ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ
ਚੰਡੀਗੜ੍ਹ; 15 ਜੁਲਾਈ 2026: ਸੂਬੇ ਭਰ ਦੇ ਸਿੱਖਿਆ ਅਮਲੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ ਦੇ ਵਫ਼ਦਾਂ ਨਾਲ ਮੀਟਿੰਗਾਂ ਕੀਤੀਆਂ। ਸੂਬਾ ਸਰਕਾਰ ਦੀ ਪਹਿਲਕਦਮੀ ਵਾਲੀ ਪਹੁੰਚ ਦੀ ਵਿਆਪਕ ਝਲਕ ਪੇਸ਼ ਕਰਦਿਆਂ, ਇਹ ਵਿਚਾਰ-ਵਟਾਂਦਰਾ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਹੱਲ ਕਰਨ 'ਤੇ ਕੇਂਦਰਿਤ ਰਿਹਾ।
ਯੂਨੀਅਨਾਂ ਦੇ ਮੰਗ ਪੱਤਰਾਂ 'ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੁਮਾਇੰਦਿਆਂ ਨੂੰ ਕਿਹਾ, "ਸੂਬਾ ਸਰਕਾਰ ਤੁਹਾਡੀਆਂ ਚਿੰਤਾਵਾਂ ਪ੍ਰਤੀ ਬਹੁਤ ਸੁਹਿਰਦ ਹੈ, ਅਤੇ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀਆਂ ਸਾਰੀਆਂ ਵਾਜਬ ਮੰਗਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਮੈਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਇਨ੍ਹਾਂ ਫਾਈਲਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ...








