ਪੰਜਾਬ ਬਦਲ ਰਿਹੈ ਅਤੇ ਮਿਆਰੀ ਸਿੱਖਿਆ ਬਣ ਰਹੀ ਹੈ ਇਸਦੀ ਪਛਾਣ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 3 ਅਗਸਤ:ਦੇਸ਼ ਭਰ ਵਿੱਚ ਵਾਰ-ਵਾਰ ਪੇਪਰ ਲੀਕ ਹੋਣ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਹੋ ਰਹੇ ਕੁਰਖ਼ਤ ਵਿਹਾਰ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਨਿੰਦਾ ਮਤੇ ’ਤੇ ਚਰਚਾ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਬਹਿਸ ਤੋਂ ਭੱਜ ਵੱਟ ਰਹੀ ਹੈ ਕਿਉਂਕਿ ਉਸ ਕੋਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਂਦੇ ਗਏ ਸਾਕਾਰਾਤਮਕ ਬਦਲਾਅ ਦਾ ਕੋਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਝੂਠੇ ਬਿਆਨਬਾਜ਼ੀ ਰਾਹੀਂ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਤੱਥ ਵੱਖਰੀ ਹੀ ਕਹਾਣੀ ਬਿਆਨ ਕਰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿੱਚ ਭਾਰਤ ਦਾ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਸਿੱਖਿਆ ਕ੍ਰਾਂਤੀ ਅਧੀਨ 882 ਸਰਕਾਰੀ ਸਕੂਲੀ ਵਿਦਿਆਰਥੀਆਂ ਨੇ ਨੀਟ-ਯੂਜੀ 2026 ਪਾਸ ਕੀਤੀ ਹੈ ਅਤੇ ਪਿਛਲੇ 4.5 ਸਾਲਾਂ ਵਿੱਚ ਇੱਕ ਵੀ ਪੇਪ...








