ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 03 ਜੁਲਾਈ ( ) - ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸ...






