Shadow

Tag: punjabi

ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮੁਬਾਰਕਬਾਦ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮੁਬਾਰਕਬਾਦ ਦਿੱਤੀ

hot news
ਬਟਾਲਾ, 17 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਮੇਸ਼ਾ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾਂਦਾ ਹੈ, ਜਿਸ ਦੇ ਚੱਲਦਿਆਂ ਪਾਰਟੀ ਵਲੋਂ ਵੱਖ ਵੱਖ  ਬੋਰਡਾਂ ਵਿੱਚ ਚੇਅਰਮੈਨ ਨਿਯੁਕਤ ਕੀਤੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਵਲੋਂ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ ਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਪਾਰਟੀ ਨੂੰ ਗਰਾਊਂਡ ਪੱਧਰ 'ਤੇ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਹਰਸ਼ ਮਹਾਜਨ ਨੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਆਪ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ

hot news
ਫਿਰੋਜ਼ਪੁਰ, 17 ਜੁਲਾਈ 2026      ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਹਲਕੇ ਦੇ ਵਿਕਾਸ ਲਈ ਖਾਈ ਫ਼ੇਮੇ ਕੀ ਅਤੇ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖ਼ੇ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ। ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਖਾਈ ਫੇਮੇ ਕੀ ਵਿਖੇ 35×35 ਫੁੱਟ ਸਟੀਲ ਕਵਰ ਸ਼ੈਡ ਲਾਗਤ ਕਰੀਬ 7.69 ਲੱਖ ਰੁਪਏ ਦਾ ਉਦਘਾਟਨ ਕੀਤਾ ਗਿਆ। ਖਾਈ ਫੇਮੇ ਕੀ ਵਿਖੇ ਖ਼ਰੀਦ ਕੇਂਦਰ ਵਿਖ਼ੇ ਟਾਵਰ ਲਾਈਟਾਂ ਜਿੰਨਾ ਦੀ ਲਾਗਤ ਕਰੀਬ 16.16 ਲੱਖ ਰੁਪਏ ਹੈ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ 50×75 ਫੁੱਟ ਸਟੀਲ ਕਵਰ ਸ਼ੈਡ  ,  ਜੋ ਕਰੀਬ 39.95 ਲੱਖ ਰੁਪਏ ਨਾਲ ਤਿਆਰ ਹੋਵੇਗਾ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ| ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹਨ। ਲੋਕਾਂ ਦੀ ਸੇਵਾ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ...
ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

Crime, hot news
ਚੰਡੀਗੜ੍ਹ, 17 ਜੁਲਾਈ:ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 178ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 178ਵੇਂ ਦਿਨ ਪੁਲਿਸ ਟੀਮਾਂ ਨੇ 7 ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,912 ਹੋ ਗਈਆਂ। ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਤਜਿੰਦਰਪਾਲ ਸਿੰਘ ਦੀ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ

ਤਜਿੰਦਰਪਾਲ ਸਿੰਘ ਦੀ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ

hot news
ਰੂਪਨਗਰ, 17 ਜੁਲਾਈ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਅੱਜ ਦੇ ਹੁਕਮਾਂ ਅਨੁਸਾਰ ਉਪ ਕਪਤਾਨ ਪੁਲਿਸ (ਡੀ.ਐੱਸ.ਪੀ.) ਤਜਿੰਦਰਪਾਲ ਸਿੰਘ ਨੂੰ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਐਸ.ਪੀ. ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ 25 ਦਸੰਬਰ 2016 ਤੋਂ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਡੀ.ਐੱਸ.ਪੀ. ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੌਰਾਨ ਵੱਖ-ਵੱਖ ਥਾਵਾਂ ‘ਤੇ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਦੀਆਂ ਮੁੱਖ ਤਾਇਨਾਤੀਆਂ ਵਿੱਚ ਡੀ.ਐੱਸ.ਪੀ. ਵਿਜੀਲੈਂਸ ਗੁਰਦਾਸਪੁਰ (2016 ਤੋਂ 2018 ਤੱਕ), ਡੀ.ਐੱਸ.ਪੀ. ਵਿਜੀਲੈਂਸ ਅੰਮ੍ਰਿਤਸਰ (2018 ਤੋਂ 2020 ਤੱਕ), ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਈ.ਓ.ਡਬਲਯੂ. ਅਤੇ ਫਲਾਇੰਗ ਸਕੁਆਡ ਪੰਜਾਬ ਵਿਜੀਲੈਂਸ ਭਵਨ (2021 ਤੋਂ 2025 ਤੱਕ) ਅਤੇ 10 ਨਵੰਬਰ 2025 ਤੋਂ ਲੈ ਕੇ ਹੁਣ ਤੱਕ ਡੀ.ਐੱਸ.ਪੀ. ਵਿਜੀਲੈਂਸ ਰੂਪਨਗਰ ਵਜੋਂ ਸੇਵਾ ਕਰ ਰਹੇ ਹਨ। ਉਨ੍ਹਾਂ ਦੀ ਵਿਦਿਅਕ ਯੋਗਤਾ ਵਿੱਚ ਟ੍ਰਿਪਲ ਐੱਮ.ਏ. ਅਤੇ ਐੱਮ.ਬੀ.ਏ. ਸ਼ਾਮਲ ਹਨ। ਐਸ.ਪੀ. ਤਜ...
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

hot news
ਚੰਡੀਗੜ੍ਹ, 17 ਜੁਲਾਈ : ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ  ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ। ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ  ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

