ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗ੍ਰਹਿ 2 ਆਰ.ਵੀ.ਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨੰਗਲ 30 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਸਥਿਤ ਆਪਣੇ ਗ੍ਰਹਿ 2 ਆਰ.ਵੀ.ਆਰ ਵਿਖੇ ਇਲਾਕੇ ਦੀ ਸੰਗਤ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਕਰਕੇ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸ੍ਰ.ਬੈਂਸ ਨੇ ਹਰ ਵਿਅਕਤੀ ਦੀ ਗੱਲ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਿਛਲੇ ਕਾਫੀ ਸਮੇਂ ਤੋਂ ਆਪਣੇ ਨੰਗਲ ਸਥਿਤ ਗ੍ਰਹਿ ਵਿਖੇ ਲੋਕਾਂ ਨਾਲ ਨਿਯਮਤ ਤੌਰ ’ਤੇ ਮੁਲਾਕਾਤ ਕਰਦੇ ਆ ਰਹੇ ਹਨ। ਇਨ੍ਹਾਂ ਮੁਲਾਕਾਤਾਂ ਦੌਰਾਨ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਣਦੇ ਹਨ ਅਤੇ ਜਿੱਥੇ ਲੋੜ ਹੁੰਦੀ ਹੈ, ਉੱਥੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦੇ ਹੱਲ ਲਈ...







