Shadow

Tag: punjabi news

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

local news
ਰੂਪਨਗਰ 18 ਅਪ੍ਰੈਲ, 2026 : ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ ਲੌਧੀਪੁਰ ਵਿਖੇ ਚੱਲ ਰਹੀ ਇਸ ਦੋ ਰੋਜ਼ਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 15 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਜਿਸ ਨਾਲ ਖਾਲਸਾਈ ਖੇਡ ਦਾ ਮਾਹੌਲ ਪੂਰੀ ਚਰਮ ਸੀਮਾ ‘ਤੇ ਹੈ। ਅੱਜ ਟੂਰਨਾਮੈਂਟ ਦਾ ਉਦਘਾਟਨ ਤੇ ਮੁਕਾਬਲਿਆਂ ਦੀ ਸ਼ੁਰੂਆਤ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਹਾਜ਼ਰੀ ਵਿੱਚ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਗੱਤਕਾ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ...
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

breaking news
ਚੰਡੀਗੜ੍ਹ, 18 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ। ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲਿਸ ...
ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

hot news, National
ਚੰਡੀਗੜ੍ਹ, 18 ਅਪ੍ਰੈਲ 2026 : 28 ਮੁਲਕਾਂ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਤਿਨਿਧ ਸੰਸਥਾ, ਗਲੋਬਲ ਸਿੱਖ ਕੌਂਸਲ, ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਨਵੀਂ ਦਿੱਲੀ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਧਾਰਮਿਕ ਆਜ਼ਾਦੀ, ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਰਾਹੀਂ ਪਵਿੱਤਰ ਗੁਰਬਾਣੀ, ਗੁਰੂ ਸਾਹਿਬਾਨ ਤੇ ਸਿੱਖ ਸੰਸਥਾਵਾਂ ਦਾ ਨਿਰਾਦਰ ਕਰਨ ਅਤੇ ਭਾਸ਼ਾਈ ਵਿਰਾਸਤ ਦੀ ਸੰਭਾਲ ਨਾਲ ਜੁੜੇ ਅਹਿਮ ਮਸਲਿਆਂ ’ਤੇ ਤੁਰੰਤ ਵਿਧਾਨਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੀ ਮੰਗ ਕੀਤੀ। ਅਮਰੀਕਾ ਤੋਂ ਕੌਂਸਲ ਦੇ ਉਪ-ਪ੍ਰਧਾਨ ਸਰਦਾਰ ਪਰਮਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਵਫ਼ਦ ਨੇ ਅਤਿ-ਆਧੁਨਿਕ ਤਕਨੀਕਾਂ ਦੇ ਗਲਤ ਇਸਤੇਮਾਲ ਅਤੇ ਸਿੱਖ ਕੌਮ ਸਾਹਮਣੇ ਖੜ੍ਹੀਆਂ ਚੁਣੌਤੀਆਂ ਦੇ ਹੱਲ ਲਈ ਮੁੱਦੇ ਸੰਸਦੀ ਪੱਧਰ ’ਤੇ ਉਠਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਨਾ ਕੌਂਸਲ ਦੇ ਖਜਾਨਚੀ ਸਰਦਾਰ ਹਰਸਰਨ ਸਿੰਘ ਪੁਡੂਚੇਰੀ, ਅਫਗਾਨਿਸਤਾਨ ਤੋਂ ਮੈਂਬਰ ਸਰਦਾਰ ਗੁਲਜੀਤ ਸਿੰਘ ਅਤੇ ‘ਸਿੱਖ ਕੁਲੈਕਿਟਿਵ’ ਦੇ ਕਨਵੀਨਰ ਸਰਦਾਰ ਜਗਮੋਹਨ ਸਿੰਘ ਵੀ ਸ਼ਾਮਲ ਸਨ। ਕੌਂ...
ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 88ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 88ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 239 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,144 ਹੋ ਗਈ ਹੈ। ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕ...
ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

breaking news
*ਚੰਡੀਗੜ੍ਹ, 18 ਅਪ੍ਰੈਲ*: ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਅੱਜ ਨੀਦਰਲੈਂਡ ਦੌਰੇ 'ਤੇ ਚਲੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡਾ ਦ੍ਰਿਸ਼ਟੀਕੋਣ ਪੂਰੀ ਤਰ੍ਹਾਂ ਸਾਫ ਅਤੇ ਸਪੱਸ਼ਟ ਹੈ, ਜੋ ਨੀਤੀ ਸਥਿਰਤਾ, ਤੇਜ਼ੀ ਨਾਲ ਫੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਪੇਸ਼ ਕਰਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਉਦਯੋਗ ਲਈ ਤਰਜੀਹੀ ਥਾਂ ਬਣਾਉਣ ‘ਤੇ ਕੇਂਦਰਤ ਹੈ। ਇਹ ਦੌਰਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਨੀਦਰਲੈਂਡ, ਭਾਰਤ ਲਈ ਸਭ ਤੋਂ ਵੱਡੇ ਵਿਦੇਸ਼ੀ ਨਿਵੇਸ਼ਕਾਂ ਵਿੱਚੋਂ ਇੱਕ ਹੈ ਅਤੇ ਕਈ ਡੱਚ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਆਪਣਾ ਕਾਰੋਬਾਰ ਚਲਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ...
ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ, ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ, ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

breaking news, health
ਚੰਡੀਗੜ੍ਹ,18 ਅਪ੍ਰੈਲ 2026: ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ‘ਸਾਲਿਡ ਹੈਬਿਟਸ, ਸਟ੍ਰਾਂਗ ਲਿਵਰ’ (‘ਸਿਹਤਮੰਦ ਆਦਤਾਂ, ਸਿਹਤਮੰਦ ਲਿਵਰ ’) ਦੇ ਥੀਮ ਉੱਤੇ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ, ‘ਦ ਲੈਂਸੇਟ’ ਦੀ ਇੱਕ ਚੇਤਾਵਨੀ ਨੇ ਲਿਵਰ ਬੀਮਾਰੀਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਿਸ਼ਵ ਪੱਧਰੀ ਵਾਧੇ ਨੂੰ ਉਜਾਗਰ ਕੀਤਾ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’(ਐਮਏਐਸਐਲਡੀ)  ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਚਿੰਤਾਜਨਕ ਸਥਿਤੀ ਦੇ ਦਰਮਿਆਨ, ਪੰਜਾਬ ਇਸ ਚੁਣੌਤੀ ਦਾ ਡੱਟ ਕੇ ਸਾਹਮਣਾ ਕਰਨ ਲਈ ਅੱਗੇ ਵੱਧ ਰਿਹਾ ਹੈ। ਰਾਜ ਨੇ ਵਿਸਥਾਰਿਤ ਸਕ੍ਰੀਨਿੰਗ ਅਤੇ ਕੈਸ਼ਲੈੱਸ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਆਪਣੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਹੈ, ਜਿਸ ਨਾਲ ਉਹ ਆਧੁਨਿਕ ਜੀਵਨਸ਼ੈਲੀ ਨਾਲ ਜੁੜੀ ਇਸ ਤੇਜ਼ੀ ਨਾਲ ਵਧ ਰਹੀ ‘ਮੂਕ ਮਹਾਂਮਾਰੀ’ ਖ਼ਿਲਾਫ਼ ਭਾਰਤ ਦੀ ਲੜਾਈ ਵਿੱਚ ਅਗੇਤਰੀ ਭੂਮਿਕਾ ਨਿਭਾਅ ਰਿਹਾ ਹੈ। ਦੁਨੀਆ ਭਰ ਵਿੱਚ ਲਿਵਰ ਸਬੰਧੀ ਬੀਮਾਰੀਆਂ ਇੱਕ ‘ਮੂਕ ਮਹਾਂਮਾਰੀ’ ਵਜੋਂ ਉ...
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 18 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ’ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿ...
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ  64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ...
ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

hot news
ਚੰਡੀਗੜ੍ਹ, ਅਪ੍ਰੈਲ 18: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਕੇਸਾਂ ਵਿੱਚ ਕਾਫ਼ੀ ਪ੍ਰਗਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜੰਗਾਂ ਦੌਰਾਨ ਸ਼ਹੀਦ ਹੋਏ ਜਿਆਦਾਤਰ ਸੈਨਿਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਖਾਲੀ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਵਿ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ*

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ*

hot news
ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਵੱਲ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਇੱਥੇ ਸੀ.ਆਈ.ਆਈ. ਦੇ ਨਾਰਦਰਨ ਰੀਜਨ ਦੇ ਹੈੱਡਕੁਆਰਟਰ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) 'ਤੇ ਕਰਵਾਈ ਗਈ ਕੌਮੀ-ਪੱਧਰ ਦੀ ਦੋ-ਰੋਜ਼ਾ ਕਾਨਫਰੰਸ ਅੱਜ ਗੂਗਲ ਅਤੇ ਇੰਟੇਲ ਦੁਆਰਾ ਵਿਹਾਰਕ ਵਰਕਸ਼ਾਪਾਂ ਦੇ ਆਯੋਜਨ ਨਾਲ ਸਮਾਪਤ ਹੋਈ। ਇਸ ਕਾਨਫਰੰਸ ਨੇ ਕਲਾਸਰੂਮਾਂ ਵਿੱਚ ਏਆਈ ਨੂੰ ਸ਼ਾਮਲ ਕਰਨ ਲਈ ਢੁਕਵਾਂ ਰੋਡਮੈਪ, ਜੋ ਸਿੱਖਣ ਦੀ ਗੁਣਵੱਤਾ ‘ਚ ਸੁਧਾਰ, ਪਹੁੰਚ ਨੂੰ ਵਧਾਉਣ ਅਤੇ ਵਿਦਿਆਰਥੀਆਂ ਨੂੰ ਸਿਰਫ਼ ਖਪਤਕਾਰਾਂ ਦੀ ਥਾਂ ਤਕਨਾਲੋਜੀ ਦੇ ਸਿਰਜਣਹਾਰ ਵਜੋਂ ਤਿਆਰ ਕਰਨ 'ਤੇ ਕੇਂਦ੍ਰਿਤ ਹੋਵੇਗਾ, ਤਿਆਰ ਕਰਨ ਵਾਸਤੇ ਨੀਤੀ ਘਾੜਿਆਂ, ਸਿੱਖਿਅਕਾਂ ਅਤੇ ਤਕਨਾਲੋਜੀ ਮਾਹਿਰਾਂ ਲਈ ਵਿਚਾਰ-ਵਟਾਂਦਰੇ ਵਾਸਤੇ ਇੱਕ ਢੁਕਵਾਂ ਮੰਚ ਪ੍ਰਦਾਨ ਕੀਤਾ। ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਆਈਏਐਸ (ਸੇਵਾਮੁਕਤ) ਨੇ ਏਆਈ ਦੀ ਨੈਤਿਕ ਵਰਤੋਂ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸਨੂੰ ਸਿਖਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਸ...