Shadow

Tag: punjabi

बड़ा भंगाल में मुख्यमंत्री बोले, राजनीति करने नहीं दुख-दर्द बांटने आया हूं

बड़ा भंगाल में मुख्यमंत्री बोले, राजनीति करने नहीं दुख-दर्द बांटने आया हूं

himachal news
मुख्यमंत्री ठाकुर सुखविन्द्र सिंह सुक्खू ने जिला कांगड़ा के दुर्गम क्षेत्र बड़ा भंगाल का दौरा कर आपदा प्रभावित क्षेत्रों का निरीक्षण किया तथा स्थानीय लोगों से संवाद कर उनकी समस्याएं सुनी और संबंधित अधिकारियों को त्वरित समाधान करने के निर्देश दिए। मुख्यमंत्री ने बाढ़ प्रभावित क्षेत्रों का दौरा किया और प्रशासनिक अधिकारियों से राहत एवं पुनर्वास कार्यों की विस्तृत जानकारी प्राप्त की। मुख्यमंत्री ने बड़ा भंगाल तक सड़क निर्माण कार्य में तेजी लाने के निर्देश देते हुए अधिकारियों को प्रत्येक किलोमीटर के लिए अलग-अलग निविदाएं आमंत्रित करने तथा कार्य को प्राथमिकता के आधार पर आगे बढ़ाने के निर्देश दिए। उन्होंने सड़क निर्माण के लिए आवश्यक मशीनरी को हवाई मार्ग से पहुंचाने की संभावनाओं पर भी चर्चा की। इस अवसर पर उन्होंने बड़ा भंगाल सड़क निर्माण के लिए 10 करोड़ रुपये जारी करने की घोषणा की। क्षेत्र में विद्युत आपूर्...
लोक निर्माण मंत्री ने कोटली क्षेत्र में किए 12 करोड़ रुपए की विकास योजनाओं के लोकार्पण

लोक निर्माण मंत्री ने कोटली क्षेत्र में किए 12 करोड़ रुपए की विकास योजनाओं के लोकार्पण

himachal news
मंत्री ने 825 लाख रुपये की लागत से व्यास नदी पर निर्मित बेली सस्पेंशन ब्रिज का शुभारंभ किया। वर्ष 2023 की भीषण प्राकृतिक आपदा के दौरान व्यास नदी में आई बाढ़ में यह पुल बह गया था। नए पुल के निर्माण से जोगिंदर नगर, मंडी सदर तथा द्रंग विधानसभा क्षेत्र के लाखों लोगों को सुरक्षित एवं सुगम आवागमन की सुविधा मिलेगी तथा क्षेत्र के सामाजिक एवं आर्थिक विकास को नई गति प्राप्त होगी। इस अवसर पर उन्होंने 275.97 लाख रुपये की लागत से निर्मित 5.500 किलोमीटर जबलाही नाला–बरनोटा–कड़कोह सड़क का भी उद्घाटन किया। इसके अतिरिक्त 107.75 लाख रुपये की लागत से निर्मित 2 किलोमीटर राष्ट्रीय उच्च मार्ग 003से सताहन सड़क का भी शुभारंभ किया। विक्रमादित्य सिंह ने कहा कि प्रदेश सरकार ग्रामीण क्षेत्रों के समग्र विकास, बेहतर सड़क संपर्क, परिवहन सुविधाओं के विस्तार तथा रोजगार सृजन के लिए निरंतर कार्य कर रही है और जनहित से ज...
स्पेशल टास्क फोर्स ने नूरपुर के जसूर में 223 ग्राम चिट्टा बरामद किया

स्पेशल टास्क फोर्स ने नूरपुर के जसूर में 223 ग्राम चिट्टा बरामद किया

himachal news
पुलिस विभाग के एक प्रवक्ता ने आज बताया कि जिला कांगड़ा के स्पेशल टास्क फोर्स (एसटीएफ) ने जसूर स्थित शास्त्री औद्योगिक प्रशिक्षण संस्थान (आईटीआई) के समीप तीन संदिग्ध व्यक्तियों की तलाशी ली जिसके दौरान उनके कब्जे से 223 ग्राम चिट्टा बरामद किया गया। चिट्टा मुक्त हिमाचल के संकल्प को सशक्त बनाने के उद्देश्य से गठित एसटीएफ जसूर क्षेत्र में नियमित गश्त पर थी जिस दौरान उन्हें आईटीआई के निकट चिट्टा तस्करी की विश्वसनीय सूचना प्राप्त हुई और त्वरित कार्रवाई करते हुए आरोपियों को पकड़ा गया। प्रवक्ता ने बताया कि तीनों आरोपियों को मौके पर ही गिरफ्तार कर लिया गया तथा उनके विरुद्ध पुलिस थाना नूरपुर, पुलिस जिला नूरपुर, में एनडीपीएस अधिनियम के प्रावधानों के तहत मामला दर्ज किया गया है। मादक पदार्थ की उत्पत्ति, आपूर्ति श्रृंखला तथा तस्करी नेटवर्क से जुड़े अन्य संभावित संबंधों का पता लगाने के लिए पुलिस द्वारा पूछ...
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

hot news
ਚੰਡੀਗੜ੍ਹ, 28 ਜੂਨ 2026: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ 'ਜ਼ੀਰੋ ਟਾਲਰੈਂਸ' ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-05-2026 ਤੱਕ ਵਿੱਢੀ ਆਪਣੀ ਮੁਹਿੰਮ ਦੌਰਾਨ ਕੁੱਲ 1055 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1111 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਕੁੱਲ 296 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 149 ਕੇਸਾਂ ਵਿੱਚ 236 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾਵਾਂ ਸੁਣਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੇ 503 ਮਾਮਲਿਆਂ ਵਿੱਚ 610 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 521 ਅਪਰਾਧਿਕ ਕੇਸਾਂ ਵਿੱਚ 485 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ 31 ਕੇਸਾਂ ਵਿੱਚ 16 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਆਮਦਨ ਤ...
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਅੰਮ੍ਰਿਤਸਰ; 28 ਜੂਨ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ ਪੇਸ਼ ਹੋ ਕੇ ਨਿਮਰਤਾ ਭਾਵਨਾ ਨਾਲ ਸੂਬਾ ਸਰਕਾਰ ਦਾ ਪੱਖ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਨੂੰ ਸਰਵਉੱਚ ਮੰਨਦੇ ਹੋਏ ਸੱਚੀ ਭਾਵਨਾ ਨਾਲ ਉਸ ਦੀ ਪਾਲਣਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਨਕਲ ਕਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਦੇ ਵੇਰਵੇ ਵੀ ਸੌਂਪੇਗੀ।ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਆਸਤ ਤੇ ਧਰਮ ਨੂੰ ਕਦੇ ਵੀ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

hot news
ਚੰਡੀਗੜ੍ਹ, 28 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਉੱਘੇ ਕਵੀ ਅਤੇ ਦਾਰਸ਼ਨਿਕ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸੰਤ ਕਬੀਰ ਦਾਸ ਜੀ ਦੀਆਂ ਸਿੱਖਿਆਵਾਂ ਮੌਜੂਦਾ ਸਮੇਂ ਦੇ ਸੰਦਰਭ ਵਿੱਚ ਵੀ ਬਹੁਤ ਪ੍ਰਸੰਗਿਕ ਰਹਿਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਕਬੀਰ ਜੀ ਨੇ ਜੀਵਨ ਭਰ ਸਮਾਜਿਕ ਬੁਰਾਈਆਂ, ਜਾਤ-ਪਾਤ ਦੇ ਵਿਤਕਰੇ ਅਤੇ ਧਾਰਮਿਕ ਕੱਟੜਤਾ ਖ਼ਿਲਾਫ਼ ਲੜਾਈ ਲੜੀ। ਸ. ਸੰਧਵਾਂ ਨੇ ਕਿਹਾ ਕਿ ਕਬੀਰ ਜੀ ਨੇ ਵਿਸ਼ਵਵਿਆਪੀ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਅਤੇ ਮਨੁੱਖਤਾ ਨੂੰ ਸਮਾਜਿਕ ਭੇਦਭਾਵਾਂ ਤੋਂ ਉੱਪਰ ਉੱਠਣ ਦੀ ਪ੍ਰੇਰਨਾ ਦਿੱਤੀ। ਸਪੀਕਰ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਭਗਤ ਕਬੀਰ ਜੀ ਦੀ ਪਵਿੱਤਰ ਬਾਣੀ ਦਾ ਸ਼ਾਮਲ ਹੋਣਾ ਉਨ੍ਹਾਂ ਦੇ ਡੂੰਘੇ ਅਧਿਆਤਮਿਕ ਫਲਸਫੇ ਅਤੇ ਸਮਾਨਤਾਵਾਦੀ ਸਮਾਜ ਲਈ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਬਿਹਤਰ ਅਤੇ ਵਧੇਰੇ ਸਮਾਵੇਸ਼ੀ ...
ਹੈਦਰਾਬਾਦ ਈ-ਚੈਂਪੀਅਨਜ਼ ਨੇ ਮੇਡਕ ਫਾਲਕਨਜ਼ ਨੂੰ 46 ਦੌੜਾਂ ਨਾਲ ਹਰਾ ਕੇ ਤੀਜੀ ਜਿੱਤ ਕੀਤੀ ਦਰਜ

ਹੈਦਰਾਬਾਦ ਈ-ਚੈਂਪੀਅਨਜ਼ ਨੇ ਮੇਡਕ ਫਾਲਕਨਜ਼ ਨੂੰ 46 ਦੌੜਾਂ ਨਾਲ ਹਰਾ ਕੇ ਤੀਜੀ ਜਿੱਤ ਕੀਤੀ ਦਰਜ

Sports
ਹੈਦਰਾਬਾਦ: ਹੈਦਰਾਬਾਦ ਈ-ਚੈਂਪੀਅਨਜ਼ ਨੇ ਚੱਲ ਰਹੀ ਟੀਜੀ20 ਲੀਗ ਵਿੱਚ ਜਿੱਤਾਂ ਦੀ ਹੈਟ੍ਰਿਕ ਬਣਾਈ। ਟੀਮ ਨੇ ਸ਼ਨੀਵਾਰ ਨੂੰ ਇੱਥੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਮੇਡਕ ਫਾਲਕਨਜ਼ ਨੂੰ 46 ਦੌੜਾਂ ਨਾਲ ਹਰਾਉਣ ਲਈ ਸ਼ਾਨਦਾਰ ਆਲਰਾਉਂਡ ਪ੍ਰਦਰਸ਼ਨ ਕੀਤਾ। ਟੀਜੀ20 ਲੀਗ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ (ਐਚਸੀਏ) ਦੁਆਰਾ ਆਯੋਜਿਤ ਕੀਤੀ ਜਾ ਰਹੀ ਹੈ। 241 ਦੌੜਾਂ ਦੇ ਵਿਸ਼ਾਲ ਟੀਚੇ ਦਾ ਪਿੱਛਾ ਕਰਦੇ ਹੋਏ, ਮੇਡਕ ਫਾਲਕਨਜ਼ 20 ਓਵਰਾਂ ਵਿੱਚ 9 ਵਿਕਟਾਂ 'ਤੇ ਸਿਰਫ 194 ਦੌੜਾਂ ਹੀ ਬਣਾ ਸਕੀ। ਵਿਕਰਮ ਨਾਇਕ ਦੀ 75 ਦੌੜਾਂ ਦੀ ਪਾਰੀ ਵਿਅਰਥ ਗਈ। ਜਿਸ ਨਾਲ ਮੇਡਕ ਫਾਲਕਨਜ਼ ਨੂੰ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ। ਸ਼੍ਰੀਨਿਕੇਥ ਅਤੇ ਨਿਤਿਨ ਨਾਇਕ ਨੇ ਇੱਕ-ਇੱਕ ਵਿਕਟ ਲਈ ਕਪਤਾਨ ਰਵੀ ਤੇਜਾ (31) ਅਤੇ ਨੋਮਾਨ ਅਹਿਮਦ (38) ਵੀ ਆਪਣੀ ਚੰਗੀ ਸ਼ੁਰੂਆਤ ਨੂੰ ਵੱਡੇ ਸਕੋਰ ਵਿੱਚ ਬਦਲਣ ਵਿੱਚ ਅਸਫਲ ਰਹੇ। ਕੁੱਲ ਮਿਲਾ ਕੇ, ਇਹ ਹੈਦਰਾਬਾਦ ਈ-ਚੈਂਪੀਅਨਜ਼ ਲਈ ਇੱਕ ਆਸਾਨ ਮੈਚ ਸੀ। ਹੈਦਰਾਬਾਦ ਈ-ਚੈਂਪੀਅਨਜ਼ ਦੇ ਗੇਂਦਬਾਜ਼ਾਂ ਵਿੱਚੋਂ, ਹਾਲੇ ਦੇਵ ਗੌੜ (4/20) ਨੇ ਚਾਰ ਵਿਕਟਾਂ ਲਈਆਂ, ਜਦੋਂ ਕ...
ਗਰਭਅਵਸਥਾ ਦੌਰਾਨ ਆਇਰਨ ਦੇ ਪੱਧਰ ਨੂੰ ਵਧਾਉਣ ਲਈ ਕਿਹੜੀ ਖੁਰਾਕ ਖਾਣੀ ਚਾਹੀਦੀ? ਇੱਥੇ ਦੇਖੋ ਲਿਸਟ

ਗਰਭਅਵਸਥਾ ਦੌਰਾਨ ਆਇਰਨ ਦੇ ਪੱਧਰ ਨੂੰ ਵਧਾਉਣ ਲਈ ਕਿਹੜੀ ਖੁਰਾਕ ਖਾਣੀ ਚਾਹੀਦੀ? ਇੱਥੇ ਦੇਖੋ ਲਿਸਟ

health
ਗਰਭ ਅਵਸਥਾ ਦੌਰਾਨ ਔਰਤਾਂ ਨੂੰ ਆਪਣੀ ਸਿਹਤ ਦੇ ਹਰ ਪਹਿਲੂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਵਿਟਾਮਿਨ ਅਤੇ ਖਣਿਜਾਂ ਦੀ ਕਮੀ ਤੋਂ ਬਚਣਾ ਬਹੁਤ ਜ਼ਰੂਰੀ ਹੈ, ਖਾਸ ਕਰਕੇ ਆਇਰਨ। ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਲਈ ਆਇਰਨ ਦੇ ਢੁਕਵੇਂ ਪੱਧਰ ਨੂੰ ਬਣਾਈ ਰੱਖਣਾ ਜ਼ਰੂਰੀ ਹੈ। ਗਰਭ ਅਵਸਥਾ ਦੌਰਾਨ ਸਰੀਰ ਦੇ ਖੂਨ ਦੀ ਮਾਤਰਾ ਲਗਭਗ 50% ਵੱਧ ਜਾਂਦੀ ਹੈ, ਜਿਸ ਨਾਲ ਆਇਰਨ ਦੀ ਜ਼ਰੂਰਤ ਵੱਧ ਜਾਂਦੀ ਹੈ। ਇਸ ਕਰਕੇ ਬਹੁਤ ਸਾਰੇ ਡਾਕਟਰ ਗਰਭਵਤੀ ਔਰਤਾਂ ਨੂੰ ਸਲਾਹ ਦਿੰਦੇ ਹਨ ਕਿ ਜਿਵੇਂ ਹੀ ਉਨ੍ਹਾਂ ਦੀ ਗਰਭ ਅਵਸਥਾ ਦੀ ਪੁਸ਼ਟੀ ਹੁੰਦੀ ਹੈ, ਤਾਂ ਉਹ ਆਇਰਨ ਸਪਲੀਮੈਂਟ ਲੈਣਾ ਸ਼ੁਰੂ ਕਰ ਦੇਣ। ਆਇਰਨ ਸਪਲੀਮੈਂਟ ਦੇ ਲਾਭ ਆਇਰਨ ਸਪਲੀਮੈਂਟ ਸਰੀਰ ਵਿੱਚ ਆਇਰਨ ਦੇ ਪੱਧਰ ਨੂੰ ਵਧਾਉਂਦੇ ਹਨ, ਸੁਸਤੀ ਅਤੇ ਥਕਾਵਟ ਨੂੰ ਘਟਾਉਂਦੇ ਹਨ ਅਤੇ ਸਰੀਰ ਨੂੰ ਕਿਰਿਆਸ਼ੀਲ ਰੱਖਦੇ ਹਨ। ਇਹ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਗਰਭ ਅਵਸਥਾ ਦੌਰਾਨ ਡਾਕਟਰ ਮਾਸਾਹਾਰੀ ਭੋਜਨ ਨਾਲੋਂ ਸ਼ਾਕਾਹਾਰੀ ਭੋਜਨ ਦੀ ਸਿਫਾਰਸ਼ ਕਰਦੇ ਹਨ। ਆਇਰਨ ਨਾਲ ਭਰਪੂਰ ਖੁਰਾਕ ਖਜੂਰ, ਅੰਜੀਰ ਅਤੇ ਕਾਲੀ ਸੌਗੀ: ਖਜੂਰ, ਅੰਜ...
ਪੀਐੱਮ ਮੋਦੀ ਦੀ ਫੋਟੋ ਨੂੰ ਰੋਜ਼ ਭੋਗ ਲਾਉਂਦੀ ਹੈ ਸੁਨੀਲ ਸ਼ੈੱਟੀ ਦੀ ਦੋਹਤੀ, ਸਟਾਰ ਨੇ ਖੁਦ ਕੀਤਾ ਖੁਲਾਸਾ

ਪੀਐੱਮ ਮੋਦੀ ਦੀ ਫੋਟੋ ਨੂੰ ਰੋਜ਼ ਭੋਗ ਲਾਉਂਦੀ ਹੈ ਸੁਨੀਲ ਸ਼ੈੱਟੀ ਦੀ ਦੋਹਤੀ, ਸਟਾਰ ਨੇ ਖੁਦ ਕੀਤਾ ਖੁਲਾਸਾ

enterinment news
ਚੰਡੀਗੜ੍ਹ: ਭਾਰਤੀ ਕ੍ਰਿਕਟ ਦੇ ਸ਼ਾਨਦਾਰ ਖਿਡਾਰੀ ਕੇਐੱਲ ਰਾਹੁਲ ਦੇ ਸਹੁਰੇ ਅਤੇ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਨੇ ਹਾਲ ਹੀ ਵਿੱਚ ਖੁਲਾਸਾ ਕੀਤਾ ਹੈ ਕਿ ਉਸਦੀ 15 ਮਹੀਨਿਆਂ ਦੀ ਦੋਹਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਵੇਂ ਸਮਝਦੀ ਹੈ। ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਅਦਾਕਾਰ ਨੇ ਸਾਂਝਾ ਕੀਤਾ ਕਿ ਇੱਕ ਨੈਨੀ ਨੇ ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਦੀ ਧੀ ਇਵਾਰਾ ਨੂੰ ਪ੍ਰਧਾਨ ਮੰਤਰੀ ਮੋਦੀ ਬਾਰੇ ਦੱਸਿਆ ਸੀ। ਉਸਨੇ ਜ਼ਿਕਰ ਕੀਤਾ ਕਿ ਉਦੋਂ ਤੋਂ ਇਵਾਰਾ ਹਰ ਸਵੇਰੇ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ 'ਤੇ ਮਠਿਆਈਆਂ ਚੜ੍ਹਾਉਂਦੀ ਹੈ। ਸੁਨੀਲ ਨੇ ਸਪੱਸ਼ਟ ਕੀਤਾ ਕਿ ਕਿਸੇ ਨੇ ਵੀ ਉਸਦੀ ਦੋਹਤੀ ਨੂੰ ਅਜਿਹਾ ਕਰਨ ਲਈ ਨਹੀਂ ਕਿਹਾ। "ਮੈਂ ਹਮੇਸ਼ਾ ਕਿਹਾ ਹੈ ਕਿ ਮੈਂ ਉਨ੍ਹਾਂ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ। ਮੈਂ ਕਿਸੇ ਰਾਜਨੀਤਿਕ ਪਾਰਟੀ ਬਾਰੇ ਗੱਲ ਨਹੀਂ ਕਰ ਰਿਹਾ, ਮੈਂ ਇੱਕ ਨੇਤਾ ਬਾਰੇ ਗੱਲ ਕਰ ਰਿਹਾ ਹਾਂ। ਜੇਕਰ ਕੋਈ ਨੇਤਾ ਮੈਨੂੰ ਪ੍ਰੇਰਿਤ ਕਰਦਾ ਹੈ, ਤਾਂ ਉਹ ਉਹ ਹੈ। ਜਿਵੇਂ ਮੈਂ ਆਪਣੇ ਦੇਸ਼ ਨੂੰ ਪਿਆਰ ਕਰਦਾ ਹਾਂ, ਮੈਂ ਆਪਣੇ ਨੇਤਾ ਨੂੰ ਵੀ ਪਿਆਰ ਕਰਦਾ ਹਾਂ। ਉਸ ਵਿੱਚ ਕੁਝ ਖਾਸ ਹੈ।" ...
ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

hot news
ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ’ ਵਿਸ਼ੇ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ। ਇਹ ਪ੍ਰੋਗਰਾਮ ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ (ਯੂਐਨਓਡੀਸੀ) ਵੱਲੋਂ ਪੰਜਾਬ ਜੇਲ੍ਹ ਵਿਭਾਗ ਅਤੇ ਗੈਰ-ਸਰਕਾਰੀ ਸੰਸਥਾ ‘ਟਰਨ ਯੋਰ ਕਨਸਰਨ ਇੰਟੂ ਐਕਸ਼ਨ’ (ਟੀਵਾਈਸੀਆਈਏ) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਆਯੋਜਿਤ ਕੀਤਾ ਗਿਆ। ਇਸ ਇੱਕ ਰੋਜ਼ਾ ਮੀਟਿੰਗ ਵਿੱਚ ਰਾਜ ਸਰਕਾਰ, ਜੇਲ੍ਹ ਵਿਭਾਗ ਅਤੇ ਪੰਜਾਬ ਸਮੇਤ ਦੇਸ਼ ਭਰ ਦੇ ਸਿਹਤ ਮਾਹਰਾਂ ਨੇ ਭਾਗ ਲਿਆ। ਇਸ ਦੌਰਾਨ ਜੇਲ੍ਹਾਂ ਵਿੱਚ ਕੈਦੀਆਂ ਦੀ ਬਿਹਤਰ ਸਿਹਤ ਲਈ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹ...