ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ
ਚੰਡੀਗੜ੍ਹ, 15 ਅਪ੍ਰੈਲ:- ਗਰਮੀਆਂ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਅਤਿ ਦੀ ਗਰਮੀ ਵਰਗੀਆਂ ਸਥਿਤੀਆਂ ਵਿੱਚ ਵਾਧੇ ਦੇ ਅਨੁਮਾਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿ ਦੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਦੇ ਸੰਪਰਕ ਵਿੱਚ ਆਉਣ ਨਾਲ ਹੀਟ ਸਟ੍ਰੈਸ, ਹੀਟ ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਮੌਜੂਦਾ ਦਿਲ ਅਤੇ ਸਾਹ ਦੀਆਂ ਸਥਿਤੀਆਂ ਵਿੱਚ ਵੀ ਵਾਧਾ ਹੁੰਦਾ ਹੈ।
ਡਾ. ਬਲਬੀਰ ਸਿੰਘ ਨੇ ਕਿਹਾ, "ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੈਂ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।" ਉਨ੍ਹਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰ...








