ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ
ਚੰਡੀਗੜ੍ਹ, 17 ਦਸੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਐਸਏਐਸ ਨਗਰ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਕਮਿਸ਼ਨਡ ਅਫ਼ਸਰ ਬਣੇ ਅੱਠ ਕੈਡਿਟਾਂ ਨੂੰ ਵੱਕਾਰੀ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ ।
ਅਚੀਵਰ ਅਵਾਰਡ ਸਮਾਰੋਹ ਦੌਰਾਨ ਇਸ ਵੱਕਾਰੀ ਸੰਸਥਾ ਵੱਲੋਂ 2025 ਵਿੱਚ ਰੱਖਿਆ ਸੇਵਾਵਾਂ 'ਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਅੱਠ ਕੈਡਿਟਾਂ ਨੂੰ ਮਾਨਤਾ ਦਿੱਤੀ ਗਈ, ਜਿਨ੍ਹਾਂ ਵਿੱਚੋਂ ਸੱਤ ਕੈਡਿਟਾਂ ਨੇ ਨਵੰਬਰ/ਦਸੰਬਰ 2025 ਵਿੱਚ ਅਤੇ ਇੱਕ ਕੈਡਿਟ ਨੇ ਮਾਰਚ 2025 ਵਿੱਚ ਕਮਿਸ਼ਨ ਹਾਸਲ ਕੀਤਾ ਸੀ। ਇਨ੍ਹਾਂ ਨੌਜਵਾਨ ਅਫਸਰਾਂ ਨੇ ਸਿਖਲਾਈ ਅਧੀਨ ਕੈਡਿਟਾਂ ਨਾਲ ਗੱਲਬਾਤ ਕਰਦਿਆਂ ਪ੍ਰੀ-ਕਮਿਸ਼ਨਿੰਗ ਅਕੈਡਮੀਆਂ ਤੋਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੈਡਿਟਾਂ ਨੂੰ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ...








