ਪੰਜਾਬ ਸਰਕਾਰ ਨੇ ਅਬੋਹਰ ਅਤੇ ਬੱਲੂਆਣਾ ਖੇਤਰਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 4 ਅਗਸਤ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਅਧੀਨ ਮਲੂਕਪੁਰ, ਪੰਜਾਵਾ ਅਤੇ ਲੰਬੀ ਰਜਵਾਹਿਆਂ ਦੀਆਂ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਨੈੱਟਵਰਕ ਦੀ ਸਮਰੱਥਾ ਅਨੁਸਾਰ ਲੋੜੀਂਦਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਵਿੱਚ ਅਬੋਹਰ ਦੇ ਵਿਧਾਇਕ ਸ੍ਰੀ ਸੰਦੀਪ ਜਾਖੜ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਜਬਾਹਿਆਂ ਦੀਆਂ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਘਾਟ ਹੋਣ ਦਾ ਦਾਅਵਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਝੋਨੇ ਦੇ ਸੀਜ਼ਨ ਦੌਰਾਨ ਲਏ ਗਏ ਟੇਲ-ਗੇਜ ਦੇ ਅੰਕੜਿਆਂ ਤੋਂ ਹੁੰਦੀ ਹੈ ਕਿਉਂਕਿ ਟੇਲਾਂ ਲਗਭਗ ਪੂਰੀ ਪ੍ਰਵਾਨਿਤ ਡਿਸਚਾਰਜ 'ਤੇ ਚਲ ਰਹੀਆਂ ਹਨ।
ਸ੍ਰੀ ਗੋਇਲ ਨੇ ਦੱਸਿਆ ਕਿ ਮਲੂਕਪੁਰ, ਪੰਜਾਵਾ ਅਤੇ ਲੰਬੀ ਰਜਬਾਹਿਆਂ ਨੂੰ ਸਰਹਿੰਦ ਫੀਡਰ ਰਾਹੀਂ ਪਾਣੀ ਮਿਲਦਾ ਹੈ, ਜਦਕਿ ਸਰਹਿੰਦ ਫੀਡਰ ਨੂੰ ਫਿਰੋਜ਼ਪੁਰ ਫੀਡਰ ਤੋਂ ਪਾਣੀ ਦੀ ਸਪਲਾਈ ਹੁੰਦੀ ਹੈ। ਉ...








