Saturday, September 12
Shadow

Tag: punjabi

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

hot news
ਚੰਡੀਗੜ੍ਹ, 31 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 223ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 223ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 422 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 66,837 ਹੋ ਗਈਆਂ। ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ...
ਅੱਠ ਮਹੀਨਿਆਂ ਵਿੱਚ 85,000 ਤੋਂ ਵੱਧ ਬੱਚੇ ਛੱਤਬੀੜ ਚਿੜੀਆਘਰ ਦੇਖਣ ਆਏ; ਜੰਗਲੀ ਜੀਵਾਂ ਬਾਰੇ ਜਾਗਰੂਕਤਾ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਅੱਠ ਮਹੀਨਿਆਂ ਵਿੱਚ 85,000 ਤੋਂ ਵੱਧ ਬੱਚੇ ਛੱਤਬੀੜ ਚਿੜੀਆਘਰ ਦੇਖਣ ਆਏ; ਜੰਗਲੀ ਜੀਵਾਂ ਬਾਰੇ ਜਾਗਰੂਕਤਾ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਮਿਲਿਆ ਭਰਵਾਂ ਹੁੰਗਾਰਾ

hot news
ਚੰਡੀਗੜ੍ਹ, 31 ਅਗਸਤ: ਮਹਿੰਦਰਾ ਚੌਧਰੀ ਜੂਆਲੋਜੀਕਲ ਪਾਰਕ, ਜਿਸਨੂੰ ਆਮ ਤੌਰ 'ਤੇ ਛੱਤਬੀੜ ਚਿੜੀਆਘਰ ਵਜੋਂ ਜਾਣਿਆ ਜਾਂਦਾ ਹੈ, ਵਿਖੇ ਜੰਗਲੀ ਜੀਵਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਬਾਰੇ ਹੋਰ ਜਾਣਨ ਅਤੇ ਜਾਗਰੂਕ ਹੋਣ ਦਾ ਰੁਝਾਨ ਬੱਚਿਆਂ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ। ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਜੰਗਲੀ ਜੀਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਸਦਕਾ ਸੰਭਵ ਹੋਇਆ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਜੰਗਲੀ ਜੀਵਾਂ, ਉਨ੍ਹਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਅਤੇ ਕੁਦਰਤ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨ ਲਈ ਛੱਤਬੀੜ ਚਿੜੀਆਘਰ ਵਿਖੇ ਬੱਚਿਆਂ ਦੀ ਭਾਰੀ ਆਮਦ ਦੇਖਣ ਨੂੰ ਮਿਲੀ ਹੈ। ਜਨਵਰੀ 2026 ਤੋਂ 20 ਅਗਸਤ 2026 ਤੱਕ, ਜੰਗਲੀ ਜੀਵਾਂ ਦੀਆਂ ਕਈ ਪ੍ਰਜਾਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਕੁੱਲ 85,225 ਬੱਚੇ ਚਿੜੀਆਘਰ ਆਏ, ਜਿਸ ਵਿੱਚ ਖ਼ਾਸ ਤੌਰ 'ਤੇ ਜੂਨ ਦੇ ਮਹੀਨੇ ਦੌਰਾਨ, ਚਿੜੀਆਘਰ ਦੇਖਣ ਆਉਣ ਵਾਲੇ ਬੱਚਿਆਂ ਦੀ ਗਿਣਤੀ 19,...
ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

hot news
ਚੰਡੀਗੜ੍ਹ; 31 ਅਗਸਤ 2026: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਨੂੰ ਸ਼ੁਰੂਆਤੀ ਪੜਾਅ ’ਤੇ ਪਛਾਣਨ ’ਤੇ ਵੀ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦਾ ਯਤਨ ਹੈ ਕਿ ਨੌਜਵਾਨਾਂ ਨੂੰ ਉਸੇ ਸਮੇਂ ਮਦਦ ਮਿਲ ਸਕੇ, ਜਦੋਂ ਕਦੇ-ਕਦਾਈਂ ਜਾਂ ਪ੍ਰਯੋਗ ਵਜੋਂ ਕੀਤੀ ਜਾਣ ਵਾਲੀ ਨਸ਼ੀਲੇ ਪਦਾਰਥਾਂ ਦੀ ਵਰਤੋਂ ਅੱਗੇ ਚੱਲ ਕੇ ਨਸ਼ੇ ’ਤੇ ਨਿਰਭਰਤਾ ਜਾਂ ਲਤ ਵਿੱਚ ਨਾ ਬਦਲੇ। ਅਜਿਹੇ ਵਿੱਚ ਮਾਪਿਆਂ ਸਾਹਮਣੇ ਇੱਕ ਸਿੱਧਾ ਸਵਾਲ ਹੈ: ਕੀ ਪਰਿਵਾਰਕ ਮੈਂਬਰ ਅਜਿਹੇ ਸੰਕੇਤ ਪਛਾਣ ਸਕਦੇ ਹਨ, ਜਿਨ੍ਹਾਂ ਦੇ ਆਧਾਰ ’ਤੇ ਸਮੇਂ ਸਿਰ ਦਖ਼ਲ ਦੇ ਕੇ ਬੱਚੇ ਨੂੰ ਨਸ਼ੇ ਦੀ ਲਤ ਵਿੱਚ ਪੈਣ ਤੋਂ ਰੋਕਿਆ ਜਾ ਸਕੇ? ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੇ ਸੰਕੇਤ ਮੌਜੂਦ ਹੁੰਦੇ ਹਨ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ। ਪਰਿਵਾਰ, ਦੇਖਭ...
ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ ਕਿ ਕੋਈ ਵੀ ਹੋਣਹਾਰ ਬੱਚਾ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਇਸੇ ਮੰਤਵ ਨਾਲ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੇ ਵਿਦਿਆਰਥੀਆਂ ਨੂੰ ਵਿੱਦਿਅਕ ਤੌਰ 'ਤੇ ਮਜ਼ਬੂਤ ਕਰਨ ਲਈ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਓ.ਬੀ.ਸੀ. ਤਹਿਤ ਵਿੱਤੀ ਸਾਲ 2025-26 ਦੌਰਾਨ 14,320 ਵਿਦਿਆਰਥੀਆਂ ਨੂੰ 5.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਆਰਥਿਕ ਬੋਝ ਤੋਂ ਰਾਹਤ ਮਿਲੀ ਹੈ ਅਤੇ ਉਹ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਯੋਗ ਬਣੇ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਵਿੱਤੀ ਸਾਲ 2026-27 ਲਈ 25,...
ਧਰਮ ਦੇ ਮਾਰਗ ’ਤੇ ਚੱਲ ਕੇ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕਦਾ ਹੈ: ਕੁਲਤਾਰ ਸਿੰਘ ਸੰਧਵਾਂ

ਧਰਮ ਦੇ ਮਾਰਗ ’ਤੇ ਚੱਲ ਕੇ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕਦਾ ਹੈ: ਕੁਲਤਾਰ ਸਿੰਘ ਸੰਧਵਾਂ

hot news
ਚੰਡੀਗੜ੍ਹ, 30 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਆਚਰਣ ਵਿੱਚ ਧਰਮ ਨੂੰ ਪ੍ਰਮੁੱਖਤਾ ਦੇਣਾ ਹੀ ਜੀਵਨ ਦੀ ਸਭ ਤੋਂ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਧਰਮ ਹੀ ਰਾਜਨੀਤੀ ਨੂੰ ਸਹੀ ਦਿਸ਼ਾ ਦਿਖਾਉਂਦਾ ਹੈ ਅਤੇ ਸਮਾਜ ਨੂੰ ਇੱਕਜੁੱਟ ਰੱਖਣ ਲਈ ਧਰਮ ਦੇ ਮੂਲ ਸਿਧਾਂਤਾਂ ਨੂੰ ਆਪਣੇ ਜੀਵਨ ਅਤੇ ਆਚਰਣ ਵਿੱਚ ਅਪਣਾਉਣਾ ਬਹੁਤ ਜ਼ਰੂਰੀ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਐਤਵਾਰ ਸ਼ਾਮ ਸਵਾਮੀ ਸੰਪੂਰਨਾ ਨੰਦ ਬ੍ਰਹਮਚਾਰੀ ਜੀ ਦੀ ਸਰਪ੍ਰਸਤੀ ਹੇਠ ਸ਼੍ਰੀ ਅੰਮ੍ਰਿਤੇਸ਼ਵਰ ਮਹਾਂਦੇਵ ਮੰਦਿਰ, ਸੈਕਟਰ-89, ਮੋਹਾਲੀ ਵਿਖੇ ਸਾਉਣ ਮਹੀਨੇ ਦੇ ਰੁਦਰਾਭਿਸ਼ੇਕ ਅਤੇ ਦਿਵਿਆ ਪੂਜਨ ਦੀ ਸੰਪੂਰਤੀ ਮੌਕੇ ਕਰਵਾਈ ਗਈ ‘ਸਾਡੀ ਸਮਾਜਿਕ ਜ਼ਿੰਮੇਵਾਰੀ’ ਵਿਸ਼ੇ ’ਤੇ ਸੰਗੋਸ਼ਠੀ ਨੂੰ ਸੰਬੋਧਨ ਕਰ ਰਹੇ ਸਨ। ਸ. ਸੰਧਵਾਂ ਨੇ ਕਿਹਾ ਕਿ ਜਦੋਂ ਸਾਡਾ ਆਚਰਣ ਧਰਮ ਦੀ ਅਗਵਾਈ ਨੂੰ ਸਵੀਕਾਰ ਕਰਦਿਆਂ ਸੱਚਾ, ਸੁੱਚਾ ਅਤੇ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਿਤ ਹੋਵੇਗਾ ਤਾਂ ਅਸੀਂ ਨਾ ਸਿਰਫ਼ ਆਪਣੇ ਦੇਸ਼ ਨੂੰ ਵਿਸ਼ਵ ਪੱਧਰ ’ਤੇ ਨੰਬਰ ਇੱਕ ਬਣਾਉਣ ਵਿੱਚ ਯੋਗਦਾਨ ਪਾ ਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

breaking news
ਚੰਡੀਗੜ੍ਹ, 30 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਵੱਲੋਂ ਕਰਵਾਏ ਜਾ ਰਹੇ ਉਦਘਾਟਨੀ ਐਡੀਸ਼ਨ ਵਿੱਚ ਛੇ ਟੀਮਾਂ ਸ਼ਾਮਲ ਹੋਣਗੀਆਂ ਅਤੇ  ਇਹ ਟੂਰਨਾਮੈਂਟ 13 ਸਤੰਬਰ ਤੱਕ ਪੀ.ਸੀ.ਏ. ਕ੍ਰਿਕਟ ਸਟੇਡੀਅਮ, ਮੋਹਾਲੀ ਵਿਖੇ ਖੇਡਿਆ ਜਾਵੇਗਾ। ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਪੰਜਾਬ ਦੇ ਹੁਨਰਮੰਦ ਕ੍ਰਿਕਟਰਾਂ ਨੂੰ ਵੱਡੇ ਪਲੇਟਫਾਰਮ 'ਤੇ ਮੁਕਾਬਲਾ ਕਰਨ ਅਤੇ ਸਥਾਪਿਤ ਖਿਡਾਰੀਆਂ ਦੇ ਨਾਲ ਖੇਡਣ ਅਤੇ ਉਨ੍ਹਾਂ ਤੋਂ ਸਿੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, "ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਵਿੱਚ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਅਤੇ ਹੁਨਰਮੰਦ ਕ੍ਰਿਕਟਰਾਂ ਨੂੰ ਖੇਡ ਵਿੱਚ ਅੱਗੇ ਵਧਣ ਦੇ ਵਧੇਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ

breaking news
ਚੰਡੀਗੜ੍ਹ / ਬੈਂਗਲੁਰੂ; 30 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਬੈਂਗਲੁਰੂ ਸਥਿਤ 'ਆਰਟ ਆਫ਼ ਲਿਵਿੰਗ' ਆਸ਼ਰਮ ਦਾ ਦੌਰਾ ਕਰਕੇ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ। ਆਸ਼ਰਮ ਦੇ ਸ਼ਾਂਤ ਅਤੇ ਅਧਿਆਤਮਿਕ ਮਾਹੌਲ ਵਿੱਚ ਲੀਨ ਹੋ ਕੇ ਆਗੂਆਂ ਨੇ ਪੰਜਾਬ ਅਤੇ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਧਿਆਨ ਵੀ ਲਾਇਆ ਅਤੇ ਅਧਿਆਤਮਿਕ ਸ਼ਾਂਤੀ ਤੇ ਅੰਦਰੂਨੀ ਸਕੂਨ ਦਾ ਅਨੁਭਵ ਕੀਤਾ।ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਬੈਂਗਲੁਰੂ ਦੇ 'ਆਰਟ ਆਫ਼ ਲਿਵਿੰਗ' ਆਸ਼ਰਮ ਵਿੱਚ ਮੈਨੂੰ ਅਰਵਿੰਦ ਕੇਜਰੀਵਾਲ ਜੀ ਅਤੇ ਮਨੀਸ਼ ਸਿਸੋਦੀਆ ਜੀ ਦੇ ਨਾਲ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ। ਮੈਨੂੰ ਸ਼ਰਧਾਲੂਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਦਾ ਮੌਕਾ ਵੀ ਮਿਲਿਆ ਅਤੇ ਆਸ਼ਰਮ ਦੇ ਸ਼ਾਂਤਮਈ ਮਾਹੌਲ ਵਿੱਚ ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ; 03.75 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ; 03.75 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

hot news
ਦਿੜ੍ਹਬਾ/ਸੁਨਾਮ, 30 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 03 ਕਰੋੜ 75 ਲੱਖ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਛਾਜਲੀ, ਉਗਰਾਹਾਂ, ਮੈਦੇਵਾਸ, ਜਖੇਪਲ, ਹੰਬਲਵਾਸ, ਧਾਲੀਵਾਲਵਾਸ, ਫਲੇੜਾ ਅਤੇ ਖਨਾਲ ਖੁਰਦ ਵਿਖੇ ਪਹੁੰਚ ਕੇ ਪੰਚਾਇਤਾਂ, ਪਤਵੰਤਿਆਂ ਅਤੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਲੋਕਾਂ ਤੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਥਾਨਕ ਪੱਧਰ ਦੀਆਂ ਲੋੜਾਂ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਮੰਗਾਂ ...
ਮਿਸ਼ਨ ਕਲੀਨ ਪੰਜਾਬ: ਵਿਧਾਇਕ ਉੱਗੋਕੇ ਨੇ ਹਲਕਾ ਭਦੌੜ ਵਿਚ ਕੀਤੀ ਸ਼ੁਰੂਆਤ

ਮਿਸ਼ਨ ਕਲੀਨ ਪੰਜਾਬ: ਵਿਧਾਇਕ ਉੱਗੋਕੇ ਨੇ ਹਲਕਾ ਭਦੌੜ ਵਿਚ ਕੀਤੀ ਸ਼ੁਰੂਆਤ

hot news
ਤਪਾ/ਬਰਨਾਲਾ, 30 ਅਗਸਤ      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ "ਮਿਸ਼ਨ ਕਲੀਨ ਪੰਜਾਬ" ਤਹਿਤ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਨਗਰ ਕੌਂਸਲ ਦਫਤਰ ਤਪਾ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਨਾਲ ਐੱਸ ਡੀ ਐਮ ਤਪਾ ਆਯੂਸ਼ ਗੋਇਲ ਵੀ ਮੌਜੂਦ ਸਨ। ਇਸ ਮੌਕੇ ਉਹਨਾਂ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ 10 ਦਿਨ ਚਲਾਈ ਜਾਵੇਗੀ, ਜਿਸ ਦੌਰਾਨ ਵਿਆਪਕ ਪੱਧਰ ਉੱਤੇ ਸ਼ਹਿਰਾਂ ਵਿਚ ਸਫ਼ਾਈ ਕੀਤੀ ਜਾਵੇਗੀ। ਓਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੂੜੇ ਦੇ ਸੈਕੰਡਰੀ ਪੁਆਇੰਟ ਸਾਫ ਕੀਤੇ ਜਾਣਗੇ ਅਤੇ ਸ਼ਹਿਰਾਂ ਅਤੇ ਪਿੰਡਾਂ ਦੀ ਦਿੱਖ ਸਵਾਰੀ ਜਾਵੇਗੀ। ਓਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਐਮ ਸੇਵਾ ਐਪ ਵੀ ਚੱਲ ਹੀ ਹੈ, ਜਿਸ ਉੱਤੇ ਰਜਿਸਟ੍ਰੇਸ਼ਨ ਕਰਕੇ ਹਲਕਾ ਵਾਸੀ ਫੋਟੋ ਅਪਲੋਡ ਕਰ ਸਕਦੇ ਹਨ ਅਤੇ ਉਸ ਥਾਂ ਦੀ ਸਫਾਈ ਕਰਵਾਈ ਜਾਵੇਗੀ। ਓਹਨਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਆਸ ਪਾਸ ਦੀ ਸਫਾਈ ਕਰਕੇ ਇਲਾਕੇ ਦੀ ਦਿੱਖ ਨੂੰ ਸੋਹਣਾ ਬਣਾਉਣ ਅਤੇ ਕੂੜਾ ਪ੍ਰਬੰਧਨ ਵਿਚ ...
ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ ਨੂੰ ਹਰੀ ਝੰਡੀ ਦਿਖਾਈ

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾਈ

hot news
ਕੋਟਕਪੂਰਾ  30 ਅਗਸਤ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਾਰਟੀ ਦਫਤਰ ਨੇੜੇ ਬੀਡੀਪੀਓ ਦਫਤਰ ਕੋਟਕਪੂਰਾ ਵਿਖੇ  ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ  ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ  ਦੀ ਯਾਤਰਾ ਲਈ ਸ਼ਰਧਾਲੂਆਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਦਰਸ਼ਨ ਕਰਵਾਏ ਜਾਣ, ਜੋ ਕਿ ਸ਼ਰਧਾਲੂਆਂ ਦੀ ਇਹ ਕਾਮਨਾ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਂਦਾ ਹੈ। ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਲੋਕਾਂ ਵੱਲੋਂ ਕਾਫੀ ਸਰਾਹਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂ...