ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ
ਚੰਡੀਗੜ੍ਹ, 17 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸੂਬਾ ਸਰਕਾਰ ਵੱਲੋਂ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹਨ, ਜਿਸ ਨਾਲ ਸਮਾਵੇਸ਼ੀ ਵਿਕਾਸ ਨੂੰ ਹੋਰ ਗਤੀ ਮਿਲੇਗੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਗੁਰਦਾਸਪੁਰ, ਕਲਾਨੌਰ, ਡੇਰਾ ਬਾਬਾ ਨਾਨਕ ਅਤੇ ਧਾਰੀਵਾਲ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਊਨਿਟੀ ਕੰਪਲੈਕਸਾਂ ਅਤੇ 6 ਐਡੀਸ਼ਨਲ ਕਲਾਸ ਰੂਮਾਂ ਦੇ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਭਾਈਚਾਰਕ ਬੁਨਿਆਦੀ ਢਾਂ...








