ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ 30.672 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ (24) ਵਾਸੀ ਕਸੂਰੀ ਗੇਟ, ਫਿਰੋਜ਼ਪੁਰ; ਅਕਾਸ਼ ਸਿੰਘ ਉਰਫ਼ ਅਕਾਸ਼ (22) ਵਾਸੀ ਪਿੰਡ ਗੁਲਾਮ ਪੱਤਰਾ, ਫਿਰੋਜ਼ਪੁਰ ਅਤੇ ਮੌਜੂਦਾ ਪਤਾ ਸੰਤ ਕਬੀਰ ਨਗਰ, ਫਿਰੋਜ਼ਪੁਰ ਅਤੇ ਅੰਸ਼ਪ੍ਰੀਤ ਸਿੰਘ ਉਰਫ਼ ਅੰਸ਼ (25), ਵਾਸੀ ਰਾਜਘਾਟ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਇੱਕ ਹੁੰਡਈ ਵਰਨਾ ਕਾਰ (ਪ...