breaking news
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ: ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਲੋਕਾਂ ਨੂੰ ਰਾਸ਼ਨ ਉਹਨਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਇਆ ਜਾ ਸਕੇ। ਇਸ ਕਦਮ ਨਾਲ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਨੂੰ ਹੁਣ ਆਪਣਾ ਮਹੀਨਾਵਾਰ ਰਾਸ਼ਨ ਲੈਣ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਜਾਂ ਕੰਮ ਛੱਡਣਾ ਨਹੀਂ ਪਵੇਗਾ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇੰਟਰਵਿਊ-ਅਧਾਰਤ ਚੋਣ ਪ੍ਰਕਿਰਿਆ ਰਾਹੀਂ ਨਵੇਂ ਡਿਪੂ ਅਲਾਟ ਕੀਤੇ ਹਨ, ਜਿਸ ਨਾਲ ਸਮਾਜ ਦੇ ਸਾਰੇ ਵਰਗਾਂ, ਜਿਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਸਾਬਕਾ ਸੈਨਿਕ, ਆਜ਼ਾਦੀ ਘੁਲਾਟੀਆਂ, ਦਿਵਿਆਂਗ ਵਿਅਕਤੀਆਂ ਅਤੇ ਦੰਗਾ ਪੀੜਤ ਪਰਿਵਾਰ ਸ਼ਾਮਲ ਹਨ, ਲਈ ਪ੍ਰਤੀਨਿਧਤਾ ਯਕੀਨੀ ਬਣ...
ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ; 16 ਜੁਲਾਈ- ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20 ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੇ ਨਾਗਰਿਕਾਂ ਨੂੰ stopE20petrol.com 'ਤੇ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਮੁੱਦੇ ਤੋਂ ਪ੍ਰਭਾਵਿਤ ਲੋਕਾਂ ਦੀਆਂ ਚਿੰਤਾਵਾਂ ਪ੍ਰਧਾਨ ਮੰਤਰੀ ਤੱਕ ਪਹੁੰਚ ਸਕਣ।ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਨਾਗਰਿਕ ਨੂੰ ਪਟੀਸ਼ਨ 'ਤੇ ਦਸਤਖਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜਿਸ ਨੇ ਜਾਣਬੁੱਝ ਕੇ ਇਸ ਗੰਭੀਰ ਮੁੱਦੇ ਤੋਂ ਅੱਖਾਂ ਮੀਚ ਲਈਆਂ ਹਨ, ਨੂੰ ਸੁਧਾਰਾਤਮਕ ਕਦਮ ਚੁੱਕਣ ਲਈ ਮਜਬੂਰ ਕੀਤਾ ਜਾ ਸਕੇ।"ਮੁੱ...
ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

hot news
ਧੂਰੀ, 16 ਜੁਲਾਈ: ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਮਾਲ, ਪੇਂਡੂ ਵਿਕਾਸ, ਨਗਰ ਕੌਂਸਲ, ਬਿਜਲੀ, ਪਾਣੀ ਸਪਲਾਈ, ਸਮਾਜਿਕ ਸੁਰੱਖਿਆ ਅਤੇ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਜਵਾਬਦੇਹ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰਾਂ ਦੀ ਸਥਾਪਨਾ ਦਾ ਮਕਸਦ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਆਪਣੀਆਂ ਸਮੱਸਿਆਵਾਂ ਰੱਖਣ ਦਾ ਮੌਕਾ ਦੇਣਾ ਅਤੇ ਉਨ੍ਹਾਂ ਦਾ ਨਿਰਧਾਰਤ ਸਮੇਂ ਅੰਦਰ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪ...
ਵਿਧਾਇਕ ਲਾਲਪੁਰਾ ਵੱਲੋਂ ਕੱਦਗਿੱਲ ਅਤੇ ਲਾਲਪੁਰ ਦੀਆਂ 9 ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਲਾਲਪੁਰਾ ਵੱਲੋਂ ਕੱਦਗਿੱਲ ਅਤੇ ਲਾਲਪੁਰ ਦੀਆਂ 9 ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ

local news
ਤਰਨ ਤਾਰਨ, 16 ਜੁਲਾਈ :          ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਕੱਦਗਿੱਲ ਅਤੇ ਲਾਲਪੁਰ ਦੀਆਂ 9 ਲਿੰਕ ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਸੜਕਾਂ ਦੇ ਕਾਇਆ ਕਲਪ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਪਿਛਲੇ ਚਾਰ ਸਾਲਾਂ ਦੌਰਾਨ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕਾ ਖਡੂਰ ਸਾਹਿਬ ਦੀਆਂ ਸੜਕਾਂ ਦੀ ਵੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ 'ਚ ਇਸ ਕੰਮ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ। ਹਲਕੇ ਦੀਆਂ ਪੇਂਡੂ ਸੜਕਾਂ ਦੀ ਨੁਹਾਰ ਬਦਲਣ ਲਈ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਅਤੇ ਸਬੰਧਤ ਇਲਾਕਿਆਂ ਦੀਆਂ ਅਹਿਮ ਸ਼ਖਸੀਅਤ...
ਗੈਂਗਸਟਰਾਂ ‘ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

Crime, Punjab
ਚੰਡੀਗੜ੍ਹ, 16 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 600 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 177ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 333 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,603 ਹੋ ਗਈਆਂ। ਇਸ ਤੋਂ ਇਲਾਵਾ 240 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...