Tuesday, October 27
Shadow

Tag: punjabi

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 25 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ ਕਰੀਬ 729 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਕਰੀਬ 7 ਲੱਖ ਯੋਗ ਔਰਤਾਂ ਨੂੰ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਦੇਣਾ ਨਹੀਂ, ਸਗੋਂ ਅਜਿਹੀਆਂ ਔਰਤਾਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਲਈ ਮਜ਼ਬੂਤ ਸਹਾਰਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਮਾਣ-ਸਨਮਾਨ ਨਾਲ ਜੀਵਨ ਜਿਊਣ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਇਸ ਯੋਜਨਾ ਲਈ ਕਰੀਬ 1300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਮੁੱਖ ਮ...
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

breaking news
ਚੰਡੀਗੜ੍ਹ, 25 ਅਕਤੂਬਰ: ਉੱਚ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ 'ਤੇ ਵਿੱਤੀ ਬੋਝ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 50 ਕਰੋੜ ਰੁਪਏ ਦੀ ਸਹਾਇਤਾ ਯੋਜਨਾ ਦਾ ਐਲਾਨ ਕੀਤਾ, ਜਿਸ ਤਹਿਤ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਅਤੇ ਆਈਸੀਏਆਰ ਵੱਲੋਂ ਸਿਫਾਰਸ਼ ਕੀਤੇ ਗਏ ਪ੍ਰਮਾਣਿਤ ਕਣਕ ਦੇ ਬੀਜ ਅੱਧੀ ਕੀਮਤ 'ਤੇ ਦਿੱਤੇ ਜਾਣਗੇ ਅਤੇ ਵੱਧ ਤੋਂ ਵੱਧ 2,000 ਰੁਪਏ ਪ੍ਰਤੀ ਹੈਕਟੇਅਰ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ 4,250 ਰੁਪਏ ਪ੍ਰਤੀ ਕੁਇੰਟਲ ਦੀ ਕੀਮਤ ਵਾਲੇ ਪ੍ਰਮਾਣਿਤ ਕਣਕ ਦੇ ਬੀਜ ਕਿਸਾਨਾਂ ਨੂੰ 2,250 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦਿੱਤੇ ਜਾਣਗੇ ਅਤੇ 2,000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਬੀਜ ਦੀ ਖਰੀਦ ਸਮੇਂ ਹੀ ਘਟਾ ਦਿੱਤੀ ਜਾਵੇਗੀ। ਇਹ ਸਬਸਿਡੀ ਕੁੱਲ ਲਾਗਤ ਦੇ 50 ਫ਼ੀਸਦ ਜਾਂ 2,000 ਰੁਪਏ ਪ੍ਰਤੀ ਹੈਕਟੇਅਰ (ਜੋ ਵੀ ਘੱਟ ਹੋਵੇ) ਤ...
ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਕਰੜੀ ਨਜ਼ਰਸਾਨੀ

