੇ ਖੇਤਰ ਨੇੜੇ ਖੇਤਾਂ ਵਿੱਚ ਡਰੋਨ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਐਸਪੀ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਏਐਨਟੀਐਫ ਦੀਆਂ ਸਾਂਝੀਆਂ ਟੀਮਾਂ ਨੇ ਸ਼ੱਕੀ ਸਥਾਨ ਦੀ ਯੋਜਨਾਬੱਧ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ, ਪਿੰਡ ਡਾਲੇਕੇ ਨੇੜਿਓਂ ਖੇਤਾਂ ਵਿੱਚੋਂ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਗਈ। ਬਰਾਮਦ ਕੀ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

National
ਚੰਡੀਗੜ੍ਹ 23 ਦਸੰਬਰ : ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ  ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਰਾਜ ਸਰਕਾਰ ਦੀ ਵਚਨਬੱਧਤਾ ਤਹਿਤ ਵੱਡੇ ਪੱਧਰ ’ਤੇ ਨਿਵੇਸ਼ਾਂ ਦਾ ਸਮਰਥਨ  ਅਤੇ ਪੰਜਾਬ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ  ਕੀਤਾ ਜਾ ਸਕੇ। ਐਚ.ਐਮ.ਈ.ਐਲ. ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸ਼੍ਰੀ ਪ੍ਰਭ ਦਾਸ ਨੇ ਦੱਸਿਆ ਕਿ ਅਸੀਂ ਬਠਿੰਡਾ ਵਿੱਚ ਇੱਕ ਰਿਫਾਇਨਰੀ ਅਤੇ ਪੈਟਰੋਕੈਮੀਕਲ ਕੰਪਲੈਕਸ ਵਿੱਚ ਨਿਵੇਸ਼ ਕਰਨ ਜਾ ਰਹੇ ਹਾਂ। ਅਸੀਂ ਪੈਟਰੋਲ, ਡੀਜ਼ਲ, ਐਲਪੀਜੀ, ਏਟੀਐਫ ਵਰਗੇ ਬਾਲਣਾਂ ਦੇ ਨਾਲ-ਨਾਲ ਪੋਲੀਥਿਾਲੀਨ ਅਤੇ ਪੌਲੀਪ੍ਰੋਪਾਈਲੀਨ ਸਮੇਤ ਪੋਲੀਮਰ ਵੀ ਪੈਦਾ ਕਰਦੇ ਹਾਂ। ਇਸ ਵਿਸ਼ਾਲ ਕੰਪਲੈਕਸ ਦੇ ਨਿਰਮਾਣ ਅਤੇ ਸੰਚਾਲਨ ਦੌਰਾਨ ਸਾਨੂੰ ਪੰਜਾਬ ਦੇ ਲੋਕਾਂ ਦੇ...
ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

National
ਚੰਡੀਗੜ੍ਹ, 23 ਦਸੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ ਰੁਪਏ ਪ੍ਰਾਪਤ ਕੀਤੇ, ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਵਿਭਾਗ ਦੀ ਨਵੀਨਤਾ ਅਤੇ ਚੌਕਸੀ ਨੂੰ ਦਿੰਦਿਆਂ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਨਾ ਸਿਰਫ਼ ਪੁਰਾਣੇ ਰਿਕਾਰਡ ਤੋੜੇ ਹਨ, ਸਗੋਂ ਯਕਮੁਸ਼ਤ ਨਿਪਟਾਰਾ ਸਕੀਮ-2025 ਅਤੇ ਆਧੁਨਿਕ ਡਾਟਾ ਐਨਾਲਿਟਿਕਸ ਰਾਹੀਂ ਟੈਕਸ ਚੋਰੀ ਨੂੰ ਰੋਕਣ ਵਿੱਚ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਖੇਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜੀ.ਐੱਸ.ਟੀ. ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਜੀ.ਐੱਸ.ਟੀ....
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

National
ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 6 ਲੱਖ 75 ਹਜ਼ਾਰ 857 ਯੋਗ ਲਾਭਪਾਤਰੀ ਔਰਤਾਂ ਨੂੰ ਇਹ ਵਿੱਤੀ ਸਹਾਇਤਾ ਨਿਯਮਿਤ ਤੌਰ ’ਤੇ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਮਾਜਿਕ ਸੁਰੱਖਿਆ, ਆਤਮ-ਸਨਮਾਨ ...
‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

National
ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 324 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 100 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 75  ਐਫਆਈਆਰਜ਼ ਦਰਜ ਹੋਈ। ਇਸ ਦੇ ਨਾਲ, 296 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,291 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 331 ਗ੍ਰਾਮ ਹੈਰੋਇਨ, 854 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,080 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ...
ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ

ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ

National
ਸੰਗਰੂਰ, 22 ਦਸੰਬਰ 2025: ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ। ਤਾੜੀਆਂ ਦੀ ਗੂੰਜ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸ਼ਾਲ ਕਾਰਜ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ। ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾਸ ਕਾ...