Tuesday, September 15
Shadow

Tag: punjabi

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

local news
ਬਰਨਾਲਾ, 9 ਅਗਸਤ        ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਜ਼ਿਲ੍ਹੇ ਦੇ ਪਿੰਡ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ ਵਿਚ ਆਰਥਿਕ ਖੁਸ਼ਹਾਲੀ ਲਿਆਂਦੀ ਹੈ। ਜਿੱਥੇ ਉਸਦਾ ਪਰਿਵਾਰ ਪਹਿਲਾਂ ਦਿਹਾੜੀ ਕਰਕੇ ਗੁਜ਼ਾਰਾ ਕਰਦਾ ਸੀ, ਹੁਣ ਉਹ ਆਪਣੇ ਕਾਰੋਬਾਰ ਦੇ ਖ਼ੁਦ ਮਾਲਕ ਹਨ। ਉਹ ਸਵੈ ਸਹਾਇਤਾ ਸਮੂਹ ਨਾਲ ਜੁੜ ਕੇ ਜਿੱਥੇ ਆਪ ਆਰਥਿਕ ਤੌਰ ਉੱਤੇ ਆਤਮ ਨਿਰਭਰ ਹੋਈ, ਓਥੇ ਆਪਣੀ ਪਤੀ ਦਾ ਵੀ ਕਾਰੋਬਾਰ ਸ਼ੁਰੂ ਕੀਤਾ ਜਿਸ ਨਾਲ ਹੁਣ ਉਹ ਚਾਰ ਗੁਣਾ ਵੱਧ ਕਮਾਈ ਕਰ ਰਹੇ ਹਨ।    ਹਰਜਿੰਦਰ ਕੌਰ (36 ਸਾਲ) ਪਤਨੀ ਗੁਰਜਿੰਦਰ ਸਿੰਘ ਵਾਸੀ ਪਿੰਡ ਬਡਬਰ ਨੇ ਦੱਸਿਆ ਕਿ ਉਸ ਦੇ ਪਤੀ ਦਿਹਾੜੀ ਕਰਦੇ ਸਨ ਅਤੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚਲਦਾ ਸੀ। ਉਹ ਪਰਿਵਾਰ ਦੀ ਆਰਥਿਕ ਖੁਸ਼ਹਾਲੀ ਦੀ ਸੋਚ ਨਾਲ ਸਾਲ 2019 ਵਿਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਵੈ ਸਹਾਇਤਾ ਗਰੁੱਪ ਨਾਲ ਜੁੜੀ। ਉਹਨਾਂ ਨੇ 10 ਮੈਂਬਰਾਂ ਦਾ "ਬਾਬਾ ਵਾਲਮੀਕਿ ਜੀ ਸਵੈ ਸਹਾਇਤਾ ਸਮੂਹ" ਬਣਾਇਆ। ਗਰੁੱਪ ਦੇ ਸਾਰੇ ਮੈਂਬਰਾਂ ਨੇ ਪ੍ਰਤੀ ਮਹੀਨਾ 100 ਰੁਪਏ ਬੱਚਤ ਕਰਕੇ ਜਮ੍ਹਾਂ ਕਰਨੀ ਸ਼ੁਰੂ ਕੀਤੀ। ਕਰੀਬ ਤਿੰਨ ਮਹੀਨਿਆਂ ਬਾਅਦ ਸਰਕਾਰ ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

local news
ਫਾਜ਼ਿਲਕਾ 8 ਅਗਸਤ 2026… ਵਿਧਾਨ ਸਭਾ ਸੈਸ਼ਨ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਸ਼ਹਿਰ ਦੀ ਚੱਲ ਰਹੀ ਸਫਾਈ ਵਿਵਸਥਾ ਦਾ ਜਾਇਜ਼਼ਾ ਲੈਣ ਪਹੁੰਚੇ। ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਬਾਅਦ ਹੀ ਸ਼ਹਿਰ ਦੀ ਸਫਾਈ ਦੇ ਕੰਮ ਸ਼ੁਰੂ ਹੋ ਗਏ ਸਨ ਤੇ ਹੁਣ ਸਫਾਈ ਦੇ ਕੰਮ ਜ਼ੋਰਾਂ ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਹੀ ਫਾਜ਼ਿਲਕਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਲੱਗੀ ਹੈ। ਇਸੇ ਤਹਿਤ ਹੀ ਹੁਣ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਹੈ ਤਾਂ ਜੋ ਇਨ੍ਹਾਂ ਕਰਮਚਾਰੀਆਂ ਦੇ ਘਰ ਦਾ ਗੁਜ਼ਾਰਾ ਵਧੀਆ ਚੱਲ ਸਕੇ। ਉਨ੍ਹਾਂ ਕਿਹਾ ਕਿ ਸਾਡੇ ਇਹ ਸਫਾਈ ਕਰਮਚਾਰੀਆਂ ਦੀ ਮਿਹਨਤ ਸਦਕਾ ਹੀ ਸਾਡਾ ਸ਼ਹਿਰ ਤੇ ਆਲਾ ਦੁਆਲਾ ਸਾਫ ਹੈ। ਹੁਣ ਇਹ ਕਰਮਚਾਰੀ ਬੜੀ ਮਿਹਨਤ ਤੇ ਸਿੱਦਤ ਨਾਲ ਸ਼ਹਿਰ ਨੂੰ ਸਾਫ ਸੁਥਰਾ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ...
ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ; 8 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ, ਜੋ ਕਿ ਹਰ ਕਿਸੇ ਲਈ ਚਿੰਤਾ ਦਾ ਗੰਭੀਰ ਵਿਸ਼ਾ ਹੈ।"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਵੀ ਪੈਰੋਲ 'ਤੇ ਰਿਹਾਈ ਦੇ ਆਦੇਸ਼ ਦੇਣ ਦੀ ਮੰਗ ਕਰਦਿਆਂ ਪਟੀਸ਼ਨ ਸੀ.ਆਰ.ਡਬਲਯੂ.ਪੀ. ਨੰਬਰ-3868/2026 ਦਾਇਰ ਕੀਤੀ ਹੋਈ ਹੈ।"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਾਈ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਉਸ ਦੀ ਪੈਰੋਲ ਦੀ ਅਰਜ਼ੀ 'ਤੇ ਵਿਚਾਰ ਕੀਤਾ ਜਾਵੇ।"ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ...
ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਪੱਧਰ ’ਤੇ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਵਿਚਾਰ ਚਰਚਾ: ਸਪੀਕਰ ਸੰਧਵਾਂ

ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਪੱਧਰ ’ਤੇ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਵਿਚਾਰ ਚਰਚਾ: ਸਪੀਕਰ ਸੰਧਵਾਂ

hot news
ਕੋਟਕਪੂਰਾ, 8 ਅਗਸਤ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ ਲਗਾਉਣ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਅਤੇ ਮਸਲੇ ਵਿਸਥਾਰ ਨਾਲ ਰੱਖੇ ਗਏ, ਜਿਨ੍ਹਾਂ ’ਤੇ ਸਕਾਰਾਤਮਕ ਮਾਹੌਲ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਆਗੂਆਂ ਨਾਲ ਅੱਜ ਦੀ ਗੱਲਬਾਤ ਬਹੁਤ ਹੀ ਸਕਾਰਾਤਮਕ ਅਤੇ ਉਸਾਰੂ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਆਪਣੇ ਮਸਲੇ ਬੜੇ ਦਲੀਲ ਢੰਗ ਨਾਲ ਸਰਕਾਰ ਦੇ ਧਿਆਨ ਵਿੱਚ ਲਿਆਂਦੇ ਗਏ ਹਨ ਅਤੇ ਇਨ੍ਹਾਂ ਮਸਲਿਆਂ ਨੂੰ ਸਰਕਾਰ ਦੇ ਪੱਧਰ ’ਤੇ ਵਿਚਾਰਿਆ ਜਾ ਰਿਹਾ ਹੈ। ਸ. ਸੰਧਵਾਂ ਨੇ ਕਿਹਾ ਕਿ ਜਿਹੜੇ ਮਸਲੇ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ, ਉਨ੍ਹਾਂ ਸਬੰਧੀ ਉਹ ਬਣਦੀ ਕਾਰਵਾਈ ਕਰਨਗੇ ਅਤੇ ਜਿਹੜੇ ਮਾਮਲੇ ਸਰਕਾਰ ਦੇ ਪੱਧਰ ਤੇ ਵਿਚਾਰੇ ਜਾਣੇ ਹਨ, ਉਨ੍ਹਾਂ ਨੂੰ ਉਹ ਖੁਦ ਸਰਕਾਰ ਦੇ ਧਿਆਨ ਵਿ...
ਕੁਲਾਰ ਖੁਰਦ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ; ਪਿੰਡ ਦਾ ਹਾਈ ਸਕੂਲ ਸੀਨੀਅਰ ਸੈਕੰਡਰੀ ਸਕੂਲ ਵਜੋਂ ਹੋਇਆ ਅਪਗ੍ਰੇਡ: ਅਮਨ ਅਰੋੜਾ

ਕੁਲਾਰ ਖੁਰਦ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ; ਪਿੰਡ ਦਾ ਹਾਈ ਸਕੂਲ ਸੀਨੀਅਰ ਸੈਕੰਡਰੀ ਸਕੂਲ ਵਜੋਂ ਹੋਇਆ ਅਪਗ੍ਰੇਡ: ਅਮਨ ਅਰੋੜਾ

hot news
ਸੰਗਰੂਰ/ਸੁਨਾਮ, 08 ਅਗਸਤ:  ਪਿੰਡ ਕੁਲਾਰ ਖੁਰਦ ਦੇ ਵਸਨੀਕਾਂ ਦੀ ਪਿਛਲੇ ਲਗਭਗ 23-24 ਸਾਲਾਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੇ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕਰ ਦਿੱਤਾ ਗਿਆ ਹੈ। ਸਕੂਲ ਨੂੰ ਅਪਗ੍ਰੇਡ ਕਰਨ ਸਬੰਧੀ ਸਰਕਾਰ ਵੱਲੋਂ ਪ੍ਰਾਪਤ ਮਨਜ਼ੂਰੀ ਦਾ ਪੱਤਰ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਪਿੰਡ ਦੀ ਪੰਚਾਇਤ, ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦਾ ਦਿਨ ਕੁਲਾਰ ਖੁਰਦ ਅਤੇ ਸਮੁੱਚੇ ਇਲਾਕੇ ਲਈ ਬੇਹੱਦ ਖੁਸ਼ੀ ਦਾ ਦਿਨ ਹੈ, ਕਿਉਂਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਪ੍ਰਬੰਧ ਪਿਛਲੇ ਲੰਬੇ ਸਮੇਂ ਤੋਂ ਪੰਚਾਇਤੀ ਪੱਧਰ ’ਤੇ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਸੀ ਅਤੇ ਸਕੂਲ ਦੇ ਪ੍ਰਿੰਸੀਪਲ, ਸਮੁੱਚੇ ਅਧਿਆਪਕ ਵਰਗ, ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਸਕੂਲ ਦੀ ਬਿਹਤਰੀ ਲਈ ਸ਼ਾਨਦਾਰ ਯਤਨ ਕੀਤੇ ਹਨ। ਭਾਵੇਂ ਸਕੂਲ ਲੰਬੇ ਸਮੇ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 40 ਪਿੰਡਾਂ ਦੇ 59 ਵਿਕਾਸ ਕਾਰਜਾਂ ਲਈ 02.60 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 40 ਪਿੰਡਾਂ ਦੇ 59 ਵਿਕਾਸ ਕਾਰਜਾਂ ਲਈ 02.60 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ

hot news
ਲੌਂਗੋਵਾਲ/ਸੁਨਾਮ, 8 ਅਗਸਤ:  ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੁਨਾਮ ਵਿਧਾਨ ਸਭਾ ਹਲਕੇ ਦੇ 40 ਪਿੰਡਾਂ ਵਿੱਚ 59 ਵੱਖ-ਵੱਖ ਵਿਕਾਸ ਕਾਰਜਾਂ ਲਈ 02 ਕਰੋੜ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ ਗਏ ਹਨ। ਲੌਂਗੋਵਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦਾ ਬਰਾਬਰ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਰੱਖੀਆਂ ਜਾ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰ...
ਵਿਧਾਇਕ ਡਾ. ਅਜੇ ਗੁਪਤਾ ਨੇ ਲੋਕਾਂ ਦੀ ਬਿਹਤਰ ਸਿਹਤ ਲਈ ਹਲਕੇ ਦੇ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ

ਵਿਧਾਇਕ ਡਾ. ਅਜੇ ਗੁਪਤਾ ਨੇ ਲੋਕਾਂ ਦੀ ਬਿਹਤਰ ਸਿਹਤ ਲਈ ਹਲਕੇ ਦੇ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ

hot news
ਅੰਮ੍ਰਿਤਸਰ, 8 ਅਗਸਤ, 2026: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਲੋਕਾਂ ਦੀ ਬਿਹਤਰ ਸਿਹਤ ਲਈ ਹਲਕੇ ਦੇ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਦੇ ਲਾਰਵੇ ਅਤੇ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਫੋਗਿੰਗ ਮਸ਼ੀਨਾਂ ਭੇਜੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੱਛਰ ਮਲੇਰੀਆ ਅਤੇ ਡੇਂਗੂ ਫੈਲਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੱਛਰਾਂ ਦੇ ਖਾਤਮੇ ਲਈ ਇਲਾਕੇ ਵਿੱਚ ਲਗਾਤਾਰ ਫੋਗਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੋਗਿੰਗ ਦੇ ਨਾਲ-ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੇ ਹਰ ਵਾਰਡ ਵਿੱਚ ਦਵਾਈਆਂ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਹੋਰ ਬਿਮਾਰੀਆਂ ਤੋਂ ਬਚਣ ਲਈ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਘਰਾਂ ਦੇ ਬਾਹਰ ਜਾਂ ਪੌਦਿਆਂ ਦੇ ਗਮਲਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਫੋਗਿੰਗ ਲਈ ਚਾਰ ਭਾਰੀ ਵਾਹਨ ਅਤੇ 10 ਦੋਪਹੀਆ ਵਾਹਨ ਲਗਾਤਾਰ ਕ...
12 ਅਗਸਤ ਨੂੰ ਦੁਸਹਿਰਾ ਗਰਾਊਂਡ ‘ਚ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’: ਵਿਧਾਇਕ ਜ਼ਿੰਪਾ

12 ਅਗਸਤ ਨੂੰ ਦੁਸਹਿਰਾ ਗਰਾਊਂਡ ‘ਚ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’: ਵਿਧਾਇਕ ਜ਼ਿੰਪਾ

hot news
ਹੁਸ਼ਿਆਰਪੁਰ, 8 ਅਗਸਤ: ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ 12 ਅਗਸਤ ਨੂੰ ਦੁਸਹਿਰਾ ਗਰਾਊਂਡ, ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ਼ਾਮ 6:30 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਦੇਸ਼ ਦੇ ਮਸ਼ਹੂਰ ਗਾਇਕ ਕੈਲਾਸ਼ ਖੇਰ ਭਗਵਾਨ ਸ਼ਿਵ ਪ੍ਰਤੀ ਸ਼ਰਧਾ ਨਾਲ ਭਰਪੂਰ ਆਪਣੀ ਵਿਸ਼ੇਸ਼ ਪੇਸ਼ਕਾਰੀ ਦੇਣਗੇ।      ਵਿਧਾਇਕ ਜਿੰਪਾ ਅਤੇ ਦੀਪਕ ਬਾਲੀ ਨੇ ਦੱਸਿਆ ਕਿ ਇਸ ਵਿਸ਼ਾਲ ਧਾਰਮਿਕ ਸਮਾਗਮ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਹੁਸ਼ਿਆਰਪੁਰ ਸਮੇਤ ਆਸ-ਪਾਸ ਦੇ ਇਲਾਕਿਆਂ ਤੋਂ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਅਤੇ ਪ੍ਰਬੰਧਕਾਂ ਵੱਲੋਂ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ, ਤਾਂ ਜੋ ਸਮਾਗਮ ਦੌਰਾਨ ਸ਼ਰਧਾਲੂਆਂ ਨੂੰ...
ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

Crime, hot news
ਚੰਡੀਗੜ੍ਹ/ਬਟਾਲਾ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਬੱਚਾ ਵਾਸੀ ਮੁਰਗੀ ਮੁਹੱਲਾ, ਬਟਾਲਾ ਵਜੋਂ ਹੋਈ ਹੈ। ਇਹ ਕਾਰਵਾਈ, 1 ਅਗਸਤ, 2026 ਨੂੰ ਬਟਾਲਾ ਵਿਖੇ ਪੁਲਿਸ ਚੌਂਕੀ ਅਰਬਨ ਅਸਟੇਟ ’ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ- ਰਾਜਨ ਉਰਫ਼ ਗੁੱਲੂ ਅਤੇ ਇੱਕ ਨਾਬਾਲਗ, ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨਾਂ ਬਾਅਦ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕਰਨਜੀਤ ਉਰਫ਼ ਬੱਚਾ...
ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

breaking news
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026: ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69,094 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਪੁਰਾਣੀਆਂ ਰਵਾਇਤਾਂ, ਜਦੋਂ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ, ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ ਦਾ ਵਧ ਰਿਹਾ ਭਰੋਸਾ ਅਤੇ ਵਿਦੇਸ਼ਾਂ ਵੱਲ ਪਰਵਾਸ ਦਾ ਘਟਦਾ ਰੁਝਾਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਅਧਾਰਤ ਭਰਤੀ ਪ੍ਰਕਿਰਿਆਵਾਂ ਰਾਹੀਂ 'ਤੇ ਨੌਕਰੀਆਂ ਮਿਲ ਰਹੀਆਂ ਹਨ। ਸਿੱਖਿਆਂ ਵਿੱਚ ਪੰਜਾਬ ਦੀ ਪ੍ਰਗਤੀ ...