Wednesday, September 16
Shadow

Tag: punjabi

ਡਾਕੂਮੈਂਟਰੀ ਸ਼ੋਅ ਰਾਹੀਂ ਪਿੰਡ ਸ਼ੇਰਗੜ੍ਹ ਅਤੇ ਉੜਾਂਗ ਦੇ  ਦਰਸ਼ਕਾਂ ਤੱਕ ਪਹੁੰਚਾਇਆ ਗਿਆ  ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਡਾਕੂਮੈਂਟਰੀ ਸ਼ੋਅ ਰਾਹੀਂ ਪਿੰਡ ਸ਼ੇਰਗੜ੍ਹ ਅਤੇ ਉੜਾਂਗ ਦੇ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

hot news
ਮਲੋਟ/ ਸ੍ਰੀ ਮੁਕਤਸਰ ਸਾਹਿਬ 14 ਅਗਸਤ-   ਪੰਜਾਬ ਸਰਕਾਰ ਵੱਲੋਂ ਸ੍ਰੀ  ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਸ਼ੇਰਗੜ੍ਹ, ਉੜਾਂਗ ਵਿਖੇ ਬੀਤੇ ਦਿਨੀ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।                                   ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ—ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।     ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ- ਹਰਜੋਤ ਬੈਂਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ- ਹਰਜੋਤ ਬੈਂਸ

hot news
ਨੰਗਲ 13 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ.ਹਰਜੋਤ ਸਿੰਘ ਬੈਂਸ ਵੱਲੋਂ ਭਰਤਗੜ੍ਹ, ਚੰਡੇਸਰ ਅਤੇ ਵਾਰਡ ਨੰਬਰ 4 ਨੰਗਲ ਤੋਂ ਸੰਗਤਾਂ ਨਾਲ ਭਰੀਆਂ ਬੱਸਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਬੱਸਾਂ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤਾਂ ਨੂੰ ਧਾਰਮਿਕ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ...
ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸੇਵਾ

ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸੇਵਾ

hot news
ਜੰਡਿਆਲਾ ਗੁਰੂ, 13 ਅਗਸਤ (           ) — ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਾਵਨ ਅਸਥਾਨ ਵਿਖੇ ਚੱਲ ਰਹੀ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਾਰੇ ਧਰਮ ਗ੍ਰੰਥਾਂ ਵਿੱਚ ਸੇਵਾ ਨੂੰ ਬਹੁਤ ਉੱਤਮ ਦਰਜਾ ਦਿੱਤਾ ਗਿਆ ਹੈ। ਸੇਵਾ ਮਨੁੱਖ ਨੂੰ ਨਿਮਰਤਾ, ਸਮਰਪਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬਾਬਾ ਹੰਦਾਲ ਜੀ ਦਾ ਪਾਵਨ ਅਸਥਾਨ ਜੰਡਿਆਲਾ ਗੁਰੂ ਦਾ ਇੱਕ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਅਸਥਾਨ ਹੈ, ਜਿੱਥੇ ਸੰਗਤ ਵੱਡੀ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੁੰਦੀ ਹੈ। ਉਨ੍ਹਾਂ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਜੁਟੀ ਸੰਗਤ ਅਤੇ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਸਾਨੂੰ ਆਪਣੇ ਇਤਿਹਾਸਕ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਨਾਲ-ਨ...
ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

breaking news
ਚੀਮਾ/ਸੁਨਾਮ, 13 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਕੁੱਲ 12.60 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ 2.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਾਰਕੀਟ ਕਮੇਟੀ ਚੀਮਾ ਦੇ ਆਧੁਨਿਕ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਸਿਰਫ਼ ਸ਼ਹਿਰੀ ਖੇਤਰਾਂ ਤੱਕ ਸੀਮਤ ਨਹੀਂ ਰੱਖਿਆ ਗਿਆ, ਸਗੋਂ ਪਿੰਡਾਂ ਅਤੇ ਕਸਬਿਆਂ ਵਿੱਚ ਵੀ ਲੋੜ ਅਨੁਸਾਰ ਪ੍ਰੋਜੈਕਟ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਆਪਣੀ ਨੁਮਾਇੰਦਗੀ ਕਰਨ ਦਾ ਮੌਕਾ ਦਿੱਤਾ ਹੈ, ਉਸ ਵਿਸ਼ਵਾਸ 'ਤੇ ਖ...
ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

hot news
ਮਲੋਟ /  ਸ੍ਰੀ ਮੁਕਤਸਰ ਸਾਹਿਬ, 13 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਹਨਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਹਨਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਰਾਜ ਦੀਆਂ 40 ਹਜ਼ਾਰ ਕਿਲੋਮੀਟਰ ਨਵੀਆਂ ਸੜਕਾਂ ਦਾ ਨਿਰਮਾਣ ਅਤੇ ਖਰਾਬ ਸੜਕ...
ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

breaking news
ਚੰਡੀਗੜ੍ਹ 13 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ, ਖਾਸ ਕਰਕੇ ਗੁਰਦੁਆਰਾ ਸਾਹਿਬ ਵਿਖੇ। ਘਟਨਾ ਦੀ ਨਿਖੇਧੀ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਕਿਸੇ ਧਾਰਮਿਕ ਸੰਸਥਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ, ਅਤੇ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਤੇ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।" ਇਸ ਦੇ ਨਾਲ ਹੀ ਬਲਤੇਜ ਪੰਨੂ ਨੇ ਕਿਹਾ, "ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਅਜੇ ਵੀ ਮੌਜੂਦ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ। ਅਕਾਲੀ ਦਲ ਨੇ ਪੰਥ ਦੇ ਨਾਂ 'ਤੇ ਵੋਟਾਂ ਮੰਗ ਕੇ ਪੰਜ ਵਾਰ ਸਰਕਾਰ ਬਣਾਈ, ਪਰ ਇਸ ਦੀ ਸਰਕਾਰ ਦੇ ਸਮੇਂ 2015 ਵਿੱਚ ਕ...
ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

breaking news
ਚੰਡੀਗੜ੍ਹ; 13 ਅਗਸਤ 2026:ਮਾਨਸਿਕ ਸਿਹਤ ਸੇਵਾਵਾਂ ਦੇ ਬਿਹਤਰ ਪ੍ਰਬੰਧਨ ਅਤੇ ਮਾਨਸਿਕ ਬੀਮਾਰੀ ਤੋਂ ਪੀੜਤ ਵਿਅਕਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਮਾਨਸਿਕ ਸਿਹਤ ਅਥਾਰਟੀ (ਐਸਐਮਐਚਏ) ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਅਧੀਨ ਹੈ। ਭਗਵੰਤ ਮਾਨ ਸਰਕਾਰ ਦਾ ਇਹ ਕਦਮ ਮਾਨਸਿਕ ਸਿਹਤ ਸੇਵਾਵਾਂ ਦੇ ਨਿਯਮਨ ਲਈ ਇੱਕ ਵਿਆਪਕ ਢਾਂਚਾ ਯਕੀਨੀ ਬਣਾਏਗਾ, ਪੂਰੇ ਪੰਜਾਬ ਵਿੱਚ ਬਿਹਤਰ ਮਾਨਸਿਕ ਸਿਹਤ ਸੇਵਾਵਾਂ ਤੱਕ ਪਹੁੰਚ ਦਾ ਵਿਸਥਾਰ ਕਰੇਗਾ ਅਤੇ ਸੂਬੇ ਦੀ ਮੁੱਖ ਨਸ਼ਾ-ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਗਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਕਰੇਗਾ। ਸੂਬਾ ਮਾਨਸਿਕ ਸਿਹਤ ਅਥਾਰਟੀ ਸੂਬੇ ਦੀ ਸਰਵਉੱਚ ਵਿਧਾਨਕ ਸੰਸਥਾ ਹੈ, ਜੋ ਮੈਂਟਲ ਹੈਲਥਕੇਅਰ ਐਕਟ, 2017 ਦੇ ਲਾਗੂਕਰਨ ਦੀ ਨਿਗਰਾਨੀ ਅਤੇ ਇਸ ਨੂੰ ਕੰਟਰੋਲ ਕਰਦੀ ਹੈ। ਇਹ ਮਾਨਸਿਕ ਸਿਹਤ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਅਤੇ ਨਿਗਰਾਨੀ, ਗੁਣਵੱਤਾ ਅਤੇ ਸੇਵਾ ਮਾਪਦੰਡ ਤੈਅ ਕਰਨ, ਨਿਰਧਾਰਤ ਮਾਨਸਿਕ ਸਿਹਤ ਪੇਸ਼...
ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

hot news
ਚੰਡੀਗੜ੍ਹ, 13 ਅਗਸਤ 2026: ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਰਹੀ ਹੈ, ਸਗੋਂ ਆਪਣੀ ਪ੍ਰਮੁੱਖ ਪਹਿਲਕਦਮੀ ‘ਸੜਕ ਸੁਰੱਖਿਆ ਫੋਰਸ’ (ਐਸਐਸਐਫ) ਰਾਹੀਂ ਸੜਕ ਸੁਰੱਖਿਆ ਦੇ ਖੇਤਰ ਵਿੱਚ ਵੀ ਨਵੇਂ ਮਾਪਦੰਡ ਕਾਇਮ ਕਰ ਰਹੀ ਹੈ। ਯਾਤਰੀਆਂ ਦੀਆਂ ਜਾਨਾਂ ਬਚਾਉਣ ਲਈ ਸਮਰਪਿਤ ਇਹ ਹਾਈਵੇ ਪੈਟਰੋਲ ਫੋਰਸ ਡਰੋਨ, ਸੈਟੇਲਾਈਟ ਇਮੇਜਰੀ ਅਤੇ ਏਆਈ-ਅਧਾਰਿਤ ਪ੍ਰੀਡਿਕਟਿਵ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਕੇ ਪੰਜਾਬ ਪੁਲਿਸ ਨੂੰ ਭਾਰਤ ਦੀ ਪਹਿਲੀ 3ਡੀ ਪੁਲਿਸ ਫੋਰਸ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵਧ ਰਹੀ ਹੈ। ਸਮਰਪਿਤ ਹਾਈਵੇ ਪੈਟਰੋਲ ਫੋਰਸ ਦਾ ਸਕਾਰਾਤਮਕ ਪ੍ਰਭਾਵ, ਉਨ੍ਹਾਂ ਸੜਕਾਂ ’ਤੇ ਸਪੱਸ਼ਟ ਤੌਰ ’ਤੇ ਦੇਖਿਆ ਜਾ ਸਕਦਾ ਹੈ, ਜਿਨ੍ਹਾਂ ’ਤੇ ਇਹ ਫੋਰਸ ਤਾਇਨਾਤ ਰਹਿੰਦੀ ਹੈ। ਫਰਵਰੀ 2024 ਤੋਂ ਜਨਵਰੀ 2026 ਤੱਕ ਐਸਐਸਐਫ ਨੇ 43,983 ਸੜਕ ਹਾਦਸਿਆਂ ਵਿੱਚ ਪਹੁੰਚ ਕਰਦਿਆਂ ਕੁੱਲ 47,386 ਲੋਕਾਂ ਨੂੰ ਸਹਾਇਤਾ ਪ੍ਰਦਾਨ ਕੀਤੀ। ਇਨ੍ਹਾਂ ਕਾਰਵਾਈਆਂ ਦੌਰਾਨ 19,973 ਲੋਕਾਂ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਦਿੱਤੀ ਗਈ, ਜਦਕਿ 27,413 ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾ...
ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

hot news
ਚੰਡੀਗੜ੍ਹ, 13 ਅਗਸਤ: ਭਾਰਤੀ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.), 2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ, 2026 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਨਾਲ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ ਜਿਸ ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਹੋਵੇਗੀ ਅਤੇ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ, 2026 ਤੋਂ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ। ਸੋਧ ਪ੍ਰਕਿਰਿਆ ਦੇ ਹਿੱਸੇ ਵਜੋਂ, ਅੱਜ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਹੋਈ। ਮੀਟਿੰਗ ਦੌਰਾਨ, ਮੁੱਖ ਚੋਣ ਅਫਸਰ ਪੰਜਾਬ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀ ਸੌਂਪੀ। ਇਸ ਦੌਰਾਨ ਨੁਮਾਇੰਦਿਆਂ ਨੂੰ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

breaking news
ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਪੰਜ ਵਿਅਕਤੀਆਂ ਨੂੰ ਸੱਤ ਗ਼ੈਰ-ਕਾਨੂੰਨੀ ਪਿਸਤੌਲ ਅਤੇ 2.030 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਰਗਟ ਸਿੰਘ ਉਰਫ਼ ਪੱਗਾ (30) ਅਤੇ ਜਨਬਰ ਸਿੰਘ (20) ਦੋਵੇਂ ਵਾਸੀ ਪਿੰਡ ਡੱਲ, ਤਰਨ ਤਾਰਨ; ਬਲਵਿੰਦਰ ਸਿੰਘ ਉਰਫ਼ ਬਿੱਲਾ (30) ਵਾਸੀ ਪਿੰਡ ਡੋਕੇ, ਅੰਮ੍ਰਿਤਸਰ ਦਿਹਾਤੀ; ਅਮਨਦੀਪ ਸਿੰਘ ਉਰਫ਼ ਅਮਨ (37) ਵਾਸੀ ਸਰਵਰਪੁਰਾ, ਅੰਮ੍ਰਿਤਸਰ ਅਤੇ ਬਲਵਿੰਦਰ ਸਿੰਘ ਉਰਫ਼ ਕਾਲਾ (42) ਵਾਸੀ ਕੋਟ ਆਤਮਾ ਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ .30 ਬ...