Tuesday, September 15
Shadow

Tag: punjabi

ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

hot news
ਚੰਡੀਗੜ੍ਹ /ਮੋਹਾਲੀ; 6 ਅਗਸਤ: ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ  ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਕਮਿਊਨੀਟੀ ਪੁਲਿਸਿੰਗ ਦੇ ਮਜ਼ਬੂਤ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ I ਇਹਨਾਂ ਕੇਂਦਰਾਂ ਰਾਹੀਂ ਪੀੜਤ ਤੇ ਲੋੜਵੰਦ ਮਹਿਲਾਵਾਂ ਨੂੰ  ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਦਖ਼ਲ ਅਤੇ ਮੁੜ ਵਸੇਬਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੋਹਾਲੀ ਸਥਿਤ ਸਾਂਝ ਰਾਹਤ ਕੇਂਦਰ ਵਿੱਚ ਸਿਰਫ ਦੋ ਸਿਖਲਾਈ ਪ੍ਰਾਪਤ ਕਾਊਂਸਲਰਾਂ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਵਿਸਥਾਰ ਹੁਣ  ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਦੇ ਸਿਵਲ ਹਸਪਤਾਲਾਂ ਤੱਕ ਹੋ ਚੁੱਕਾ ਹੈ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵਿੱਚ 1,069 ਮਾਮਲੇ ਦਰਜ ਕੀਤੇ ਗਏ, ਜਦਕਿ 1,656 ਮਾਮਲਿਆਂ ਦੀ ਮੁੱਢਲੀ ਜਾਂਚ (ਸਕ੍ਰੀਨਿੰਗ) ਕੀਤੀ ਗਈ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਮੌਜੂਦਾ ਸਮੇਂ ਵਿੱਚ ਐਸਏਐਸ ਨਗਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਜਲੰਧਰ ਵਿੱਚ ਚਾਰ ਸਾਂਝ ਰਾਹਤ ਕੇਂਦਰ ਚੱਲ ਰਹੇ ਹਨ, ਜੋ...
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

hot news, Punjab
ਚੰਡੀਗੜ੍ਹ, 6 ਅਗਸਤ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.2026) ਅਧੀਨ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਸਮਾਪਤ ਹੋਣ ਉਪਰੰਤ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ ਇਸ ਦੇ ਨਾਲ ਹੀ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ 2026 ਨੂੰ ਸ਼ੁਰੂ ਹੋ ਜਾਵੇਗੀ ਜ਼ੋ ਕਿ 12 ਸਤੰਬਰ 2026 ਤੱਕ ਜਾਰੀ ਰਹੇਗੀ, ਜੋ ਕਿ 31 ਦਿਨ ਬਣਦੇ ਹਨ। ਇਹ ਜਾਣਕਾਰੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ  ਇਥੇ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਸਾਂਝੀ ਕੀਤੀ। ਇਹ ਟ੍ਰੇਨਿੰਗ ਪ੍ਰੋਗਰਾਮ ਇਲੈਕਟੋਰਲ ਰਜਿਟ੍ਰੇਸਨ ਅਫ਼ਸਰ (ਈ.ਆਰ.ਓ.), ਏ.ਈ.ਆਰ.ਓ.,ਏ.ਈ.ਆਰ.ਓ.-1 ਅਤੇ ਸਹਾਇਕ ਈ.ਆਰ.ਓ. ਲਈ ਕੀਤਾ ਗਿਆ ਸੀ। ਆਪਣੇ ਸੰਬੋਧਨ ਵਿਚ ਉਨ੍ਹਾਂ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਵਲੋਂ ਨਿਭਾਈ ਗਈ ਭੂਮਿਕਾ  ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਫਰੰਟ ਲਾਈਨ ਵਰਕਰਾਂ ਦੀ ਸਮਰਪਣ...
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

