Tuesday, September 15
Shadow

Tag: punjabi

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਿਰਫ਼ ਆਰਥਿਕ ਮਦਦ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਸਨਮਾਨ, ਆਤਮ-ਵਿਸ਼ਵਾਸ ਅਤੇ ਸਮਾਜ ਵਿੱਚ ਸੁਤੰਤਰ ਪਛਾਣ ਪ੍ਰਦਾਨ ਕਰਨਾ ਹੈ। ਮਤੇ ਦਾ ਸਮਰਥਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂ...
ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

hot news
ਚੰਡੀਗੜ੍ਹ; 10 ਅਗਸਤ: ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026' ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਬਹੁਤ ਜ਼ਿਆਦਾ ਅਤੇ ਅਸਪੱਸ਼ਟ ਰੂਪ ਵਿੱਚ ਫੀਸਾਂ ਦੀ ਵਸੂਲੀ ਕਰਨ ਖ਼ਿਲਾਫ਼ ਵਿਦਿਆਰਥੀਆਂ ਅਤੇ ਮਾਪਿਆਂ ਲਈ ਮਜ਼ਬੂਤ ਸੁਰੱਖਿਆ ਦਾ ਰਾਹ ਪੱਧਰਾ ਹੋ ਗਿਆ ਹੈ।ਨਵੇਂ ਪਾਸ ਹੋਏ ਐਕਟ ਤਹਿਤ ਨਵੇਂ ਵਿੱਦਿਅਕ ਸੈਸ਼ਨ ਵਿੱਚ ਨਿੱਜੀ ਸਕੂਲਾਂ ਨੂੰ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ, ਜਦੋਂ ਕਿ ਕਿਸੇ ਵੀ ਮੱਦ (ਹੈੱਡ) ਤਹਿਤ ਮਾਪਿਆਂ ਤੋਂ ਵਸੂਲੀ ਗਈ ਹਰ ਰਕਮ ਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਇਸ ਨੂੰ ਰੈਗੂਲੇਸ਼ਨ ਅਧੀਨ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਵਾਧੂ ਵਸੂਲੀਆਂ ਦੀ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿੱਜੀ ਸਕੂਲਾਂ ਦਾ ਫੌਰੈਂਸਿਕ ਆਡਿਟ ਵੀ ਕਰਵਾਏਗੀ ਕਿ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇ। ਕਾਨੂੰਨ ਦੀ ਉਲੰਘਣਾ...
ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸ

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸ

breaking news
ਚੰਡੀਗੜ੍ਹ, 10 ਅਗਸਤ ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਲਏ ਗਏ ਇਤਿਹਾਸਕ ਫੈਸਲੇ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026' ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਰੋਜ਼ਗਾਰ ਵਿੱਚ ਠੇਕੇਦਾਰੀ ਆਊਟਸੋਰਸਿੰਗ ਦੀ ਦਹਾਕਿਆਂ ਪੁਰਾਣੀ ਵਿਵਸਥਾ ਦਾ ਅੰਤ ਕਰਦਿਆਂ ਮੁਲਾਜ਼ਮਾਂ ਦਾ ਸ਼ੋਸ਼ਣ ਖ਼ਤਮ ਕਰਨ ਦਾ ਐਲਾਨ ਕੀਤਾ।ਇਹ ਇਤਿਹਾਸਕ ਕਾਨੂੰਨ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖ਼ਤਮ ਕਰੇਗਾ, ਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵਿੱਚ ਸਿੱਧੇ ਠੇਕੇ (ਕੰਟਰੈਕਟ) ਅਧੀਨ ਲਿਆਵੇਗਾ ਅਤੇ ਯੋਗ ਵਰਕਰਾਂ ਨੂੰ ਪੀ.ਐਫ. (ਪ੍ਰੋਵਿਡੈਂਟ ਫੰਡ), ਗ੍ਰੈਚੂਟੀ, ਈ.ਐਸ.ਆਈ., ਮੈਟਰਨਿਟੀ ਲੀਵ ਅਤੇ ਅਚਨਚੇਤੀ ਛੁੱਟੀਆਂ ਦੇ ਲਾਭ ਦੇਵੇਗਾ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਣ ਵਾਲਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਉਨ੍ਹਾਂ ਦੀ ਕਮਾਈ ਵਿੱਚੋਂ ਨਾ ਕੱਟਿਆ ਜਾਵੇ।ਵਿਧਾਨ ਸਭਾ ਨੂੰ ਸੰਬੋ...
ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

breaking news
ਚੰਡੀਗੜ੍ਹ, 10 ਅਗਸਤ: ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਹੋਇਆ। ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ। ਸਦਨ ਵੱਲੋਂ ਯੂਨੀਵਰਸਿਟੀਆਂ ਨਾਲ ਸਬੰਧਤ ਤਿੰਨ ਬਿੱਲ ਵੀ ਪਾਸ ਕੀਤੇ ਗਏ। ਇਹਨਾਂ ਬਿੱਲਾਂ ਵਿੱਚ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026, ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਸ਼ਾਮਲ ਸਨ ਜੋ ਕਿ ਸਿੱਖਿਆ ਮ...
ਭਗਵੰਤ ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਤਰੁਨਪ੍ਰੀਤ ਸਿੰਘ ਸੌਂਦ

breaking news
ਚੰਡੀਗੜ੍ਹ, 10 ਅਗਸਤ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਗਏ ਅਹਿਮ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਵੈ-ਸਹਾਇਤਾਂ ਗਰੁੱਪਾਂ (ਐੱਸ.ਐੱਚ.ਜੀ.) ਦੇ ਵੱਡੇ ਪੱਧਰ ‘ਤੇ ਵਿਸਥਾਰ ਨਾਲ ਸੂਬੇ ਭਰ ਦੀਆਂ ਔਰਤਾਂ ਲਈ ਰੋਜ਼ੀ-ਰੋਟੀ, ਆਰਥਿਕ ਸੁਤੰਤਰਤਾ ਅਤੇ ਮਾਣ-ਸਨਮਾਨ ਦੇ ਨਵੇਂ ਰਾਹ ਖੁੱਲ੍ਹੇ ਹਨ। ਸਾਲ 2011 ਤੋਂ 2022 ਤੱਕ ਦੇ 11 ਸਾਲਾਂ ਅਤੇ ਮਾਨ ਸਰਕਾਰ ਦੇ ਸਾਲ 2022 ਤੋਂ 2026 ਤੱਕ ਦੇ ਚਾਰ ਸਾਲਾਂ ਦੇ ਸਾਸ਼ਨ ਦੀ ਤੁਲਨਾ ਕਰਦਿਆਂ ਸ. ਸੌਂਦ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਰਫ਼ਤਾਰ ਅਤੇ ਦਾਇਰਾ ਜ਼ਮੀਨੀ ਪੱਧਰ 'ਤੇ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਉਨ੍ਹਾਂ ਦੀ ਵਚਨਬੱਧਤਾ ਨੂੰ ਸਪੱਸ਼ਟ ਤੌਰ 'ਤੇ ਉਜਾਗਰ ਕਰਦਾ ਹੈ। ਸ. ਸੌਂਦ ਨੇ ਦੱਸਿਆ ਕਿ ਪਿਛਲੇ 11 ਸਾਲਾਂ ਵਿੱਚ ਲਗਭਗ 29,053 ਦੇ ਮੁਕਾਬਲੇ ਭਗਵੰਤ ਮਾਨ ਸਰਕਾਰ ਦੇ ਮਹਿਜ਼ ਚਾਰ ਸਾਲਾਂ ਵਿੱਚ 28,734 ਸਵੈ-ਸਹਾਇਤਾ ਗਰੁੱਪ ਬਣੇ ਹਨ। ਇਸੇ ਤਰ੍ਹਾਂ ...
ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

breaking news, Crime
ਚੰਡੀਗੜ੍ਹ/ਐਸਬੀਐਸ ਨਗਰ, 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈਐਸਆਈ-ਸਪਾਂਸਰਡ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਇੱਕ 86-ਪੀ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ ਜੋਲਾ ਵਾਸੀ ਪਿੰਡ ਬੈਰਸੀਆਂ, ਐਸਬੀਐਸ ਨਗਰ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਆਦਮਪੁਰ ਨੇੜੇ ਇੱ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

breaking news
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਗਸਤ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਸਥਾਨਕ ਫ਼ੇਜ਼ 11 ਦੇ ਸਕੂਲ ਆਫ਼ ਐਮੀਨੈਂਸ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿਚ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਸਿਹਤ ਵਿਭਾਗ ਵਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦਸਿਆ ਕਿ ਇਸ ਮੁਹਿੰਮ ਦੌਰਾਨ 1 ਤੋਂ 19 ਸਾਲ ਤਕ ਦੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ ਤਾਂਕਿ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਨਿਜਾਤ ਮਿਲ ਸਕੇ। ਸਿਹਤ ਮੰਤਰੀ ਨੇ ਆਪਣੇ ਹੱਥੀਂ ਸਕੂਲੀ ਬੱਚਿਆਂ ਨੂੰ ਗੋਲੀਆਂ ਖਵਾ ਕੇ ਮੁਹਿੰਮ ਦਾ ਆਗ਼ਾਜ਼ ਕੀਤਾ। ਉਨ੍ਹਾਂ ਦਸਿਆ ਕਿ ਪੰਜਾਬ ਭਰ ’ਚ ਲਗਭਗ 71 ਲੱਖ ਬੱਚਿਆਂ ਨੂੰ ਗੋਲੀਆਂ ਖਵਾਉਣ ਦਾ ਟੀਚਾ ਹੈ। ਜਿਹੜੇ ਬੱਚੇ ਅੱਜ ਕਿਸੇ ਕਾਰਨ ਗੋਲੀ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 17 ਅਗੱਸਤ ਨੂੰ ਇਹ ਗੋਲੀ ਖਵਾਈ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਤੌਰ ’ਤੇ ਬੱਚਿਆਂ ਦੇ ਪੇਟ ਅੰਦਰ ਕੀੜੇ ਪੈਦਾ ਹੋ ਜਾਂਦੇ ਹਨ ਜਿਨ੍ਹਾਂ ਨੂੰ ਖ਼ਤਮ ਕਰਨਾ ਬਹੁ...
ਪੰਜਾਬ ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ ‘ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ ‘ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ: ਬਰਿੰਦਰ ਕੁਮਾਰ ਗੋਇਲ

breaking news
*ਚੰਡੀਗੜ੍ਹ, 10 ਅਗਸਤ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਆਉਂਦੇ ਪਿੰਡਾਂ, ਖੇਤੀਬਾੜੀ ਜ਼ਮੀਨ ਅਤੇ ਉਥੋਂ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਸੂਬਾ ਸਰਕਾਰ ਵੱਲੋਂ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਕਮਜ਼ੋਰ ਹਿੱਸਿਆਂ 'ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਆਪਕ ਕਦਮ ਚੁੱਕੇ ਗਏ ਹਨ। ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਅੰਮ੍ਰਿਤਸਰ ਰੋਡ 'ਤੇ ਬਿਆਸ ਪੁਲ ਤੋਂ ਲੈ ਕੇ ਹਰੀਕੇ ਪੱਤਣ ਤੱਕ ਦਰਿਆ ਬਿਆਸ ਦੇ ਨਾਲ ਲਗਦੀਆਂ ਕਮਜ਼ੋਰ ਥਾਵਾਂ ਬਾਰੇ ਅਤੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਵੱਲੋਂ ਸਬ-ਤਹਿਸੀਲ ਮਮਦੋਟ ਖੇਤਰ ਵਿੱਚ ਸਤਲੁਜ ਦਰਿਆ ਦੇ ਨਾਲ ਲਗਦੇ ਹੜ੍ਹ ਸੁਰੱਖਿਆ ਢਾਂਚਿਆਂ ਬਾਰੇ ਉਠਾਏ ਗਏ ਧਿਆਨ ਦਿਵਾਊ ਨੋਟਿਸਾਂ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਮਜ਼ੋਰ ਥਾਵਾਂ ਦੀ ਪਛਾਣ ਕਰਨ, ਤਰਜੀਹ ਦੇਣ ਅਤੇ ਇਨ੍ਹਾਂ ਦੀ ਮਜ਼ਬੂਤੀ ਲਈ ਇੱਕ ਯੋਜਨਾਬੱਧ ਅਤੇ ਤਕਨੀਕੀ ਪਹੁੰਚ ਅਪਣਾਈ ਗਈ ਹੈ। ...
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

hot news
ਚੰਡੀਗੜ੍ਹ, 10 ਅਗਸਤ- ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼ ਸਿੰਗਲਜ਼ ਦੇ ਫ਼ਾਈਨਲ ਵਿੱਚ ਉਦੈ ਸ੍ਰੀਨਿਵਾਸ ਨੂੰ 11-21, 21-17 ਤੇ 22-20 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਪੁਰਸ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਨੇ ਕੇ.ਡੀ. ਸਿੰਘ ਨਾਲ ਮਿਲ ਕੇ ਆਗਾ ਸਈਅਦ ਰੁਹੇਲਾ ਤੇ ਮੇਧਾ ਰਘੂਨੰਦੀ ਰੈਡੀ ਨੂੰ 21-13, 18-21 ਤੇ 21-14 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਅਤੇ ਪਾਰਟਨਰਜ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਤੇ ਬਿਪਲਬ ਮਿਸ਼ਰਾ ਨੇ ਅਰਸ਼ਦ ਖਾਨ ਤੇ ਰਾਜੀਵ ਪ੍ਰਤਾਪ ਰੂਡੀ ਨੂੰ 21-10 ਤੇ 21-16 ਨਾਲ ਹਰਾਇਆ। ਸੰਸਦ ਮੈਂਬਰ ਮਿਕਸਡ ਡਬਲਜ਼ ਵਿੱਚ ਮੀਤ ਹੇਅਰ ਤੇ ਰੰਜੀਤਾ ਰੰਜਨ ਉਪ-ਜੇਤੂ ਰਹੇ। ਮੀਤ ਹੇਅਰ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੰਸਦ ਮੈਂਬਰਾਂ ਲਈ ਖ...
ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ

ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ

hot news
ਮੋਹਾਲੀ 9 ਅਗਸਤ- ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੋਹਾਲੀ ਵਿਖੇ 5.5 ਕਿਲੋਮੀਟਰ ਦੀ 'ਪੰਜਾਬ ਯੂਥ ਰਨ 2026' ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਭਾਗ ਲਿਆ ਅਤੇ ਖੇਡਾਂ, ਫਿਟਨੈਸ ਅਤੇ ਅਰੋਗ ਜੀਵਨ ਸ਼ੈਲੀ ਦੇ ਹੱਕ ਵਿੱਚ ਇੱਕ ਮਜ਼ਬੂਤ ਸੁਨੇਹਾ ਦਿੱਤਾ। ਇਸ ਪ੍ਰੋਗਰਾਮ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਉਪਰਾਲਾ ਕਰਾਰ ਦਿੰਦਿਆਂ ਆਪ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, "ਮੈਰਾਥਨ ਸਵੇਰੇ ਤੜਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਸ਼ੁਰੂ ਹੋਈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨਾਂ, ਖਿਡਾਰੀਆਂ, ਔਰਤਾਂ, ਬਜ਼ੁਰਗਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਦਿੱਤੇ ਗਏ, ਜਦੋਂ ਕਿ ਜੇਤੂਆਂ ਨੂੰ ₹11,000 ਤੱਕ ਦੇ ਨਕਦ ਇਨਾਮ ਦਿੱਤੇ ਗਏ।" ...