ਪਿੰਡ ਬਾਸੀਅਰਖ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ; ਆਦਰ ਸਿੰਘ ਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀ ‘ਆਪ’ ਵਿੱਚ ਸ਼ਾਮਲ
ਭਵਾਨੀਗੜ੍ਹ, 25 ਅਗਸਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਖ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਦਰ ਸਿੰਘ ਅਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਜੁੜੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ...