hot news
ਚੰਡੀਗੜ੍ਹ, 6 ਅਗਸਤ: ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ। ਇਹ ਰਾਸ਼ਨ, ਪ੍ਰਾਇਓਰਿਟੀ ਹਾਊਸਹੋਲਡ ਸਕੀਮ ਅਤੇ ਅੰਤਿਓਦਿਆ ਅੰਨ ਯੋਜਨਾ ਤਹਿਤ ਦਿੱਤਾ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀ ਦੇਣ ਲਈ ਪੋਰਟਲ *https://Ercms.punjab.gov.in* 11 ਅਗਸਤ ਤੱਕ ਖੁੱਲ੍ਹਾ ਹੈ। ਇਸ ਤੋਂ ਇਲਾਵਾ ਲੋਕ ਦਫ਼ਤਰਾਂ ਵਿੱਚ ਜਾ ਕੇ ਮੈਨੂਅਲ ਤੌਰ 'ਤੇ ਵੀ ਅਰਜ਼ੀ ਦੇ ਸਕਦੇ ਹਨ। ਕਿਸੇ ਵੀ ਮੁਸ਼ਕਲ ਜਾਂ ਜਾਣਕਾਰੀ ਲਈ ਲੋਕ ਆਪਣੇ ਸਬੰਧਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 14,000 ਤੋਂ ਵੱਧ ਰਾਸ਼ਨ ਡਿਪੂ ਹਨ ਅਤੇ ਸਾਰੇ ਹੀ ਈ ਪੋਸ ਮਸ਼ੀਨਾਂ ਨ...
ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

breaking news
ਚੰਡੀਗੜ੍ਹ, 6 ਅਗਸਤ ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਨੇ ਕੇਰਲ ਨੂੰ ਪਛਾੜ ਕੇ 'ਨੀਤੀ ਆਯੋਗ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ 2026' ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਜਿੱਥੇ ਸਾਲ 2022 ਵਿੱਚ 8,000 ਸਕੂਲਾਂ ‘ਚ ਚਾਰਦਿਵਾਰੀ ਨਹੀਂ ਸਨ ਅਤੇ ਤਕਰੀਬਨ 4 ਲੱਖ ਵਿਦਿਆਰਥੀ ਤੱਪੜਾਂ 'ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ, ਉੱਥੇ ਹੀ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਅਤੇ ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ 'ਆਰਟੀਫਿਸ਼ੀਅਲ ਇੰਟੈਲੀਜੈਂਸ' ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਹ ਉਹ ਬਦਲਾਅ ਹੈ ਜਿਸਦਾ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ। ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲਿਆਂਦੇ ਗਏ ਸਿੱਖਿਆ ਸਬੰਧੀ ਮਤੇ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ, ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜੁਲਾਈ 2022 ਵਿੱਚ ਅਹੁਦਾ ਸੰਭਾਲਣ ਸਮੇਂ ਦੀ ਸਕੂ...
ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ; 6 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਲ ਸੰਕਟ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਅਗਾਂਹਵਧੂ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਨਹਿਰਾਂ ਦੀ ਪੁਨਰ-ਸੁਰਜੀਤੀ, ਜਲ ਮਾਰਗਾਂ ਦੀ ਬਹਾਲੀ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਹਾਕਿਆਂ ਤੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟੇ ਪੱਧਰ ‘ਚ ਸੁਧਾਰ ਲਈ ਅਣਥੱਕ ਯਤਨ ਕੀਤੇ ਹਨ। ਇਹ ਵਿਚਾਰ ਵਿੱਤ ਮੰਤਰੀ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲਿਆਂਦੇ ਮਤੇ ਦੇ ਸਮਰਥਨ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵੀ ਆਪਣੇ ਵਿਚਾਰ ਰੱਖੇ ਸਨ। ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਮਿਲੀ ਧਰਤੀ ਹੇਠਲੇ ਪਾਣੀ ਦੀ ਬਦ ਤੋਂ ਬਦਤਰ ਹੋਈ ਸਥਿਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪਿਛਲੇ 25 ਤੋਂ 30 ਸਾਲਾਂ ਤੋਂ ਧਰਤੀ ‘ਚੋਂ ਲਗਾਤਾਰ ਪ...
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

breaking news
*ਚੰਡੀਗੜ੍ਹ, 6 ਅਗਸਤ:* ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਭਾਖੜਾ ਡੈਮ ਦੀ ਢਾਂਚਾਗਤ ਸੁਰੱਖਿਆ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੇ ਕਿਆਸ-ਅਰਾਈਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਭਾਖੜਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਪੰਜਾਬ ਵਿਧਾਨ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੁਝ ਗੁਮਰਾਹਕੁੰਨ ਰਿਪੋਰਟਾਂ ਕਾਰਨ ਲੋਕਾਂ ਵਿੱਚ ਬੇਲੋੜਾ ਸਹਿਮ ਪੈਦਾ ਹੋ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਡੈਮ ਵਿੱਚ ਹੋਣ ਵਾਲੀ ਅਸਥਾਈ ਗਤੀਵਿਧੀ ਇਸ ਦੇ ਇੰਜੀਨੀਅਰਿੰਗ ਡਿਜ਼ਾਈਨ ਦਾ ਹੀ ਇੱਕ ਹਿੱਸਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਖਣਨ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਮਾਲੀਏ ’ਚ ਰਿਕਾਰਡ ਵਾਧਾ, ਸੁਧਾਰਾਂ ਲਈ ਰਾਸ਼ਟਰੀ ਪੱਧਰ ’ਤੇ ਮਾਨਤਾ ਅਤੇ ਸੂਬੇ ਦੇ ਖਣਿਜਾਂ ਦੀ ਖੋਜ ਲਈ ਨਵੇਂ ਯਤਨ ਸ਼ਾਮਲ ਹਨ। ਭਾਖੜਾ ਡੈਮ ਦੇ ਝੁਕ ਜਾਣ ਸਬੰਧੀ ਕੁਝ ਮੀਡੀਆ ਰਿਪੋਰਟਾਂ ...
ਭਾਰਤੀ ਗ੍ਰੈਂਡਮਾਸਟਰ ਪ੍ਰਗਿਆਨੰਧਾ ਸੇਂਟ ਲੁਈਸ ਰੈਪਿਡ ਅਤੇ ਬਲਿਟਜ਼ ਸ਼ਤਰੰਜ ਟੂਰਨਾਮੈਂਟ ਵਿੱਚ ਕੀਤਾ ਟਾਪ

ਭਾਰਤੀ ਗ੍ਰੈਂਡਮਾਸਟਰ ਪ੍ਰਗਿਆਨੰਧਾ ਸੇਂਟ ਲੁਈਸ ਰੈਪਿਡ ਅਤੇ ਬਲਿਟਜ਼ ਸ਼ਤਰੰਜ ਟੂਰਨਾਮੈਂਟ ਵਿੱਚ ਕੀਤਾ ਟਾਪ

Sports
ਸੇਂਟ ਲੁਈਸ (ਅਮਰੀਕਾ): ਭਾਰਤੀ ਗ੍ਰੈਂਡਮਾਸਟਰ ਰਮੇਸ਼ਬਾਬੂ ਪ੍ਰਗਿਆਨੰਧਾ ਨੇ ਸੇਂਟ ਲੁਈਸ ਰੈਪਿਡ ਅਤੇ ਬਲਿਟਜ਼ ਸ਼ਤਰੰਜ ਟੂਰਨਾਮੈਂਟ ਦੇ ਰੈਪਿਡ ਸੈਕਸ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। 18 ਵਿੱਚੋਂ 12 ਅੰਕ ਪ੍ਰਾਪਤ ਕਰਕੇ ਸਿਖਰ 'ਤੇ ਰਹੇ। ਉਸਨੇ ਸਾਲ ਦੇ ਅੰਤ ਵਿੱਚ ਹੋਣ ਵਾਲੇ ਗ੍ਰੈਂਡ ਸ਼ਤਰੰਜ ਟੂਰ (ਜੀਸੀਟੀ) ਫਾਈਨਲ ਵਿੱਚ ਜਗ੍ਹਾ ਬਣਾਉਣ ਦੀਆਂ ਆਪਣੀਆਂ ਉਮੀਦਾਂ ਨੂੰ ਵੀ ਜ਼ਿੰਦਾ ਰੱਖਿਆ। 2026 ਵਿਸ਼ਵ ਚੈਂਪੀਅਨਸ਼ਿਪ ਦੀ ਦੌੜ ਤੋਂ ਬਾਹਰ ਹੋਇਆ ਪ੍ਰਗਿਆਨੰਧਾ ਪ੍ਰਗਿਆਨੰਧਾ, ਜੋ 2026 ਵਿਸ਼ਵ ਚੈਂਪੀਅਨਸ਼ਿਪ ਦੀ ਦੌੜ ਤੋਂ ਬਾਹਰ ਹੋ ਗਿਆ ਹੈ, ਨੇ ਰੈਪਿਡ ਮੈਚਾਂ ਦੇ ਨੌਂ ਦੌਰਾਂ ਵਿੱਚ ਸ਼ਾਨਦਾਰ ਤਕਨੀਕ, ਸਟੀਕ ਚਾਲਾਂ ਅਤੇ ਜੇਤੂ ਭਾਵਨਾ ਦਾ ਪ੍ਰਦਰਸ਼ਨ ਕੀਤਾ। ਹਾਲਾਂਕਿ ਉਹ ਨੌਵੇਂ ਅਤੇ ਆਖਰੀ ਦੌਰ ਵਿੱਚ ਨੀਦਰਲੈਂਡ ਦੇ ਗ੍ਰੈਂਡਮਾਸਟਰ ਜੌਰਡਨ ਵੈਨ ਫੋਰੈਸਟ ਤੋਂ ਹਾਰ ਗਿਆ, ਫਿਰ ਵੀ ਉਸਨੇ ਇੱਕ ਅੰਕ ਦੀ ਬੜ੍ਹਤ ਬਣਾਈ ਰੱਖੀ, ਉਜ਼ਬੇਕਿਸਤਾਨ ਦੇ ਜ਼ਵੋਖਿਰ ਸਿੰਦਾਰੋਵ (11 ਅੰਕ) ਨੂੰ ਪਛਾੜ ਦਿੱਤਾ, ਜੋ ਇਸ ਸਾਲ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਡੀ. ਗੁਕੇਸ਼ ਨੂੰ ਚੁਣੌਤੀ ਦੇਵੇਗਾ। ਜੇਤੂ ਨੂੰ ਮਿਲਣਗੇ 50,0...
ਇਹ 7 ਆਦਤਾਂ ਤੁਹਾਡੇ ਫੇਫੜਿਆਂ ਨੂੰ ਪਹੁੰਚਾਦੀਆਂ ਨੁਕਸਾਨ, ਵੱਧ ਸਕਦਾ ਕੈਂਸਰ ਦਾ ਖਤਰਾ?

ਇਹ 7 ਆਦਤਾਂ ਤੁਹਾਡੇ ਫੇਫੜਿਆਂ ਨੂੰ ਪਹੁੰਚਾਦੀਆਂ ਨੁਕਸਾਨ, ਵੱਧ ਸਕਦਾ ਕੈਂਸਰ ਦਾ ਖਤਰਾ?

health
HABITS THAT HARM YOUR LUNGS: ਜ਼ਿਆਦਾਤਰ ਲੋਕ ਫੇਫੜਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਸਿਰਫ਼ ਸਿਗਰਟਨੋਸ਼ੀ ਨਾਲ ਜੋੜਦੇ ਹਨ। ਹਾਲਾਂਕਿ, ਸਿਗਰਟਨੋਸ਼ੀ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਕਾਰਕ ਹਨ, ਜੋ ਫੇਫੜਿਆਂ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦੇ ਹਨ। ਦਰਅਸਲ, ਸਾਡੇ ਫੇਫੜੇ ਹਰ ਰੋਜ਼ ਨੁਕਸਾਨਦੇਹ ਪਦਾਰਥਾਂ ਦੇ ਸੰਪਰਕ ਵਿੱਚ ਆਉਂਦੇ ਹਨ। ਸਿਗਰਟਨੋਸ਼ੀ ਤੋਂ ਇਲਾਵਾ, ਬਹੁਤ ਸਾਰੇ ਲੁਕਵੇਂ ਕਾਰਕ ਹਨ, ਜੋ ਰੋਜ਼ਾਨਾ ਫੇਫੜਿਆਂ ਨੂੰ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ, ਅਕਸਰ ਸਾਨੂੰ ਇਸ ਬਾਰੇ ਪਤਾ ਵੀ ਨਹੀਂ ਚੱਲਦਾ ਹੈ। ਜਾਨਲੇਵਾ ਸਾਬਿਤ ਹੋ ਸਕਦਾ ਫੇਫੜਿਆਂ ਨੂੰ ਨੁਕਸਾਨ? ਸਾਡੇ ਫੇਫੜੇ ਬਹੁਤ ਸੰਵੇਦਨਸ਼ੀਲ ਹਨ; ਇਨ੍ਹਾਂ ਪਦਾਰਥਾਂ ਦੇ ਸੰਪਰਕ ਵਿੱਚ ਆਉਣ ਨਾਲ ਸਮੇਂ ਤੋਂ ਪਹਿਲਾਂ ਬੁਢਾਪਾ ਆ ਸਕਦਾ ਹੈ, ਫੇਫੜਿਆਂ ਦੇ ਕੰਮ ਨੂੰ ਘਟਾ ਸਕਦਾ ਹੈ, ਅਤੇ ਪੁਰਾਣੀ ਫੇਫੜਿਆਂ ਦੀ ਬਿਮਾਰੀ ਜਾਂ ਫੇਫੜਿਆਂ ਦੇ ਕੈਂਸਰ ਦਾ ਜੋਖਮ ਵਧ ਸਕਦਾ ਹੈ। ਫੇਫੜਿਆਂ ਦਾ ਕੈਂਸਰ ਦੁਨੀਆ ਭਰ ਵਿੱਚ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਇੱਕ ਹੈ। ਹਾਲਾਂਕਿ ਤੰਬਾਕੂ ਮੁੱਖ ਕਾਰਨ ਹੈ, ਮਾਹਿਰ ਹੁਣ ਫੇਫੜਿਆਂ ...
ਪ੍ਰਦੀਪ ਰਾਵਤ ਦੀਆਂ ਸਭ ਤੋਂ ਖੌਫ਼ਨਾਕ ਵਿਲੇਨ ਭੂਮਿਕਾਵਾਂ, ਜਿਨ੍ਹਾਂ ਨੇ ਦਿਵਾਇਆ ਫਿਲਮਫੇਅਰ ਦਾ ਸਰਵੋਤਮ ਖਲਨਾਇਕ ਪੁਰਸਕਾਰ

ਪ੍ਰਦੀਪ ਰਾਵਤ ਦੀਆਂ ਸਭ ਤੋਂ ਖੌਫ਼ਨਾਕ ਵਿਲੇਨ ਭੂਮਿਕਾਵਾਂ, ਜਿਨ੍ਹਾਂ ਨੇ ਦਿਵਾਇਆ ਫਿਲਮਫੇਅਰ ਦਾ ਸਰਵੋਤਮ ਖਲਨਾਇਕ ਪੁਰਸਕਾਰ

enterinment news
ਹੈਦਰਾਬਾਦ: ਪ੍ਰਸਿੱਧ ਭਾਰਤੀ ਸਿਨੇਮਾ ਅਦਾਕਾਰ ਪ੍ਰਦੀਪ ਰਾਵਤ ਦਾ ਦੇਹਾਂਤ ਹੋ ਗਿਆ ਹੈ। 5 ਅਗਸਤ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਫਿਲਮ 'ਲਗਾਨ' ਦੇ ਉਨ੍ਹਾਂ ਦੇ ਸਹਿ-ਕਲਾਕਾਰ ਯਸ਼ਪਾਲ ਸ਼ਰਮਾ ਨੇ ਸਾਂਝੀ ਕੀਤੀ। ਪੂਰਾ ਫਿਲਮ ਉਦਯੋਗ ਉਨ੍ਹਾਂ ਦੀ ਮੌਤ 'ਤੇ ਸੋਗ ਮਨਾ ਰਿਹਾ ਹੈ, ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸਕ ਹੰਝੂਆਂ ਭਰੀਆਂ ਅੱਖਾਂ ਨਾਲ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਲਗਭਗ 150 ਫਿਲਮਾਂ ਵਿੱਚ ਕੰਮ ਕਰਨ ਤੋਂ ਬਾਅਦ ਪ੍ਰਦੀਪ ਹਿੰਦੀ ਅਤੇ ਦੱਖਣੀ ਭਾਰਤੀ ਸਿਨੇਮਾ ਦੋਵਾਂ ਵਿੱਚ ਮਸ਼ਹੂਰ ਸਨ। ਉਨ੍ਹਾਂ ਨੇ ਬੰਗਾਲੀ, ਪੰਜਾਬੀ, ਭੋਜਪੁਰੀ, ਨੇਪਾਲੀ, ਅੰਗਰੇਜ਼ੀ, ਉੜੀਆ ਅਤੇ ਮਰਾਠੀ ਫਿਲਮਾਂ ਵਿੱਚ ਵੀ ਕੰਮ ਕੀਤਾ। ਬਾਲੀਵੁੱਡ ਵਿੱਚ ਉਨ੍ਹਾਂ ਨੂੰ ਆਮਿਰ ਖਾਨ ਦੀਆਂ ਫਿਲਮਾਂ 'ਲਗਾਨ' ਅਤੇ 'ਗਜਨੀ' ਰਾਹੀਂ ਮਹੱਤਵਪੂਰਨ ਪਛਾਣ ਮਿਲੀ। ਪ੍ਰਦੀਪ ਰਾਵਤ ਨੇ ਕਈ ਫਿਲਮਾਂ ਵਿੱਚ ਮੁੱਖ ਅਤੇ ਸਹਾਇਕ ਖਲਨਾਇਕ ਦੋਵੇਂ ਭੂਮਿਕਾਵਾਂ ਨਿਭਾਈਆਂ, ਅਕਸਰ ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਡਰਾਇਆ ਹੈ। ਪ੍ਰਦੀਪ ਰਾਵਤ ਦੇ ਫਿਲਮੀ ਕਰੀਅਰ ਦੀ ਸ਼ੁਰੂਆਤ ਪ੍ਰਦੀਪ ਰਾਵਤ ਦਾ ਜਨਮ 21 ਜਨਵਰੀ...
ਐਸ.ਆਈ.ਆਰ ਤਹਿਤ ਤਰਨ ਤਾਰਨ ਜ਼ਿਲ੍ਹੇ ‘ਚ ਘਰ-ਘਰ ਗਣਨਾ ਪੜਾਅ ਸਫਲਤਾ ਪੂਰਵਕ ਮੁਕੰਮਲ

ਐਸ.ਆਈ.ਆਰ ਤਹਿਤ ਤਰਨ ਤਾਰਨ ਜ਼ਿਲ੍ਹੇ ‘ਚ ਘਰ-ਘਰ ਗਣਨਾ ਪੜਾਅ ਸਫਲਤਾ ਪੂਰਵਕ ਮੁਕੰਮਲ

local news
ਤਰਨ ਤਾਰਨ, 5 ਅਗਸਤ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਤਹਿਤ ਤਰਨ ਤਾਰਨ ਜ਼ਿਲ੍ਹੇ 'ਚ ਪਹਿਲਾ ਪੜਾਅ (ਬੀ.ਐਲ.ਓਜ਼ ਦੁਆਰਾ ਘਰ-ਘਰ ਗਣਨਾ) ਸਫਲਤਾ ਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਗਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 3 ਅਗਸਤ 2026 ਤੱਕ ਜ਼ਿਲ੍ਹੇ ਭਰ ਵਿੱਚ 703160 ਗਣਨਾ ਫਾਰਮ ਇਕੱਤਰ ਕਰਕੇ ਡਿਜੀਟਾਈਜ਼ਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿੱਚ  ਪ੍ਰੀ-ਐਸ.ਆਈ.ਆਰ ਦੌਰਾਨ ਜ਼ਿਲ੍ਹੇ ਵਿੱਚ ਕੁੱਲ 777353 ਵੋਟਰ ਸਨ। ਇਨ੍ਹਾਂ ਵਿੱਚੋਂ 74193 ਫਾਰਮ ਇਕੱਤਰ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਨਾ ਇਕੱਤਰ ਹੋਏ ਫਾਰਮਾਂ ਵਿੱਚ 20956 ਅਜਿਹੇ ਵੋਟਰ ਹਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ, ਜਦ ਕਿ 8325 ਵੋਟਰ ਗੈਰ ਹਾਜ਼ਰ, 37569 ਪੱਕੇ ਤੌਰ 'ਤੇ ਸ਼ਿਫਟ ਅਤੇ 6980 ਡਬਲ ਵੋਟ ਵਾਲੇ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨ...