Tuesday, October 27
Shadow

Tag: punjabi

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ 5.041 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਮੁਲਜ਼ਮ ਅਭਿਸ਼ੇਕ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਲੁੱਟ-ਖੋਹ ਅਤੇ ਹਮਲਾ ਨਾਲ ਸਬੰਧਤ ਅਪਰਾਧਾਂ ਤਹਿਤ ਕਈ ਮਾਮਲੇ ਦਰਜ ਹਨ। ਇਹ ਗ੍ਰਿਫਤਾਰੀ ਵੀਰਵਾਰ ਨੂੰ ਛੇ ਵਿਅਕਤੀਆਂ - ਗੌਤਮ, ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ, ਗੁਰਪ੍ਰੀਤ ਉਰਫ਼ ਕੀਦਾ...
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ

hot news
ਮੂਨਕ, 14 ਜੂਨ- ਡਾ ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.06.2026 ਤੋਂ 14.06.2026 ਤੱਕ ਡਰੱਗ ਦਾ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਨਸ਼ੀਲੀਆਂ ਗੋਲੀਆਂ ਅਤੇ 04 ਗ੍ਰਾਮ ਚਿੱਟਾ/ਹੈਰੋਇੰਨ ਬ੍ਰਾਮਦ ਕਰਵਾਏ ਗਏ ਤੇ 27 ਐਨ.ਡੀ.ਪੀ.ਐਸ ਤਹਿਤ 01 ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋ ਦਵਾਈ ਦਿਲਵਾਈ ਗਈ ।ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਮੁਕੱਦਮਿਆ ਵਿੱਚ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 117 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆ ਦੀ ਚੈਕਿੰਗ ਕਰਕੇ 56 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ...
ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

local news
ਮਾਲੇਰਕੋਟਲਾ, 14 ਜੂਨ :        ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਵੋਟਰ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ (ਬੀ.ਐਡ. ਕਾਲਜ), ਮਾਲੇਰਕੋਟਲਾ ਵਿਖੇ ਸਵੀਪ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਦਾ ਮੁੱਖ ਉਦੇਸ਼ ਵੱਖ-ਵੱਖ ਗਤੀਵਿਧੀਆਂ ਰਾਹੀਂ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਦੀ ਮਹੱਤਤਾ ਅਤੇ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਆਈ.ਆਰ.-2026 ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਵੀਪ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਸਟਾਫ ਨੂੰ ਐੱਸ.ਆਈ.ਆਰ ਸਬੰਧੀ ਟ੍ਰੇਨਿੰਗ ਕਰਵਾਈ ਜਾ ਚੁੱਕੀ ਹੈ ਤਾਂ ਜੋ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਏ । ਟ੍ਰੇਨਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐੱਸ.ਆਈ.ਆ...
ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ

ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ

local news
ਸ੍ਰੀ ਮੁਕਤਸਰ ਸਾਹਿਬ 14 ਜੂਨ               ਸੀ.ਐਮ. ਦੀ ਯੋਗਸ਼ਾਲਾ ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ ਯੋਗਾ ਕਲਾਸ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਯੋਗਾ ਕੋਆਰਡੀਨੇਟਰ  ਆਜ਼ਾਦ ਸਿੰਘ ਨੇ ਦਿੱਤੀ।               ਉਹਨਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਇੱਕ ਨਾਗਰਿਕ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਇਆ ਜਾਵੇ ਤਾਂ ਜ਼ੋ ਤਨਾਅ ਮੁਕਤ ਜਿੰਦਗੀ ਜਿਉਂ ਸਕਣ।  ਸੀ.ਐਮ. ਦੀ ਯੋਗਸ਼ਾਲਾਂ ਮੁਹਿੰਮ ਰਾਹੀਂ, ਪੰਜਾਬ ਸਰਕਾਰ ਜਨਤਾ ਨੂੰ ਮੁਫ਼ਤ ਯੋਗਾ ਸਿਖਲਾਈ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਰੰਗਲਾ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਮਦਦ ਮਿਲ ਰਹੀ ਹੈ।                 ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਵੱਖ—ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਭਾਈਚਾਰਕ ਥਾਵਾਂ ਤੇ ਨਿਯਮਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ, ਬਜ਼ੁਰਗ ਅਤੇ ਵਿਦਿਆਰਥੀ ਰੋਜ਼ਾਨਾ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਨ ਲਈ ਹਿੱ...

ਪਿੰਡ ਕੁੱਬੇ ਨਵਾਂ ਮੋਘਾ ਲਾਇਆ, ਢਾਈ ਸੌ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਵਿਧਾਇਕ ਉੱਗੋਕੇ

hot news
ਤਪਾ/ ਭਦੌੜ, 14 ਜੂਨ-   ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਕੁੱਬੇ ਵਿਚ ਨਵੇਂ ਮੋਘੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵੇਂ ਮੋਘੇ ਨਾਲ ਪਿੰਡ ਕੁੱਬੇ ਨੇੜਲੇ ਕਰੀਬ ਢਾਈ ਸੌ ਏਕੜ ਰਕਬੇ ਨੂੰ ਪਹਿਲੀ ਵਾਰੀ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਅਤੇ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿਚ ਨਹਿਰੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਸੈਂਕੜੇ ਏਕੜ ਰਕਬੇ ਨੂੰ ਨਹਿਰੀ ਪਾਣੀ ਨਸੀਬ ਹੋਇਆ ਹੈ। ਇਸ ਮੌਕੇ ਉਹਨਾਂ ਕਿਹਾ ਕਿ ਨਹਿਰੀ ਪਾਣੀ ਖੇਤ ਖੇਤ ਪੁੱਜਦਾ ਕਰਨ ਲਈ ਪਹਿਲੀ ਵਾਰ ਕਿਸੇ ਸਰਕਾਰ ਨੇ ਇੰਨੇ ਉਪਰਾਲੇ ਕੀਤੇ ਹਨ। ਉਨ੍ਹਾਂ ਇਲਾਕੇ ਦੇ ਕਿਸਾਨਾਂ ਵਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਕਰੋੜਾਂ ਰੁਪਏ ਜਲ ਸਰੋਤ ਮਹਿਕਮੇ ਨੂੰ ਜਾਰੀ ਕੀਤੇ ਹਨ ਜਿਸ ਨਾਲ ਜਿੱਥੇ ਖਾਲ/ਕੱਸੀਆਂ ਦਾ ਕੰਮ ਹੋਇਆ, ਓਥੇ ਜ਼ਮੀਨਦੋਜ਼ ਪਾਈਪਾਂ ਲੱਗੀਆਂ ਅਤੇ ਨਵੇਂ ਮੋਘੇ ਲਾਏ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਰਕਾਰ ਆਉਣ ਮਗਰੋਂ ਪਹਿਲੀ ਵਾਰ ਟੇਲਾਂ 'ਤ...
ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

hot news
ਬਰਨਾਲਾ, 14 ਜੂਨ-        ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਨ੍ਹਾਂ ਵਿਚ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਇਲਾਕੇ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬਰਨਾਲਾ ਵਾਸੀ ਇਸ਼ਮੀਤ ਖੁਰਮੀ ਪੁੱਤਰ ਅਜੈ ਖੁਰਮੀ ਨੇ ਵਾਈ ਐੱਸ ਹੰਡਿਆਇਆ ਤੋਂ ਬਾਰ੍ਹਵੀਂ ਪਾਸ ਕੀਤੀ ਹੈ ਜਦਕਿ ਦੂਜਾ ਮੁੱਕੇਬਾਜ਼ ਖੁਸ਼ਪ੍ਰੀਤ ਸਿੰਘ ਇਸੇ ਸਕੂਲ ਵਿੱਚ ਬਾਰ੍ਹਵੀਂ (ਕਾਮਰਸ) ਦਾ ਵਿਦਿਆਰਥੀ ਹੈ। ਇਸ ਮੌਕੇ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ 'ਤੇ ਦੋਵਾਂ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ...
ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

hot news
ਚੰਡੀਗੜ੍ਹ, 12 ਜੂਨ 2026: ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ। ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਹੋਣ ਦੇ ਪੰਜ ਮਹੀਨਿਆਂ ਅੰਦਰ 2,26,822 ਤੋਂ ਵੱਧ ਮਰੀਜ਼ਾਂ ਦਾ 3,65,340 ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ ਹੈ। ਨਿੱਜੀ ਸਿਹਤ ਬੀਮਾ ਉਨ੍ਹਾਂ ਲੋਕਾਂ ਲਈ ਇੱਕ ਵਿਕਲਪ ਹੋ ਸਕਦਾ ਹੈ ਜੋ ਆਪਣੀਆਂ ਲੋੜਾਂ ਅਨੁਸਾਰ ਵਿਸ਼ੇਸ਼ ਕਵਰੇਜ ਚਾਹੁੰਦੇ ਹਨ, ਪਰ ਮੁੱਖ ਮੰਤਰੀ ਸਿਹਤ ਯੋਜਨਾ ਇਸ ਉਦੇਸ਼ ਨਾਲ ਤਿਆਰ ਕੀਤੀ ਗਈ ਹੈ ਕਿ ਪੰਜਾਬ ਦਾ ਹਰ ਯੋਗ ਨਿਵਾਸੀ ਬਿਨਾਂ ਆਰਥਿਕ ਮੁਸ਼ਕਲ ਦੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਤੱਕ ਪਹੁੰਚ ਹਾਸਲ ਕਰ ਸਕੇ।”...
ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

