Shadow

Tag: punjabi

ਅਮਨ ਅਰੋੜਾ ਨੇ ਕੈਡਿਟਾਂ ਦੀ ਕੀਤੀ ਸ਼ਲਾਘਾ ਅਤੇ ਸਿਖਲਾਈ ਵਿੱਚ ਸਫਲਤਾ ਦੀ ਕੀਤੀ ਕਾਮਨਾ

ਅਮਨ ਅਰੋੜਾ ਨੇ ਕੈਡਿਟਾਂ ਦੀ ਕੀਤੀ ਸ਼ਲਾਘਾ ਅਤੇ ਸਿਖਲਾਈ ਵਿੱਚ ਸਫਲਤਾ ਦੀ ਕੀਤੀ ਕਾਮਨਾ

hot news
ਚੰਡੀਗੜ੍ਹ/ਮੋਹਾਲੀ, 16 ਜੁਲਾਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਇੰਸਟੀਚਿਊਟ ਦੇ ਕੁੱਲ 175 ਕੈਡਿਟਾਂ ਦੀ ਚੋਣ ਹੋਈ ਹੈ। ਇਨ੍ਹਾਂ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਇੰਡੀਅਨ ਨੇਵਲ ਅਕੈਡਮੀ (ਆਈਐਨਏ), ਏਅਰ ਫੋਰਸ ਅਕੈਡਮੀ (ਏਐਫਏ) ਅਤੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਸਮੇਤ ਦੇਸ਼ ਦੀਆਂ ਪ੍ਰਮੁੱਖ ਰੱਖਿਆ ਸੰਸਥਾਵਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਸੰਸਥਾ ਦੇ 16 ਕੈਡਿਟ ਅੰਡਰ ਗਰੈਜੂਏਟ ਸਿਖਲਾਈ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿਖੇ ਐਨਡੀਏ -156 ਕੋਰਸ ਵਿੱਚ ਸ਼ਾਮਲ ਹੋਏ ਹਨ। ਚੁਣੇ ਗਏ ਕੈਡਿਟਾਂ ਵਿੱਚ ਮੋਹਾਲੀ ਤੋਂ ਅਭਿਸ਼, ਅਗਮਜੀਤ ਵਿਰਕ, ਭੁਵਨ ਧੀਮਾਨ ...
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

hot news
ਚੰਡੀਗੜ੍ਹ, 16 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇਸ ਵੇਲੇ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਨੇ ਕਥਿਤ ਤੌਰ 'ਤੇ ਰਿਟਾਇਰਮੈਂਟ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫੈਸਲਾ ਸ਼ਿਕਾਇਤਕਰਤਾ ਦੇ ਪੱਖ ਵਿੱਚ ਕਰਨ ਬਦਲੇ 1,00,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਬਾਅਦ ਵਿੱਚ ਇਹ ਸੌਦਾ 50,000 ਰੁਪਏ ਵਿੱਚ ਤੈਅ ਹੋਇਆ। ਰਿਸ਼ਵਤ ਨਾ ਦੇਣ ਲਈ ਰਾਜ਼ੀ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇ...
ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

hot news
ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਸਥਿਤ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇੰਸਟੀਚਿਊਟ ਦੀ ਇਮਾਰਤ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ 1.35 ਕਰੋੜ ਰੁਪਏ ਖਰਚ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਮਿਲ ਸਕੇ। ਵਿਦਿਆਰ...
ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

breaking news
ਚੰਡੀਗੜ੍ਹ: 16 ਜੁਲਾਈ 2026 : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਉੱਭਰਿਆ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 7.4 ਲੱਖ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਹੈ। ਲੁਧਿਆਣਾ ਤੋਂ ਬਾਅਦ ਪਟਿਆਲਾ ਵਿੱਚ 5.3 ਲੱਖ, ਅੰਮ੍ਰਿਤਸਰ ਵਿੱਚ 4.9 ਲੱਖ, ਜਲੰਧਰ ਵਿੱਚ 4.8 ਲੱਖ, ਗੁਰਦਾਸਪੁਰ ਵਿੱਚ 4.4 ਲੱਖ ਅਤੇ ਹੁਸ਼ਿਆਰਪੁਰ ਵਿੱਚ 4.2 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ। ਰਾਜ ਵਿੱਚ ਸਭ ਤੋਂ ਘੱਟ ਰਜਿਸਟ੍ਰੇਸ਼ਨ ਮਲੇਰਕੋਟਲਾ ਜ਼ਿਲ੍ਹੇ ਵਿੱਚ ਦਰਜ ਕੀਤਾ ਗਿਆ ਹੈ, ਜਿੱਥੇ 1.3 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ। ਪੂਰੇ ਪੰਜਾਬ ਵਿੱਚ 14 ਜੁਲਾਈ 2026 ਤੱਕ ਕੁੱਲ 68.9 ਲੱਖ ਲਾਭਪਾਤਰੀਆਂ ਦਾ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੀਤਾ ਜਾ ਚੁੱਕਾ ਹੈ। ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਰਗੇ ਜ਼ਿਲ੍ਹਿਆਂ ਵਿੱਚ ਵੱਧ ਰਜਿਸਟ੍ਰੇਸ਼ਨਾਂ ਦੇ ਪ...
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

breaking news
ਚੰਡੀਗੜ੍ਹ/ਖੰਨਾ, ਲੁਧਿਆਣਾ, 16 ਜੁਲਾਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ ਦਾ ਇਲਾਜ ਮੁਫ਼ਤ ਅਤੇ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਮਨਰੇਗਾ ਕਰਮਚਾਰੀਆਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਨਵੀਂ ਸਕੀਮ ਲਾਗੂ ਕਰਨਾ ਹੈ। ਉਨ੍ਹਾਂ ...
ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

local news
ਬਰਨਾਲਾ, 15 ਜੁਲਾਈ         ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ ਦੀ ਅਗਵਾਈ ਹੇਠ ਜਿੱਥੇ ਬੱਸ ਸਟੈਂਡ ਬਰਨਾਲਾ ਦੀ ਨੁਹਾਰ ਬਦਲੀ ਜਾ ਰਹੀ ਹੈ, ਓਥੇ ਸ਼ਹਿਰ ਦੇ 25 ਏਕੜ ਏਰੀਏ ਵਿੱਚ ਬੈਡਮਿੰਟਨ ਕੋਰਟ ਅਤੇ ਆਧੁਨਿਕ ਲਾਇਬ੍ਰੇਰੀ ਬਣਾਉਣ ਲਈ ਪ੍ਰਕਿਰਿਆ ਵਿੱਢੀ ਗਈ ਹੈ।     ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਵਲੋਂ ਬੱਸ ਸਟੈਂਡ ਬਰਨਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਦਸਿਆ ਕਿ  ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਬੱਸ ਸਟੈਂਡ ਵਿਚ ਕਰੀਬ 9 ਲੱਖ ਦੀ ਲਾਗਤ ਨਾਲ ਪਾਰਕ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਰੀਬ ਸਾਢੇ 24 ਲੱਖ ਦੀ ਲਾਗਤ ਨਾਲ ਫ਼ਰਸ਼ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਖਾਨਿਆਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਓਹਨਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।    ਇਸ ਤੋਂ ਇਲਾਵਾ ਓਹਨਾਂ ਸ਼ਹਿਰ ਦੇ 25 ਏਕੜ ਏਰੀਏ ਵਿੱਚ ਬੈਡਮਿੰਟਨ ਕੋਰਟ ਅਤੇ ਆਧੁਨਿਕ ਲਾਇਬ...
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

breaking news
ਚੰਡੀਗੜ੍ਹ, 15 ਜੁਲਾਈ: ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਹਿਲਾ ਯਾਦਗਾਰੀ 'ਗੁਰਮਤਿ ਰਤਨ' ਐਵਾਰਡ ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਨੂੰ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਨੂੰ 51000/- ਰੁਪਏ, ਦੁਸ਼ਾਲਾ ਤੇ ਯਾਦਗਾਰੀ ਚਿੰਨ ਪ੍ਰਦਾਨ ਕੀਤਾ ਜਾਵੇਗਾ । ਇਨਾਮ ਸਬੰਧੀ ਜਿਊਰੀ ਮੈਂਬਰ ਡਾ. ਬਲਕਾਰ ਸਿੰਘ, ਡਾ ਨਿਵੇਦਤਾ ਸਿੰਘ, ਡਾ. ਆਤਮ ਰੰਧਾਵਾ ਅਤੇ ਸ੍ਰੀ ਮਲਵਿੰਦਰ ਸਿੰਘ ਜੱਗੀ ਸਨ। ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਜਿਨ੍ਹਾਂ ਨੇ ਹਰ ਮੰਚ ਉੱਤੇ ਗੁਰਮਤਿ ਸਿਧਾਂਤ ਲੋਕਾਂ ਤੱਕ ਪਹੁੰਚਾਉਣ ਲਈ ਅਤੇ ਸਾਰੀ ਦੁਨੀਆਂ ਵਿਚ ਗੁਰਮਤਿ ਸਿਧਾਂਤ ਦਾ ਸੁਨੇਹਾ ਪਹੁੰਚਾਉਣ ਲਈ ਉਨ੍ਹਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਪੰਜਾਬ ਕਲਾ ਪਰਿਸ਼ਦ ਦੇ ਓਪਨ ਏਅਰ ਥੀਏਟਰ ਦਾ ਰੈਨੋਵੇਸ਼ਨ ਦਾ ਕੰਮ ਵੀ ਇਸ ਟਰਸਟ ਵੱਲੋਂ ਡਾ. ਰਤਨ ਸਿੰਘ ਜੱਗੀ ਦੇ ਬੇਟੇ  ਮਲਵਿੰਦਰ ਸਿੰਘ ਜੱਗੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਹ ਐਵਾਰਡ ਹਰ ਸਾਲ ਗੁਰਮਤਿ ਸਿਧਾਂਤ ਦੇ ਖੇਤਰ ਵਿਚ ਕਿਸੇ ਉੱਘੀ ਸ਼ਖਸੀਅਤ ਨੂੰ ਦਿੱਤਾ ਜਾਇਆ ਕਰੇਗਾ। ਸਾਬਕਾ ਸੰਸਦ ਮੈਂਬਰ ਤਰਲੋਚ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

National
ਚੰਡੀਗੜ੍ਹ, 15 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸ ਪਹਿਲਕਦਮੀ ਦੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਯੋਜਨਾ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਸਬੰਧੀ ਪੰਜਾਬ ਦੇ ਨਾਗਰਿਕਾਂ ਦੇ ਅਧਿਆਤਮਕ ਸੁਪਨਿਆਂ ਨੂੰ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਨਾਲ ਜੁੜਨਾ ਹੀ ਮਨੁੱਖੀ ਜੀਵਨ ਦਾ ਆਖਰੀ ਉਦੇਸ਼ ਹੈ ਅਤੇ ਇਹ ਪਹਿਲਕਦਮੀ ਪੰਜਾਬੀਆਂ ਲਈ ਪਰਮਾਤਮਾ ਦਾ ਆਸ਼ਿਰਵਾਦ ਪ੍ਰਾਪਤ ਕਰਨ ਦੇ ਇੱਕ ਅਹਿਮ ਜ਼ਰੀਏ ਵਜੋਂ ਕੰਮ ਕਰਦੀ ਹੈ। ਸਪੀਕਰ ਸੰਧਵਾਂ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।" ਉਨ੍ਹਾਂ ਕਿਹਾ, "ਸ਼ਾਸ਼ਨ ਦਾ ਅਰਥ ਸਿਰਫ਼ ਸਰਕਾਰ ਚਲਾਉਣਾ ਨਹੀਂ ਹੈ, ਸਗੋਂ ਲੋਕਾਂ ਦੀਆਂ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂ...
ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

hot news
ਚੰਡੀਗੜ੍ਹ, 15 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 176ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 636 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 176ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 440 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,270 ਹੋ ਗਈਆਂ। ਇਸ ਤੋਂ ਇਲਾਵਾ 422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

breaking news
ਚੰਡੀਗੜ੍ਹ, 15 ਜੁਲਾਈ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ,2026 ਤੋਂ 12 ਸਤੰਬਰ, 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰ...