Thursday, October 29
Shadow

Tag: punjabi

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

hot news
ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ’ ਵਿਸ਼ੇ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ। ਇਹ ਪ੍ਰੋਗਰਾਮ ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ (ਯੂਐਨਓਡੀਸੀ) ਵੱਲੋਂ ਪੰਜਾਬ ਜੇਲ੍ਹ ਵਿਭਾਗ ਅਤੇ ਗੈਰ-ਸਰਕਾਰੀ ਸੰਸਥਾ ‘ਟਰਨ ਯੋਰ ਕਨਸਰਨ ਇੰਟੂ ਐਕਸ਼ਨ’ (ਟੀਵਾਈਸੀਆਈਏ) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਆਯੋਜਿਤ ਕੀਤਾ ਗਿਆ। ਇਸ ਇੱਕ ਰੋਜ਼ਾ ਮੀਟਿੰਗ ਵਿੱਚ ਰਾਜ ਸਰਕਾਰ, ਜੇਲ੍ਹ ਵਿਭਾਗ ਅਤੇ ਪੰਜਾਬ ਸਮੇਤ ਦੇਸ਼ ਭਰ ਦੇ ਸਿਹਤ ਮਾਹਰਾਂ ਨੇ ਭਾਗ ਲਿਆ। ਇਸ ਦੌਰਾਨ ਜੇਲ੍ਹਾਂ ਵਿੱਚ ਕੈਦੀਆਂ ਦੀ ਬਿਹਤਰ ਸਿਹਤ ਲਈ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹ...
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

hot news
ਚੰਡੀਗੜ੍ਹ, 27 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 158ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 158ਵੇਂ ਦਿਨ ਪੁਲਿਸ ਟੀਮਾਂ ਨੇ 7 ਹਥਿਆਰਾਂ ਸਮੇਤ 381 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 41,065 ਹੋ ਗਈਆਂ। ਇਸ ਤੋਂ ਇਲਾਵਾ 181 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕ...
ਹਰਿਆਣਾ ਦੇ ਸਕੂਲਾਂ ਵਿੱਚ ਬਣਨਗੇ ਵਰਟੀਕਲ ਭਵਨ, ਸਕੂਲਾਂ ਦੀਆਂ ਲੈਬਾਂ ਨੂੰ ਸੁਚਾਰੂ ਰੱਖਣ ਦੇ ਵੀ ਨਿਰਦੇਸ਼

ਹਰਿਆਣਾ ਦੇ ਸਕੂਲਾਂ ਵਿੱਚ ਬਣਨਗੇ ਵਰਟੀਕਲ ਭਵਨ, ਸਕੂਲਾਂ ਦੀਆਂ ਲੈਬਾਂ ਨੂੰ ਸੁਚਾਰੂ ਰੱਖਣ ਦੇ ਵੀ ਨਿਰਦੇਸ਼

haryana
ਚੰਡੀਗੜ੍ਹ, 27 ਜੂਨ— ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਖਸਤਾਹਾਲ ਇਮਾਰਤਾਂ ਨੂੰ ਢਾਹ ਕੇ ਨਵੀਂਆਂ ਇਮਾਰਤਾਂ ਦੀ ਉਸਾਰੀ ਕੀਤੀ ਜਾਵੇ। ਨਵੀਆਂ ਬਣਨ ਵਾਲੀਆਂ ਇਮਾਰਤਾਂ ਨਾ ਸਿਰਫ਼ ਆਕਰਸ਼ਕ ਹੋਣ, ਸਗੋਂ ਇਹ ਵਰਟੀਕਲ ਰੂਪ ਵਿੱਚ ਹੋਣ, ਤਾਂ ਜੋ ਬਾਕੀ ਬਚਦੀ ਜਗ੍ਹਾ ਦੀ ਵਰਤੋਂ ਬੱਚਿਆਂ ਲਈ ਖੇਡ ਦੇ ਮੈਦਾਨ ਵਜੋਂ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਿੱਖਿਆ ਵਿਭਾਗ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸੂਬੇ ਦੀ ਕਿਸੇ ਵੀ ਖਸਤਾਹਾਲ ਇਮਾਰਤ ਵਿੱਚ ਬੱਚਿਆਂ ਦੀਆਂ ਕਲਾਸਾਂ ਨਾ ਲੱਗਣ; ਉਨ੍ਹਾਂ ਨੂੰ ਨੇੜਲੇ ਸਰਕਾਰੀ ਭਵਨਾਂ ਜਾਂ ਦੂਜੇ ਸਕੂਲਾਂ ਵਿੱਚ ਉਦੋਂ ਤੱਕ ਸ਼ਿਫਟ ਕੀਤਾ ਜਾਵੇ ਜਦੋਂ ਤੱਕ ਨਵੀਂ ਇਮਾਰਤ ਦੀ ਉਸਾਰੀ ਨਹੀਂ ਹੋ ਜਾਂਦੀ। ਇਸ ਲਈ ਟੈਂਡਰ ਪ੍ਰਕਿਰਿਆ ਵੀ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਹਰਿਆਣਾ ਨਿਵਾਸ ਵਿੱਚ ਸੀਐਮਜੀਜੀਏ ਅਤੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਮੁ...
ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ – ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ – ਹਰਜੋਤ ਸਿੰਘ ਬੈਂਸ

hot news
ਅੰਮ੍ਰਿਤਸਰ, 27 ਜੂਨ (       ) -  ‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 95 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ 332 ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਸ਼ਰਮਾ ਵੀ ਵਿਸ਼ੇਸ਼ ਤੌਰ `ਤੇ ਮੌਜੂਦ ਰਹੇ। ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਾਰੇ ਬੱਚੇ ਸੂਬਾ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ। ਮਿਆਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤ...
2027 ਚ’ ਆਪ ਦੀ ਹਨੇਰੀ ਚ’ ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :+++ਮੰਤਰੀ ਗੋਇਲ

2027 ਚ’ ਆਪ ਦੀ ਹਨੇਰੀ ਚ’ ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :+++ਮੰਤਰੀ ਗੋਇਲ

hot news
ਲਹਿਰਾਗਾਗਾ/ ਮੂਨਕ 27ਜੂਨ (। )----ਪੰਜਾਬ ਸਰਕਾਰ ਦੀ "ਆਮ ਆਦਮੀ ਪਾਰਟੀ" ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਚਲਾਈ ਮੁਹਿੰਮ "ਲੋਕ ਮਿਲਣੀ" ਦੇ ਤਹਿਤ ਅੱਜ ਐਡਵੋਕੇਟ ਬਰਿੰਦਰ ਗੋਇਲ ਨੇ ਦਰਜਨਾਂ ਪਿੰਡਾਂ ਖਾਈ, ਖੰਡੇਬਾਦ ,ਕਾਲਾਬੰਜਾਰਾ, ਜਲੂਰ, ਗੁਰਨੇ ਖੁਰਦ ,ਗੁਰਨੇ ਕਲਾ ,ਬਖੋਰਾ ਖੁਰਦ ,ਬਖੋਰਾ ਕਲਾ ਅਤੇ ਲਹਿਰਾਗਾਗਾ ਦੇ ਵੱਖ ਵੱਖ ਵਾਰਡ ਦਾ ਦੌਰਾ ਕਰਦਿਆਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਮੁਸ਼ਕਲਾਂ ਨੂੰ ਸੁਣਿਆ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਕੀਮਾਂ ਨੂੰ ਲੋਕਾਂ ਸਾਹਮਣੇ ਰੱਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਸੱਤਾ ਵਿੱਚ ਬਣਨਾ ਚਾਹੁੰਦੀਆਂ ਹਨ, ਜਦੋਂ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਖੁਸ਼ਹਾਲੀ ਤੇ ਅਮਨ ਸ਼ਾਂਤੀ ਦੀ ਗੱਲ ਕਰਦੀ ਹੈ, ਪੰਜਾਬ ਦੇ ਲੋਕਾਂ ਨੂੰ ਡਬਲ ਇੰਜਨ ਮਤਲਬ ਭਾਜਪਾ ਦੀ ਸਰਕਾਰ ਨਹੀਂ ਚਾਹੀਦੀ ,ਬਲਕਿ ਪੰਜਾਬ ਦਾ ਵਿਕਾਸ, ਖੁਸ਼ਹਾਲੀ ਕਰ...
ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ

ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ

hot news
ਹੁਸ਼ਿਆਰਪੁਰ, 27 ਜੂਨ: ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੇ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਸ਼ਨੀਵਾਰ ਸ਼ਾਮ ਨੂੰ ਸਥਾਨਕ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵੋਟਰਾਂ ਨੂੰ ਗਿਣਤੀ ਫਾਰਮ ਵੀ ਸੌਂਪੇ ਅਤੇ ਐਸ.ਆਈ.ਆਰ. ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਲੋਕਾਂ ਨੂੰ ਐਸ.ਆਈ.ਆਰ. ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਇਹ ਸੁਧਾਈ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭਾਗੀਦਾਰੀ ਵਾਲੀ ਪ੍ਰਕਿਰਿਆ ਹੈ, ਜਿਸ ਵਿੱਚ ਨਾ ਸਿਰਫ਼ ਵੋਟਰ, ਸਗੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ ਤਾਂ ਜੋ ਇਹ ਕਾਰਜ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਤਾਇਨਾਤ ਐਸ.ਆਈ.ਆਰ. ਟੀਮਾਂ ਨੂੰ ਪੂਰਾ ਸਹਿਯੋਗ ਦੇਣ, ਤਾਂ ਜੋ ਇਹ ਕੰਮ ਸਹੀ ਅਤੇ ਨਿ...
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

breaking news
ਚੰਡੀਗੜ੍ਹ, 27 ਜੂਨ: ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਮਾਹਿਰ ਸ੍ਰੀ ਨਿਪੁੰਨ ਸਿਆਲ ਨਾਲ ਇੱਕ ਵਿਚਾਰ-ਵਟਾਂਦਰਾ ਸੈਸ਼ਨ ਕੀਤਾ ਗਿਆ, ਜਿਸ ਦਾ ਉਦੇਸ਼ ਇਹ ਪਤਾ ਲਗਾਉਣਾ ਸੀ ਕਿ ਉੱਭਰ ਰਹੀਆਂ ਤਕਨਾਲੋਜੀਆਂ ਪੰਜਾਬ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਦੇ ਲਾਗੂਕਰਨ ਨੂੰ ਹੋਰ ਪਾਰਦਰਸ਼ੀ, ਕੁਸ਼ਲ ਅਤੇ ਨਾਗਰਿਕ-ਕੇਂਦ੍ਰਿਤ ਕਿਵੇਂ ਬਣਾ ਸਕਦੀਆਂ ਹਨ ਅਤੇ ਕਿਵੇਂ ਇਹ ਕਮਿਸ਼ਨ ਦੇ ਕੰਮਕਾਜ ਵਿੱਚ ਸਹਾਇਤਾ ਕਰ ਸਕਦੀਆਂ ਹਨ। ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਕਮਿਸ਼ਨ ਐਨ.ਐਫ.ਐਸ.ਏ. ਦੇ ਲਾਗੂਕਰਨ ਦੀ ਨਿਗਰਾਨੀ ਕਰਨ, ਸ਼ਿਕਾਇਤਾਂ ਦੀ ਸਮੀਖਿਆ ਕਰਨ ਅਤੇ ਨੀਤੀਗਤ ਸੁਧਾਰਾਂ ਲਈ ਰਾਜ ਸਰਕਾਰ ਨੂੰ ਸਲਾਹ ਦੇਣ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ, "ਅਸੀਂ ਏ.ਆਈ. ਨੂੰ ਇੱਕ ਅਜਿਹੇ ਸਾਧਨ ਵਜੋਂ ਦੇਖ ਰਹੇ ਹਾਂ ਜੋ ਰਿਐਕਟਿਵ ਨਿਗਰਾਨੀ ਤੋਂ ਹਟ ਕੇ ਅਸਲ-ਸਮੇਂ (ਰੀਅਲ-ਟਾਈਮ) ਅਤੇ ਡੇਟਾ-ਅਧਾਰਿਤ ਨਿਗਰਾਨੀ ਵੱਲ ਵਧਣ ਵਿੱਚ ਮਦਦ ਕਰੇਗਾ।" ਕਮਿਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਨਿਪੁੰਨ ਸਿਆ...
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 27 ਜੂਨ: ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (ਐਸ.ਸੀ.) ਦੀ ਆਬਾਦੀ ਵਾਲੇ ਪਿੰਡਾਂ ਦੇ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 72.21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ ਜਿੱਥੇ ਹਰ ਪਿੰਡ ਨੂੰ ਵਿਕਾਸ ਦੇ ਬਰਾਬਰ ਮੌਕੇ ਅਤੇ ਮਿਆਰੀ ਬਨਿਆਦੀ ਢਾਂਚਾ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਵਿੱਤੀ ਪਾੜੇ ਨੂੰ ਪੂਰਨ, ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ ਕਿ ਪ੍ਰਗਤੀ ਦਾ ਲਾਭ ਹਰ ਘਰ, ਖਾਸ ਕਰਕੇ ਸਮਾਜਿਕ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ। ਕੈਬਨਿਟ ਮ...
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

breaking news
*ਲੁਧਿਆਣਾ, 27 ਜੂਨ: * ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ 'ਸੂਰਮਾ' ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ 'ਸੂਰਮਾ' ਛਾਪਾਂ (ਰਿੰਗ) ਅਤੇ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ। ਇਸ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਅਗਲਾ ਪੜਾਅ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਉਮੀਦ ਦੇ ਦੂਤ' ਵਜੋਂ ਪੇਸ਼ ਕਰਨਾ ਹੈ, ਜੋ ਜ਼ਮੀਨੀ ਪੱਧਰ 'ਤੇ ਨਸ਼ਿਆਂ ਖ਼ਿਲਾਫ਼ ਜੰਗ ਦੀ ਅਗਵਾਈ ਕਰਨਗੇ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਰਹਿਣ ਵਾਲੇ ਵਿਅਕਤੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੇ ਐਲਾਨ ਕੀਤਾ ਕਿ ਇਹ ਨੌਜਵਾਨ ਨਾ ਸਿਰਫ਼ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ, ਸਗੋਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ। ਖੇ...
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮਹਾਵਾ (ਅੰਮ੍ਰਿਤਸਰ); ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9ਐਮਐਮ ਗਲਾਕ (ਮੇਡ ਇਨ ਆਸਟਰੀਆ), ਇੱਕ ਹੋਰ 9ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ...