Friday, March 13
Shadow

Tag: punjabi news

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

National
ਚੰਡੀਗੜ੍ਹ, 22 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਨਵ-ਨਿਯੁਕਤ ਵਾਈਸ-ਚੇਅਰਪਰਸਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਨਿਰੰਤਰ ਯਤਨ ਕਰਨ ਲਈ ਆਖਿਆ ਤਾਂ ਕਿ ਲੋਕਾਂ ਦੀ ਭਲਾਈ ਨੂੰ ਵੱਧ ਤੋਂ ਵੱਧ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਯੋਜਨਾਬੰਦੀ ਬਣਾਉਣ, ਵੱਖ-ਵੱਖ ਸੈਕਟਰਾਂ ਦੇ ਵਿਕਾਸ ਲਈ ਯੋਜਨਾਵਾਂ ਤਿਆਰ ਕਰਨ ਸਮੇਤ ਹੋਰ ਰਣਨੀਤੀਆਂ ਘੜਨ ਵਿੱਚ ਆਰਥਿਕ ਨੀਤੀ ਤੇ ਯੋਜਨਾ ਬੋਰਡ ਵੱਲੋਂ ਸੂਬਾ ਸਰਕਾਰ ਨੂੰ ਸਹਿਯੋਗ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਮ ਲੋਕਾਂ ਲਈ ਕਲਿਆਣਕਾਰੀ ਸਕੀਮਾਂ ਤਿਆਰ ਕਰ ਰਹੀ ਹੈ ਜਿਸ ਲਈ ਬੋਰਡ ਨੂੰ ਸਹਿਯੋਗ ਕਰਦੇ ਰਹਿਣਾ ਚਾਹੀਦਾ ਹੈ।...
1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

National
ਚੰਡੀਗੜ੍ਹ 22 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿ...
ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

National
ਚੰਡੀਗੜ੍ਹ, 22 ਦਸੰਬਰ: ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਡਾ. ਬਲਜੀਤ ਕੌਰ ਨੇ ਰਾਜ ਭਰ ਵਿੱਚ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੀ ਜਾਨੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਮਾਨ ਸਰਕਾਰ ਦੀ ਸਪਸ਼ਟ ਨੀਤੀ ਹੈ ਕਿ ਸੂਬੇ ਦਾ ਹਰ ਬੱਚਾ ਸੁਰੱਖਿਅਤ ਮਾਹੌਲ ਵਿੱਚ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਵਾਪਸ ਪਹੁੰਚੇ। ਇਸੇ ਦ੍ਰਿਸ਼ਟੀਕੋਣ ਅਧੀਨ ਸਰਦੀਆਂ ਅਤੇ ਧੁੰਦ ਦੇ ਮੌਸਮ ਦੌਰਾਨ ਸਕੂਲ ਵਾਹਨਾਂ ਨਾਲ ਸੰਬੰਧਿਤ ਸਾਰੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀ ਸੇਫ਼ ਸਕੂਲ ਵਾਹਨ ਨੀਤੀ ਅਧੀਨ ਸੂਬੇ ਭਰ ਵਿੱਚ ਸਕੂਲ...
ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

National
ਚੰਡੀਗੜ੍ਹ, 22 ਦਸੰਬਰ: ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ 'ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿੱਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ ਅਤੇ ਉੱਨਤ ਜਲ-ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣਾ ਸ਼ਾਮਲ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਦੌਰਾਨ ਇਜ਼ਰਾਈਲ ਦੀ ਪ੍ਰਭਾਵੀ 'ਐਨ-ਡ੍ਰਿਪ' ਸਿੰਜਾਈ ਪ੍ਰਣਾਲੀ ਦੇ ਲਾਗੂਕਰਨ ‘ਤੇ ਵਿਸ਼ੇਸ਼ ਚਰਚਾ ਹੋ...
ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

National
ਚੰਡੀਗੜ੍ਹ, 22 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ ਲੱਖ ਕਿਲੋਮੀਟਰ ਸਫ਼ਰ ਪੂਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੂਰੇ ਖਿੱਤੇ ਨੂੰ ਉਨ੍ਹਾਂ 'ਤੇ ਮਾਣ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਪਿਛਲੇ 5-6 ਸਾਲਾਂ ਤੋਂ ਸਾਈਕਲਿੰਗ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਦਾ 100 ਦਿਨਾਂ ਲਈ 100 ਕਿਲੋਮੀਟਰ ਪ੍ਰਤੀ ਦਿਨ ਸਾਈਕਲਿੰਗ ਦਾ ਰਿਕਾਰਡ ਏਸ਼ੀਆ ਬੁੱਕ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੈ। ਸਪੀਕਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਮੋਂ ਨੇ 50 ਦੇ ਕਰੀਬ ਸਾਈਕਲਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਫਰੀਦਕੋਟ ਜ਼ਿਲ੍ਹੇ ਲਈ ਨਾਮਣਾ ਖੱਟਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸੁਪਰ ਰੈਨਡੋਨੀਅਰ ਦਾ ਖ਼ਿਤਾਬ ਅਤੇ ਸਟਾਰ ਇੰਡੀਪੈਂਡੈਂਟ ਐਵਾਰਡ ਵੀ ਜਿੱਤਿਆ ਹੈ। ਉਨ੍ਹਾਂ ਨੂੰ ਯੂ.ਐਸ.ਆਈ.ਐਸ. ਨਾਮੀ ਕੰਪਨੀ ਵੱਲੋਂ ਭਾਰਤੀਯ ਰਤਨਾ ਐਵਾਰਡ ਨਾਲ ਵੀ ਸਨਮਾਨਿਆ ਗਿਆ ਸੀ। ਇਸ ਮੌਕ...
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

National
*ਚੰਡੀਗੜ੍ਹ, 22 ਦਸੰਬਰ:* ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਵਾਲੇ ਖੇਤਰਾਂ ਖ਼ਾਸਕਰ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਵਰਤੋਂ ਲਈ ਉੱਨਤ ਇਜ਼ਰਾਈਲੀ ਤਕਨੀਕਾਂ ਨੂੰ ਅਪਣਾਉਣ 'ਤੇ ਵਿਸਤ੍ਰਿਤ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਅਤੇ ਨਾਗਰਿਕ ਸੇਵਾਵਾਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਟਿਕਾਊ ਪਾਣੀ ਪ੍ਰਬੰਧਨ ਅਤੇ ਸੋਧੇ ਹੋਏ ਗੰਦੇ ਪਾਣੀ ਦੀ ਕੁਸ਼ਲ ਢੰਗ ਨਾਲ ਮੁੜ ਵਰਤੋਂ ਸੂਬਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਸ੍ਰੀ ਫਾਰੇਸ ਸਾਏਬ ਨੇ ਪਾਣੀ ਦੀ ਕੁਸ਼ਲਤਾ, ਟਰੀਟਡ ਸੀਵਰੇਜ ਦੀ ਮੁੜ ਵਰਤੋਂ ਅਤੇ ਆਧੁਨਿਕ ਸ਼ਹਿਰੀ ਬੁਨਿਆਦੀ ਢਾਂਚੇ ਦੇ ਹੱਲਾਂ ਵਿੱਚ ਇਜ਼ਰਾਈਲ ਦੇ ਵਿਸ਼ਵ-ਪੱਧਰੀ ਮਾਨਤਾ ਪ੍ਰਾਪਤ ਅਭਿਆਸਾਂ ਬਾਰੇ ਵਿਚਾਰ ਸਾਂਝੇ ਕੀਤੇ। ਦੋਵਾਂ ਧਿਰਾਂ ਨੇ ਪ...
ਹੜ੍ਹਾਂ ਦੌਰਾਨ ਪਸ਼ੂਧਨ ਦੀ ਸਲਾਮਤੀ ਲਈ ਡਟਿਆ ਰਿਹੈ ਪਸ਼ੂ ਪਾਲਣ ਵਿਭਾਗ, 3.19 ਲੱਖ ਤੋਂ ਵੱਧ ਪਸ਼ੂਆਂ ਦਾ ਮੁਫ਼ਤ ਕੀਤਾ ਇਲਾਜ

ਹੜ੍ਹਾਂ ਦੌਰਾਨ ਪਸ਼ੂਧਨ ਦੀ ਸਲਾਮਤੀ ਲਈ ਡਟਿਆ ਰਿਹੈ ਪਸ਼ੂ ਪਾਲਣ ਵਿਭਾਗ, 3.19 ਲੱਖ ਤੋਂ ਵੱਧ ਪਸ਼ੂਆਂ ਦਾ ਮੁਫ਼ਤ ਕੀਤਾ ਇਲਾਜ

National
ਚੰਡੀਗੜ੍ਹ, 22 ਦਸੰਬਰ:- ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ ਹਨ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ 12 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ  ਵਿੱਚ ਪਸ਼ੂ-ਧਨ ਨੂੰ ਬਚਾਉਣ ਲਈ ਫੌਰੀ ਅਤੇ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ 713 ਪ੍ਰਭਾਵਿਤ ਪਿੰਡਾਂ ਵਿੱਚ 492 ਰੈਪਿਡ-ਰਿਸਪਾਂਸ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਤੋਂ ਇਲਾਵਾ, 24 ਘੰਟੇ ਐਮਰਜੈਂਸੀ ਗਰਿੱਡ ਸਥਾਪਤ ਕੀਤਾ ਗਿਆ ਅਤੇ 3.19 ਲੱਖ ਤੋਂ ਵੱਧ ਪਸ਼ੂਆਂ ਨੂੰ ਮੁਫਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਗਿਆ। ਉਹਨਾਂ ਕਿਹਾ, “ਸਾਡੀਆਂ ਟੀਮਾਂ ਨੇ ਜ਼ਮੀਨੀ ਪੱਧਰ 'ਤੇ ਅਣਥੱਕ ਮਿਹਨਤ ਕੀਤੀ, ਨਾ ਸਿਰਫ ਇਲਾਜ ਕੀਤਾ ਬਲਕਿ ਬਿਮਾਰੀਆਂ ਨੂੰ ਫੈਲਣ ਤੋਂ ਵੀ ਰੋਕਿਆ ਤਾਂ ਜੋ ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਪਸ਼ੂਧਨ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇI” ਸ.ਖੁੱਡੀਆਂ ਨੇ ਕਿਹਾ ਕਿ ਹੜ੍ਹ ਦੇ ਪ੍ਰਭਾਵ ਨੂ...
ਸਾਲ 2025 ਦਾ ਲੇਖਾ-ਜੋਖਾ; ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸਮਾਰਟ ਸੇਵਾਵਾਂ 24×7 ਉਪਲਬਧ ਕਰਵਾਈਆਂ: ਲਾਲਜੀਤ ਸਿੰਘ ਭੁੱਲਰ

ਸਾਲ 2025 ਦਾ ਲੇਖਾ-ਜੋਖਾ; ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸਮਾਰਟ ਸੇਵਾਵਾਂ 24×7 ਉਪਲਬਧ ਕਰਵਾਈਆਂ: ਲਾਲਜੀਤ ਸਿੰਘ ਭੁੱਲਰ

National
ਚੰਡੀਗੜ੍ਹ, 22 ਦਸੰਬਰ: ਪੰਜਾਬ ਸਰਕਾਰ ਨੇ ਚਾਲੂ ਸਾਲ 2025 ਦੌਰਾਨ ਆਪਣੀ ਕੁਸ਼ਲ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਤਹਿਤ ਸੂਬੇ ਦੇ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 56 ਸਮਾਰਟ ਸੇਵਾਵਾਂ 24 ਘੰਟੇ ਉਪਲੱਬਧ ਕਰਵਾਈਆਂ ਹਨ, ਜਿਨ੍ਹਾਂ ਦਾ ਲਾਭ ਪ੍ਰਾਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਕੇ ਜਾਂ ਸੇਵਾ ਕੇਂਦਰ ਰਾਹੀਂ (ਦਫਤਰੀ ਸਮੇਂ ਦੌਰਾਨ) ਜਾਂ ਫਿਰ 1076 ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਆਪਣੇ ਘਰ ਵਿਖੇ ਹੀ ਲਿਆ ਜਾ ਸਕਦਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੱਗਭੱਗ ਸਾਢੇ 3 ਸਾਲਾਂ ਤੋਂ ਆਮ ਨਾਗਰਿਕਾਂ ਨੂੰ ਆਵਾਜਾਈ ਦੇ ਖੇਤਰ ਵਿੱਚ ਬਿਹਤਰ ਸੇਵਾਵਾਂ ਮੁਹੱਈਆਂ ਕਰਵਾਈਆਂ ਹਨ, ਜਿਸ ਨਾਲ ਜਿੱਥੇ ਆਮ ਲੋਕਾਂ ਦੀ ਖੱਜਲ-ਖੁਆਰੀ ਘਟੀ ਹੈ, ਉੱਥੇ ਹੀ ਪਾਰਦਰਸ਼ੀ ਪ੍ਰਕਿਰਿਆ ਅਪਣਾਉਂਦਿਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਰਕੇ ਭ੍ਰਿਸ਼ਟਚਾਰ ਦਾ ਖਾਤਮਾ ਕੀਤਾ ਗਿਆ ਹੈ| ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਨਾਗਰਿਕਾਂ ਲਈ ਇਹ ਸੇਵਾਵਾਂ ਵਿਭਾਗ ਦੀ ਸਾਈਟ ਰਾਹੀਂ http://www.parivah...
ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

National
ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਲ ਭਿੱਖਿਆ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਲਗਾਤਾਰ ਦ੍ਰਿੜ੍ਹ ਅਤੇ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਵਿੱਚ ਖੇਤਰੀ ਸਮਾਜਿਕ ਸੁਰੱਖਿਆ ਟੀਮ ਵੱਲੋਂ ਬੀਤੇ ਤਿੰਨ ਦਿਨਾਂ ਦੌਰਾਨ 31 ਭੀਖ ਮੰਗਦੇ ਬੱਚਿਆਂ ਨੂੰ ਰੈਸਕਿਓ ਕੀਤਾ ਗਿਆ ਹੈ, ਜੋ ਜੀਵਨਜੋਤ ਮੁਹਿੰਮ ਦੀ ਵੱਡੀ ਸਫ਼ਲਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ 17 ਅਗਸਤ ਤੋਂ ਲੈ ਕੇ ਹੁਣ ਤੱਕ ਜ਼ਿਲ੍ਹਾ ਮੋਹਾਲੀ ਵਿੱਚੋਂ ਕੁੱਲ 68 ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ ਹੈ, ਜਿਸ ਨਾਲ ਮੋਹਾਲੀ ਸੂਬੇ ਭਰ ਵਿੱਚੋਂ ਸਭ ਤੋਂ ਵੱਧ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਓ ਕਰਨ ਵਾਲਾ ਜ਼ਿਲ੍ਹਾ ਬਣ ਕੇ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਭਲਾਈ ਕਮੇਟੀ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਉਪਰੰਤ 3...
ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

National
ਧੂਰੀ, 21 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਖਿੱਚਣ 'ਤੇ ਤੁਲਿਆ ਹੋਇਆ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲ ਹੋ ਸਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਜਿਸ ਨੇ ਸੂਬੇ ਵਿੱਚ ਨਸ਼ੇ ਲਿਆ ਕੇ ਨੌਜਵਾਨਾਂ ਨੂੰ ਬਰਬਾਦ ਕੀਤਾ ਸੀ, ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਲੈ ਜਾਣਾ ਚਾਹੁੰਦਾ ਹੈ। ਵਿਅੰਗ ਭਰੇ ਲਹਿਜ਼ੇ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਦਾ 'ਡਾਇਨਾਸੌਰ' ਅਸਲ ਵਿੱਚ ਹਵਾ ਨਾਲ ਭਰਿਆ ਇੱਕ ਪਲਾਸਟਿਕ ਦਾ ਖਿਡੌਣਾ ਹੈ, ਜਿਸ ਨੂੰ ਲੋਕ ਜਲਦੀ ਉਡਾ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਾਲ ਹੀ ਵਿੱਚ ਹੋਈਆਂ ਮੈਗਾ ਅਧਿਆਪਕ-ਮਾਪੇ ਮਿਲਣੀਆਂ ਵਿੱ...