ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾਈ
ਕੋਟਕਪੂਰਾ 30 ਅਗਸਤ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਾਰਟੀ ਦਫਤਰ ਨੇੜੇ ਬੀਡੀਪੀਓ ਦਫਤਰ ਕੋਟਕਪੂਰਾ ਵਿਖੇ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਦਰਸ਼ਨ ਕਰਵਾਏ ਜਾਣ, ਜੋ ਕਿ ਸ਼ਰਧਾਲੂਆਂ ਦੀ ਇਹ ਕਾਮਨਾ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਂਦਾ ਹੈ। ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਲੋਕਾਂ ਵੱਲੋਂ ਕਾਫੀ ਸਰਾਹਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂ...







