Wednesday, November 4
Shadow

Tag: punjabi

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

breaking news
ਚੰਡੀਗੜ੍ਹ; 12 ਅਕਤੂਬਰ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਅਣ-ਸੁਲਝਿਆ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕੇਂਦਰ ਅਤੇ ਰਾਜਪਾਲ ਨੂੰ ਭਰੋਸਾ ਦਿਵਾਇਆ ਸੀ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰੱਖੀ ਜਾਵੇਗੀ ਪਰ ਕੇਂਦਰ ਨੇ ਅਜੇ ਤੱਕ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦੇ ਮੁੱਦੇ ਨੂੰ ਪੰਜਾਬ ਦੇ ਰਾਜਪਾਲ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਕੋਲ ਉਠਾਉਣਗੇ। ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨੂੰ ਆਪਣਾ ਸੰਘਰਸ਼ ਸ਼ਾਂਤਮਈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜਾਰੀ ਰੱਖਣ ਦੀ ਅਪੀਲ ਵੀ ਕੀਤੀ। ਆਪਣੇ 'ਐਕਸ' ਅਕਾਊਂਟ 'ਤੇ ਜਾਣਕਾਰੀ ਦਿੰਦ...
ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

Crime, Punjab
ਚੰਡੀਗੜ੍ਹ, 12 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਤੰਬਰ ਮਹੀਨੇ ਵਿੱਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ ਅਧਿਕਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਜਨਤਕ ਸੇਵਕਾਂ ਅਤੇ ਹੋਰਨਾਂ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਦੇ 23 ਕੇਸਾਂ ਸਬੰਧੀ ਚਲਾਨ ਪੇਸ਼ ਕੀਤੇ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 8 ਮੁਲਜ਼ਮਾਂ ਜਿਨ੍ਹਾਂ ਵਿੱਚ 7 ਸਰਕਾਰੀ ਕਰਮਚਾਰੀ ਸ਼ਾਮਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ। ਇੱਕ ਸਰਕਾਰੀ ਕਰਮਚਾਰੀ ਵਿਰੁੱਧ ...
ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

National
*ਚੰਡੀਗੜ੍ਹ, 12 ਅਕਤੂਬਰ:* ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਅੱਜ ਯੂ.ਟੀ. ਸਟੇਟ ਗੈਸਟ ਹਾਊਸ, ਚੰਡੀਗੜ੍ਹ ਵਿਖੇ ਸੂਚਨਾ ਦਾ ਅਧਿਕਾਰ ਐਕਟ, 2005 ਦੇ ਲਾਗੂ ਹੋਣ ਦੇ 21 ਸਾਲ ਪੂਰੇ ਹੋਣ ਮੌਕੇ ਸੂਚਨਾ ਦਾ ਅਧਿਕਾਰ ਦਿਵਸ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸੂਚਨਾ ਦਾ ਅਧਿਕਾਰ ਐਕਟ, 2005 ਇੱਕ ਅਹਿਮ ਕਾਨੂੰਨ ਹੈ ਜਿਸ ਨੇ ਲੋਕਤੰਤਰੀ ਸ਼ਾਸਨ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਾਗਰਿਕ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਦੀ ਸਰਪ੍ਰਸਤੀ ਹੇਠ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ ਪੁਸਤਕ “ਆਰ.ਟੀ.ਆਈ. ਐਂਡ ਗੁਡ ਗਵਰਨੈਂਸ” ਨੂੰ ਰਿਲੀਜ਼ ਕੀਤਾ ਗਿਆ। ਇਹ ਪੁਸਤਕ ਸੂਚਨਾ ਦਾ ਅਧਿਕਾਰ ਢਾਂਚੇ ਦੀ ਮਹੱਤਤਾ ਤੇ ਪਾਰਦਰਸ਼ੀ, ਜਵਾਬਦੇਹ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਵਿੱਚ ਇਸ ਦੀ ਭੂਮਿਕਾ ਨੂੰ ਸਮਰਪਿਤ ਹੈ। ਇਸ ਪ੍ਰਕਾਸ਼ਨ ਦਾ ਉਦੇਸ਼ ਆਰ.ਟੀ.ਆਈ. ਐਕਟ ਦੇ ਉਦੇਸ਼ਾਂ ਅਤੇ ਉਪਬੰਧਾਂ, ਪਿਛਲੇ 21 ਸਾਲਾਂ ਵਿੱਚ ਇਸ ਦੇ ਵਿਕਾਸ ਅਤੇ ਸਮਕਾਲੀ ਕਾਨ...
ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

hot news
ਚੰਡੀਗੜ੍ਹ, 12 ਅਕਤੂਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14.05.2026 ਦੇ ਨੋਟੀਫਿਕੇਸ਼ਨ ਮੱਦੇਨਜ਼ਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਪ੍ਰਕਿਰਿਆ ਪੰਜਾਬ ਵਿੱਚ 25 ਜੂਨ 2026 ਤੋਂ ਸ਼ੁਰੂ ਕੀਤੀ ਗਈ ਸੀ। ਪੰਜਾਬ ਨੂੰ ਇਸ ਵਿਸ਼ੇਸ਼ ਗਹਿਰੀ ਸੁਧਾਈ,2026 ਦੇ ਤੀਜੇ ਪੜਾਅ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਤਹਿਤ ਅੱਜ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ। ਮੁੱਖ ਚੋਣ ਅਫ਼ਸਰ ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼), ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਕੋਲ ਉਪਲਬਧ ਹਨ। ਇਹ ਸੂਚੀਆਂ ਮੁੱਖ ਚੋਣ ਅਫ਼ਸਰ, ਪੰਜਾਬ ਦੀ ਸਰਕਾਰੀ ਵੈੱਬਸਾਈਟ www.ceopunjab.gov.in ਅਤੇ ਨਾਗਰਿਕ ਸੇਵਾ ਪੋਰਟਲ www.voters.eci.gov.in ਤੋਂ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਸੀ.ਈ.ਓ. ਪੰਜਾਬ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮ...
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

hot news
ਚੰਡੀਗੜ੍ਹ, 12 ਅਕਤੂਬਰ: ਵੈਕਟਰ-ਬੋਰਨ ਬਿਮਾਰੀਆਂ ਵਿਰੁੱਧ ਲੜਾਈ ਵਿੱਚ ਆਧੁਨਿਕ ਏਰੀਅਲ ਤਕਨਾਲੋਜੀ ਦੀ ਵਰਤੋਂ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹੁੰਚ ਤੋਂ ਦੂਰ ਵਾਲੇ ਇਲਾਕਿਆਂ ਵਿੱਚ ਮੱਛਰਾਂ ਦੇ ਲਾਰਵੇ ਨੂੰ ਟਰੇਸ ਅਤੇ ਉਨ੍ਹਾਂ ਨੂੰ ਨਸ਼ਟ ਕਰਨ ਲਈ ਉੱਨਤ ਡਰੋਨਾਂ ਦੀ ਵਰਤੋਂ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧ ਵਿੱਚ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਮੁੰਬਈ ਦੀ ਕੰਪਨੀ ਮੈਸਰਜ਼ ਕਿਰਨ ਕਾਰਪੋਰੇਸ਼ਨ/ਐਸ.ਪੀ.ਵੀ. ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ 60 ਦਿਨਾਂ ਦੀ ਐਮਰਜੈਂਸੀ ਡਰੋਨ-ਅਧਾਰਿਤ ਲਾਰਵੀਸਾਈਡ ਸਪਰੇਅ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਸਮਝੌਤਾ 'ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਤਰਫੋਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਕਿਰਨ ਕਾਰਪੋਰੇਸ਼ਨ, ਮੁੰਬਈ ਤਰਫੋਂ ਸਚ...
ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

hot news
ਚੰਡੀਗੜ੍ਹ, 12 ਅਕਤੂਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ' (ਏਐਫਪੀਆਈ) ਮੋਹਾਲੀ ਦੀਆਂ 17 ਮਹਿਲਾ ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਰਾਸ਼ਟਰੀ ਪੱਧਰ 'ਤੇ ਇਤਿਹਾਸ ਰਚ ਦਿੱਤਾ ਹੈ। ਇਹ ਦੇਸ਼ ਦੀ ਕਿਸੇ ਵੀ ਸਰਕਾਰੀ ਸੰਸਥਾ, ਜਿਸ ਵਿੱਚ ਸੈਨਿਕ ਸਕੂਲ ਅਤੇ ਰਾਸ਼ਟਰੀ ਮਿਲਟਰੀ ਸਕੂਲ ਵੀ ਸ਼ਾਮਲ ਹੈ, ਵੱਲੋਂ ਐਨਡੀਏ ਪ੍ਰੀਖਿਆ ਪਾਸ ਕਰਨ ਵਾਲੀਆਂ ਮਹਿਲਾ ਕੈਡਿਟਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ। ਵੱਡੀਆਂ ਚੁਣੌਤੀਆਂ ਦੇ ਬਾਵਜੂਦ ਇਹ ਸਫਲਤਾ ਹਾਸਲ ਕਰਨ ਵਾਲੀਆਂ 17 ਮਹਿਲਾ ਕੈਡਿਟਾਂ ਵਿੱਚ ਤਨਵੀ, ਉਰਵੀ, ਸਿਮਰਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਪਹੁਲਜੀਤ ਕੌਰ, ਜਸਮੀਤ ਕੌਰ, ਮੁਸਕਾਨਪ੍ਰੀਤ ਕੌਰ, ਗਰਿਮਾ, ਅਨੀਸ਼ਾ, ਪ੍ਰਣਯਾ ਕਾਰਗਵਾਲ, ਜਸ਼ਨਦੀਪ ਕੌਰ, ਸਮ੍ਰਿਧੀ, ਅਰਸ਼ਕਿਰਨ ਕੌਰ, ਸਹਿਜਪ੍ਰੀਤ ਕੌਰ, ਜਪਨੀਤ ਕੌਰ, ਖੁਸ਼ੀ ਅਤੇ ਜਸਲੀਨ ਕੌਰ ਸ਼ਾਮਲ ਹਨ। ਉਨ੍ਹਾਂ ਨੇ ਇਹ ਪ੍ਰੀਖਿਆ ਅਜਿਹੀ ਪ੍ਰਣਾਲੀ ਵਿੱਚ ਪਾਸ ਕੀਤੀ ਹੈ ਜਿੱਥੇ ਐਨਡੀਏ ਦੀਆਂ ਕੁੱਲ ਸੀਟਾਂ ਵਿੱਚੋਂ ਸਿਰਫ਼ 6 ਫ਼ੀਸਦ ਸੀਟਾਂ ਹੀ ਲੜਕੀਆਂ ਲਈ ਰਾਖਵੀਆਂ ਹਨ, ਜਦਕਿ 94 ਫ਼ੀਸਦ ਸੀਟਾਂ ਲੜਕਿਆਂ ਲਈ...
ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

breaking news
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਦੇ ਮੰਤਰੀ ਮੋਹਿੰਦਰ ਭਗਤ ਨੇ ਹਾਲ ਹੀ ਵਿੱਚ ਡੇਰਾਬੱਸੀ ਦੇ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਮੰਤਰੀ ਮੋਹਿੰਦਰ ਭਗਤ ਨੇ ਵਿਦਿਆਰਥੀਆਂ ਦੇ ਹੁਨਰ, ਆਤਮਵਿਸ਼ਵਾਸ ਅਤੇ ਰਚਨਾਤਮਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਅਤੇ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ, ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ। ਮੰਤਰੀ ਨੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਰਚਨਾਤਮਕਤਾ, ਆਤਮ-ਵਿਸ਼ਵਾਸ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਪ੍ਰਗਟਾਉਣ ਲਈ ਮੰਚ ਪ੍ਰਦਾਨ ...
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

hot news
ਚੰਡੀਗੜ੍ਹ, 12 ਅਕਤੂਬਰ: ਜ਼ਮੀਨੀ ਪੱਧਰ 'ਤੇ ਕੈਂਸਰ ਦੀ ਸਕ੍ਰੀਨਿੰਗ ਅਤੇ ਸ਼ੁਰੂਆਤੀ ਪੜਾਅ ਵਿੱਚ ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਭਾਰਤ ਦੇ ਸਾਬਕਾ ਦਿੱਗਜ ਕ੍ਰਿਕਟਰ ਯੁਵਰਾਜ ਸਿੰਘ ਵੱਲੋਂ ਸਥਾਪਤ ‘ਯੂ.ਵੁਈ.ਕੈਨ. ਫਾਊਂਡੇਸ਼ਨ’ ਨਾਲ ਜ਼ਿਲ੍ਹਾ ਪਟਿਆਲਾ ਵਿਖੇ ਛਾਤੀ ਅਤੇ ਮੂੰਹ ਦੇ ਕੈਂਸਰ ਦੀ ਵਿਆਪਕ ਸਕ੍ਰੀਨਿੰਗ ਦਾ ਪ੍ਰਾਜੈਕਟ ਚਲਾਉਣ ਲਈ ਇੱਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕੀਤਾ ਹੈ। ਇਸ ਸਮਝੌਤੇ 'ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਅਤੇ ਯੁਵਰਾਜ ਸਿੰਘ ਫਾਊਂਡੇਸ਼ਨ ਦੀ ਟਰੱਸਟੀ ਪੂਨਮ ਨੰਦਾ ਵੱਲੋਂ ਰਸਮੀ ਤੌਰ 'ਤੇ ਹਸਤਾਖ਼ਰ ਕੀਤੇ ਗਏ। ਬਿਮਾਰੀ ਹੋਣ ਮਗਰੋਂ ਇਲਾਜ ਕਰਵਾਉਣ ਦੀ ਥਾਂ ਪਹਿਲਾਂ ਹੀ ਸਿਹਤ ਸੰਭਾਲ ਪ੍ਰਤੀ ਸਰਗਰਮ ਰਹਿਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ...
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

hot news
ਚੰਡੀਗੜ੍ਹ, 12 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 556 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 265ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 237 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,993 ਹੋ ਗਈ ਹੈ। ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀ...
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

hot news
ਚੰਡੀਗੜ੍ਹ, 11 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 264ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 264ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 222 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,756 ਹੋ ਗਈ ਹੈ। ਇਸ ਤੋਂ ਇਲਾਵਾ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿ...