ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਹਿਲ ਵਿਖੇ ਆਮ ਆਦਮੀ ਕਲੀਨਿਕ ਕੀਤਾ ਲੋਕ ਅਰਪਣ
ਫ਼ਰੀਦਕੋਟ, 30 ਜੁਲਾਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚਹਿਲ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਇਸ ਨੂੰ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ, ਮੁਫ਼ਤ ਜਾਂਚਾਂ, ਲੋੜੀਂਦੀਆਂ ਦਵਾਈਆਂ ਅਤੇ ਡਾਕਟਰੀ ਸਲਾਹ ਮਿਲ ਰਹੀ ਹੈ, ਜਿਸ ਨਾਲ ਆਮ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਚਹਿਲ ਵਿੱਚ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਵੱਡਾ ਲਾਭ ਮਿਲੇਗਾ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 107 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। 42 ਤੋਂ ਵੱਧ ਟੈਸਟ ਬਿਲਕੁਲ ਮੁਫਤ ਕੀਤੇ ਜਾਣਗੇ ਅਤੇ 48 ਘੰਟੇ ਦੇ ਵਿੱਚ ਵਿੱਚ ਰਿਪੋਰਟ ਆ ਜਾਵੇਗੀ। ਉਨ੍...








