Tuesday, September 15
Shadow

Tag: punjabi

ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

local news
ਫਾਜ਼ਿਲਕਾ 7 ਅਗਸਤ 2026…. ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕੀਤੇ ਗਏ ਹਨ ਤੇ ਸਰਕਾਰੀ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਕਾਉ ਲਿਫਟਰ ਵੀ ਮੁੱਹਈਆ ਕਰਵਾਏ ਜਾਣਗੇ, ਇਸ ਨਾਲ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੱਤਰਕਾਰਾਂ ਨਾਲ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਮੀਟਿੰਗ ਦੌਰਾਨ ਉਪ ਚੇਅਰਮੈਨ ਨੇ ਗਊਸ਼ਾਲਾ ਪ੍ਰਬੰਧਕਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਗਊਧਨ ਦੀ ਭਲਾਈ ਨਾਲ ਸਬੰਧਤ ਹਰੇਕ ਜਾਇਜ਼ ਮਸਲੇ ਦਾ ਤਰਜੀਹੀ ਆਧਾਰ 'ਤੇ ਹੱਲ ਕੀ...
ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

local news
ਗੁਰਦਾਸਪੁਰ, 7 ਅਗਸਤ- ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ (ਹਾਊਸ ਟੂ ਹਾਊਸ ਵੈਰੀਫਿਕੇਸ਼ਨ) ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਸ਼੍ਰੀ ਆਦਿਤਿਆ ਉੱਪਲ ਨੇ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ 25 ਜੂਨ ਤੋਂ 03 ਅਗਸਤ 2026 ਤੱਕ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀ.ਐੱਲ.ਓਜ਼. ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਸਮੇਂ ਜ਼ਿਲ੍ਹੇ ਵਿੱਚ ਕੁੱਲ 12,93,682 ਵੋਟਰ ਦਰਜ ਸਨ। ਘਰ-ਘਰ ਤਸਦੀਕ ਦੌਰਾਨ 11,83,552 ਇਨੂਮਰੇਸ਼ਨ ਫਾਰਮ ਪ੍ਰਾਪਤ ਹੋਏ, ਜਦਕਿ 1,08,473 ਵੋਟਰ...
ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ, 07 ਅਗਸਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਇੱਕ KIOSK Centre/Store ਤਿਆਰ ਕਰਵਾਇਆ ਜਾਣਾ ਹੈ। ਇਸ KIOSK ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਤੋਂ ਤਿਆਰ ਸਮਾਨ ਦੀ ਵਿਕਰੀ ਕੀਤੀ ਜਾਵੇਗੀ ਤਾਂ ਜੋ ਗਰੀਬ ਪਿੰਡ ਦੀਆਂ ਔਰਤਾਂ ਜੋ ਘਰ ਵਿੱਚ ਕਿਸੇ ਵੀ ਤਰ੍ਹਾਂ ਦਾ ਹੱਥੀ ਸਮਾਨ ਤਿਆਰ ਕਰਦੀਆਂ ਹਨ, ਉਨ੍ਹਾਂ ਨੂੰ ਸਮਾਨ ਦੀ ਵਿਕਰੀ ਕਰਨ ਵਿੱਚ ਮਦਦ ਮਿਲ ਸਕੇ। ਇਸ ਨਾਲ ਪਿੰਡ ਦੀਆਂ ਔਰਤਾਂ ਨੂੰ ਆਪਣੀ ਆਜੀਵਿਕਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਸਾਲ-2026 ਦੌਰਾਨ ਸਖੀ ਸ਼ਕਤੀ ਮੇਲਾ ਕਰਵਾਇਆ ਜਾਣਾ ਹੈ। ਇਹ ਮੇਲਾ ਮਹੀਨਾ ਅਕਤੂਬਰ-2026 ਦੇ ਆਖਰੀ ਹਫਤੇ ਗੁਰੂ ਗੋਬਿੰਦ ਸਿੰਘ ਪਾਰਕ,...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

local news
ਜੈਤੋ, 7 ਅਗਸਤ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਹਲਕਾ ਜੈਤੋ ਦੇ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਜਿਕ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮਾਜ ਨੂੰ ਦਿੱਤੇ ਗਏ ਸਮਾਨਤਾ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਮੌਜੂਦਾ ਸਮੇਂ ਵਿੱਚ ਅਪਣਾਉਣ ਦੀ ਲੋੜ ਤੇ ਵੀ ਵਿਸ਼ੇਸ਼ ਚਾਨਣਾ ਪਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਸੰਤਾਂ ਅਤੇ ਗੁਰੂਆਂ ਦੀ ਅਮੀਰ ਵਿਰਾਸਤ ਨਾਲ ਜੋੜਨ ਵਿ...
ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਦੀ ਦੁਰਵਰਤੋਂ ਉੱਤੇ ਹਰਿਆਣਾ ਸਰਕਾਰ ਸਖ਼ਤ

ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਦੀ ਦੁਰਵਰਤੋਂ ਉੱਤੇ ਹਰਿਆਣਾ ਸਰਕਾਰ ਸਖ਼ਤ

haryana
ਚੰਡੀਗੜ੍ਹ, 7 ਅਗਸਤ - ਹਰਿਆਣਾ ਸਰਕਾਰ ਨੇ ਚੰਡੀਗੜ੍ਹ ਵਿੱਚ ਅਲਾਟ ਕੀਤੇ ਗਏ ਸਰਕਾਰੀ ਮਕਾਨਾਂ ਦੀ ਦੁਰਵਰਤੋਂ, ਖਾਸ ਕਰਕੇ ਸਬਲੈਟਿੰਗ (ਕਿਰਾਏ ਉੱਤੇ ਦੇਣ) ਉੱਤੇ ਰੋਕ ਲਗਾਉਣ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਸਰਕਾਰ ਨੇ ਅਜਿਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਸੈਲਫ-ਸਰਟੀਫਿਕੇਸ਼ਨ (ਸਵੈ-ਪ੍ਰਮਾਣੀਕਰਨ) ਲੈਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੂੰ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਜਾਂ ਰਾਜ ਸਰਕਾਰ ਵੱਲੋਂ ਸਰਕਾਰੀ ਰਿਹਾਇਸ਼ ਅਲਾਟ ਕੀਤੀ ਗਈ ਹੈ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਹਰੇਕ ਅਲਾਟੀ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਉਸ ਨੇ ਅਲਾਟ ਕੀਤਾ ਗਿਆ ਸਰਕਾਰੀ ਘਰ ਕਿਸੇ ਹੋਰ ਵਿਅਕਤੀ ਨੂੰ ਕਿਰਾਏ ਉੱਤੇ ਨਹੀਂ ਦਿੱਤਾ ਹੈ ਅਤੇ ਉਹ ਖੁਦ ਉਸੇ ਰਿਹਾਇਸ਼ ਵਿੱਚ ਰਹਿ ਰਿਹਾ ਹੈ। ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਯੂ.ਟੀ. ਚੰਡੀਗੜ੍ਹ ਦੀ ਹਾਊਸ ਅਲਾਟਮੈਂਟ ਕਮੇਟੀ ਦੇ ਸਕੱਤਰ ਨੇ ਸਰਕਾਰ ਨੂੰ ਜਾਣੂ ਕਰਵਾਇਆ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਨੂੰ ਜਨਰਲ ਪੂਲ ਤੋਂ ਅਲ...
ਅਰਾਵਲੀ ਦੀ ਹਰਿਆਲੀ ਬਚਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਮੁੱਖ ਮੰਤਰੀ

ਅਰਾਵਲੀ ਦੀ ਹਰਿਆਲੀ ਬਚਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਮੁੱਖ ਮੰਤਰੀ

haryana
ਚੰਡੀਗੜ੍ਹ, 7 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਰਕਾਰੀ ਪ੍ਰੋਗਰਾਮ ਨਹੀਂ, ਸਗੋਂ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਸੱਦਾ ਦਿੱਤਾ ਕਿ ਹਰਿਆਣਾ ਦਾ ਹਰ ਪਰਿਵਾਰ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਾਵੇ ਅਤੇ ਉਸਦੀ ਦੇਖਭਾਲ ਵੀ ਯਕੀਨੀ ਬਣਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਆਯੋਜਿਤ 77ਵੇਂ ਰਾਜ ਪੱਧਰੀ ਵਣ ਮਹਾਂਉਤਸਵ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਹਰਿਆਣਾ ਦੇ ਵਾਤਾਵਰਣ, ਵਣ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕੀਤੀ, ਜਦਕਿ ਕੇਂਦਰੀ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ੍ਰੀ ਭੂਪੇਂਦਰ ਯਾਦਵ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਮੁੱਖ ਮੰਤਰੀ ਨੇ ਪ੍ਰੋਗਰਾਮ ਵਾਲੀ ਥਾਂ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਬੂਟੇ ਲਗਾਏ। ਉਨ੍ਹਾਂ ਮੌਜੂਦ ਲੋਕਾਂ ਨੂੰ ‘ਇੱਕ ਰੁੱਖ-ਮਾਂ ਦੇ ਨਾਮ’ ਲਗਾਉਣ ਅਤੇ ਦੂਜਿਆਂ ਨੂੰ ਵੀ ਬੂਟੇ ਲਾਉਣ ਲ...
ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

hot news
ਨਵੀਂ ਦਿੱਲੀ 6 ਅਗਸਤ    ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੇਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੇ ਬਹੁਤ ਸਾਰੇ ਲੋਕਾਂ ਦੇ ਅਕਾਊਂਟ ਸੀਮਤ ਕਰ ਦਿੱਤੇ ਗਏ ਹਨ। ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਅਕਾਊਂਟ ਸੀਮਤ ਕੀਤਾ ਗਿਆ ਹੈ, ਉਹ ਮੈਨੂੰ ਡੀਐੱਮ ਕਰਨ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ, ਤਾਂ ਜੋ ਅਸੀਂ ਸਾਰੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ 'ਤੇ ਦਬਾਅ ਪਾ ਸਕੀਏ ਕਿ ਉਹ ਅਜਿਹੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।   ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੰਸਟਾਗ੍ਰਾਮ ਵਾਲਿਆਂ ਨੇ ਮੈਨੂੰ ਨੋਟਿਸ ਭੇਜਿਆ ਹੈ ਕਿ ਮੇਰੇ ਅਕਾਊਂਟ ਨੂੰ ਭਾਰਤ ਵਿੱਚ ਸਪ੍ਰੈੱਸ (ਦਬਾਅ) ਅਤੇ...
ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼

ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼

hot news
ਚੰਡੀਗੜ੍ਹ/ਅੰਮ੍ਰਿਤਸਰ, 6 ਅਗਸਤ: ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਯੂਆਰਐਲ https://www.instagram.com/bjp4india/reel/DbqvY3gAT_z ਅਤੇ ਹੋਰ ਅਜਿਹੇ ਯੂਆਰਐਲ ਅਪਲੋਡ ਕੀਤੇ ਹਨ, ਜਿਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ 4 ਅਗਸਤ, 2026 ਨੂੰ ਕੀਤੀ ਗਈ ਪ੍ਰੈਸ ਕਾਨਫਰੰਸ, ਜਿਸ ਰਾਹੀਂ ਪੰਜਾਬ ਪੁਲਿਸ ਦੁਆਰਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਸਬੰਧੀ ਤੱਥਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ, ਦੇ ਕੁਝ ਹਿੱਸਿਆਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤਾਂ ਕਿ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨਾਂ ਨੂੰ ਪਾਕਿ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲਾਂ ਨਾਲ ਜੋੜ ਕੇ ਦਿਖਾਇਆ ਜਾ ਸਕੇ। ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦੀ 4 ਅਗਸਤ, 2026 ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਸੀ ਕਿ ਗ੍ਰਿਫਤਾਰ ਕੀਤੇ ਗਏ ਕੁਝ ਵਿਅਕਤੀਆਂ ਨੇ ਜੰਤਰ-ਮੰਤਰ ਵਿਖੇ ਜਾ ਕੇ ਰੇਕੀ ਕੀਤੀ ਅਤੇ ਪੈਟਰੋਲ ਬੰਬਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਬਿਆਨ ਨਹੀ...
ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 6 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ, ਮੋਹਾਲੀ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਡਰਾਈਵਰ ਅਮਨਦੀਪ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕੁਰੂਕਸ਼ੇਤਰ, ਹਰਿਆਣਾ ਦੇ ਇੱਕ ਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਡਰਾਈਵਰ, ਜਿਸਨੇ ਪਹਿਲਾਂ ਸ਼ਿਕਾਇਤਕਰਤਾ ਵਿਰੁੱਧ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਨੇ ਸ਼ਿਕਾਇਤਕਰਤਾ ਤੋਂ ਰਫ਼ਤਾਰ ਟੂਲਸ ਕੰਪਨੀ ਦੇ ਮਾਲਕ ਨਾਲ ਸਮਝੌਤਾ ਕਰਨ ਬਦਲੇ 60,000  ਰੁਪਏ ਰਿਸ਼ਵਤ ਮੰਗੀ ਸੀ। ਇਸ ਉਪਰੰਤ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ ਸੌਦਾ 40,000 ਰੁਪਏ ਵਿੱਚ ਤੈਅ ਹੋ ਗਿਆ। ਰਿਸ਼ਵਤ ਨਾ ਦੇਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸ...
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

hot news
ਚੰਡੀਗੜ੍ਹ, 6 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 198ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 633 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 198ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 420 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57,329 ਹੋ ਗਈਆਂ। ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...