Saturday, September 12
Shadow

Tag: punjabi

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

breaking news
ਚੰਡੀਗੜ੍ਹ, 17 ਜੂਨ 2026: ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਮਿਥਾਈਲ ਅਲਕੋਹਲ (ਮੈਥਾਨੌਲ) ਨੂੰ ਨਿਯਮਤ ਅਤੇ ਨਿਗਰਾਨੀ ਕਰਨ ਲਈ ਤੁਰੰਤ ਅਤੇ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਅਤੇ ਭਵਿੱਖ ਵਿੱਚ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਨੂੰ ਰੋਕਣ ਲਈ ਇੱਕ ਵਿਸ਼ੇਸ਼ ਕੇਂਦਰੀ ਕਾਨੂੰਨ ਬਣਾਉਣ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ। ਵਿੱਤ ਮੰਤਰੀ ਨੇ ਅੱਜ ਇੱਥੇ ਇਹ ਵਿਚਾਰ ਆਬਕਾਰੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਿਤੇਂਦਰ ਜੋਰਵਾਲ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ। ਮੈਥਾਨੌਲ ਦੀ ਢੋਆ ਢੋਆਈ ਅਤੇ ਪ੍ਰਬੰਧਕੀ ਮੁਸ਼ਕਲਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ, ਆਬਕਾਰੀ ਮੰਤਰੀ ਚੀਮਾ ਨੇ ਕਿਹਾ ਕਿ ਭਾਰਤ ਵਿੱਚ ਵਰਤੀ ਜਾਣ ਵਾਲੀ ਲਗਭਗ 90 ਪ੍ਰਤੀਸ਼ਤ ਮੈਥਾਨੌਲ ਵਿਦੇਸ਼ਾਂ ਤੋਂ ਦਰਾਮਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਬੰਦਰਗਾਹਾਂ ਅਤੇ ਕਸਟਮ ਪੁਆਇੰਟਾਂ ਰਾਹੀਂ ਦੇਸ਼ ਵਿੱਚ ਦਾਖਲ ਹੋਣ ਤੋਂ ...
ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

hot news
ਚੰਡੀਗੜ੍ਹ, 17 ਜੂਨ: ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ  ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ ਲੰਗਰ ਲਗਾਇਆ ਗਿਆ। ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ 'ਕੜਾਹ - ਛੋਲਿਆਂ ਦਾ ਪ੍ਰਸ਼ਾਦ' ਵਰਤਾਇਆ। ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ। ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ...
ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

hot news
ਚੰਡੀਗੜ੍ਹ , 17 ਜੂਨ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ...
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

breaking news
ਚੰਡੀਗੜ੍ਹ; 17 ਜੂਨ: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ। ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਕੇਵਲ 0.33 ਫੀਸਦੀ ਰਹਿ ਗਈ ਹੈ। ਹੁਣ ਨਾਗਰਿਕ 1076 ਹੈਲਪਲਾਈਨ 'ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਨਾਗਰਿਕਾਂ ਦੇ ਘਰ ਪਹੁੰਚਦੇ ਹਨ, ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀਆਂ ਭਰਨ ...
ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ ‘ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ ‘ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

hot news
ਚੰਡੀਗੜ੍ਹ, 17 ਜੂਨ 2026:     ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਕੇ, ਪੰਜਾਬ ਨੇ ਇਤਿਹਾਸਕ ਮੀਲ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਹੋਇਆ ਹੈ। ਇਸ ਵੱਡੇ ਪੂੰਜੀ ਨਿਵੇਸ਼ ਨੇ ਰੋਜ਼ਗਾਰ ਦੇ 5.89 ਲੱਖ ਨਵੇਂ ਮੌਕੇ ਪੈਦਾ ਕਰਕੇ ਸਥਾਨਕ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਹੈ, ਜਿਸ ਨਾਲ ਖਿੱਤੇ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ। ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਉਪਜਾਊ ਜ਼ਮੀਨ ਹੁਣ ਉਦਯੋਗਿਕ ਵਿਕਾਸ ਲਈ ਵੀ ਖੇਤੀਬਾੜੀ ਜਿੰਨੀ ਹੀ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਵੱਡੇ ਆਲਮੀ ਅਤੇ ਘਰੇਲੂ ਉਦਯੋਗਿਕ ਘਰਾਣਿਆਂ ਨੂੰ ਰਾਜ ਵਿੱਚ ਨਿਵੇਸ਼ ਕਰਨ ਦਾ ਨਿੱਘਾ ਸੱਦਾ ਦਿੱਤਾ। ਉੱਦਮਤਾ ਦੀ ਸਮਰੱਥਾ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਬੱਚਿਆਂ ਨੂੰ ਸਟਾਰਟਅੱਪ ਵੱਲ ਪ੍ਰੇਰਿਤ ਕਰਨ ਲਈ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸਲ ਰਾਸ਼ਟਰੀ ਵਿਕਾਸ ਉਦਯੋਗੀਕਰਨ 'ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦਾ ਹੈ। ਉਨ੍ਹਾਂ ਨੇ ਨੌਜਵਾਨ ਪੀ...
ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 17 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 148ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 498 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 148ਵੇਂ ਦਿਨ ਪੁਲਿਸ ਟੀਮਾਂ ਨੇ 250 ਵਿਅਕਤੀਆਂ ਨੂੰ ਗ੍ਰਿਫ਼ਤਾਰ ਤੋਂ ਇਲਾਵਾ ਇੱਕ ਹਥਿਆਰ ਵੀ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,757 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

hot news
ਚੰਡੀਗੜ੍ਹ/ਐਸ.ਏ.ਐਸ. ਨਗਰ, 17 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ)ਵੱਲੋਂ ਅੱਜ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਹੋਣਹਾਰ ਕੈਡਿਟਾਂ ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਗ੍ਰੈਜੂਏਟ ਹੋਏ ਕੈਡਿਟਾਂ ਨੂੰ ਵੱਕਾਰੀ “ਅਚੀਵਰਜ਼ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਈ ਅਤੇ ਜੂਨ 2026 ਵਿੱਚ ਨੌਂ ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਜਦੋਂ ਕਿ ਪੰਜ ਕੈਡਿਟਾਂ ਨੇ ਹਾਲ ਹੀ ਵਿੱਚ ਐਨ.ਡੀ.ਏ.ਤੋਂ ਗ੍ਰੈਜੂਏਸ਼ਨ ਕੀਤੀ ਹੈ। ਸੈਕਟਰ 77 ਸਥਿਤ ਸੰਸਥਾ ਦੇ ਕੈਂਪਸ ਵਿਖੇ ਕਰਵਾਏ ਗਏ ਇਸ ਅਵਾਰਡ ਸਮਾਰੋਹ ਦੀ ਪ੍ਰਧਾਨਗੀ ਐਨ.ਡੀ.ਏ. ਦੇ ਸਾਬਕਾ ਕਮਾਂਡੈਂਟ ਅਤੇ ਐਮ.ਆਰ.ਐਸ.ਏ.ਐਫ.ਪੀ.ਆਈ. ਦੀ ਗਵਰਨਿੰਗ ਬਾਡੀ ਦੇ ਪਹਿਲੇ ਮੈਂਬਰਾਂ ਵਿੱਚ ਸ਼ਾਮਲ ਏਅਰ ਮਾਰਸ਼ਲ ਟੀ.ਐਸ. ਰੰਧਾਵਾ, ਪੀ.ਵੀ.ਐਸ.ਐਮ., ਵੀ.ਐਮ. (ਸੇਵਾਮੁਕਤ) ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਸ ਸੰਸਥਾ ਨਾਲ ਜੁੜੇ ਵਿਅਕਤੀ ਵੀ ਮੌਜੂਦ ਸਨ...
ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

Crime, hot news
ਚੰਡੀਗੜ੍ਹ/ਫਿਰੋਜ਼ਪੁਰ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ  ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ,  ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਖਾ ਭੇਡੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ (24), ਮੱਲਾਂਵਾਲਾ ਦੇ ਰਹਿਣ ਵਾਲੇ ਜਗਜੀਤ ਸਿੰਘ (22) ਅਤੇ ਫਿਰੋਜ਼ਪੁਰ ਦੇ ਮਮਦੋਟ ਉੱਤਰ ਦੇ ਵਸਨੀਕ ਗੁਰਦੇਵ ਸਿੰਘ (55) ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ (ਪੀ...
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026' ਦੇ ਪਾਸ ਹੋਣ ਨੂੰ ਹਜ਼ਮ ਕਰ ਪਾ ਰਹੀਆਂ ਹਨ ਅਤੇ ਨਾ ਹੀ ਇਸ ਗੱਲ ਨੂੰ ਕਿ ਇੱਕ ਆਮ ਘਰ ਦਾ ਪੁੱਤਰ ਪੰਜਾਬ ਵਿੱਚ ਸੁਚੱਜੇ ਢੰਗ ਨਾਲ ਸਰਕਾਰ ਚਲਾ ਰਿਹਾ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਿਹਾਲਾ ਵਿਖੇ 'ਲੋਕ ਮਿਲਣੀ' ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ, ਸਤਿਕਾਰ ਅਤੇ ਅਸੀਸਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਨਤਾ ਦਾ ਇਹ ਵੱਡਾ ਹੁੰਗਾਰਾ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ। ਬਿਹਾਲਾ ਵਿਖੇ ਲੋਕ ਮਿਲਣੀ ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਲੋਕ ਮਿਲਣੀ ਨੂੰ ਲੋਕਾਂ ਵੱਲ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ – ਜਸਵੀਰ ਸਿੰਘ ਗੜ੍ਹੀ

ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ – ਜਸਵੀਰ ਸਿੰਘ ਗੜ੍ਹੀ

local news
ਲੁਧਿਆਣਾ, 16 ਜੂਨ (000) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾ ਦਾ ਸਾਂਝੀਵਾਲਤਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਵੀ ਜ਼ੋਰ ਦਿੱਤਾ। ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ, ਧਾਰਮਿਕ ਤੇ ਸਮਾਜ ਸੇਵੀ ਸ਼ਖਸ਼ੀਅਤ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲੇ (ਮੌਜੂਦਾ ਗੱਦੀ ਨਸ਼ੀਨ) ਦੀ ਸਰਪ੍ਰਸਤੀ ਹੇਠ ਰਕਬਾ ਧਾਮ, ਮੁੱਲਾਂਪੁਰ (ਲੁਧਿਆਣਾ) ਵਿਖੇ  ਅੱਜ ਸ੍ਰੀ ਸ੍ਰੀ 1008 ਬ੍ਰਹਮਲੀਨ ਸਤਿਗੁਰੂ ਲਾਲ ਦਾਸ ਜੀ ਮਹਾਰਾਜ ਭੂਰੀਵਾਲਿਆਂ ਜੀ ਦੇ ਅਵਤਾਰ ਦਿਵਸ ਮੌਕੇ ਨਤਮਸਤਕ ਹੋਏ। ਉਨ੍ਹਾਂ ਪੰਗਤ ਵਿੱਚ ਬੈਠ ਕੇ ਆਈਆਂ ਹੋਈਆਂ ਸੰਗਤਾਂ ਦੇ ਨਾਲ ਲੰਗਰ ਵੀ ਛੱਕਿਆ। ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦਾ ਸਮਾਗਮ ਵਿੱਚ ਪਹੁੰਚਣ ਤੇ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਹਨਾਂ ਵੱਲੋਂ ਸੰਗਤ ਵਿੱਚ ਬੈਠ ਕੇ ਅਧਿਆਤਮਿਕ ਪ੍ਰਵਚਨ ਸਰਵ...