ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 14 ਅਕਤੂਬਰ 2026: ਟੈਕਸ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਇੱਕ ਬਹੁਤ ਹੀ ਸੰਗਠਿਤ, ਬਹੁ-ਰਾਜੀ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਐਲਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਨੇ ਕਿਹਾ, "ਇਸ ਸ਼ੱਕੀ ਟੈਕਸ ਚੋਰੀ ਵਿੱਚ 2,410.22 ਕਰੋੜ ਰੁਪਏ ਦੀ ਵੱਡੀ ਟੈਕਸਯੋਗ ਰਕਮ ਸ਼ਾਮਲ ਹੈ, ਜਿਸ ਨਾਲ 429.30 ਕਰੋੜ ਰੁਪਏ ਦਾ ਜੀ.ਐਸ.ਟੀ. ਫਰਾਡ ਹੋਇਆ ਹੈ।"
ਇਹ ਸਪੱਸ਼ਟ ਕਰਦਿਆਂ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹੈ, ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਦੁਆਰਾ ਇਕੱਠੀ ਕੀਤੀ ਗਈ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 4, ਲੁਧਿਆਣਾ ਵਿਖੇ ਇੱਕ ਐਫ.ਆਈ.ਆਰ. (ਨੰਬਰ 0185 ਮਿਤੀ 13 ਅਕਤੂਬਰ, 2026) ਦਰਜ ਕੀਤੀ ਗਈ ਹੈ। ਵਿੱਤ ਮੰਤਰੀ ਨੇ ਦੱਸਿਆ, "ਇਹ ਮਾਮਲਾ ਸ਼੍ਰੀ ਬਾਲਾ...








