Shadow

Tag: punjabi

ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

local news
ਹੁਸ਼ਿਆਰਪੁਰ, 27 ਅਗਸਤ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਬੂਥਗੜ੍ਹ ਵਿੱਚ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ, ਤਾਂ ਜੋ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ’ਤੇ ਨਾਮ ਰੌਸ਼ਨ ਕਰ ਸਕਣ। ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡ ਗਤੀਵਿਧੀਆਂ ਦਾ ਕੇਂਦਰ ਹੀ ਨਹੀਂ, ਸਗੋਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਸਾਧਨ ਵੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ...
ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

local news
ਫਰੀਦਕੋਟ, 27 ਅਗਸਤ  ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮੌਕੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ‘ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ’ ਅਤੇ ‘ਖੇਲੋ ਇੰਡੀਆ ਡਾਇਲਾਗ’ ਵਿਸ਼ੇ ਤਹਿਤ ਆਯੋਜਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕੀਤੀ। ਸਰਕਾਰੀ ਬ੍ਰਿਜਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ ਦੇ ਸਹਿਯੋਗ ਨਾਲ ਬ੍ਰਿਜਿੰਦਰਾ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰ ਵਿਦਿਆਰਥੀਆਂ ਨੇ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੈਰਾ ਪਾਵਰਲਿਫਟਿੰਗ ਵਿਸ਼ਵ ਕੱਪ ਵਿੱਚੋਂ ਚਾਂਦੀ ਦਾ ਤਮਗਾ ਜੇਤੂ ਕੁਲਦੀਪ ਸਿੰਘ ਅਤੇ ਮੁੱਕੇਬਾਜ਼ੀ ਵਿੱਚੋਂ ਰਾਸ਼ਟਰੀ ਪੱਧਰ ਦੇ ਤਮਗਾ ਜੇਤੂ ਕੋਮਲਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੇਰਾ ਯੁਵ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ

local news
ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਅਗਸਤ :   ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਸਿੰਘੇਵਾਲਾ, ਫਤੂਹੀਵਾਲਾ ਅਤੇ ਮੰਡੀ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ...
ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

local news
ਸ੍ਰੀ ਮੁਕਤਸਰ ਸਾਹਿਬ, 27 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026” ਸਬੰਧੀ ਪੋਸਟਰ ਅੱਜ ਡਿਪਟੀ ਕਮਿਸ਼ਨਰ, ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਅਤੇ ਖੇਡ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ-2026”  ਦੀ ਸ਼ੁਰੂਆਤ  ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ 05 ਸਤੰਬਰ 2026 ਨੂੰ ਬਠਿੰਡਾ ਵਿਖੇ ਕੀਤੀ ਜਾਵੇਗੀ। ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ, ਜ਼ਿਲ੍ਹਾ ਪੱਧਰੀ ਖੇਡਾਂ ਅਤੇ ਰਾਜ ਪੱਧਰੀ ਖੇਡਾਂ ਵੱਖ-ਵੱਖ ਮਿਤੀਆਂ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਜੀ ਨੇ ਕਿਹਾ ...
ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

breaking news
*ਜਲੰਧਰ; 27 ਅਗਸਤ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ 'ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲਿਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉੱਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਪੁਲਿਸ ਫੋਰਸ ਦੇ ਵਿਸਥਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਇੰਸਪੈਕਟਰਾਂ, ਐਸ.ਆਈ. ਅਤੇ ਏ.ਐਸ.ਆਈ. ਦੀਆਂ 1,600 ਨਵੀਂਆਂ ਜ਼ਿਲ੍ਹਾ-ਕਾਡਰ ਦੀਆਂ ਪੋਸਟਾਂ ਨੂੰ ਵਿਭਾਗੀ ਤਰੱਕੀ ਰਾਹੀਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ। ਇਹ ਕਦਮ ਪੰਜਾਬ ਦੀ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਅਮਨ-ਸ਼ਾਂਤੀ ਦੀ ਰਾਖੀ ਕਰਨ ਅਤੇ ਅਸ਼ਾਂਤੀ, ਅੱਤਵਾਦ ਦੇ ਖਤਰੇ ਅਤੇ ...
ਨੰਗਲ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਨੰਗਲ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

hot news
ਨੰਗਲ 27 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨੰਗਲ ਦੇ ਪਿੰਡ ਭਾਲੋਵਾਲ, ਭਲਾਣ ਤੇ ਐਲਗਰਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ।      ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦਾ ਦੌਰਾ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦਾ ਦੌਰਾ

hot news
ਜਲੰਧਰ, 27 ਅਗਸਤ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹੇ ਦੇ ਅਚਨਚੇਤ ਦੌਰੇ ਦੌਰਾਨ ਨੈਸ਼ਨਲ ਫੂਡ ਸਕਿਓਰਿਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਹਾਈ ਸਮਾਰਟ ਸਕੂਲ, ਸੰਸਾਰਪੁਰ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਮਿਡਲ ਸਕੂਲ ਧੀਣਾ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਮਸ਼ੇਰ ਖਾਸ (ਕੰਨਿਆ) ਦਾ ਦੌਰਾ ਕੀਤਾ। ਇਸ ਦੌਰਾਨ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ ’ਤੇ ਸਟਾਫ਼ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ। ਉਪਰੰਤ ਸ਼੍ਰੀ ਧਾਲੀਵਾਲ ਵੱਲੋਂ ਜਮਸ਼ੇਰ ਖਾਸ ਦੇ ਦੋ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕੀਤੀ ਗਈ ਅਤੇ ਕੇਂਦਰਾਂ ਨੂੰ ਮਿਲ ਰਹੀ ਰਾਸ਼ਨ ਸਪਲਾਈ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਮੈਂਬਰ ਫੂਡ ਕਮਿਸ਼ਨ ਵੱਲੋਂ ਰਾਸ਼ਨ ਡਿਪੂਆਂ ਦੀ ਚੈਕਿ...
ਪਰਾਲੀ ਪ੍ਰਬੰਧਨ ਲਈ ਕੇ.ਵੀ.ਕੇ. ਰੋਪੜ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਪਰਾਲੀ ਪ੍ਰਬੰਧਨ ਲਈ ਕੇ.ਵੀ.ਕੇ. ਰੋਪੜ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

hot news
ਰੂਪਨਗਰ, 27 ਅਗਸਤ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਝੋਨੇ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੀ ਮਹੱਤਤਾ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹੇ ਦੇ 164 ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ। ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਨਵੀਆਂ ਤਕਨੀਕਾਂ, ਜਿਵੇਂ ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਅਤੇ ਕਣਕ ਦੀ ਸਤਹੀ ਬਿਜਾਈ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਪੱਖੀ ਖੇਤੀਬਾੜੀ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਬਹੁਤ ਜ਼ਰੂਰੀ ਹੈ। ਇਸ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਪਾਣੀ ਦੀ ਬੱਚਤ ਹੁੰਦੀ ਹੈ, ਮਿੱਟੀ ਵਿੱਚ ਸੂਖਮ ਜੀਵਾਣੂਆਂ ਦੀ ਗਿਣਤੀ ਵਧਦੀ ਹੈ, ਰਸਾਇਣਕ ਖਾਦਾਂ ਦੀ ਲੋੜ ਘਟਦੀ ਹੈ ਅਤੇ ਮਿੱਟੀ ਨੂੰ ਜੈਵਿਕ ਪਦਾਰਥ ਮਿਲਦਾ ਹੈ।...
ਵੋਟਰ ਸੂਚੀਆਂ ਦੀ ਸੁਧਾਈ ਲਈ 6 ਸਤੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ

ਵੋਟਰ ਸੂਚੀਆਂ ਦੀ ਸੁਧਾਈ ਲਈ 6 ਸਤੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ

hot news
ਮਾਲੇਰਕੋਟਲਾ, 27 ਅਗਸਤ:                                ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤਹਿਤ 6 ਸਤੰਬਰ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮੌਜੂਦ ਰਹਿ ਕੇ ਯੋਗ ਨਾਗਰਿਕਾਂ ਤੋਂ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ, ਸੋਧ ਕਰਵਾਉਣ, ਨਾਮ ਹਟਾਉਣ ਜਾਂ ਹੋਰ ਤਰੁੱਟੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਦਰਜ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ ਜਾਂ ਨਾਮ, ਪਤਾ, ਉਮਰ ਆਦਿ ਸਬੰਧੀ ਕਿਸੇ ਕਿਸਮ ਦੀ ਤਰੁੱਟੀ ਹੈ ਤਾਂ ਉਹ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣਾ ਦਾਅਵਾ ਜਾਂ ਇਤਰਾਜ਼...
ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚਵਿੰਡਾ ਦੇਵੀ, 26 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਲੁੱਟਣ ਦੀ ਕੋਸ਼ਿਸ਼ ਵਿੱਚ ਭਾਜਪਾ ਨਾਲ ਗਠਜੋੜ ਕਰਨ ਲਈ "ਪੱਬਾਂ ਭਾਰ" ਹੋਈ ਪਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਅਤੇ ਬਰਬਾਦ ਕਰਨ ਲਈ ਭਾਜਪਾ-ਅਕਾਲੀ ਗਠਜੋੜ ਨੂੰ ਕਦੇ ਮਾਫ਼ ਨਹੀਂ ਕਰਨਗੇ। ਅੰਮ੍ਰਿਤਸਰ ਦੇ ਚਵਿੰਡਾ ਦੇਵੀ ਵਿਖੇ ਵਿਸ਼ਾਲ 'ਲੋਕ ਮਿਲਣੀ' ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਜੀਠਾ ਦੇ ਲੋਕ ਹੁਣ ਨਵਾਂ ਸਿਆਸੀ ਅਧਿਆਏ ਲਿਖਣ ਲਈ ਤਿਆਰ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ "ਪਰਚੇ, ਗੁੰਡਾਗਰਦੀ ਅਤੇ ਡਰ" ਦੀ ਰਾਜਨੀਤੀ ਦਾ ਮੁਕਾਬਲਾ ਆਪਣੀ ਸਰਕਾਰ ਵੱਲੋਂ ਨੌਕਰੀਆਂ, ਸਕੂਲ, ਹਸਪਤਾਲ, ਸੜਕਾਂ ਅਤੇ ਵਿਕਾਸ ਦੇ ਬਣਾਏ ਰਿਕਾਰਡ ਨਾਲ ਕੀਤਾ। ਮੁੱਖ ਮੰਤਰੀ ਨੇ ਬੇਅਦਬੀ ਦੇ ਮੁੱਦੇ ਅਤੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਅਕਾਲੀਆਂ ਦੇ ਰਵੱਈਏ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੱਸਿਆ...