Tuesday, September 15
Shadow

Tag: punjabi

ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ – ਡਾ. ਰਵਜੋਤ ਸਿੰਘ

ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ – ਡਾ. ਰਵਜੋਤ ਸਿੰਘ

Politics
ਹੁਸ਼ਿਆਰਪੁਰ, 1 ਅਗਸਤ । ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮਚੁਰਾਸੀ ਹਲਕੇ ਦੇ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ 'ਮੁੱਖ ਮੰਤਰੀ ਮੇਰੀ ਰਸੋਈ ਸਕੀਮ' ਅਧੀਨ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਅਤੇ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ। ਉਨ੍ਹਾਂ ਕਿਹਾ ਕਿ 'ਮੁੱਖ ਮੰਤਰੀ ਮੇਰੀ ਰਸੋਈ ਸਕੀਮ' ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਾ ਸਹਾਰਾ ਸਾਬਤ ਹੋ ਰਹੀ ਹੈ ਅਤੇ ਇਸ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ। ਡਾ. ਰਵਜੋਤ...
ਸੰਸਦ ਮੈਂਬਰ ਮੀਤ ਹੇਅਰ ਨੇ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸੰਸਦ ਮੈਂਬਰ ਮੀਤ ਹੇਅਰ ਨੇ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

hot news
ਬਰਨਾਲਾ, 1 ਅਗਸਤ           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 67 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ਉੱਤੇ ਰੈਗੂਲਰ ਨੌਕਰੀਆਂ ਦੇ ਕੇ ਰੁਜ਼ਗਾਰ ਮੁਹਈਆ ਕਰਾਇਆ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਆਪਣੇ ਦਫਤਰ ਵਿਖੇ ਬਲਾਕ ਬਰਨਾਲਾ ਨਾਲ ਸਬੰਧਤ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਓਹਨਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੀ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਓਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ 67 ਹਜ਼ਾਰ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ ਜਦਕਿ ਪਹਿਲਾਂ ਕਿਸੇ ਵੀ ਸਰਕਾਰ ਵਲੋਂ ਏਨੀ...
ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

hot news
ਚੰਡੀਗੜ੍ਹ, 1 ਅਗਸਤ: ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਇੱਕ ਸਧਾਰਨ ਪਰ ਬਹੁਤ ਅਹਿਮ ਸੰਦੇਸ਼ ਦਿੱਤਾ ਹੈ ਕਿ ਕੋਈ ਵੀ ਵਿਅਕਤੀ ਸਿਰਫ਼ ਇਸ ਕਰਕੇ ਫ਼ੇਫ਼ੜਿਆਂ ਦੇ ਕੈਂਸਰ ਖਿਲਾਫ ਜੰਗ ਨਾ ਹਾਰੇ ਕਿਉਂਕਿ ਉਹ ਇਲਾਜ ਦਾ ਖ਼ਰਚਾ ਨਹੀਂ ਝੱਲ ਸਕਦਾ। ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਰਾਹੀਂ ਸੂਬਾ ਸਰਕਾਰ ਨਾ ਸਿਰਫ਼ ਜੀਵਨ-ਰੱਖਿਅਕ ਇਲਾਜ ਦਾ ਖ਼ਰਚਾ ਚੁੱਕ ਰਹੀ ਹੈ, ਸਗੋਂ ਬੀਮਾਰੀ ਹੋਣ ਤੋਂ ਪਹਿਲਾਂ ਹੀ ਇਸ ਦੀ ਰੋਕਥਾਮ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਅੰਕੜੇ ਦਰਸਾਉਂਦੇ ਹਨ ਕਿ ਇਹ ਵਚਨਬੱਧਤਾ ਹੁਣ ਲੋਕਾਂ ਲਈ ਅਸਲ ਸਹਾਰਾ ਬਣ ਰਹੀ ਹੈ। ਹੁਣ ਤੱਕ ਯੋਜਨਾ ਤਹਿਤ 708 ਫੇਫੜਾ ਕੈਂਸਰ ਮਰੀਜ਼ਾਂ ਨੂੰ ਪੂਰੀ ਤਰ੍ਹਾਂ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ ਹੈ, ਜਿਸ ਲਈ 3.43 ਕਰੋੜ ਰੁਪਏ ਦੇ ਕਲੇਮ ਮਨਜ਼ੂਰ ਕੀਤੇ ਜਾ ਚੁੱਕੇ ਹਨ। ਇਸ ਨਾਲ ਸੈਂਕੜੇ ਪਰਿਵਾਰਾਂ ਨੂੰ ਹਸਪਤਾਲ ਦੇ ਖ਼ਰਚਿਆਂ ਦੀ ਚਿੰਤਾ ਤੋਂ ਮੁਕਤੀ ਮਿਲੀ ਹੈ ਅਤੇ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ ਸਿਹਤਯਾਬੀ ’ਤੇ ਧਿਆਨ ਦੇ ਸਕੇ ਹਨ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ...
ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 54,916 ਐਫ.ਆਈ.ਆਰਜ਼ ਦਰਜ ਕਰਕੇ 75,102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਤੀਜੇ ਵਜੋਂ 3472 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਪ੍ਰਵੀਨ ਸਿਨਹਾ ਨੇ ਦੱਸਿਆ ਕਿ 3472 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਹੁਣ ਤੱਕ 871 ਕਿੱਲੋ ਅਫ਼ੀਮ, 425 ਕੁਇੰਟਲ ਭੁੱਕੀ, 86 ਕਿੱਲੋ ਚਰਸ, 1193 ਕਿੱਲੋ ਗਾਂਜਾ, 60 ਕਿੱਲੋ ਆਈਸੀਈ, 60.78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.64 ਕਰੋੜ ਰੁਪਏ ਦੀ ਡ...
ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

hot news
⁠ ਚੰਡੀਗੜ੍ਹ; 1 ਅਗਸਤ: ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਮਾਪਿਆਂ ਕੋਲ ਕੋਈ ਵਿਕਲਪ ਜਾਂ ਸੁਰੱਖਿਆ ਨਹੀਂ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਇਸ ਪ੍ਰਚਲਨ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਜਾ ਰਹੀ ਹੈ। 13 ਜੁਲਾਈ, 2026 ਤੋਂ ਲਾਗੂ ਆਰਡੀਨੈਂਸ ਨੂੰ ਪੱਕੀ ਕਾਨੂੰਨੀ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ 'ਦਿ ਪੰਜਾਬ ਰੈਗੂਲੇਸ਼ਨ ਆਫ਼ ਫ਼ੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026' ਪੇਸ਼ ਕੀਤਾ ਜਾਵੇਗਾ, ਜੋ ਪ੍ਰਾਈਵੇਟ ਸਕੂਲਾਂ ਦੇ ਫ਼ੀਸ ਢਾਂਚੇ ਨੂੰ ਸਖ਼ਤੀ ਨਾਲ ਨਿਯਮਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਨਮਾਨੇ ਢੰਗ ਨਾਲ ਫ਼ੀਸਾਂ ‘ਚ ਵਾਧੇ ਦੇ ਬੋਝ ਤੋਂ ਸੁਰੱਖਿਆ ਪ੍ਰਦਾਨ ਕਰੇਗਾ। *32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ* ਪੰਜਾਬ ਦੇ 7,800 ਤੋਂ ਵੱਧ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਫੈਸਲੇ ਦਾ ਲਾਭ ਮਿਲੇਗਾ, ਜਿਸਨ...
ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ  ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

breaking news
ਚੰਡੀਗੜ੍ਹ; 1 ਅਗਸਤ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਗਰਭ ਅਵਸਥਾ ਦੇ ਸਿਰਫ਼ 27ਵੇਂ ਹਫ਼ਤੇ ਵਿੱਚ ਅਤੇ ਕੇਵਲ 700 ਗ੍ਰਾਮ ਵਜ਼ਨ ਵਾਲੀ ਇਸ ਬੱਚੀ ਨੂੰ ਇੱਕ ਸੂਚੀਬੱਧ ਨਿੱਜੀ ਹਸਪਤਾਲ ਦੇ ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ (ਐਨਆਈਸੀਯੂ) ਵਿੱਚ 50 ਦਿਨਾਂ ਤੱਕ ਵਿਸ਼ੇਸ਼ ਇਲਾਜ ਦਿੱਤਾ ਗਿਆ। ਲਗਭਗ 3 ਲੱਖ ਰੁਪਏ ਦੀ ਲਾਗਤ ਵਾਲਾ ਸਾਰਾ ਇਲਾਜ ਯੋਜਨਾ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਮੁਹੱਈਆ ਕਰਵਾਇਆ ਗਿਆ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਹਰ ਪਰਿਵਾਰ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ, “ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਅਤੇ ਇਲਾਜ ਲਈ ਪੈਸੇ ਇਕੱਠੇ ਕਰਨ ਵਿੱਚੋਂ ਚੋਣ ਕਰਨ ਦੀ ਲੋਡ਼ ਨਹੀਂ  । ਹਰ ਮਾਂ ਸੁਰੱਖਿਅਤ ਜਣੇਪੇ ਦੀ ਹੱਕਦਾਰ ਹੈ ਅਤੇ ਹਰ ਨਵਜ...
ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

breaking news
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਅੰਮ੍ਰਿਤਸਰ ਰੋਡ, ਝਬਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਸਦੀ ਹੌਂਡਾ ਸਿਟੀ ਕਾਰ(ਪੀਬੀ 46ਏ ਜੇ 6021) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰਲੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ...
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 1 ਅਗਸਤ, 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ 'ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿਭਾਗ ਨੇ ਪਿਛਲੇ ਸਾਲ ਦੇ 8,708.48 ਕਰੋੜ ਰੁਪਏ ਦੇ ਮੁਕਾਬਲੇ 10,447.9 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਕੇਵਲ ਜੁਲਾਈ 2026 ਮਹੀਨੇ ਦੌਰਾਨ ਹੀ ਸੂਬੇ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਮਾਲੀਆ ਦਰਜ ਕੀਤਾ ਹੈ, ਜੋ ਕਿ ਸਾਲ-ਦਰ-ਸਾਲ ਦੇ ਅਧਾਰ 'ਤੇ 8.31 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਇਸ ਦੇ ਨਾਲ ਹੀ ਬੋਗਸ ਬਿਲਿੰਗ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੁਰਾਣੇ ਕਰ ਬਕਾਏ ਦੀ ਵਸੂਲੀ ਦੇ ਦਮ 'ਤੇ ਐੱਸ.ਜੀ.ਐੱਸ.ਟੀ. ਕੈਸ਼ ਵਾਧੇ ਵਿੱ...
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

breaking news
ਪਠਾਨਕੋਟ, 1 ਅਗਸਤ : ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ। ਪਠਾਨਕੋਟ ਵਿਖੇ ਇਸ ਯੋਜਨਾ ਤਹਿਤ ਕਰਵਾਏ ਗਏ ਵਿੱਤੀ ਸਹਾਇਤਾ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਇਸ ਯੋਜਨਾ ਤਹਿਤ 3000 ਰੁਪਏ ਅਤੇ 4,500 ਰੁਪਏ ਦੇ ਰੂਪ ਵਿੱਚ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਮਿਲ ਰਹੀਆਂ ਹਨ, ਜਦੋਂ ਕਿ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਸੂਬੇ ਵਿੱਚ ਪਹਿਲੀ ਵਾਰ ਵੱਖਰੇ ਤੌਰ ‘ਤੇ 1000 ਜਾਂ 1500 ਰੁਪਏ ਦੀ ਇਹ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਦਿਨਾਂ ਦੌਰਾਨ ਹੋਰ 5 ਲੱਖ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟ੍ਰੇਸ਼ਨ 73.5 ਲੱਖ ਹੋ ਗਈ ਹੈ ਅਤੇ ਸੂਬੇ ਭਰ ਵਿੱਚ ਯੋਗ ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਵੀ ਜਾਰ...
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਮੁਹਾਲੀ (ਐਸ.ਏ.ਐਸ. ਨਗਰ), 30 ਜੁਲਾਈ- ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਪੰਜਾਬ ਨੂੰ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਭਾਈਚਾਰਕ ਸਦਭਾਵਨਾ, ਸਾਂਝ ਅਤੇ ਆਪਸੀ ਸਤਿਕਾਰ ਦੀਆਂ ਸਦੀਵੀ ਰਵਾਇਤਾਂ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹਨ। 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਵਿਸਥਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਜੀ, ਵ੍ਰਿੰਦਾਵਨ ਧਾਮ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇਵੇਗੀ, ਜਿਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕੇਗੀ। ਇਸ ਵਿੱਚ ਸ਼ਰਧਾਲੂਆਂ ਨੂੰ ਘਰੋਂ ਲੈ ਕੇ ਜਾਣ, ਰਹਿਣ, ਖਾਣ-ਪੀਣ ਅਤੇ ਵਾਪਸੀ ਦੀ ਯਾਤਰਾ ਦਾ ਖ਼ਰਚਾ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਪੰਜਾਬ ਵਿੱਚ ਪਿਆਰ ਅਤੇ ਏਕਤਾ ਹੈ, ਉੱਥੇ ਹੀ ਫੁੱਟਪਾਊ ਤਾਕਤਾਂ ਵੱਲੋਂ ਨਫ਼ਰ...