Wednesday, November 4
Shadow

Tag: punjabi

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

breaking news
ਚੰਡੀਗੜ੍ਹ; 13 ਅਕਤੂਬਰ, 2026: ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਿਚਾਲੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਿਦਾਇਤਾਂ  'ਤੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ 'ਤੇ ਅਧਾਰਤ ਮੰਤਰੀਆਂ ਦੇ ਸਮੂਹ ਨੇ ਕਿਸਾਨ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੰਤਰੀਆਂ ਦੇ ਇਸ ਵਫ਼ਦ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ। ਯੂਨੀਅਨ ਵੱਲੋਂ ਸੌਂਪੇ ਗਏ ਮੰਗ ਪੱਤਰ 'ਤੇ ਅਧਾਰਤ ਲੰਬੀ ਚਰਚਾ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਗੱਲਬਾਤ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਇਸ ਦੇ ਨਤੀਜੇ ਵਜੋਂ ਕਈ ਅਹਿਮ ਮਸਲਿਆਂ 'ਤੇ ਮਜ਼ਬੂਤ ਸਹਿਮਤੀ ਬਣੀ ਹੈ।" ਕਿਸਾਨਾਂ ਨੂੰ ਪੰਜਾ...
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

hot news
ਚੰਡੀਗੜ੍ਹ, 13 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 266ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,181 ਹੋ ਗਈ ਹੈ। ਇਸ ਤੋਂ ਇਲਾਵਾ 161 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼...
ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ

ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ

hot news
ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ: ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਸ.ਏ.ਐਸ. ਨਗਰ ਦੇ ਕਾਲਕਟ ਭਵਨ ਵਿਖੇ ਇੱਕ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ, ਜਿਸ ਦੇ ਨਾਲ ਹੁਣ ਕਿਸਾਨਾਂ ਨੂੰ ਪ੍ਰਮਾਣਿਤ ਅਤੇ ਮਿਲਾਵਟ-ਰਹਿਤ ਜੈਵਿਕ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ 4.50 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਤਿੰਨ ਲੈਬਾਂ ਵਾਲਾ ਨੈੱਟਵਰਕ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਦੋ ਲੈਬਾਰਟਰੀਆਂ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ। ਉਦਘਾਟਨ ਉਪਰੰਤ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਇਹ ਲੈਬਾਰਟਰੀਆਂ ਕਿਸਾਨਾਂ ਨੂੰ ਮਿਆਰੀ ਉਤਪਾਦ ਉਪਲਬਧ ਕਰਵਾਉਣ, ਨਕਲੀ ਉਤਪਾਦਾਂ ਤੋਂ ਬਚਾਉਣ ਅਤੇ ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਾਉਣ ਵਿੱਚ ਅਹਿਮ ਸਾਬਤ ਹੋਣਗੀਆਂ।” ਉਨ੍ਹਾਂ ਅੱਗੇ ਕਿਹਾ ਕਿ ਇਹ ਲੈਬਾਂ 'ਫਰਟੀ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਹਰ ਮੁੱਦੇ ਅਤੇ ਸੁਝਾਅ ਨੂੰ ਬੜੇ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ। ਇਹ ਮੀਟਿੰਗ ਆਪਸੀ ਵਿਸ਼ਵਾਸ, ਸੁਖਾਵੇਂ ਮਾਹੌਲ ਅਤੇ ਉਸਾਰੂ ਵਿਚਾਰ-ਵਟਾਂਦਰੇ ਵਿੱਚ ਸੰਪੰਨ ਹੋਈ, ਜਿਸ ਨੇ ਸਰਕਾਰ ਅਤੇ ਆਂਗਣਵਾੜੀ ਕਰਮਚਾਰੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ। ਡਾ. ਬਲਜੀਤ ...
ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਆਈਐਸਆਈ-ਸਮਰਥਿਤ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੁਲਿਸ ਅਦਾਰਿਆਂ 'ਤੇ ਹਮਲਾ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਮਈ 2026 ਵਿੱਚ ਆਰਮੀ ਛਾਉਣੀ ਖਾਸਾ ਨੇੜੇ ਹੋਏ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਦੋ ਆਪਸ ਵਿੱਚ ਜੁੜੇ ਮਾਮਲਿਆਂ ਵਿੱਚ ਕੁੱਲ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਦਾਰਿਆਂ 'ਤੇ ਹਮਲੇ ਦੀ ਸਾਜ਼ਿਸ਼ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅ...
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਪੰਜ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ, 4.409 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਬੀਰ ਸਿੰਘ (23), ਗਗਨਪ੍ਰੀਤ ਸਿੰਘ ਉਰਫ਼ ਗਗਨ (31) ਅਤੇ ਸੌਰਵ ਸਿੰਘ ਉਰਫ਼ ਬਹਾਦਰ (23) ਸਾਰੇ ਵਾਸੀ ਅੰਮ੍ਰਿਤਸਰ; ਵਿਸ਼ਾਲ ਸਿੰਘ ਉਰਫ਼ ਟਿਬਰੂ (22) ਅਤੇ ਰਸ਼ਪਾਲ ਸਿੰਘ ਉਰਫ਼ ਬੱਬਾ (44) ਦੋਵੇਂ ਵਾਸੀ ਪਿੰਡ ਨੂਰਪੁਰ, ਲੋਪੋਕੇ; ਵੀਰਪਾਲ ਸਿੰਘ ਉਰਫ਼ ਬਿੱਲਾ (19) ਵਾਸੀ ਪਿੰਡ ਮਾੜੀ ਮੇਘਾ,...
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਕਪੂਰਥਲਾ, 13 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਸੱਤਾ ਵਿੱਚ ਹੋਣ ਦੇ ਬਾਵਜੂਦ ਨਸ਼ਾ ਤਸਕਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਆਪਣੀ ਅਸਫ਼ਲਤਾ ਬਾਰੇ ਸਪੱਸ਼ਟ ਕਰੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ। ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਆਪਣੀ ਨਾਕਾਮੀ ਦਾ ਜਵਾਬ ਦੇਣਾ ਚਾਹੀਦਾ ਹੈ। ਮੈਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਪੱਸ਼ਟ ਕਰੇ ਕਿ ਕੇਂਦਰ ਅਤੇ ਗੁਜਰਾਤ ਦੋਵਾਂ ...
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਕਪੂਰਥਲਾ, 13 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਕਰ ਰਹੀ ਹੈ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਇਸ ਗੱਲਤੇ ਜ਼ੋਰ ਦਿੱਤਾ ਕਿ ਸਾਡਾ ਮੁੱਖ ਟੀਚਾ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਇੱਥੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਦੇ ਨਾਲ-ਨਾਲ ਮੈਰਿਟ ਦੇ ਆਧਾਰ `ਤੇ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੋਜ਼ਗਾਰ ਦੀ ਕੀਤੀ ਗਈ ਅਣਦੇਖੀ ਨੇ ਹੀ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਮੌਕਿਆਂ ਦੀ ਭਾਲ ਕਰਨ ਲਈ ਮਜਬੂਰ ਕੀਤਾ ਸੀ। ਮੁੱਖ ਮੰਤਰੀ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਚਾਰ ਸਾਲਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰਤੇ ਪਹੁੰਚਾ ਦਿੱਤਾ ਹੈ ਅਤੇ ਉਨ੍ਹਾਂ ਨੌਜਵਾਨਾਂ ਨੂੰ ਸੂਬ...
ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

breaking news
ਚੰਡੀਗੜ੍ਹ 12 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਪੁਲਿਸ ਕਰਮਚਾਰੀ ਜੁੱਤੀਆਂ ਪਾ ਕੇ ਪਵਿੱਤਰ ਅਸਥਾਨ ਵਿੱਚ ਕਿਵੇਂ ਦਾਖਲ ਹੋ ਸਕਦੇ ਹਨ ਅਤੇ ਲੋਕਾਂ ਨੂੰ ਧੱਕੇ ਨਾਲ ਬਾਹਰ ਕਿਵੇਂ ਕੱਢ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀ ਨਜ਼ਰਬੰਦੀ ਅਤੇ ਇਸ ਤਰੀਕੇ ਨੇ ਸਰਕਾਰ ਦੇ ਰਵੱਈਏ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ 'ਤੇ ਵੀ ਸਵਾਲ ਉਠਾਏ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਚੁੱਕਣ ਅਤੇ ਭਾਜਪਾ ਲੀਡਰਸ਼ਿਪ ਤੋਂ ਜਵਾਬਦੇਹੀ ਦੀ ਮੰਗ ਕੀਤੀ, ਕਿਉਂਕਿ ਉਨ੍ਹਾਂ ਅਨੁਸਾਰ ਇਸ ਘਟਨਾ ਨੇ ਆ...
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਸੰਗਰੂਰ; 12 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਆਲਮੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ ਅਤੇ ਧੂਰੀ ਵਿਖੇ ਇੱਕ ਨਵਾਂ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਵੀ ਤਿਆਰ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਵੱਲੋਂ ਖੇਡਾਂ ਪ੍ਰਤੀ ਵਰਤੀ ਗਈ ਅਣਗਹਿਲੀ ਦੇ ਉਲਟ ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ 1,790 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਨੂੰ ਉਜਾਗਰ ਕੀਤਾ ਅਤੇ ਵਾਅਦਾ ਕੀਤਾ ਕਿ ਕਿਸੇ ਵੀ ਖਿਡਾਰੀ ਨੂੰ ਸਹੂਲਤਾਂ ਜਾਂ ਸਾਧਨਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬ ਦੀ ਖੇਡ ਵਿਰਾਸਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਦਰਮਿਆਨ ਸੰਤੁਲਨ ਬਣਾਉਣ ਲਈ ਉਤਸ਼ਾਹਿਤ...