ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ
*ਸੰਗਰੂਰ, 7 ਅਕਤੂਬਰ: *- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮ.ਐਲ.ਡੀ.) ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਏਗਾ, ਜਿਸ ਨਾਲ ਲੱਖਾਂ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਵੀ ਘਟੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ 14,000 ਕਿਲੋਮੀਟਰ ਪਾਈਪਲਾਈਨ ਵਿਛਾ ਕੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ ਨਹਿਰੀ ਪਾਣੀ ਵਾਲੇ ਇਲਾਕਿਆਂ ਵਿੱਚ ਝੋਨੇ ਦੇ ਝਾੜ ਵਿੱਚ ਚਾਰ ਕੁਇੰਟਲ ਪ੍ਰਤੀ ਏਕੜ ਤੱਕ ਦਾ ਵਾਧਾ ਹੋਇਆ ਹੈ।ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਧੂਰੀ ਦੇ...








