Tuesday, September 15
Shadow

Tag: punjabi

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 28 ਜੁਲਾਈ, 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਐਸਡੀਓ ਰਮਨਜੋਤ ਸਿੰਘ ਵਿਰੁੱਧ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਫਆਈਆਰ ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਮੁਲਜ਼ਮ ਐਸਡੀਓ 19,40,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ 'ਤੇ, ਸ਼ਿਕਾਇਤਕਰਤਾ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਐਸਡੀਓ ਨੇ 8 ਲੱਖ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

hot news
ਚੰਡੀਗੜ੍ਹ, 28 ਜੁਲਾਈ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ। ਟਰਾਂਸਪੋਰਟ ਖੇਤਰ ਦੀਆਂ ਅਹਿਮ ਵਿਚਾਰ-ਵਟਾਂਦਰੇ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ' ਅਤੇ 'ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ' ਦੇ ਵਫ਼ਦਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਟਰਾਂਸਪੋਰਟ ਇੰਡਸਟਰੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਭਗਵੰਤ ਮਾਨ ਸਰਕਾਰ ਦੀ ਇਸ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਟਰਾਂਸਪੋਰਟ ਖੇਤਰ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੋਵਾਂ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ।" ਪ੍ਰਸ਼ਾਸਕੀ ਪੱਧਰ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲ...
ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ; 28 ਜੁਲਾਈ 2026: ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ 'ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ 'ਤੇ ਪਰਤ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪਿਛਲੇ ਦੋ ਦਿਨਾਂ ਦੌਰਾਨ ਸੂਬਾ ਸਰਕਾਰ ਦੀ ਅਗਵਾਈ ਹੇਠ ਹੋਈਆਂ ਲੰਬੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਸਿਹਤ ਅਮਲੇ ਦੀਆਂ ਮੁੱਖ ਮੰਗਾਂ ਮੰਨਣ ਅਤੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਵਿੱਤੀ ਕਮੇਟੀ ਬਣਾਉਣ ਸਮੇਤ ਪ੍ਰਮੁੱਖ ਮੁੱਦਿਆਂ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਟਿਆਲਾ ਹੈੱਡ ਆਫਿਸ ਵਿਖੇ ਮੇਰੀ ਪ...
ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

hot news
ਚੰਡੀਗੜ੍ਹ, 28 ਜੁਲਾਈ 2026: ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ ਦੀਆਂ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ ਮਿਲੀ ਹੈ। ਔਰਤਾਂ ਦਾ ਕਹਿਣਾ ਹੈ ਕਿ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਪ੍ਰਣਾਲੀ ਨੇ ਪਾਰਦਰਸ਼ਤਾ, ਸਹੂਲਤ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਇਆ ਹੈ, ਕਿਉਂਕਿ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਖ਼ਾਤਿਆਂ ਵਿੱਚ ਪਹੁੰਚ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਇਸ ਯੋਜਨਾ ਤਹਿਤ ਡੀਬੀਟੀ ਪ੍ਰਣਾਲੀ ਰਾਹੀਂ ਲਗਭਗ 33 ਲੱਖ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ₹1,149 ਕਰੋੜ ਸਿੱਧੇ ਜਮ੍ਹਾਂ ਕਰਵਾ ਚੁੱਕੀ ਹੈ। ਅਨੁਸੂਚਿਤ ਜਾਤੀ (ਐੱਸਸੀ) ਵਰਗ ਦੀਆਂ ਯੋਗ ਲਾਭਪਾਤਰੀਆਂ ਨੂੰ ₹1,500 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹4,500 ਦਿੱਤੇ ਗਏ ਹਨ, ਜਦਕਿ ਹੋਰ ਵਰਗਾਂ ਦੀਆਂ ਲਾਭਪਾਤਰੀਆਂ ਨੂੰ ₹1,000 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹3,000 ਪ੍ਰਦਾਨ ਕੀਤੇ ਗਏ ਹਨ।...
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

hot news
ਚੰਡੀਗੜ੍ਹ, 28 ਜੁਲਾਈ: ਉੱਚ ਮਿਆਰੀ ਹੁਨਰ ਵਿਕਾਸ ਰਾਹੀਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਯੋਗ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਲੜਕੇ ਅਤੇ ਲੜਕੀਆਂ ਲਈ ਇੱਕ ਸਾਲਾ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਪ੍ਰੋਗਰਾਮ (ਸੈਸ਼ਨ 2026-27) ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਸਾਰਥਕ ਮੌਕੇ ਪ੍ਰਦਾਨ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਸਮੇਂ ਦੀ ਮੰਗ ਮੁਤਾਬਕ ਹੁਨਰਮੰਦ ਬਣਾਉਂਦੇ ਹਨ, ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਤੇ ਸਨਮਾਨਜਨਕ ਭਵਿੱਖ ਵੱਲ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੇ ਉਸ ਸੰਕਲਪ ਦਾ ਪ੍ਰਤੀਕ ਹੈ ਕਿ ਆਰਥਿਕ ਤੰਗੀ ਨੂੰ ਕਦੇ ਵੀ ਹੋਣਹਾਰ ਨੌਜਵਾਨਾਂ ਦੀਆਂ ਉਮੀਦਾਂ ਅਤੇ ਕਰੀਅਰ ਦੇ ਟੀਚਿਆਂ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗ...
ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

breaking news
ਚੰਡੀਗੜ੍ਹ, 28 ਜੁਲਾਈ: ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਿਯੁਕਤੀ ਨਾਲ ਮੱਛੀ ਉਤਪਾਦਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਖੇਪ ਸਮਾਰੋਹ ਦੌਰਾਨ ਇੱਕ ਜੂਨੀਅਰ ਇੰਜੀਨੀਅਰ, ਤਿੰਨ ਲੈਬ ਟੈਕਨੀਸ਼ੀਅਨ ਅਤੇ ਇੱਕ ਲੈਬ ਸਹਾਇਕ ਵਜੋਂ ਪੰਜ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, "ਤੁਸੀਂ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਵਿਕਾਸ ਖਾਸ ਕਰਕੇ ਮੱਛੀ ਪਾਲਣ ਖੇਤਰ ਨੂੰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਓਗੇ।" ਉਨ੍ਹਾਂ ਕਿਹਾ ਕਿ ਇਹ ਭਰਤੀ ਪੰਜਾਬ ਸਰ...
ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

breaking news
*ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 28 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਕੈਬਨਿਟ ਮੰਤਰੀ ਨਾਲ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਵਿੱਚ ਇਹ ਪ੍ਰਾਜੈਕਟ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਮਾਈਨਰ ਪੱਕੇ ਹੋਣ ਤੋਂ ਪਹਿਲਾ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜ...
ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ

ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ

hot news, Politics
ਨਵੀਂ ਦਿੱਲੀ, 27 ਜੁਲਾਈ  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੀ ਭਾਜਪਾ 'ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ 27ਵੇਂ ਨੰਬਰ ਤੋਂ ਨੰਬਰ-1 'ਤੇ ਲਿਆ ਖੜ੍ਹਾ ਕੀਤਾ। ‘ਆਪ’ ਸਰਕਾਰ ਦੇ ਇਸੇ ਸ਼ਾਨਦਾਰ ਕੰਮ ਨੂੰ ਭਾਜਪਾ ਕਲੰਕਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 10 ਸਾਲ ਤੱਕ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਰਹੀ ਅਤੇ 5 ਸਾਲ ਤੋਂ ਪੰਜਾਬ ਵਿੱਚ ਹੈ, ਪਰ ਅੱਜ ਤੱਕ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਜਦਕਿ ਭਾਜਪਾ ਦੀ ਜਿੱਥੇ-ਜਿੱਥੇ ਸਰਕਾਰ ਹੈ, ਉੱਥੇ ਲਗਾਤਾਰ ਪੇਪਰ ਲੀਕ ਹੋ ਰਹੇ ਹਨ। ਭਾਜਪਾ ਨੂੰ ਆਪਣੀ ਇਹ ਨਾਕਾਮੀ ਬੁਰੀ ਤਰ੍ਹਾਂ ਚੁੱਭ ਰਹੀ ਹੈ। ਸੱਚ ਤਾਂ ਇਹ ਹੈ ਕਿ ਇਹਨਾਂ ਕੋਲ ਪੰਜਾਬ ਵਿੱਚ ਕੁਝ ਕਹਿਣ ਲਈ ਨਹੀਂ ਹੈ। ਇਸ ਲਈ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੇ ਹਨ। ਦਿੱਲੀ ਸਥਿਤ ‘ਆਪ’ ਮੁੱਖ ਦਫ਼ਤਰ 'ਤੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੀ ਭਾਜਪਾ ਨੂੰ ਆੜੇ ਹੱ...
ਭਵਾਨੀਗੜ੍ਹ ਵਾਸੀਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਦੀ ਵੱਡੀ ਸੌਗਾਤ; ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਮ ਆਦਮੀ ਕਲੀਨਿਕ ਲੋਕ ਅਰਪਿਤ

ਭਵਾਨੀਗੜ੍ਹ ਵਾਸੀਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਦੀ ਵੱਡੀ ਸੌਗਾਤ; ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਮ ਆਦਮੀ ਕਲੀਨਿਕ ਲੋਕ ਅਰਪਿਤ

hot news
ਭਵਾਨੀਗੜ੍ਹ, 27 ਜੁਲਾਈ: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸਹੂਲਤਾਂ ਨਾਲ ਲੈਸ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕਰਦਿਆਂ ਇਸ ਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਤਕ ਮਿਆਰੀ, ਸਸਤੀਆਂ ਨਹੀਂ ਸਗੋਂ ਪੂਰੀ ਤਰ੍ਹਾਂ ਮੁਫ਼ਤ ਅਤੇ ਆਸਾਨੀ ਨਾਲ ਪਹੁੰਚਯੋਗ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਜਿਸ ਦਿਸ਼ਾ ਵਿੱਚ ਆਮ ਆਦਮੀ ਕਲੀਨਿਕ ਇੱਕ ਇਤਿਹਾਸਕ ਪਹਿਲ ਸਾਬਤ ਹੋਏ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਪਹਿਲਾਂ ਆਮ ਬਿਮਾਰੀਆਂ ਦੇ ਇਲਾਜ ਲਈ ਲੋਕਾਂ ਨੂੰ ਦੂਰ-ਦੁਰਾਡੇ ਹਸਪਤਾਲਾਂ ਦੇ ਚੱਕਰ ਲਗਾਉਣੇ ਪੈਂਦੇ ਸਨ, ਜਿਸ ਨਾਲ ਸਮਾਂ ਅਤੇ ਪੈਸਾ ਦੋਵੇਂ ਖਰਚ ਹੁੰਦੇ ਸਨ। ਹੁਣ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਤਜਰਬੇਕਾਰ ਡਾਕਟਰਾਂ ਦੀ ਸਲਾਹ, ਮੁਫ਼ਤ ਦਵਾਈਆਂ, ਲੋੜੀਂਦੇ ਲੈਬ ਟੈਸਟ ਅਤੇ ਬੁਨਿਆਦੀ ਸਿਹਤ ਜਾਂਚਾਂ ਵਰਗੀਆਂ ਸਹੂਲਤਾਂ ਇੱਕੋ ਛੱਤ ਹੇਠ ...
ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

hot news
ਚੰਡੀਗੜ੍ਹ, 27 ਜੁਲਾਈ: ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੇ ਮਹਾਨ ਵਿਦਵਾਨ ਪਦਮ ਸ਼੍ਰੀ ਡਾ ਰਤਨ ਸਿੰਘ ਜੱਗੀ ਦੇ 100ਵੇਂ ਜਨਮ ਦਿਵਸ ਮੌਕੇ ਪੰਜਾਬ ਕਲਾ ਪਰਿਸ਼ਦ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਯਾਦਗਾਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਪਦਮ ਭੂਸ਼ਣ ਸ. ਤਰਲੋਚਨ ਸਿੰਘ ਨੂੰ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਨਮਾਨਿਆ ਜਾਵੇਗਾ ਜਿਸ ਵਿਚ ਉਨ੍ਹਾਂ ਨੂੰ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਸਪੀਕਰ ਸ. ਸੰਧਵਾਂ ਵੱਲੋਂ ਇਸ ਮੌਕੇ ਕਲਾ ਭਵਨ ਅੰਦਰ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਅਤੇ ਉਹਨਾਂ ਦੇ ਬੁੱਤ ਦਾ ਵੀ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਅੱਜ ਅਸੀਂ ਇੱਕ ਕਰਮਯੋਗੀ ਦ...