ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
ਚੰਡੀਗੜ੍ਹ, 22 ਅਪ੍ਰੈਲ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ।
ਇਹ ਐਕਸਰਸਾਈਜ਼ , ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ।
ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ। ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ।
ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ,...








