ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ
ਚੰਡੀਗੜ੍ਹ 9 ਅਗਸਤ- ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿੱਚ ਪਾਰਟੀ ਦੇ ਬੂਥ ਪੱਧਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਚੋਣ ਮੈਦਾਨ ਲਈ ਕਾਰਜਕਰਤਾਵਾਂ ਤੇ ਵਲੰਟੀਅਰਾਂ ਨੂੰ ਤਿਆਰ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਅਭਿਆਸ ਦੇ ਹਿੱਸੇ ਵਜੋਂ, 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਪਾਰਟੀ ਕਾਰਜਕਰਤਾਵਾਂ ਅਤੇ ਵਲੰਟੀਅਰਾਂ ਨਾਲ ਜ਼ਿਲ੍ਹਾ ਵਾਰ ਬੈਠਕਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਹ ਬੈਠਕਾਂ ਹੇਠਲੇ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਕਾਰਜਕਰਤਾਵਾਂ ਨੂੰ ਤਿਆਰ ਕਰਨ 'ਤੇ ਕੇਂਦਰਿਤ ਹਨ। ਇਸ ਜਥੇਬੰਦਕ ਅਭਿਆਸ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਬੂਥ ਇੰਚਾਰਜਾਂ ਦੀਆਂ ਬੈਠਕਾਂ ਕੀਤੀਆਂ ਜਾਣਗੀਆਂ।
ਪਟਿਆਲਾ ਦਿਹਾਤੀ ਦੇ ਆਪਣੇ ਦੌਰੇ ਦੌਰਾਨ ਮਨੀਸ਼ ਸਿਸੋਦੀਆ ਨੇ ਜਥੇਬੰਦਕ ਸਾਥੀਆਂ ਅਤੇ ਕਾਰਜਕਰਤਾਵਾਂ ਨਾਲ ਬੈ...








