ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 19 ਅਗਸਤ 2026 ਲੋਕਾਂ ਨੂੰ ਸਮੇਂ ਸਿਰ ਅਤੇ ਜਵਾਬਦੇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਭਗਵੰਤ ਮਾਨ ਸਰਕਾਰ ਦੇ ਅਹਿਦ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ ਡਰਾਈਵਿੰਗ ਲਾਇਸੰਸ (ਡੀ.ਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਸੇਵਾਵਾਂ ਵਿੱਚ ਕੁੱਲ ਬਕਾਇਆ ਦਰ ਨੂੰ ਘਟਾ ਕੇ ਮਹਿਜ਼ 0.36% ਕਰ ਦਿੱਤਾ ਹੈ, ਜਿਸ ਨਾਲ ਬਕਾਇਆ ਮਾਮਲੇ 1% ਦੇ ਪੈਮਾਨੇ ਤੋਂ ਕਾਫ਼ੀ ਹੇਠਾਂ ਰਹੇ ਹਨ।
ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਪੱਧਰੀ ਕਾਰਗੁਜ਼ਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਮੁਲਾਂਕਣ ਵਿੱਚ 'ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਇਨ ਡਿਲੀਵਰੀ ਆਫ਼ ਪਬਲਿਕ ਸਰਵਿਸਿਜ਼ ਐਕਟ, 2018' ਅਧੀਨ ਨੋਟੀਫਾਈ ਕੀਤੀਆਂ 12 ਪ੍ਰਮੁੱਖ ਜਨਤਕ ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ। ਇਸ ਸਮੀਖਿਆ ਮੀਟਿੰਗ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਸਮੇਤ ਪੰਜਾਬ ਭਰ ਦੇ ਉਪ ਮੰਡਲ ਮੈਜਿਸਟ੍ਰੇਟ-...








