Shadow

Tag: punjabi news

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ*

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ*

Crime, hot news
ਚੰਡੀਗੜ੍ਹ/ਅੰਮ੍ਰਿਤਸਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਕਸ਼ਮੀਰ ਐਵੇਨਿਊ,ਅੰਮ੍ਰਿਤਸਰ; ਅਰੁਣ ਕੁਮਾਰ ਉਰਫ਼ ਸਾਬੂ (26) ਵਾਸੀ ਨਾਰਾਇਣਗੜ੍ਹ, ਅੰਮ੍ਰਿਤਸਰ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ (29) ਵਾਸੀ ਰੇਹਾਨਾ ਜੱਟਾਂ, ਕਪੂਰਥਲਾ ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਪਿਸਤੌਲ, ਤਿੰਨ .32 ਬੋਰ ਅਤੇ ਦੋ .30 ਬੋਰ ਪਿਸਤੌਲਾਂ  ਸਮੇਤ ਸੱਤ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ...
ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

breaking news, Crime
ਚੰਡੀਗੜ੍ਹ/ਹੁਸ਼ਿਆਰਪੁਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਨਾ (ਜਲੰਧਰ), ਸਾਹਿਲ ਮਸੀਹ ਉਰਫ ਮੋਨੂੰ ਵਾਸੀ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 20 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਕੇਵਲ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ-ਸਨਮਾਨ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ...
ਦਿੱਲੀ ਨੇ ਆਰਸੀਬੀ ਨੂੰ 6 ਵਿਕਟਾਂ ਨਾਲ ਹਰਾਇਆ, ਰਾਹੁਲ ਅਤੇ ਸਟੱਬਸ ਨੇ ਲਗਾਏ ਅਰਧ ਸੈਂਕੜੇ

ਦਿੱਲੀ ਨੇ ਆਰਸੀਬੀ ਨੂੰ 6 ਵਿਕਟਾਂ ਨਾਲ ਹਰਾਇਆ, ਰਾਹੁਲ ਅਤੇ ਸਟੱਬਸ ਨੇ ਲਗਾਏ ਅਰਧ ਸੈਂਕੜੇ

Sports
RCB ਬਨਾਮ DC IPL 2026: ਇੰਡੀਅਨ ਪ੍ਰੀਮੀਅਰ ਲੀਗ 2026 ਦੇ 26ਵੇਂ ਮੈਚ ਵਿੱਚ, ਦਿੱਲੀ ਕੈਪੀਟਲਜ਼ (DC) ਨੇ ਰਾਇਲ ਚੈਲੇਂਜਰਜ਼ ਬੰਗਲੌਰ (RCB) ਨੂੰ ਘਰੇਲੂ ਮੈਦਾਨ 'ਤੇ 6 ਵਿਕਟਾਂ ਨਾਲ ਹਰਾਇਆ। ਦਿੱਲੀ ਨੇ ਕੇਐਲ ਰਾਹੁਲ ਦੇ 57 ਅਤੇ ਟ੍ਰਿਸਟਨ ਸਟੱਬਸ ਦੇ 60 ਦੌੜਾਂ ਦੀ ਬਦੌਲਤ 20ਵੇਂ ਓਵਰ ਵਿੱਚ 176 ਦੌੜਾਂ ਦੇ ਟੀਚੇ ਦਾ ਆਸਾਨੀ ਨਾਲ ਪਿੱਛਾ ਕੀਤਾ। ਆਖਰੀ ਓਵਰ ਵਿੱਚ ਜਿੱਤ ਲਈ 15 ਦੌੜਾਂ ਦੀ ਲੋੜ ਸੀ, RCB ਨੇ ਗੇਂਦ ਰੋਮਾਰੀਓ ਸ਼ੈਫਰਡ ਨੂੰ ਸੌਂਪ ਦਿੱਤੀ। ਮਿਲਰ ਅਤੇ ਸਟੱਬਸ ਨੇ ਪਹਿਲੀਆਂ ਦੋ ਗੇਂਦਾਂ 'ਤੇ ਦੋ ਸਿੰਗਲਜ਼ ਲਈਆਂ। ਫਿਰ ਮਿਲਰ ਨੇ ਤੀਜੀ ਅਤੇ ਚੌਥੀ ਗੇਂਦ 'ਤੇ ਦੋ ਛੱਕੇ ਲਗਾ ਕੇ ਸਕੋਰ ਬਰਾਬਰ ਕੀਤਾ ਅਤੇ ਪੰਜਵੀਂ ਗੇਂਦ 'ਤੇ ਚੌਕਾ ਲਗਾ ਕੇ ਜਿੱਤ ਹਾਸਲ ਕੀਤੀ। ਰਾਹੁਲ ਅਤੇ ਸਟੱਬਸ ਨੇ ਲਗਾਏ ਅਰਧ ਸੈਂਕੜੇ 176 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਦਿੱਲੀ ਦੀ ਸ਼ੁਰੂਆਤ ਮਾੜੀ ਰਹੀ, 18 'ਤੇ ਤਿੰਨ ਵਿਕਟਾਂ ਗੁਆ ਦਿੱਤੀਆਂ। ਪਰ ਸਟੱਬਸ ਅਤੇ ਰਾਹੁਲ ਨੇ ਚੌਥੀ ਵਿਕਟ ਲਈ 69 ਦੌੜਾਂ ਦੀ ਸਾਂਝੇਦਾਰੀ ਨਾਲ ਪਾਰੀ ਨੂੰ ਸੰਭਾਲਿਆ। ਕੇਐਲ ਰਾਹੁਲ 34 ਗੇਂਦਾਂ 'ਤੇ 57 ਦੌੜਾਂ ਬਣਾ ਕੇ ਆਊਟ ਹੋ ਗਿਆ।...
ਨਵੀਂ ਫਿਲਮ ਲੈ ਕੇ ਤਿਆਰ ਜਗਜੀਤ ਸੰਧੂ, ਝਲਕ ਕੀਤੀ ਰਿਵੀਲ

ਨਵੀਂ ਫਿਲਮ ਲੈ ਕੇ ਤਿਆਰ ਜਗਜੀਤ ਸੰਧੂ, ਝਲਕ ਕੀਤੀ ਰਿਵੀਲ

enterinment news
ਪੰਜਾਬੀ ਸਿਨੇਮਾ ਦੇ ਖੇਤਰ ਵਿੱਚ ਬਤੌਰ ਅਦਾਕਾਰ ਵਿਲੱਖਣ ਪਹਿਚਾਣ ਅਤੇ ਸ਼ਾਨਦਾਰ ਮੁਕਾਮ ਸਥਾਪਿਤ ਕਰਨ ਵਿੱਚ ਸਫ਼ਲ ਰਹੇ ਹਨ ਜਗਜੀਤ ਸੰਧੂ। ਜੋ ਇਕ ਵਾਰ ਮੁੜ ਪ੍ਰਭਾਵੀ ਸਿਨੇ ਮੌਜ਼ੂਦਗੀ ਦਰਜ਼ ਕਰਵਾਉਣ ਲਈ ਤਿਆਰ ਹਨ, ਜਿੰਨਾਂ ਦੀ ਬੇਹਤਰੀਣ ਅਦਾਕਾਰੀ ਸਮਰੱਥਾ ਦਾ ਪ੍ਰਗਟਾਵਾ ਕਰਵਾਉਂਦੀ ਫ਼ਿਲਮ 'ਓਏ ਭੋਲੇ ਓਏ' ਜਲਦ ਵਿਸ਼ਵ-ਭਰ ਦੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ । 'ਗੀਤ ਐਮਪੀ 3 ਅਤੇ ਜਗਜੀਤ ਸੰਧੂ ਫਿਲਮਸ ਦੇ ਬੈਨਰ ਹੇਠ ਦੇ ਸੁਯੰਕਤ ਨਿਰਮਾਣ ਅਧੀਨ ਪੇਸ਼ ਕੀਤੀ ਜਾ ਰਹੀ ਹੈ। ਬਹੁ-ਪ੍ਰਭਾਵੀ ਟੈਗ-ਲਾਇਨ 'ਇਹ ਜ਼ਮੀਨ ਵਿਕਾਊ ਨਹੀਂ ਹੈ' ਉਕਤ ਮੰਨੋਰੰਜਕ ਫ਼ਿਲਮ , ਜਿਸ ਦਾ ਨਿਰਦੇਸ਼ਨ ਜਗਜੀਤ ਸੰਧੂ ਦੁਆਰਾ ਕੀਤਾ ਗਿਆ ਹੈ, ਜੋ ਅਪਣੀ ਇਸ ਡਾਇਰੈਕਟੋਰੀਅਲ ਫ਼ਿਲਮ ਨਾਲ ਪਾਲੀਵੁੱਡ ਸਫਾਂ ਵਿੱਚ ਇਕ ਹੋਰ ਨਵੇਂ ਅਗਾਜ਼ ਵੱਲ ਵਧਣਗੇ । 'ਇਹ ਜ਼ਮੀਨ ਵਿਕਾਊ ਨਹੀਂ ਹੈ ਦੀ ਬਹੁ-ਪ੍ਰਭਾਵੀ ਟੈਗ-ਲਾਇਨ ਅਧੀਨ ਵਜ਼ੂਦ ਵਿੱਚ ਲਿਆਂਦੀ ਗਈ ਹੈ ਉਕਤ ਮੰਨੋਰੰਜਕ ਅਤੇ ਭਾਵਪੂਰਨ ਫ਼ਿਲਮ, ਜਿਸ ਦੀ ਸਟਾਰ-ਕਾਸਟ ਵਿਚ ਜਗਜੀਤ ਸੰਧੂ, ਸੌਮਿਆ, ਧੀਰਜ ਕੁਮਾਰ, ਅਮ੍ਰਿਤ ਐਂਬੀ, ਜੱਸ ਢਿੱਲੋਂ , ਪ੍ਰਕਾਸ਼ ਗਾਧੂ, ਜਸਪਾਲ ਦਿਓਲ, ਸੰਜੂ ਸੋਲੰਕ...
ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ

ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ

hot news
ਨੰਗਲ 18 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਦੇ ਪਵਿੱਤਰ ਮੌਕੇ ‘ਤੇ “ਜੈ ਭੀਮ ਜੈ ਭਾਰਤ” ਦੇ ਨਾਅਰੇ ਨਾਲ ਸਿੱਖਿਆ ਸੰਕਲਪ ਸਮਾਗਮ ਦਾ ਆਯੋਜਨ ਸਕੂਲ ਆਫ ਐਮੀਨੈਂਸ, ਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 19 ਅਪ੍ਰੈਲ ਦਿਨ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ, ਸਮਾਜ ਸੇਵੀ ਅਤੇ ਇਲਾਕੇ ਦੇ ਪ੍ਰਮੁੱਖ ਸਖਸ਼ੀਅਤਾਂ ਭਾਗ ਲੈਣਗੀਆਂ। ਇਸ ਸਮਾਗਮ ਦਾ ਮੁੱਖ ਉਦੇਸ਼ ਬਾਬਾ ਸਾਹਿਬ ਜੀ ਦੀ ਮਹਾਨ ਅਤੇ ਵਿਲੱਖਣ ਸੋਚ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਵੱਲ ਪ੍ਰੇਰਿਤ ਕਰਨਾ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਹੋਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਕੂਲ ਆਫ ਐਮੀਨੈਂਸ ਨੰਗਲ ਪਹੁੰਚ ਕੇ ਸਿੱਖਿਆ ਸੰਕਲਪ ਪ੍ਰੋਗਰਾਮ ਦੀਆਂ ਕੀਤੀਆ ਜਾ ਰਹੀਆਂ ਅਗਾਓ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਅਜਾਦੀ ਤੋ ਬਾਅਦ ਸਮਾਜ ਵਿਚ ਸਮਾਨਤਾ ਨੂੰ ਕਾਇਮ ਰੱਖਣਾ ਬਹੁਤ ਵੱਡੀ ਚੁਣੋਤੀ...
ਸਪੀਕਰ ਸੰਧਵਾਂ  ਤੇ  ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ

ਸਪੀਕਰ ਸੰਧਵਾਂ ਤੇ ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ

local news
 ਕੋਟਕਪੂਰਾ 18 ਅਪ੍ਰੈਲ-  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਬਾਬਾ ਫਰੀਦ ਰੈਸਲਿੰਗ ਕਲੱਬ ਕੋਟਕਪੂਰਾ ਵੱਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਕੁਸ਼ਤੀ ਐਸੋਸੀਏਸ਼ਨ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਉੱਚ ਦਰਜੇ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਸਲਿੰਗ ਪੰਜਾਬ ਦੀ ਸ਼ਾਨ ਹੈ ਅਤੇ ਹਮੇਸ਼ਾ ਰਹੇਗੀ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਕਲੱਬ ਵੱਲੋ ਕਰਵਾਏ ਗਏ ਇਸ ਚੈਂਪੀਅਨਸ਼ਿਪ-2026 ਦੀ ਸ਼ਲਾਘਾ ਕੀਤੀ ਅਤੇ ਕਲੱਬ ਦੇ ਮੈਂਬਰ ਸਹਿਬਾਨ ਨੂੰ ਇਹ ਚੈਂਪੀਅਨਸ਼ਿਪ ਕਰਾਉਣ ਲਈ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਕਰਵਾਈਆਂ ਗਈਆਂ ਅਜਿਹੀਆਂ ਖੇਡਾਂ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਜੋ ਨਾਮੁਰਾਦ ਬਿ...
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ

local news
ਧੂਰੀ , 18 ਅਪ੍ਰੈਲ : ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਯੋਗ ਅਗਵਾਈ ਹੇਠ ਪਿੰਡ ਭਸੌੜ ਅਤੇ ਪਿੰਡ ਢਢੋਗਲ ਦੇ ਸਰਕਾਰੀ ਸਕੂਲਾਂ ਵਿਖੇ ਨਵੇਂ ਬਣਾਏ ਕਲਾਸ ਰੂਮ, ਚਾਰਦੀਵਾਰੀ ਆਦਿ ਦਾ ਉਦਘਾਟਨ ਸੀਐਮ ਕੈਂਪ ਆਫਿਸ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਨ੍ਹਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਵਿਚ ਦੇਸ਼ ਭਰ ਵਿਚ ਮੋਹਰੀ ਰਹੇ ਹਨ। ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਕਿਹਾ ਕਿ ਸਕੂਲ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹੋਰ ਵਧੀਆ ਮੌਕੇ ਮਿਲਣਗੇ ਅਤੇ ਇਹ ਸਹੂਲਤਾਂ ਭਵਿੱਖ ਵਿਚ ਵਿਦਿਆਰਥੀਆਂ ਦੇ ਬਹੁਤ ਕੰਮ ਆਉਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਲਾਇਬ੍ਰੇਰੀ , ਸਾਇੰਸ ਲੈਬ, ਕੰਪਿਊਟਰ, ਟੱਚ ਸਕਰੀਨ ਪੈਨਲ ਆਦਿ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਵਿਦਿ...
ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ

ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ

local news
ਜਲੰਧਰ, 18 ਅਪ੍ਰੈਲ                               ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਥੇ ਉਨ੍ਹਾਂ ਨੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ । ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਰਾਜਿੰਦਰ ਕੌਰ ਥਿਆੜਾ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ 79 ਮੰਡੀਆਂ ਵਿੱਚ ਇਸ ਸਾਲ 5.27 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਦੀ ਸਹੂਲਤ ’ਤੇ ਧਿਆਨ ਕੇਂਦਰਿਤ ਕਰਦਿਆਂ ਜਲੰਧਰ ਵਿਖੇ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

Politics, Punjab
ਚੰਡੀਗੜ੍ਹ, 18 ਅਪ੍ਰੈਲ   ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੜਕੀ ਵਿਕਾਸ ਕਾਰਜਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਦੱਸਿਆ ਕਿ ਰਾਜ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 45,000 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਪਿੰਡ ਨੂੰ ਬਿਹਤਰੀਨ ਸੜਕੀ ਨੈੱਟਵਰਕ ਨਾਲ ਜੋੜਨਾ ਹੈ ਤਾਂ ਜੋ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ।   ਕੈਬਨਿਟ ਮੰਤਰੀ ਨੇ ਸੜਕਾਂ ਦੀ ਗੁਣਵੱਤਾ ਅਤੇ ਟਿਕਾਊਪਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਖ਼ਤ ਨਿਯਮ ਲਾਗੂ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕ ਬਣਨ ਤੋਂ ਬਾਅਦ ਅਗਲੇ 5 ਸਾਲਾਂ ਤੱਕ ਜੇਕਰ ਸੜਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਤਾਂ ਉਸ ਦੀ ਮੁਰੰਮਤ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਕੰਟਰੈਕਟਰ (ਠੇਕੇਦਾਰ) ਦੀ ਹੋਵੇਗੀ।   ...