Wednesday, September 16
Shadow

Tag: punjabi

ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

local news
ਸੁਨਾਮ/ ਲੌਂਗੋਵਾਲ, 20 ਅਗਸਤ:      ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਲੋਕ-ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿਤ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਸ੍ਰੀਮਤੀ ਸਬੀਨਾ ਅਰੋੜਾ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਹਮੇਸ਼ਾ ਲੋਕਾਂ ਦੀ ਭਲਾਈ, ਪੰਜਾਬ ਦੇ ਹਿੱਤਾਂ ਅਤੇ...
ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

local news
ਰੂਪਨਗਰ, 20 ਅਗਸਤ: ਖੇਡਾਂ ਵਤਨ ਪੰਜਾਬ ਦੀਆਂ 2026 ਦੇ ਪ੍ਰਚਾਰ ਅਤੇ ਖੇਡਾਂ ਪ੍ਰਤੀ ਨੌਜਵਾਨਾਂ ਵਿੱਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਮਸ਼ਾਲ ਯਾਤਰਾ ਦੇ ਵਾਪਸੀ ਸਮਾਰੋਹ ਦੌਰਾਨ ਅੱਜ ਮਸ਼ਾਲ ਨੂੰ ਰਸਮੀ ਤੌਰ ’ਤੇ ਨਵਾਂਸ਼ਹਿਰ ਦੇ ਪ੍ਰਬੰਧਕਾਂ, ਕੋਚਾਂ ਅਤੇ ਖਿਡਾਰੀਆਂ ਨੂੰ ਸੌਂਪ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਗਿੱਲ, ਖੇਡ ਵਿਭਾਗ ਦੇ ਕੋਚਾਂ, ਸਟਾਫ਼, ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀਆਂ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਮਸ਼ਾਲ ਦਾ ਸਵਾਗਤ ਕਰਦਿਆਂ ਹਾਜ਼ਰ ਕੋਚਾਂ, ਸਟਾਫ਼ ਅਤੇ ਖਿਡਾਰੀਆਂ ਨੇ ਕਿਹਾ ਕਿ ਮਸ਼ਾਲ ਯਾਤਰਾ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਮਸ਼ਾਲ ਦੇ ਆਗਮਨ ਨਾਲ ਸ਼ਹਿਰ ਵਿੱਚ ਖੇ...
ਹਾਕੀ ਵਿਸ਼ਵ ਕੱਪ: ਪਾਕਿਸਤਾਨ ‘ਤੇ ਜਿੱਤ ਦੇ ਬਾਵਜੂਦ ਕਪਤਾਨ ਹਰਮਨਪ੍ਰੀਤ ਨਾਖੁਸ਼, ਜਾਣੋ ਕਾਰਨ

ਹਾਕੀ ਵਿਸ਼ਵ ਕੱਪ: ਪਾਕਿਸਤਾਨ ‘ਤੇ ਜਿੱਤ ਦੇ ਬਾਵਜੂਦ ਕਪਤਾਨ ਹਰਮਨਪ੍ਰੀਤ ਨਾਖੁਸ਼, ਜਾਣੋ ਕਾਰਨ

Sports
Hockey World Cup 2026: ਭਾਰਤ ਨੇ ਬੁੱਧਵਾਰ (19 ਅਗਸਤ) ਨੂੰ ਪਾਕਿਸਤਾਨ ਵਿਰੁੱਧ ਆਪਣਾ ਆਖਰੀ ਪੂਲ ਡੀ ਮੈਚ 5-3 ਨਾਲ ਜਿੱਤਿਆ। ਇਸ ਜਿੱਤ ਦੇ ਨਾਲ ਭਾਰਤ ਵਿਸ਼ਵ ਕੱਪ ਦੇ ਅਗਲੇ ਦੌਰ ਵਿੱਚ ਪਹੁੰਚ ਗਿਆ, ਜਦੋਂ ਕਿ ਪਾਕਿਸਤਾਨ ਦਾ ਸਫ਼ਰ ਉੱਥੇ ਹੀ ਖਤਮ ਹੋ ਗਿਆ। ਇਸ ਤੋਂ ਇਲਾਵਾ ਭਾਰਤ ਨੇ ਪਾਕਿਸਤਾਨ ਵਿਰੁੱਧ ਆਪਣੀ ਜਿੱਤ ਦੀ ਲੜੀ ਜਾਰੀ ਰੱਖੀ ਜੋ ਪਿਛਲੇ ਦਹਾਕੇ ਤੋਂ ਚੱਲੀ ਆ ਰਹੀ ਹੈ। ਰੱਖਿਆਤਮਕ ਕਮਜ਼ੋਰੀਆਂ ਨੂੰ ਦੂਰ ਕਰਨ ਦੀ ਲੋੜ 5-3 ਦੀ ਸ਼ਾਨਦਾਰ ਜਿੱਤ ਦੇ ਬਾਵਜੂਦ, ਭਾਰਤੀ ਕਪਤਾਨ ਹਰਮਨਪ੍ਰੀਤ ਨੇ ਕੁਝ ਕਮਜ਼ੋਰੀਆਂ ਬਾਰੇ ਚਿੰਤਾ ਪ੍ਰਗਟ ਕੀਤੀ। ਉਸਦਾ ਮੰਨਣਾ ਹੈ ਕਿ ਟੀਮ ਨੂੰ ਵਿਸ਼ਵ ਕੱਪ ਦੇ ਮਹੱਤਵਪੂਰਨ ਪੜਾਅ 'ਤੇ ਪਹੁੰਚਣ ਤੋਂ ਪਹਿਲਾਂ ਇਨ੍ਹਾਂ ਰੱਖਿਆਤਮਕ ਕਮਜ਼ੋਰੀਆਂ ਨੂੰ ਦੂਰ ਕਰਨ ਦੀ ਲੋੜ ਹੈ। ਹਰਮਨਪ੍ਰੀਤ ਨੇ ਮੈਚ ਤੋਂ ਬਾਅਦ ਕਿਹਾ, "ਕੁਝ ਮੌਕੇ ਗੁਆਉਣਾ ਆਮ ਗੱਲ ਹੈ, ਪਰ ਅਸੀਂ ਰੱਖਿਆਤਮਕ ਤੌਰ 'ਤੇ ਕੋਈ ਗਲਤੀ ਨਹੀਂ ਕਰ ਸਕਦੇ। "ਜੇਕਰ ਤੁਸੀਂ 25 ਮੀਟਰ ਦੇ ਅੰਦਰ ਗੇਂਦ ਹਾਸਲ ਕਰ ਸਕਦੇ ਹੋ ਤਾਂ ਸਾਨੂੰ ਇਸ ਤੇ ਕਬਜ਼ਾ ਬਣਾਏ ਰੱਖਣਾ ਚਾਹੀਦਾ ਹੈ। ਅਸੀਂ ਕੁਝ ਛੋਟੀਆਂ-ਛੋਟੀਆਂ ਗਲਤੀਆਂ ਕਰ ਰ...
ਸੱਪ ਦੇ ਡੰਗਣ ਤੋਂ ਬਾਅਦ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਸਮੇਂ ਰਹਿੰਦੇ ਜਾਣ ਲਓ

ਸੱਪ ਦੇ ਡੰਗਣ ਤੋਂ ਬਾਅਦ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਸਮੇਂ ਰਹਿੰਦੇ ਜਾਣ ਲਓ

health
ਸੱਪ ਦਾ ਡੰਗਣਾ ਜਾਨਲੇਵਾ ਹੋ ਸਕਦਾ ਹੈ ਅਤੇ ਇਸਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਜੇਕਰ ਤੁਹਾਨੂੰ ਜਾਂ ਤੁਹਾਡੀ ਜਾਣ-ਪਛਾਣ ਦੇ ਕਿਸੇ ਵਿਅਕਤੀ ਨੂੰ ਸੱਪ ਨੇ ਡੰਗ ਲਿਆ ਹੈ, ਤਾਂ ਤਰੁੰਤ ਨੇੜੇ ਦੇ ਹਸਪਤਾਲ ਵਿੱਚ ਐਮਰਜੈਂਸੀ ਮੈਡੀਕਲ ਮਦਦ ਲਓ। ਜ਼ਹਿਰ ਕੱਢਣ ਲਈ ਜਖਮ ਨੂੰ ਕੱਟਣ ਜਾਂ ਕੱਸ ਕੇ ਪੱਟੀ ਬੰਨ੍ਹਣ ਦੀ ਕੋਸ਼ਿਸ਼ ਨਾ ਕਰੋ। ਆਧੁਨਿਕ ਮੈਡੀਕਲ ਸਟੈਂਡਰਡ ਅਤੇ ਮੇਓ ਕਲੀਨਿਕ ਅਨੁਸਾਰ, ਇਹ ਪੁਰਾਣੇ ਤਰੀਕੇ ਫਾਇਦਾ ਪਹੁੰਚਾਉਣ ਦੀ ਬਜਾਏ ਸਰੀਰ ਨੂੰ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ। ਇਸਦੇ ਨਾਲ ਹੀ, ਕੋਈ ਵੀ ਤੰਗ ਕੱਪੜੇ ਉਤਾਰ ਦਿਓ ਅਤੇ ਮਦਦ ਆਉਣ ਤੱਕ ਮਰੀਜ ਨੂੰ ਜਿੰਨਾਂ ਹੋ ਸਕੇ ਸ਼ਾਂਤ ਰੱਖੋ। ਸੱਪ ਦੇ ਡੰਗਣ ਨੂੰ ਦੋ ਸ਼੍ਰੈਣੀਆਂ ਵਿੱਚ ਵੰਡਿਆ ਜਾਂਦਾ ਸੱਪ ਦੇ ਡੰਗਣ ਨੂੰ ਜ਼ਹਿਰੀਲੇ ਅਤੇ ਬਿਨਾਂ ਜ਼ਹਿਰ ਵਾਲੀਆਂ ਦੋ ਸ਼੍ਰੈਣੀਆਂ ਵਿੱਚ ਵੰਡਿਆ ਜਾਂਦਾ ਹੈ। ਹਾਲਾਂਕਿ, ਬਿਨਾਂ ਜ਼ਹਿਰ ਵਾਲੇ ਸੱਪ ਦਾ ਡੰਗਣਾ ਘੱਟ ਖਤਰਨਾਕ ਹੁੰਦਾ ਹੈ ਫਿਰ ਵੀ ਤੁਹਾਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਮਰੀਜ ਨੂੰ ਤਰੁੰਤ ਹਸਪਤਾਲ ਲੈ ਕੇ ਜਾਣਾ ਚਾਹੀਦਾ ਹੈ। ਹਸਪਤਾਲ ਵਿੱਚ ਡਾਕਟਰ ਮਰੀਜ਼ ਦੀ ਜਾਨ ਬਚਾਉਣ ਲਈ ਐਮਰਜੈਂਸੀ ਇਲਾਜ ...
ਗੁਲਾਬ ਸਿੱਧੂ ਵਿਵਾਦ: 3 ਲੱਖ ਵਾਲੇ ਮਾਮਲੇ ’ਤੇ ਅਨਮੋਲ ਕਵਾਤਰਾ ਦਾ ਵੱਡਾ ਬਿਆਨ, ਗੁਲਾਬ ਸਿੱਧੂ ਨੂੰ ਲੈ ਕੇ ਕਹੀ ਇਹ ਖਾਸ ਗੱਲ

ਗੁਲਾਬ ਸਿੱਧੂ ਵਿਵਾਦ: 3 ਲੱਖ ਵਾਲੇ ਮਾਮਲੇ ’ਤੇ ਅਨਮੋਲ ਕਵਾਤਰਾ ਦਾ ਵੱਡਾ ਬਿਆਨ, ਗੁਲਾਬ ਸਿੱਧੂ ਨੂੰ ਲੈ ਕੇ ਕਹੀ ਇਹ ਖਾਸ ਗੱਲ

enterinment news
ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਗੁਲਾਬ ਸਿੱਧੂ ਨਾਲ ਜੁੜੇ ਵਾਇਰਲ ਵਿਵਾਦ ਤੋਂ ਬਾਅਦ ਹੁਣ ਸਮਾਜ ਸੇਵਕ ਅਤੇ ਪੋਡਕਾਸਟ ਹੋਸਟ ਅਨਮੋਲ ਕਵਾਤਰਾ ਵੀ ਖੁੱਲ੍ਹ ਕੇ ਸਾਹਮਣੇ ਆਏ ਹਨ, ਜਿਸ ਮੱਦੇਨਜ਼ਰ ਹੀ ਉਨਾਂ ਨੇ ਇੱਕ ਵੀਡੀਓ ਜਾਰੀ ਕਰਕੇ ਜਲਦ ਹੀ ਇਸ ਦਿਸ਼ਾ ਵਿੱਚ ਅਪਣਾ ਪੂਰਾ ਪੱਖ ਰੱਖੇ ਜਾਣ ਦਾ ਇਸ਼ਾਰਾ ਕੀਤਾ ਹੈ। ਔਨਲਾਈਨ ਵਿਵਾਦ ਨੂੰ ਸੰਬੋਧਿਤ ਕਰਦੇ ਹੋਏ ਅਨਮੋਲ ਨੇ ਸਿੱਧਾ ਬਿਆਨ ਦੇਣ ਲਈ ਸੋਸ਼ਲ ਮੀਡੀਆ 'ਤੇ ਪਹੁੰਚ ਅਪਣਾਈ ਹੈ। ਉਕਤ ਅਤੇ ਅਧਿਕਾਰਤ ਤੌਰ 'ਤੇ ਦਿੱਤੀ ਗਈ ਇਸ ਪ੍ਰਤੀਕਿਰਿਆ ਅਧੀਨ ਉਨਾਂ ਐਲਾਨ ਕੀਤਾ ਕਿ ਆਉਂਦੇ ਇਸੇ ਐਤਵਾਰ ਨੂੰ ਸਾਰੇ ਇਲਜ਼ਾਮਾਂ ਨੂੰ ਹੱਲ ਕਰਨ, ਕਹਾਣੀ ਦਾ ਆਪਣਾ ਪੱਖ ਪੇਸ਼ ਕਰਨ ਅਤੇ ਝਗੜੇ ਦੇ ਪਿੱਛੇ ਪੂਰੀ ਸੱਚਾਈ ਦਾ ਖੁਲਾਸਾ ਕਰਨ ਲਈ ਇੱਕ ਪੂਰਾ ਸਪੱਸ਼ਟੀਕਰਨ ਵੀਡੀਓ ਜਾਰੀ ਕਰਨਗੇ। ਜ਼ਿਕਰਯੋਗ ਹੈ ਕਿ ਅਨਮੋਲ ਕਵਾਤਰਾ ਅਤੇ ਗੁਲਾਬ ਸਿੱਧੂ ਵਿਚਕਾਰ ਪੈਦਾ ਹੋਇਆ ਇਹ ਟਕਰਾਅ ਪੰਜਾਬੀ ਮਨੋਰੰਜਨ ਉਦਯੋਗ ਵਿੱਚ ਸੁਰਖੀਆਂ ਵਿੱਚ ਛਾਇਆ ਹੋਇਆ ਹੈ, ਹੈਰਾਨੀਜਨਕ ਇਹ ਵੀ ਹੈ ਕਿ ਇਸ ਬਹੁ-ਚਰਚਿਤ ਮਾਮਲੇ ਵਿੱਚ ਦੋਹਾਂ ਦੇ ਪ੍ਰਸ਼ੰਸਕ ਵੀ ਵੰਡੇ ਹੋਏ ਨਜ਼ਰੀ ਆ ਰਹੇ ਹਨ। ਪਾਲੀਵੁੱਡ ਫਿ...
ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਧੂਰੀ, 19 ਅਗਸਤ ਧੂਰੀ ਵਿਖੇ ਕਰਵਾਏ ਗਏ ‘ਤੀਆਂ ਦੇ ਮੇਲੇ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਅੱਜ ‘ਸ਼ੇਰਨੀਆਂ’ ਬਣ ਕੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਸੂਬੇ ਦੀ ਤਰੱਕੀ ਪਿੱਛੇ ਮਜ਼ਬੂਤ ਸ਼ਕਤੀ ਵਜੋਂ ਉੱਭਰ ਰਹੀਆਂ ਹਨ। ਔਰਤਾਂ ਦੇ ਆਰਥਿਕ ਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਦੱਸਿਆ ਕਿ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 75 ਲੱਖ ਤੋਂ ਵੱਧ ਔਰਤਾਂ ਨੂੰ ਹਰ ਮਹੀਨੇ 1,000-1,500 ਰੁਪਏ ਮਿਲ ਰਹੇ ਹਨ, ਜਦਕਿ 29,000 ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ 3 ਲੱਖ ਔਰਤਾਂ ਨੂੰ 631 ਕਰੋੜ ਰੁਪਏ ਦੇ ਵਿਆਜ-ਮੁਕਤ ਕਰਜ਼ਿਆਂ ਨਾਲ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਜਿੱਥੇ ਇੱਕ ਮਜ਼ਬੂਤ ਅਤੇ ’ਰੰਗਲਾ ਪੰਜਾਬ’ ਬਣਾਉਣ ਵਿੱਚ ਮਦਦ ਕਰ ਰਹੇ ਹਨ, ਉੱਥੇ ਹੀ ’ਤੀਆਂ ਦਾ ਮੇਲਾ’ ਵਰਗੇ ਜਸ਼ਨ ਪੰਜਾਬ ਦੀਆਂ ਅਮੀਰ ਲੋਕ ਪਰੰਪਰਾਵਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲ ਕੇ ਰੱਖ ਰਹੇ ਹਨ। ਇਸ ਮੌਕੇ ਦੇ ਕੁਝ ਪਲਾਂ ਨੂੰ ਐਕਸ ਹੈਂਡਲ ‘ਤੇ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, "ਅੱਜ ’ਤੀਆਂ’ ਦੇ ਤਿਉਹਾਰ ਮੌਕੇ ਮੈਂ ਧੂਰੀ...
ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

breaking news
ਚੰਡੀਗੜ੍ਹ/ਜਲੰਧਰ, 19 ਅਗਸਤ: ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਜੇ-ਪਾਲ ਸਾਊਥ ਏਸ਼ੀਆ ਅਤੇ ਹਾਰਟੇਕ ਫਾਊਂਡੇਸ਼ਨ ਨਾਲ ਸਾਂਝੇ ਤੌਰ ’ਤੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਲਿੰਗ ਸੰਵੇਦਨਸ਼ੀਲਤਾ ਪ੍ਰੋਜੈਕਟ, ‘ ਮੇਨਸਟ੍ਰੀਮਿੰਗ ਆਫ ਵਿਮੈਨ ਇਨ ਪੰਜਾਬ ਪੁਲਿਸ ’’ ਤਹਿਤ ਤੀਜੇ ਗੇੜ ਦੇ ਸਿਖਲਾਈ ਪ੍ਰੋਗਰਾਮ ਦੇ ਦੂਜਾ ਦਿਨ ਸਫਲਤਾਪੂਰਵਕ ਮੁਕੰਮਲ ਕੀਤਾ। ਪ੍ਰੋਗਰਾਮ ਦਾ ਦੂਜਾ ਦਿਨ ਵਿਸ਼ੇਸ਼ ਤੌਰ ’ਤੇ ਗਰੁੱਪ ਟੀ2 - ਸਿਰਫ਼ ਪੁਰਸ਼ਾਂ ਦੇ ਸਮੂਹ - ’ਤੇ ਕੇਂਦ੍ਰਿਤ ਸੀ,  ਜਿਸ ਵਿੱਚ 413 ਨਾਮਜ਼ਦ ਪੁਲਿਸ ਅਧਿਕਾਰੀ ਸ਼ਾਮਲ ਸਨ, ਜੋ ਸਟੇਸ਼ਨ ਹਾਊਸ ਅਫਸਰ (ਐਸਐਚਓ), ਜਾਂਚ ਅਧਿਕਾਰੀ (ਆਈਓ), ਅਤੇ ਮੁਨਸ਼ੀ (ਐਮਐਚਸੀ) ਵਜੋਂ ਸੇਵਾ ਨਿਭਾ ਰਹੇ ਹਨ ਅਤੇ ਆਪਣੇ ਸਬੰਧਤ ਪੁਲਿਸ  ਥਾਣਿਆਂ ਦੀ ਨੁਮਾਇੰਦਗੀ ਕਰਦੇ ਹਨ। ਮੁੱਖ ਮਹਿਮਾਨ ਵਜੋਂ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਭਾਗ ਲੈਣ ਵਾਲੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਿੰਗ ਸੰਵੇਦਨਸ਼ੀਲਤਾ...
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

hot news
ਚੰਡੀਗੜ੍ਹ; 19 ਅਗਸਤ : ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਇਨ੍ਹਾਂ ਜਨਤਕ ਸਿਹਤ ਉਪਰਾਲਿਆਂ ਦੇ ਨਾਲ-ਨਾਲ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਯੋਗ ਪਰਿਵਾਰਾਂ ਨੂੰ ਬਿਮਾਰੀ ਦੀ ਸਥਿਤੀ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਹਾਸਲ ਕਰਨ ਵਿੱਚ ਮਦਦ ਕਰ ਰਹੀ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ । ਸੂਬਾ ਪੱਧਰੀ ਸਮੀਖਿਆ ਦੌਰਾਨ, ਅਧਿਕਾਰੀਆਂ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਨਿਗਰਾਨੀ ਅਤੇ ਜਾਂਚ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛਰਾਂ ਦੇ ਪ੍ਰਜਨਨ ਸਥਾਨਾਂ ਨੂੰ ਖ਼ਤਮ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਪੰਜਾਬ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਮਹੱਤਵਪੂਰਨ ਕਮੀ ਦਰਜ ਕੀਤੀ ਗਈ ਹੈ। ਡੇਂਗੂ ਦੇ ਮਾਮਲੇ 2021 ...
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

hot news
ਚੰਡੀਗੜ੍ਹ, 19 ਅਗਸਤ: ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ "ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0" ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸਟੀਪੀਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ। ਇਹ ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ ਅਧਾਰਤ ਸਟਾਰਟਅੱਪਸ 'ਤੇ ਧਿਆਨ ਕੇਂਦਰਿਤ ਕਰੇਗਾ। ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਇਹ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਮਝੌਤੇ 'ਤੇ ਡਾਇਰੈਕਟਰ ਉਦਯੋਗ ਅਤੇ ਵਣਜ-ਕਮ-ਪੰਜਾਬ ਸਟਾਰਟਅੱਪ ਨੋਡਲ ਅਫ਼ਸਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਸਟੀਪੀਆਈ ਦੇ ਡਾਇਰੈਕਟਰ ਸ੍ਰੀ ਸ਼ੈਲੇਂਦਰ ਕੇ ਤਿਆਗੀ ਨੇ ਦਸਤਖ਼ਤ ਕੀਤੇ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਨਵੀਂ ਸਹੂਲਤ 'ਨਿਊਰੋਨ 1.0' ਦੀ ਸਫ਼ਲਤਾ 'ਤੇ ਅਧਾਰਿਤ ਹੈ, ਜਿਸ ਤਹਿਤ 114 ਸਟਾਰਟਅੱਪਸ ...
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

hot news
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਟਿਕਾਊ ਅਤੇ ਲਾਹੇਵੰਦ ਬਣਾਉਣ ਲਈ ਵੀ ਅਹਿਮ ਹੈ। ਸ੍ਰੀ ਭਗਤ ਨੇ ਕਿਹਾ ਕਿ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੰਬਾਂ ਦੀ ਪੈਦਾਵਾਰ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਨੂੰ ਅਪਣਾਉਣ ਨਾਲ ਕਿਸਾਨਾਂ ਲਈ ਆਮਦਨ ਦੇ ਨਵੇਂ ਅਤੇ ਵਧੇਰੇ ਲਾਹੇਵੰਦ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਦੀ ਮੰਗ, ਆਪਣੀ ਜ਼ਮੀਨ ਦੀ ਸਮਰੱਥਾ ਅਤੇ ਸਥਾਨਕ ਮੌਸਮੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲੀ ਵਿਭਿੰਨਤਾ ਵੱਲ  ਜਾਣਾ ਚਾਹੀਦਾ ਹੈ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਤਕਨਾਲੋਜੀ, ਕੁਸ਼ਲ ਸਿੰਚਾਈ ਪ੍ਰਣਾਲੀਆਂ, ਸੁਰੱਖਿਅਤ ਖੇਤੀ, ਵਾਢੀ ਉਪਰੰਤ ਪ੍ਰਬੰਧਨ, ਕੋ...