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਕਰੜੀ ਨਜ਼ਰਸਾਨੀ

hot news
ਬਰਨਾਲਾ, 24 ਅਕਤੂਬਰ-        ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ 2.0’ ਤਹਿਤ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ (ਹੌਟਸਪੌਟ) ਦੀ ਸ਼ਨਾਖ਼ਤ ਕਰਕੇ ਨੇੜਿਓਂ ਨਜ਼ਰਸਾਨੀ ਕਰਨ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬੰਧਤ ਖੇਤਰਾਂ ਦੇ ਸੁੰਦਰੀਕਰਨ ਦੀ ਮੁਹਿੰਮ ਵਿੱਢੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ 10 ਹੌਟਸਪੌਟ ਥਾਵਾਂ ਦੀ ਸ਼ਨਾਖ਼ਤ ਕਰਕੇ ਜਿੱਥੇ ਇਨ੍ਹਾਂ ਥਾਵਾਂ ਦੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਓਥੇ ਸਾਫ ਸਫ਼ਾਈ, ਸਟਰੀਟ ਲਾਈਟਾਂ, ਸੀਸੀਟੀਵੀ ਕੈਮਰੇ, ਚਾਰਦੀਵਾਰੀ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਾਉਣ ਦੀ ਪ੍ਰਕ੍ਰਿਆ ਵਿੱਢੀ ਗਈ ਹੈ ਤਾਂ ਜੋ ਖਾਲੀ ਇਮਾਰਤਾਂ, ਪਲਾਟਾਂ, ਸੁੰਨੀਆਂ ਥਾਵਾਂ ਨੂੰ ਨਸ਼ਿਆਂ ਦੀ ਵਰਤੋਂ ਲਈ ਨਾ ਵਰਤਿਆ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਅਤੇ ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠਲੀ ਟੀਮ ਵਲੋਂ ਅੱਜ ਇੱਥੇ ਹੌਟਸਪੌਟ ਇਲਾਕੇ ਸੈਂਸੀ ਬਸਤੀ ਦਾ ਦੌਰਾ ਕੀਤਾ ਗਿਆ ਤੇ ਇਸ ਇਲਾਕੇ...
ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਆਧੁਨਿਕ ਕਿਸਾਨ ਸਿਖਲਾਈ ਹਾਲ ਦਾ ਨੀਂਹ ਪੱਥਰ ਰੱਖਿਆ

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਆਧੁਨਿਕ ਕਿਸਾਨ ਸਿਖਲਾਈ ਹਾਲ ਦਾ ਨੀਂਹ ਪੱਥਰ ਰੱਖਿਆ

hot news
ਫ਼ਰੀਦਕੋਟ, 24 ਅਕਤੂਬਰ- ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ‘ਮੁੱਲ-ਵਾਧਾ ਸੇਵਾਵਾਂ ਰਾਹੀਂ ਹੁਨਰ ਵਿਕਾਸ, ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਅਤੇ ਮੰਡੀ ਪ੍ਰਣਾਲੀ ਦੀ ਕਾਰਜਕੁਸ਼ਲਤਾ’ ਪ੍ਰਾਜੈਕਟ ਅਧੀਨ ਬਣਾਏ ਜਾਣ ਵਾਲੇ ਆਧੁਨਿਕ ਕਿਸਾਨ ਸਿਖਲਾਈ ਹਾਲ ਦਾ ਨੀਂਹ ਪੱਥਰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਰੱਖਿਆ ਗਿਆ। ਇਸ ਦੇ ਨਾਲ ਹੀ ਮੰਤਰੀ ਵੱਲੋਂ ਫ਼ਰੀਦਕੋਟ ਵਿਖੇ ਭੋਂ ਪਰਖ ਪ੍ਰਯੋਗਸ਼ਾਲਾ ਦੇ ਨਵੀਨੀਕਰਨ ਅਤੇ ਇੱਕ ਨਵੇਂ ਹਾਲ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਿਸਾਨਾਂ ਨੂੰ ਆਧੁਨਿਕ ਸਿਖਲਾਈ ਸਹੂਲਤਾਂ, ਮਿੱਟੀ ਦੀ ਸਿਹਤ ਬਾਰੇ ਵਿਗਿਆਨਕ ਜਾਣਕਾਰੀ ਅਤੇ ਖੇਤੀ ਉਤਪਾਦਾਂ ਦਾ ਵਧੇਰੇ ਮੁੱਲ ਪ੍ਰਾਪਤ ਕਰਨ ਲਈ ਲੋੜੀਂਦਾ ਮਾਰਗਦਰਸ਼ਨ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਹ ਸਮਾਗਮ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਡਾ. ਗੁਰਜੀਤ ਸਿੰਘ ਬਰਾੜ ਦੀ ਅ...
ਮਾਲੇਰਕੋਟਲਾ ਪੁਲਿਸ ਵੱਲੋਂ ਮਹੋਲੀ ਕਲਾਂ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਮਾਲੇਰਕੋਟਲਾ ਪੁਲਿਸ ਵੱਲੋਂ ਮਹੋਲੀ ਕਲਾਂ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

hot news
ਮਾਲੇਰਕੋਟਲਾ, 24 ਅਕਤੂਬਰ :                 ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਮਾਲੇਰਕੋਟਲਾ ਪੁਲਿਸ ਨੇ ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਮਹੋਲੀ ਕਲਾਂ ਵਿਖੇ ਚੱਲ ਰਹੇ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕਰਕੇ ਇਸ ਦੇ ਦੋਵਾਂ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕੇਂਦਰ ਬਿਨਾਂ ਕਿਸੇ ਲਾਇਸੈਂਸ ਦੇ ਚਲਾਇਆ ਜਾ ਰਿਹਾ ਸੀ, ਜਿਸ ਨਾਲ ਉੱਥੇ ਦਾਖ਼ਲ ਮਰੀਜ਼ਾਂ ਦੀ ਜਾਨ ਖ਼ਤਰੇ ਵਿੱਚ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬੇਅੰਤ ਸਿੰਘ ਵਾਸੀ ਮਹੋਲੀ ਕਲਾਂ, ਥਾਣਾ ਸੰਦੌੜ ਅਤੇ ਨੀਰਜ ਪੁੱਤਰ ਮੋਹਨ ਲਾਲ, ਵਾਸੀ ਲੁਧਿਆਣਾ ਵਜੋਂ ਹੋਈ ਹੈ। ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਡੀ.ਐਸ.ਪੀ. ਮਾਲੇਰਕੋਟਲਾ ਸ੍ਰੀ ਮਨਵਜੀਤ ਸਿੰਘ ਸਿੱਧੂ, ਪੀ.ਪੀ.ਐਸ. ਦੀ ਨਿਗਰਾਨੀ ਹੇਠ ਕੀਤੀ ਗਈ। ਮਿਤੀ 23.10.2026 ਨੂੰ ਐਸ.ਐਚ.ਓ. ਇੰਸਪੈਕਟਰ ਮਨਜੀਤ ਕੌਰ ਦੀ ਅਗਵਾਈ ਹੇਠ ਥਾਣਾ ਸੰਦੌੜ ਦੀ ਪੁਲਿਸ ਟੀਮ ਨੂੰ ਖ਼ਾਸ ਇਤਲਾਹ ਮਿਲੀ ਕਿ ਮਹੋ...
ਵਿਧਾਇਕ ਜਗਦੀਪ ਕੰਬੋਜ  ਗੋਲਡੀ ਨੇ ਤੀਰਥ ਯਾਤਰਾ ਲਈ ਪਿੰਡ ਇਸਲਾਮ ਵਾਲਾ ਤੇ ਘੱਟਿਆ ਵਾਲਾ ਜੱਟਾਂ ਤੋਂ ਸ਼ਰਧਾਲੂਆਂ ਦੀਆਂ  3 ਬੱਸਾਂ ਕੀਤੀਆਂ ਰਵਾਨਾ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਤੀਰਥ ਯਾਤਰਾ ਲਈ ਪਿੰਡ ਇਸਲਾਮ ਵਾਲਾ ਤੇ ਘੱਟਿਆ ਵਾਲਾ ਜੱਟਾਂ ਤੋਂ ਸ਼ਰਧਾਲੂਆਂ ਦੀਆਂ 3 ਬੱਸਾਂ ਕੀਤੀਆਂ ਰਵਾਨਾ

hot news
ਜਲਾਲਾਬਾਦ, 24 ਅਕਤੂਬਰ  ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ ਬਜ਼ੁਰਗਾਂ  ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਮੁਹਿੰਮ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੇ ਪਿੰਡ ਇਸਲਾਮ ਵਾਲਾ ਅਤੇ ਘੱਟਿਆਵਾਲਾ ਜੱਟਾਂ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨਾਂ ਨੇ ਬਜ਼ੁਰਗ ਸ਼ਰਧਾਲੂਆਂ ਦੇ ਗਲਾਂ ਵਿੱਚ ਫੁੱਲਾਂ ਦੇ ਹਾਰ ਪਾ ਕੇ ਉਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਵਿਸ਼ੇਸ਼ ਉਪਰਾਲਾ ਕੀਤਾ ਹੈ ਜੋ ਕਿ  ਕਈ ਬਜ਼ੁਰਗ ਆਰਥਿਕ ਤੰਗੀ ਦੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ   ਉਨਾਂ ਨੂੰ ਤੀਰਥ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਯਾਤਰ...
ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਚਾਰ ਪਿੰਡਾਂ ਵਿੱਚ 1,501 ਪ੍ਰਾਪਰਟੀ ਕਾਰਡਾਂ ਦੀ ਵੰਡ

ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਚਾਰ ਪਿੰਡਾਂ ਵਿੱਚ 1,501 ਪ੍ਰਾਪਰਟੀ ਕਾਰਡਾਂ ਦੀ ਵੰਡ

hot news
ਸੰਗਰੂਰ, 24 ਅਕਤੂਬਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਚਾਰ ਪਿੰਡਾਂ ਦੇ ਲਾਭਪਾਤਰੀਆਂ ਨੂੰ ਕੁੱਲ 1,501 ਪ੍ਰਾਪਰਟੀ ਕਾਰਡ ਵੰਡੇ। ਇਸ ਤਹਿਤ ਪਿੰਡ ਧਰਮਗੜ੍ਹ ਵਿਖੇ 401, ਪਿੰਡ ਜਖੇਪਲ ਧਾਲੀਵਾਲ ਬਾਸ ਵਿਖੇ 163, ਪਿੰਡ ਚੱਠਾ ਨਨਹੇੜਾ ਵਿਖੇ 323 ਅਤੇ ਪਿੰਡ ਗੰਢੂਆਂ ਵਿਖੇ 614 ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੇ ਪ੍ਰਸ਼ਾਸਨਿਕ ਕੰਮਾਂ ਦੇ ਨਿਪਟਾਰੇ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦੇ ਮਾਲਕਾਨਾ ਦਸ...
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਪੰਜ ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਪੰਜ ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

hot news
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ: ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਰੰਧਾਵਾ, ਵੰਗਲ, ਜੰਡੋਕੇ, ਜੰਮੂਆਣਾ ਅਤੇ ਖੋਖਰ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਨ੍ਹਾਂ ਪ੍ਰਾਪਰਟੀ ਕਾਰਡਾਂ ਰਾਹੀਂ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਇਸ ਮੌਕੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣਾ ਹੈ। ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਪ੍ਰਾਪਤ ਹੁੰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਆਪਣੇ ਹੱਕਾਂ ਦੀ ਪਛਾਣ ਅਤੇ ਸੁਰੱਖਿਆ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਲੋਕਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਦਿਵਾਉਣ ਅਤੇ ਜ਼ਮੀਨੀ ਪੱਧਰ ’ਤੇ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣ ਵਿੱਚ ਸਹਾਇਕ ਹਨ। ਇਸ ਮੌਕੇ ਤਹਿਸੀਲਦਾਰ ਮੈਡਮ ਅੰਜੂ ਬਾਲਾ, ਬਰੀਵਾਲਾ ਦੇ ਨਾਇਬ...
ਅਕਾਲੀ-ਭਾਜਪਾ ਦਾ ਸੰਭਾਵੀ ਗਠਜੋੜ ‘ਜ਼ੀਰੋ ਜਮ੍ਹਾਂ ਜ਼ੀਰੋ’; ਪੰਜਾਬ ਦੇ ਲੋਕ ਵਿਕਾਸ ਅਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ: ਬਰਿੰਦਰ ਕੁਮਾਰ ਗੋਇਲ

ਅਕਾਲੀ-ਭਾਜਪਾ ਦਾ ਸੰਭਾਵੀ ਗਠਜੋੜ ‘ਜ਼ੀਰੋ ਜਮ੍ਹਾਂ ਜ਼ੀਰੋ’; ਪੰਜਾਬ ਦੇ ਲੋਕ ਵਿਕਾਸ ਅਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ: ਬਰਿੰਦਰ ਕੁਮਾਰ ਗੋਇਲ

breaking news
ਲਹਿਰਾਗਾਗਾ, 24 ਅਕਤੂਬਰ: ਇੱਥੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਸੰਭਾਵੀ ਗਠਜੋੜ ਦਾ ਸਿਆਸੀ ਨਤੀਜਾ ‘ਜ਼ੀਰੋ ਜਮ੍ਹਾਂ ਜ਼ੀਰੋ’ ਹੀ ਰਹੇਗਾ, ਕਿਉਂਕਿ ਪੰਜਾਬ ਵਾਸੀ ਹੁਣ ਵਿਕਾਸ, ਲੋਕ ਭਲਾਈ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਨੂੰ ਤਰਜੀਹ ਦਿੰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਪਸ ਵਿੱਚ ਸਮਝੌਤਾ ਕਰਨਾ ਜਾਂ ਨਾ ਕਰਨਾ ਸਬੰਧਤ ਪਾਰਟੀਆਂ ਦਾ ਅੰਦਰੂਨੀ ਫ਼ੈਸਲਾ ਹੈ, ਪਰ ਇਸ ਨਾਲ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਬਾਰੇ ਲੋਕਾਂ ਦੀ ਰਾਇ ਨਹੀਂ ਬਦਲੇਗੀ। ਉਨ੍ਹਾਂ ਦੋਸ਼ ਲਾਇਆ ਕਿ ਲੰਮਾ ਸਮਾਂ ਪੰਜਾਬ ਵਿੱਚ ਸੱਤਾ ਸੰਭਾਲਣ ਅਤੇ ਕੇਂਦਰ ਵਿੱਚ ਭਾਈਵਾਲ ਰਹਿਣ ਦੇ ਬਾਵਜੂਦ ਦੋਵਾਂ ਧਿਰਾਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਜ਼ਿੰਮੇਵਾਰੀ ਨਹੀ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੰਜ ਪਿੰਡਾਂ ਦੇ ਵਸਨੀਕਾਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਮਾਲਕੀ ਹੱਕ ਪੱਤਰਾਂ ਦੀ ਵੰਡ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੰਜ ਪਿੰਡਾਂ ਦੇ ਵਸਨੀਕਾਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਮਾਲਕੀ ਹੱਕ ਪੱਤਰਾਂ ਦੀ ਵੰਡ

Punjab
ਸੰਗਰੂਰ/ਭਵਾਨੀਗੜ੍ਹ, 24 ਅਕਤੂਬਰ: ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕਾਕੜਾ ਵਿਖੇ 512, ਜੌਲੀਆਂ ਵਿਖੇ 78, ਕਲੌਦੀ 157, ਦੇਹ ਕਲਾਂ 131 ਅਤੇ ਰੂਪਾਹੇੜੀ 124 ਦੇ ਵਸਨੀਕਾਂ ਨੂੰ ਮਾਲਕੀ ਹੱਕ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਲਾਭਪਾਤਰੀ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਘਰ ਦੇ ਮਾਲਕਾਨਾ ਦਸਤਾਵੇਜ਼ ਮਿਲਣਾ ਹਰ ਪਰਿਵਾਰ ਲਈ ਤਸੱਲੀ ਅਤੇ ਖੁਸ਼ੀ ਦਾ ਪਲ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣ ਵੱਲ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਹਨ, ਪਰ ਮਾਲਕੀ ਸਬੰਧੀ ਦਸਤ...