breaking news
ਜਲੰਧਰ; 13 ਜੂਨ: ਜਲੰਧਰ ਦੇ ਸਾਈਂ ਦਾਸ ਸਕੂਲ ਦੇ ਮੈਦਾਨ ਵਿੱਚ ਅੱਜ ਸ਼ਾਮ ਭਗਵਾਨ ਪਰਸ਼ੂਰਾਮ ਜੀ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕਰਵਾਏ ਗਏ ਅਧਿਆਤਮਿਕ ਪ੍ਰੋਗਰਾਮ 'ਇੱਕ ਸ਼ਾਮ ਸ਼ਿਵ ਦੇ ਨਾਮ' ਵਿੱਚ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਵਿੱਚ ਸਮਾਜ ਦੇ ਹਰ ਵਰਗ ਦੇ ਲੋਕਾਂ ਨੇ ਸ਼ਿਰਕਤ ਕੀਤੀ, ਜੋ ਭਗਤੀ ਅਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗੇ ਨਜ਼ਰ ਆਏ। ਮਸ਼ਹੂਰ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਵਾਨ ਸ਼ਿਵ ਤੇ ਭਗਵਾਨ ਪਰਸ਼ੂਰਾਮ ਜੀ ਨੂੰ ਸਮਰਪਿਤ ਭਜਨ ਗਾ ਕੇ ਸਰੋਤਿਆਂ ਨੂੰ ਮੰਤਰ-ਮੁਗਧ ਕੀਤਾ, ਜਦਕਿ ਕਈ ਪੂਜਨੀਕ ਸੰਤਾਂ ਨੇ ਵੀ ਇਸ ਮੌਕੇ ਆਪਣੀ ਹਾਜ਼ਰੀ ਲਵਾਈ।ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਭਗਵਾਨ ਪਰਸ਼ੂਰਾਮ ਜੀ ਜੈਅੰਤੀ ਦੇ ਇਸ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਨਾਲ ਹਾਜ਼ਰੀ ਭਰਨਾ ਮੇਰੇ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਮੈਂ ਧਾਰਮਿਕ ਉਤਸ਼ਾਹ, ਭਗਤੀ ਅਤੇ ਅਧਿਆਤ...
ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

breaking news
ਜਲੰਧਰ, 13 ਜੂਨ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਛੋਟੇ ਵਪਾਰੀਆਂ ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਪਰੇਸ਼ਾਨੀ ਤੇ ਜਬਰੀ ਉਗਰਾਹੀ ਦਾ ਸ਼ਿਕਾਰ ਬਣਾਇਆ, ਉੱਥੇ ਭਗਵੰਤ ਮਾਨ ਸਰਕਾਰ ਨੇ ਅਜਿਹੀਆਂ ਪ੍ਰਥਾਵਾਂ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਹੈ ਤਾਂ ਜੋ ਵਪਾਰੀ ਵਰਗ ਨੂੰ ਦਰਪੇਸ਼ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ। ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਹਾਕਿ...
ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

hot news
ਰੂਪਨਗਰ, 13 ਜੂਨ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ ਦੀ ਯੋਗ ਅਗਵਾਈ ਹੇਠ ਅੱਜ ਸਬਜ਼ੀ ਮੰਡੀ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਾ ਸੀ। ਇਸ ਕੈਂਪ ਦੌਰਾਨ ਓਟ ਕਲੀਨਿਕ ਕਾਉਂਸਲਰ ਜਸਜੀਤ ਕੌਰ ਅਤੇ ਡੀ ਅਡਿਕਸ਼ਨ ਸੈਂਟਰ ਕੌਂਸਲਰ ਪ੍ਰਭਜੋਤ ਕੌਰ ਵੱਲੋਂ ਲੋਕਾਂ ਨੂੰ ਨਸ਼ੇ ਦੇ ਸਿਹਤ, ਸਮਾਜਿਕ ਅਤੇ ਪਰਿਵਾਰਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਨਸ਼ਾ ਮਨੁੱਖ ਦੇ ਸਰੀਰ ਨੂੰ ਹੀ ਨਹੀਂ, ਸਗੋਂ ਉਸਦੇ ਪਰਿਵਾਰਕ ਸੰਬੰਧਾਂ ਅਤੇ ਸਮਾਜਿਕ ਜੀਵਨ ਨੂੰ ਵੀ ਪ੍ਰਭਾਵਿਤ ਕਰਦਾ ਹੈ। ਮਾਹਿਰਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਸ਼ਾ ਛੱਡਣਾ ਅਸੰਭਵ ਨਹੀਂ ਹੈ, ਜੇਕਰ ਵਿਅਕਤੀ ਨੂੰ ਸਹੀ ਮਾਰਗਦਰਸ਼ਨ ਅਤੇ ਸਮੇਂ ਸਿਰ ਇਲਾਜ ਮਿਲੇ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਹਰ ਕਿਸਮ ਦ...